ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਕਾਰਜ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 15 ਅਕਤੂਬਰ:   ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੀਆਂ ਜਿਹੜੀਆਂ ਸੜਕਾਂ ਕੁਝ ਥਾਵਾਂ ਤੋਂ ਟੂਟੀਆਂ ਹਨ, ਉਨ੍ਹਾਂ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਹ ਅੱਜ ਦੁਸਹਿਰਾ ਗਰਾਊਂਡ ਨੇੜੇ ਸ਼੍ਰੀ ਸ਼ਨੀ ਦੇਵ ਮੰਦਰ ਤੋਂ ਡਰਾਮਾ ਸਟੇਜ ਨਵੀ ਆਬਾਦੀ ਤੱਕ 17.67 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਕਿਤੇ ਵੀ ਸੜਕ ਟੁੱਟੀ ਨਹੀਂ ਰਹਿਣੀ ਚਾਹੀਦੀ ਅਤੇ ਜਿਥੇ ਵੀ ਮੁਰੰਮਤ ਦੀ ਜ਼ਰੂਰਤ ਹੈ, ਉਥੇ ਪਹਿਲ ਦੇ ਆਧਾਰ 'ਤੇ ਸੜਕ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਸ਼ਹਿਰ ਦਾ ਬੁਨਿਆਦੀ ਢਾਂਚਾ ਮਜ਼ਬੂਤ ਬਣਾਇਆ ਜਾ ਰਿਹਾ ਹੈ।  ਇਸ ਮੌਕੇ ਕੌਂਸਲਰ ਊਸ਼ਾ ਰਾਣੀ ਬੀਟਨ, ਪ੍ਰਦੀਪ ਕੁਮਾਰ ਬਿੱਟੂ, ਵਿਜੇ ਅਗਰਵਾਲ, ਐਕਸੀਅਨ ਕੁਲਦੀਪ ਸਿੰਘ, ਪ੍ਰਦੀਪ ਕਪੂਰ, ਸੁਰਿੰਦਰ ਕੁਮਾਰ ਬੀਟਨ, ਅਜੇ ਸ਼ਰਮਾ, ਵਿਨੇ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਵੀ ਮੌਜੂਦ ਸਨ।