ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਬੰਗਾ 19 ਅਕਤੂਬਰ :- ਸਮੂਹ ਸਾਧ ਸੰਗਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਵੇਰੇ ਸਹਿਜ ਪਾਠ ਸਾਹਿਬ ਜੀ ਭੋਗ ਪਾਏ ਗਏ। ਉਪਰੰਤ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥਿਆਂ ਨੇ ਧੰਨ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਜੀ ਦੀ ਉਚਾਰਣ ਕੀਤੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਜਥੇਦਾਰ ਤਰਲੋਚਨ ਸਿੰਘ ਦੁਪਾਲਪੁਰੀ ਸਾਬਕਾ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਗੁਰੂ ਜੀ ਦੇ ਜੀਵਨ ਅਤੇ ਗੁਰ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਸਾਦਗੀ ਭਰਿਆ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਸਾਨੂੰ ਚੰਗੀ ਜੀਵਨ ਜਾਂਚ ਸਿਖਾਉਂਦੀ ਹੈ। ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਲੋਕ ਸੇਵਾ ਦੇ ਕਾਰਜ ਕਰਨ ਲਈ ਵੀ ਪ੍ਰੇਰਿਆ। ਸਮਾਗਮ ਦੌਰਾਨ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਬਾਖ਼ੂਬੀ ਸਟੇਜ ਦੀ ਸੰਚਾਲਨਾ ਕੀਤੀ। ਗੁਰਮਤਿ ਸਮਾਗਮ ਵਿਚ ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਵਰਿੰਦਰ ਸਿੰਘ ਬਰਾੜ ਐੱਚ ਆਰ ਅਤੇ ਐਡਿਮਿਨ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਤੋਂ ਇਲਾਵਾ ਗੁਰ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸਮੂਹ ਡਾਕਟਰ ਸਾਹਿਬਾਨ, ਸਮੂਹ ਨਰਸਿੰਗ ਸਟਾਫ਼, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਗੁਰਬਾਣੀ ਕੀਰਤਨ ਕਰਦੇ ਹੋਏ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ, ਜਥੇਦਾਰ ਤਰਲੋਚਨ ਸਿੰਘ ਦੁਪਾਲਪੁਰੀ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ