ਨਵਾਂਸ਼ਹਿਰ 20 ਅਕਤੂਬਰ:- ਅੱਜ ਖੇਤੀਬਾੜੀ ਵਿਭਾਗ ਨਵਾਂਸ਼ਹਿਰ ਵਲੋਂ ਸਸਸਸ ਲੰਗੜੋਆ ਵਿਖੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਤੇ ਵਾਤਾਵਰਨ ਦੀ ਸ਼ੁੱਧਤਾ ਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਉਪ ਜ਼ਿਲ੍ਹਾਂ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਰਾਜ ਕੁਮਾਰ ਨੇ ਤੇ ਵਿਕਾਸ ਅਫ਼ਸਰ ਡਾਕਟਰ ਕੁਲਦੀਪ ਸਿੰਘ ਨੇ ਹਾਜ਼ਰੀ ਭਰੀ। ਖੇਤੀਬਾੜੀ ਅਫ਼ਸਰ ਵਲੋਂ ਬੱਚਿਆਂ ਨੂੰ ਪ੍ਰਦੂਸ਼ਣ ਸਬੰਧੀ ਜਾਗਰੂਕ ਕੀਤਾ ਤੇ ਪਰਾਲੀ ਨਾ ਸਾੜਨ ਦੀ ਗੱਲ ਕਹੀ।ਉਪ ਜ਼ਿਲ੍ਹਾਂ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਵਲੋਂ ਬੱਚਿਆਂ ਨੂੰ ਪਾਣੀ ਦੀ ਸਾਂਭ ਸੰਭਾਲ ਲਈ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ। ਮੌਕੇ ਤੇ ਬੱਚਿਆਂ ਦੇ ਪੇਂਟਿੰਗ ਤੇ ਪੋਸਟਰ ਮੁਕਾਬਲੇ ਕਰਵਾਏ ਗਏ। ਪੇਂਟਿੰਗ ਮੁਕਾਬਲੇ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਜਿਨ੍ਹਾਂ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ, ਰਾਜਧਨੀ ਨੇ ਦੂਜਾ ਤੇ ਗਿਆਰਵੀਂ ਦੀ ਸੋਨੀਆ ਤੇ ਦਸਵੀਂ ਜਮਾਤ ਦੀ ਨੇਹਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਆਏ ਹੋਏ ਮਹਿਮਾਨਾਂ ਉਪ ਜ਼ਿਲ੍ਹਾਂ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਜੱਜਾਂ ਦੀ ਭੂਮਿਕਾ ਸਪਨਾ ਸਰਬਜੀਤ ਕੌਰ ਤੇ ਰਾਜਦੀਪ ਕੌਰ ਵਲੋਂ ਬਾਖੂਬੀ ਨਿਭਾਈ ਗਈ।ਅਖੀਰ ਸਕੂਲ ਮੁਖੀ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਤੇ ਵਾਇਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਅਗਨੀਹੋਤਰੀ ਵਲੋਂ ਆਪਣੇ ਸੰਦੇਸ਼ ਵਿੱਚ ਬੱਚਿਆਂ ਨੂੰ ਪ੍ਰਦੂਸ਼ਣ ਕੰਟਰੋਲ ਲਈ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਗੱਲ ਕਹੀ।ਇਸ ਮੌਕੇ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਵਿਨੇ ਕੁਮਾਰ, ਨਿਰਮਲ ਸਿੰਘ, ਸਕੂਲ ਸਟਾਫ ਵੱਲੋਂ ਨੀਰਜ ਬਾਲੀ, ਸੁਮੀਤ ਸੋਢੀ, ਹਿਮਾਂਸ਼ੂ ਸੋਬਤੀ, ਮੀਨਾ ਰਾਣੀ ਸੁਸ਼ੀਲ ਕੁਮਾਰ ਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ।