-ਕੈਬਨਿਟ ਮੰਤਰੀ ਨੇ ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ 'ਤੇ ਲੁਕ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 6 ਅਕਤੂਬਰ: ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਸ਼ਹਿਰ ਦੇ ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ 'ਤੇ 7.58 ਲੱਖ ਰੁਪਏ ਲਾਗਤ ਨਾਲ ਲੁਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਅਤੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਮੁੱਚੇ ਇਲਾਕਾ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੰਦੀਪ ਲਿਬੜਾ, ਮਾਸਟਰ ਬਲਦੇਵ ਸ਼ਰਮਾ, ਐਕਸੀਅਨ ਕੁਲਦੀਪ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।