ਚਾਹਵਾਨ ਉਮੀਦਵਾਰ ਆਪਣੀ ਰਜਿਸਟ੍ਰੇਸ਼ਨ ਲਈ ਬਿਊਰੋ ਨਾਲ ਸੰਪਰਕ ਕਰਨ
ਨਵਾਂਸ਼ਹਿਰ, 3 ਅਕਤੂਬਰ : ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਚੱਲ ਰਹੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਦੇ ਰੋਜ਼ਗਾਰ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਕਿੱਤਾ ਅਗਵਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ 'ਚ ਬੀ ਪੀ ਓ (ਬਿਜ਼ਨੈਸ ਪ੍ਰੋਸੈਸ ਆਊਟਸੋਰਸ) ਖੇਤਰ ਵਿੱਚ ਸਿਖਲਾਈ ਦਾ ਅਗਲਾ ਬੈਚ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਸੰਜੀਵ ਕੁਮਾਰ ਨੇ ਦੱਸਿਆ ਕਿ ਬੀ.ਪੀ.ਓ. ਖੇਤਰ ਵਿੱਚ ਰੋਜ਼ਗਾਰ ਸਬੰਧੀ 10 ਦਿਨਾਂ ਦੀ ਮੁਫ਼ਤ ਸਿਖਲਾਈ ਦਾ ਦੂਜਾ ਬੈਚ ਅਕਤੂਬਰ ਮਹੀਨੇ ਵਿੱਚ ਹੀ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ 4 ਅਕਤੂਬਰ ਤੱਕ ਬਿਊਰੋ ਦੇ ਦਫ਼ਤਰ ਵਿਖੇ ਕਰਵਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ 10 ਦਿਨ ਦੇ ਇਸ ਸਿਖਲਾਈ ਕੋਰਸ ਵਿੱਚ ਸਾਫ਼ਟ ਸਕਿੱਲਜ਼ ਦੀ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਉਮੀਦਵਾਰਾਂ ਨੂੰ ਕਮਿਊਨੀਕੇਸ਼ਨ, ਸਖਸ਼ੀ ਵਿਕਾਸ ਵਿਕਾਸ, ਸਰੀਰਕ ਭਾਸ਼ਾ (ਬਾਡੀ ਲੈਂਗੂਏਜ), ਗ੍ਰਾਹਕਾਂ ਨਾਲ ਡੀਲਿੰਗ ਆਦਿ ਹੁਨਰ ਦੀ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਉਪਰੰਤ ਉਮੀਦਵਾਰਾਂ ਨੂੰ ਸਿਖਲਾਈ ਸਰਟੀਫਿਕੇਟ ਤੋਂ ਇਲਾਵਾ ਬੀ.ਪੀ.ਓ. ਖੇਤਰ ਨਾਲ ਸਬੰਧਤ ਕੰਪਨੀਆਂ ਵਿੱਚ ਪਲੇਸਮੈਂਟ ਵੀ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਿਖਲਾਈ ਦੇ ਚਾਹਵਾਨ ਅਪਣੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ ਵਿਖੇ ਸਥਿਤ ਰੋਜ਼ਗਾਰ ਦਫ਼ਤਰ ਵਿਖੇ 04.10.2022 ਨੂੰ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰਬਰ 8872759915 'ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।