ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ
ਬੰਗਾ : - 21 ਅਕਤੂਬਰ : - () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸ. ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਸਾਲਾਨਾ ਇਨਾਮ ਵੰਡ ਸਮਾਗਮ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ।ਮਾਣਯੋਗ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜੀਵਨ ਵਿਚ ਪੜ੍ਹਾਈ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਕੇ ਜੀਵਨ ਵਿਚ ਕਾਮਯਾਬ ਹੋਣ ਲਈ ਪ੍ਰੇਰਿਆ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਇਲਾਕੇ ਵਿਚ ਵਧੀਆ ਸਿੱਖਿਆ ਸੰਸਥਾ ਸਥਾਪਿਤ ਕਰਕੇ ਇਲਾਕੇ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਦੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਮਾਗਮ ਵਿਚ ਵਿਸ਼ੇਸ਼ ਤੌਰ ਪੁੱਜ ਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਅਤੇ ਸਨਮਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਸ. ਕਾਹਮਾ ਨੇ ਸਕੂਲ ਵਿਦਿਆਰਥੀਆਂ ਲਈ ਤਿੰਨ ਕਰੋੜ ਦੀ ਲਾਗਤ ਵਾਲਾ ਬਹੁਮੰਤਵੀ ਆਡੀਟੋਰੀਅਮ ਹਾਲ ਬਣਾਉਣ ਦਾ ਵੀ ਐਲਾਨ ਕੀਤਾ।ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਵਧਾਈਆਂ ਦਿੱਤੀਆਂ ਅਤੇ ਸਕੂਲ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਪੱਧਰ ਦੀ ਵਿੱਦਿਆ ਪ੍ਰਦਾਨ ਕਰਨ ਹੋਰ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿਚ ਪ੍ਰਿੰਸੀਪਲ ਵਨੀਤਾ ਚੋਟ ਨੇ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਦੇਸ਼ ਦੇ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮੂਹ ਮਹਿਮਾਨਾਂ ਅਤੇ ਸਰੋਤਿਆਂ ਦਾ ਮਨ ਮੋਹ ਲਿਆ। ਇਸ ਸਮੇਂ ਸਕੂਲ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ 'ਚ ਗਿੱਧਾ, ਭੰਗੜਾ, ਸਕਿੱਟਾਂ, ਕੋਰੀਓਗ੍ਰਾਫੀਆਂ ਆਦਿ ਪੇਸ਼ ਕਰ ਕੇ ਦਰਸ਼ਕਾਂ ਤੋਂ ਵਾਹ-ਵਾਹ ਖੱਟੀ। ਸਮਾਗਮ ਦੌਰਾਨ ਪੜ੍ਹਾਈ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਦੇ ਸਟਾਫ ਅਤੇ ਟਰੱਸਟ ਸਟਾਫ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ। ਰਮਨ ਕੁਮਾਰ ਅਤੇ ਮੈਡਮ ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਬਾਖੂਬੀ ਸਟੇਜ ਸੰਚਾਲਨਾ ਕੀਤੀ। ਇਸ ਸਮਾਗਮ 'ਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸਮੂਹ ਅਧਿਆਪਕ, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਫੋਟੋ ਕੈਪਸ਼ਨ : ਮੁੱਖ ਮਹਿਮਾਨ ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਪਣੇ ਕਰ ਕਮਲਾਂ ਨਾਲ ਸਕੂਲ ਦੇ ਸਲਾਨਾ ਸਮਾਗਮ ਦਾ ਰਿਬਨ ਕੱਟ ਕੇ ਉਦਘਾਟਨ ਕਰਦੇ, ਨਾਲ ਹਨ ਹਰਦੇਵ ਸਿੰਘ ਕਾਹਮਾ, ਬਰਜਿੰਦਰ ਸਿੰਘ ਢਾਹਾਂ ਅਤੇ ਹੋਰ ਪਤਵੰਤੇ। (ਹੇਠਾਂ) ਸਕੂਲ ਵਿਦਿਆਰਥੀ ਪੰਜਾਬ ਦੇ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਕਰਦੇ ਹੋਏ