ਬਿਜਲੀਘਰ ਚੌਂਕ ਹੁਸੈਨਪੁਰਾ ਵਿਖੇ ਵਿਸ਼ਵਕਰਮਾ ਦਿਨ ਤੇ ਬਿਜਲੀ ਮੁਲਾਜ਼ਮਾਂ ਨਾਲ ਕੀਤੀ ਪੂਜਾ
ਅੰਮ੍ਰਿਤਸਰ, 25 ਅਕਤੂਬਰ : ਭਗਵਾਨ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ ਅਤੇ ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ ਵਿੱਚ ਵਿਸ਼ਵਕਰਮਾ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਰਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਬਿਜਲੀ ਘਰ ਚੌਂਕ ਹੁਸੈਨਪੁਰਾ ਵਿਖੇ ਵਿਸ਼ਵਕਰਮਾ ਦਿਨ ਤੇ ਬਿਜਲੀ ਮੁਲਾਜ਼ਮਾਂ ਨਾਲ ਪੂਜਾ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਸਾਨੂੰ ਸਾਰੀਆਂ ਨੂੰ ਮਿੱਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਧਨ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਆਪਣੇ ਹੁਨਰ ਦੇ ਨਾਲ ਪੂਰੇ ਬ੍ਰਹਿਮੰਡ ਦੀ ਰਚਨਾ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਭਾਈਚਾਰਕ ਵਰਗ ਵੱਲੋਂ ਆਪਣੇ ਹੁਨਰ ਦੇ ਨਾਲ ਹੀ ਦੇਸ਼ ਨੂੰ ਨਵੀਂਆਂ ਲੀਹਾਂ ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਲੋਕ ਆਪਣੇ ਉਦਯੋਗਾਂ ਦੀ ਸਾਫ ਸਫਾਈ ਕਰਕੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕਰਕੇ ਉਨ੍ਹਾਂ ਨੂੰ ਬੜੀ ਸ਼ਰਧਾ ਪੂਰਵਕ ਸਿਜਦਾ ਕਰਦੇ ਹਨ ਅਤੇ ਕਾਰੋਬਾਰ ਦੇ ਵਾਧੇ ਦੀ ਕਾਮਨਾ ਕਰਦੇ ਹਨ।
ਸ: ਈ.ਟੀ.ਓ. ਨੇ ਕਿਹਾ ਕਿ ਸਾਨੂੰ ਸਭ ਨੂੰ ਆਪਸ ਵਿੱਚ ਮਿੱਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨਾਂ ਕਿਹਾ ਕਿ ਅੱਜ ਦਾ ਬਿਜਲੀ ਵਿਭਾਗ ਵਲੋਂ ਕੀਤਾ ਗਿਆ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ ਅਤੇ ਵਿਭਾਗ ਦੇ ਮੁਲਾਜ਼ਮ ਦਿਨ ਰਾਤ ਲੋਕਾਂ ਨੂੰ ਬਿਜਲੀ ਸੰਚਾਰੂ ਰੂਪ ਵਿੱਚ ਪ੍ਰਦਾਨ ਕਰਨ ਲਈ ਲੱਗੇ ਰਹਿੰਦੇ ਹਨ। ਉਨਾਂ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਵਲੋਂ ਤਿਓਹਾਰ ਦਿਨਾਂ ਦੇ ਵਿੱਚ ਵੀ ਆਪਣੇ ਕੰਮ ਨੂੰ ਪਹਿਲ ਦਿੰਦੇ ਹਨ। ਉਨਾਂ ਕਿਹਾ ਕਿ ਸਰਕਾਰ ਵੀ ਹਰ ਵੇਲੇ ਮੁਲਾਜ਼ਮਾਂ ਦੇ ਨਾਲ ਖੜੀ ਹੈ ਕਿਸੇ ਵੀ ਮੁਲਾਜਮ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।