ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ : ਸੰਦੀਪ ਹੰਸ

-ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

ਹੁਸ਼ਿਆਰਪੁਰ, 15 ਅਕਤੂਬਰ:   ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 68 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 101554 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈਜਿਸ ਵਿਚੋਂ 99507 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 36622 ਮੀਟ੍ਰਿਕ ਟਨਮਾਰਕਫੈਡ ਵਲੋਂ 23931, ਪਨਸਪ ਵਲੋਂ 16986 , ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 10876, ਐਫ.ਸੀ.ਆਈ. ਵਲੋਂ 9808 ਅਤੇ ਵਪਾਰੀਆਂ ਵਲੋਂ 1384 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 150.17 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

            ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈਉਥੇ ਬਿਮਾਰੀਆਂ ਲੱਗਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਬੰਦੀਆਂ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।