ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋੋ ਵੱਲੋਂ ਸਾਈ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਜਾਗਰੂਕਤਾ ਸੈਮੀਨਾਰ
ਰੰਧਾਵਾ, ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ
ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ 'ਚ ਸਾਈ ਕਾਲਜ ਆਫ਼ ਐਜੂਕੇਸ਼ਨ, ਜਾਡਲਾ ਵਿਖੇ ਇੱਕ
ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਬੀ ਐਡ ਅਤੇ ਈ ਟੀ ਟੀ
ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੈਮੀਨਾਰ ਦੌਰਾਨ ਜਿਲ੍ਹਾ ਰੋਜ਼ਗਾਰ ਬਿਊਰੋ ਦੇ
ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੁਆਰਾ ਪ੍ਰਦਾਨ
ਕੀਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਇਸ ਦੇ ਨਾਲ ਹੀ
ਵਿਦਿਆਰਥੀਆਂ ਨੂੰ ਵਿਭਾਗ ਦੁਆਰਾ ਚਲਾਏ ਗਏ ਟ੍ਰੇਨਿੰਗ ਇੰਸਟੀਚਿਊਸ਼ਨ ਐਮ ਬੀ ਏ ਐਫ ਪੀ
ਆਈ ਅਤੇ ਐਮ ਆਰ ਐਸ ਏ ਐਫ ਪੀ ਆਈ ਬਾਰੇ ਜਾਣੂ ਕਰਵਾਇਆ ਗਿਆ ਅਤੇ ਮੁਕਾਬਲੇ ਦੀਆਂ
ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਰੋਜ਼ਗਾਰ
ਦਫ਼ਤਰ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਬੀ.ਐੱਡ/ਈ.ਟੀ.ਟੀ ਉਪਰੰਤ ਰੋਜ਼ਗਾਰ ਦੀਆਂ
ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਕੀਤੀ ਗਈ ਇਸ
ਗਤੀਵਿਧੀ ਦੀ ਕਾਲਜ ਦੇ ਚੇਅਰਮੈਨ ਸ਼੍ਰੀ ਪੀ.ਕੇ. ਜੌਹਰ ਨੇ ਸ਼ਲਾਘਾ ਕੀਤੀ ਅਤੇ ਭਵਿੱਖ
ਵਿੱਚ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਕਾਲਜ ਦੇ ਵਾਈਸ
ਚੇਅਰਮੈਨ, ਗੌਰਵ ਜੌਹਰ, ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਪਲੇਸਮੈਂਟ ਅਫ਼ਸਰ, ਅਮਿਤ ਕੁਮਾਰ,
ਪਿ੍ਰੰਸੀਪਲ, ਡਾ. ਸੁਨੀਲਾ ਧੀਰ ਅਤੇ ਮੈਡਮ ਅਨੂਪਮ ਸ਼ਰਮਾ ਤੇ ਸਮੂਹ ਸਟਾਫ ਮੌਜੂਦ ਸੀ।
ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਹੁਣ ਤੱਕ 13645 ਮਹਿਲਾਵਾਂ ਨੂੰ ਮਿਲਿਆ ਲਾਭ
ਸਖੀ ਵਨ ਸਟਾਪ ਸੈਂਟਰ ਬਣ ਰਿਹਾ ਹਿੰਸਾ ਪੀੜਤ ਮਹਿਲਾਵਾਂ ਦਾ ਸਹਾਰਾ
ਡੀ ਸੀ ਵੱਲੋਂ ਲਿਆ ਗਿਆ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਨਾਲ ਸਬੰਧਤ ਲਾਭਪਾਤਰੀ ਯੋਜਨਾਵਾਂ ਦਾ ਜਾਇਜ਼ਾ
ਨਵਾਂਸ਼ਹਿਰ, 29 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸ਼ਹੀਦ ਭਗਤ
ਸਿੰਘ ਨਗਰ ਜ਼ਿਲ੍ਹੇ 'ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ
ਆਂਗਨਵਾੜੀਆਂ, ਸਖੀ ਵਨ-ਸਟਾਪ ਸੈਂਟਰ ਅਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ
ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ ਅਤੇ ਇਸਤਰੀ ਤੇ ਬਾਲ ਵਿਕਾਸ
ਵਿਭਾਗ ਨਾਲ ਜੁੜੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਇਹ ਸਾਰੇ ਲਾਭ ਜ਼ਮੀਨੀ ਪੱਧਰ
ਤੱਕ ਹਰ ਯੋਗ ਲਾਭਪਾਤਰੀ ਤੱਕ ਪੁੱਜਣੇ ਯਕੀਨੀ ਬਣਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ
ਦਾ ਹੁਣ ਤੱਕ 13645 ਗਰਭਵਤੀ ਮਹਿਲਾਵਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ, ਜੋ ਕਿ
ਕ੍ਰਮਵਾਰ ਗਰਭ ਧਾਰਨ ਦੇ 150 ਦਿਨਾਂ 'ਚ ਨੇੜਲੇ ਆਂਗਨਵਾੜੀ ਕੇਂਦਰ 'ਚ ਰਜਿਸਟ੍ਰੇਸ਼ਨ
ਕਰਵਾਉਣ 'ਤੇ ਪਹਿਲੀ ਕਿਸ਼ਤ ਵਜੋਂ 1000 ਰੁਪਏ, ਟੀਕਾਕਰਣ ਅਤੇ ਘੱਟੋ-ਘੱਟ ਇੱਕ ਐਂਟੀਨਟਲ
ਚੈਕਅਪ ਕਰਵਾਉਣ 'ਤੇ ਦੂਸਰੀ ਕਿਸ਼ਤ ਵਜੋਂ 2000 ਰੁਪਏ ਅਤੇ ਬੱਚੇ ਦੇ ਜਨਮ ਰਜਿਸਟ੍ਰੇਸ਼ਨ
ਅਤੇ ਬੱਚੇ ਦੇ ਪਹਿਲੇ ਦੌਰ ਦੇ ਟੀਕਾਕਰਣ ਬਾਅਦ ਤੀਸਰੀ ਤੇ ਆਖਰੀ ਕਿਸ਼ਤ ਵਜੋਂ 2000
ਰੁਪਏ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਪੜਾਵਾਂ ਦੀ ਸੰਪੂਰਨਤਾ ਤਹਿਤ
ਮਿਲਦੇ ਇਸ 5000 ਰੁਪਏ ਪ੍ਰਤੀ ਮਹਿਲਾ ਲਾਭ ਤਹਿਤ ਹੁਣ ਤੱਕ 5.065 ਕਰੋੜ ਰੁਪਏ ਦਿੱਤੇ
ਜਾ ਚੁੱਕੇ ਹਨ।
ਇਸ ਤੋਂ ਇਲਾਵਾ 6 ਮਹੀਨੇ ਤੋਂ 3 ਸਾਲ ਅਤੇ 3 ਸਾਲ ਤੋਂ 6 ਮਹੀਨੇ ਤੱਕ ਦੇ ਬੱਚਿਆਂ ਨੂੰ
ਜ਼ਿਲ੍ਹੇ ਦੀਆਂ 795 ਆਂਗਨਵਾੜੀਆਂ ਰਾਹੀਂ ਸੰਤੁਲਿਤ ਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ
ਦੀ ਯੋਜਨਾ ਤਹਿਤ 21151 ਬੱਚਿਆਂ ਨੂੰ ਅਕਤੂਬਰ ਮਹੀਨੇ ਲਾਭ ਦਿੱਤਾ ਗਿਆ। ਗਰਭਵਤੀ
ਮਹਿਲਾਵਾਂ ਤੇ ਨਵ-ਜਨਮੇ ਬੱਚਿਆਂ ਦੀਆਂ ਮਾਂਵਾਂ ਨੂੰ ਵੀ ਸੰਤੁਲਿਤ ਅਤੇ ਪੌਸ਼ਟਿਕ ਆਹਾਰ
ਯਕੀਨੀ ਬਣਾਉਣ ਦੀ ਯੋਜਨਾ ਤਹਿਤ 5766 ਮਾਂਵਾਂ ਨੂੰ ਲਾਭ ਦਿੱਤਾ ਗਿਆ। ਉਨ੍ਹਾਂ ਦੱਸਿਆ
ਕਿ ਆਂਗਨਵਾੜੀਆਂ ਨੂੰ ਸੰਤੁਲਿਤ ਤੇ ਪੌਸ਼ਟਿਕ ਆਹਾਰ ਦੇ ਪਰਬੰਧ ਵਾਸਤੇ ਪਹਿਲੀ ਅਤੇ
ਦੂਸਰੀ ਤਿਮਾਹੀ ਨੂੰ ਮਿਲਾ ਕੇ 8546505 ਰੁਪਏ ਦਾ ਬਜਟ ਦਿੱਤਾ ਜਾ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ
ਵੱਲੋਂ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਹਿੰਸਾ ਪੀੜਤ ਔਰਤਾਂ ਤੇ ਬੱਚਿਆਂ ਨੂੰ ਇੱਕੋ ਛੱਤ
ਥੱਲੇ ਹੀ ਮੈਡੀਕਲ, ਕੌਂਸਲਿੰਗ, ਪੁਲਿਸ ਤੇ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ
ਥੋੜ੍ਹੇ ਸਮੇਂ ਦੀ ਸ਼ਰਣ ਪ੍ਰਦਾਨ ਕਰਵਾਉਣ ਲਈ ਸਥਾਪਿਤ ਸਖੀ-ਵਨ ਸਟਾਪ ਕ੍ਰਾਈਸਸ ਸੈਂਟਰ
ਵਿਖੇ ਇਸ ਸਾਲ ਜੁਲਾਈ ਤੋਂ ਅਕਤੂਬਰ ਮਹੀਨੇ ਤੱਕ 47 ਪੀੜਤਾਂ ਨੂੰ ਰਾਹਤ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖਰਾ ਸਟਾਫ਼ ਤਾਇਨਾਤ ਕੀਤਾ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੂੰ ਉਨ੍ਹਾਂ ਦੇ ਵਿਭਾਗ
ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਤੇ ਪਾਰਦਰਸ਼ਤਾ ਨਾਲ
ਹਰ ਇੱਕ ਲੋੜਵੰਦ ਤੱਕ ਪਹੁੰਚਾਉਣ ਲਈ ਆਖਿਆ। ਮੀਟਿੰਗ 'ਚ ਵਿਭਾਗ ਵੱਲੋਂ ਹਰ ਮਹੀਨੇ
ਕਰਵਾਈਆਂ ਜਾਂਦੀਆਂ ਪੋਸ਼ਣ ਅਭਿਆਨ ਜਾਗਰੂਕਤਾ ਗਤੀਵਿਧੀਆਂ ਜਿਨ੍ਹਾਂ 'ਚ ਮਹੀਨੇ ਦੀ 14
ਤੇ 28 ਤਰੀਕ ਨੂੰ ਮਨਾਏ ਜਾਂਦੇ ਅਨਪ੍ਰਾਸ਼ਣ ਦਿਵਸ, ਸਪੋਸ਼ਣ ਗੋਦਭਰਾਈ, ਹੱਥ ਧੋਣ ਦੀ
ਮਹੱਤਤਾ, ਦੁੱਧ ਪਿਲਾਉਣ ਦੀ ਮਹੱਤਤਾ, ਸਿਹਤ ਤੇ ਪੌਸ਼ਟਿਕ ਖੁਰਾਕ ਦੀ ਜਾਣਕਾਰੀ, ਹਰੇਕ
ਬੁੱਧਵਾਰ ਨੂੰ ਆਂਗਨਵਾੜੀਆਂ 'ਚ ਮਹਿਲਾਵਾਂ ਤੇ ਕਿਸ਼ੋਰ ਲੜਕੀਆਂ ਨੂੰ ਅਨੀਮੀਆ ਦੀ
ਰੋਕਥਾਮ ਸਬੰਧੀ ਜਾਗਰੂਕ ਕਰਨ ਅਤੇ ਹਰ ਮਹੀਨੇ ਦੀ 10 ਤਰੀਕ ਨੂੰ ਪਿੰਡ ਪੱਧਰੀ ਹੈਲਥ
ਸੈਨੀਟੇਸ਼ਨ ਤੇ ਨਿਊਟ੍ਰੀਸ਼ਨ ਡੇਅ ਮਨਾਉੁਣ ਦੀ ਲੜੀ ਵਜੋਂ ਆਸ਼ਾ ਤੇ ਏ ਐਨ ਐਮਜ਼ ਰਾਹੀਂ
ਬੱਚਿਆਂ ਦੇ ਵਿਕਾਸ, ਗਰਭਵਤੀ ਮਹਿਲਾਵਾਂ ਦੀ ਐਂਟੀਨਟਲ ਜਾਂਚ, ਟੀਕਾਕਰਣ, ਸਿਹਤ ਤੇ
ਪੌਸ਼ਟਿਕਤਾ ਸਿਖਿਆ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
ਹੁਸ਼ਿਆਰਪੁਰ, 29 ਨਵੰਬਰ: 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ
ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ
ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਦਾ ਵੀ ਵਾਧੂ ਚਾਰਜ ਰਹੇਗਾ। ਇਸ ਤੋਂ ਪਹਿਲਾਂ ਉਹ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਿਚ ਵਧੀਕ ਸਕੱਤਰ ਵਜੋਂ ਸੇਵਾਵਾਂ
ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ
ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਨਵ-ਨਿਯੁਕਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ
ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ
ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਨਿਰਵਿਘਨ
ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ
ਸਾਕਾਰ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਜ਼ਿਕਰਯੋਗ ਹੈ ਕਿ ਕੋਮਲ ਮਿੱਤਲ ਵਧੀਕ
ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਐਸ.ਡੀ.ਐਮ.
ਮੁਕੇਰੀਆਂ ਤੋਂ ਇਲਾਵਾ ਹੋਰ ਕਈ ਪ੍ਰਸ਼ਾਸਕੀ ਅਹੁਦਿਆਂ 'ਤੇ ਸੇਵਾਵਾਂ ਦੇ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨਾਲ ਗੁਰਦਾਸਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ,
ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ,
ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪ੍ਰੁਰ ਪ੍ਰੀਤਇੰਦਰ ਸਿੰਘ,
ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ ਪੰਜਾਬ-ਮੁੱਖ ਮੰਤਰੀ
*ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਬਣੇਗਾ ਮੈਡੀਕਲ ਕਾਲਜ*
*ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਨੂੰ ਸਰਕਾਰ ਦੀ ਪ੍ਰਮੁੱਖ ਤਰਜੀਹ ਦੱਸਿਆ*
*ਕਪੂਰਥਲਾ/ਹੁਸ਼ਿਆਰਪੁਰ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ
ਸੂਬੇ ਨੂੰ ਦੁਨੀਆ ਭਰ 'ਚ 'ਮੈਡੀਕਲ ਸਿੱਖਿਆ' ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ
ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ
ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ
ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ
ਕਾਲਜ ਦੀ ਜਗ੍ਹਾ ਅਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਵੱਕਾਰੀ
ਪ੍ਰੋਜੈਕਟ 'ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਮੈਡੀਕਲ
ਕਾਲਜ 20 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਉੱਤੇ ਕੁੱਲ 428.69 ਕਰੋੜ
ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਮੈਡੀਕਲ ਕਾਲਜ
ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ
ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਣਗੇ, ਇਸ ਲਈ 300
ਬਿਸਤਰਿਆਂ ਵਾਲੇ ਅਤਿ ਆਧੁਨਿਕ ਸਿਵਲ ਹਸਪਤਾਲ ਤੋਂ ਇਲਾਵਾ ਕਾਲਜ ਦੇ ਨਾਲ 10-12
ਮੰਜ਼ਿਲਾਂ ਵਾਲੇ ਅਤਿ ਆਧੁਨਿਕ ਹੋਸਟਲ ਦੀ ਵੀ ਉਸਾਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ
ਕਿਹਾ ਕਿ ਇਹ ਕਾਲਜ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ
ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ
ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ
ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਇਹ
ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ
ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ
ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਉਨ੍ਹਾਂ ਵੱਲੋਂ ਪਹਿਲਾਂ ਹੀ ਰੱਖਿਆ
ਜਾ ਚੁੱਕਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ
ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ
ਉਮੀਦ ਜ਼ਾਹਰ ਕੀਤੀ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ
ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ
ਵਿੱਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ
ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ
ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ,
ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਨੇ ਕਈ ਲੋਕ
ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ
ਬਿਲ ਉੱਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿੱਚ
ਪਹਿਲੀ ਵਾਰ 86 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਭਗਵੰਤ ਮਾਨ ਨੇ
ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ 95 ਫੀਸਦੀ ਤੋਂ ਵੱਧ ਘਰਾਂ ਨੂੰ
ਮੁਫਤ ਬਿਜਲੀ ਦਾ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ
ਹਾਸਲ ਕੀਤੀ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ
ਕਿ ਸੂਬੇ ਵਿੱਚ ਗੰਨ ਕਲਚਰ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ
ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ
ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੇ ਮਨੋਰਥ ਨਾਲ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਕਿਸੇ
ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ
ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ
ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ
ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਖੋਲ੍ਹੇ ਜਾਣਗੇ। ਭਗਵੰਤ ਮਾਨ ਨੇ
ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਨੂੰ
ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਨ੍ਹਾਂ ਕਲੀਨਿਕਾਂ ਦੀ ਭੂਮਿਕਾ ਦੀ ਸ਼ਲਾਘਾ
ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ
ਯੋਗ ਨੌਜਵਾਨਾਂ ਨੂੰ ਲਗਪਗ 21000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ
ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਟਾਫ ਦੀ ਕਮੀ
ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬੇ ਵਿੱਚ
ਸਰਕਾਰੀ ਭਰਤੀ ਲਈ ਨਿਰੋਲ ਮੈਰਿਟ ਹੀ ਇਕਮਾਤਰ ਮਾਪਦੰਡ ਹੈ। ਬਾਅਦ ਵਿੱਚ ਮੁੱਖ ਮੰਤਰੀ
ਨੇ ਹੁਸ਼ਿਆਰਪੁਰ ਵਿਖੇ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਬਣਾਏ ਜਾਣ ਵਾਲੇ
ਮੈਡੀਕਲ ਕਾਲਜ ਦੀ ਜਗ੍ਹਾ ਦਾ ਵੀ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਇਹ ਮੈਡੀਕਲ ਕਾਲਜ
ਲਗਭਗ 23 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 418.3 ਕਰੋੜ
ਸਕੱਤਰ ਏ ਵੇਨੂੰ ਪ੍ਰਸਾਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਰੋਟਰੀ ਕਲੱਬ ਨਵਾਂਸ਼ਹਿਰ ਵੱਲੋਂ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੁਕ ਕਰਨ ਲਈ ਦੋ ਦਿਨਾਂ ਵਾਤਾਵਰਨ ਮੇਲਾ 3-4 ਦਸੰਬਰ ਨੂੰ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ
ਨਵਾਂਸ਼ਹਿਰ 27 ਨਵੰਬਰ : ਸਮਾਜ ਸੇਵਾ ਨੂੰ ਸਮਰਪਿਤ ਇੰਟਰਨੈਸ਼ਨਲ ਸੰਸਥਾ ਰੋਟਰੀ ਕਲੱਬ ਨਵਾਂਸ਼ਹਿਰ ਵੱਲੋਂ ਆਮ ਜਨਤਾ ਨੂੰ ਵਾਤਾਵਰਣ ਦੇ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਦਾ ਪਹਿਲਾ ਦੋ ਦਿਨਾਂ ਵਾਤਾਵਰਨ ਜਾਗਰੁਕ ਮੇਲਾ ਜੇ ਐਸ ਐਫ ਐਚ ਖਾਲਸਾ ਸਕੂਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਜਾ ਰਿਹਾ ਹੈ।ਇਸ ਵਿਚ ਵਾਤਾਵਰਨ ਪ੍ਰੇਮੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵਿਸ਼ੇਸ਼ ਤੌਰ ਪੁੱਜਣਗੇ । ਇਹ ਜਾਣਕਾਰੀ ਨਵਾਂਸ਼ਹਿਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਬਖਸ਼ ਸਿੰਘ ਗਿੱਲ, ਸਕੱਤਰ ਧੀਰਜ ਸਹਿਜਪਾਲ, ਪੋ੍ਰਜੈਕਟ ਡਾਇਰੈਕਟਰ ਜੀ ਐਸ ਤੂਰ, ਸ੍ਰੀ ਰਾਜਨ ਅਰੋੜਾ ਅਤੇ ਸ੍ਰੀ ਗੁਰਚਰਨ ਅਰੋੜਾ ਸਾਬਕਾ ਪ੍ਰਧਾਨ ਨੇ ਦਿੱਤੀ। ਉਹਨਾਂ ਕਿਹਾ ਕਿ ਧਰਤੀ ਤੇ ਦਿਨੋ-ਦਿਨ ਵੱਧ ਰਹਾ ਵਾਤਾਵਰਨ ਪ੍ਰਦੂਸ਼ਣ ਅੱਜ ਅੰਤਰਰਾਸ਼ਟਰੀ ਸਮੱਸਿਆ ਬਣ ਚੁੱਕਿਆ ਹੈ। ਇਸ ਦੇ ਮਾੜੇ ਪ੍ਰਭਾਵ ਇਨਸਾਨਾਂ ਦੇ ਨਾਲ-ਨਾਲ ਜੀਵ ਜੰਤੂਆਂ ਉੱਪਰ ਵੀ ਪੈ ਰਹੇ ਹਨ ਅਤੇ ਅਨੇਕਾਂ ਜੀਵਾਂ ਦੀਆਂ ਨਸਲਾਂ ਸਮਾਪਤ ਹੋ ਰਹੀਆਂ ਹਨ, ਗਲੋਬਲ ਵਾਰਮਿੰਗ ਅਤੇ ਜਲ ਪ੍ਰਦੂਸ਼ਣ ਨੇ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਸ ਕਰਕੇ ਗੁਰੂ ਨਾਨਕ ਦੇਵ ਜੀ ਦੀ ਵੱਲੋਂ ਦਿੱਤੇ ਉਪਦੇਸ਼ ਅਨੁਸਾਰ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਰੋਟਰੀ ਕਲੱਬ ਨਿਰੰਤਰ ਵੱਖ ਵੱਖ ਪੋ੍ਰਜੈਕਟਾਂ ਤੇ ਕੰਮ ਕਾਰਜਸ਼ੀਲ ਹੈ।ਇਸੇ ਲਈ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰੋਟਰੀ ਕਲੱਬ ਨਵਾਂਸ਼ਹਿਰ ਵੱਲੋਂ ਦੋ ਦਿਨਾਂ ਵਾਤਾਵਰਨ ਮੇਲਾ 3 ਦਸੰਬਰ ਦਿਨ ਸ਼ਨੀਵਾਰ ਅਤੇ 4 ਦਸੰਬਰ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ ਜੋ ਮੌਜੂਦਾ ਸਮੇਂ ਦੀ ਮਹੱਤਵਪੂਰਨ ਜ਼ਰੂਰਤ ਹੈ।ਇਸ ਮੇਲੇ ਵਿਚ ਵਾਤਾਵਰਨ ਨਾਲ ਸਬੰਧਿਤ ਸਕੂਲ ਦੇ ਵਿਦਿਆਰਥੀਆਂ ਲਈ ਭਾਸ਼ਨ ਪ੍ਰਤੀਯੋਗਤਾ, ਸਲੋਗਨ ਲਿਖਣ ਮੁਕਾਬਲੇ, ਪੇਂਟਿੰਗ ਪ੍ਰਤੀਯੋਗਤਾ, ਫਲਾਵਰ ਬੁੱਕੇ ਪ੍ਰਤੀਯੋਗਤਾ, ਪੋਸਟਰ ਪ੍ਰਦਰਸ਼ਨੀ, ਫੈਂਸੀ ਡਰੈਸ ਪ੍ਰਤੀਯੋਗਤਾ ਅਤੇ ਹੋਰ ਵਾਤਾਵਰਣ ਜਾਗਰੁਕਤਾ ਸਮਾਗਮ ਦੋ ਦਿਨਾਂ ਵਿਚ ਕਰਵਾਏ ਜਾਣਗੇ। ਇਸ ਮੌਕੇ ਮੇਲੇ ਦੇਖਣ ਆਏ ਮਹਿਮਾਨਾਂ/ਦਰਸ਼ਕਾਂ ਲਈ ਲੱਕੀ ਡਰਾਅ ਕੱਢੇ ਜਾਣਗੇ ਅਤੇ ਵੱਖ ਵੱਖ ਤਰ੍ਹਾਂ ਦੀ ਮਨੋਰੰਜਨ ਖੇਡਾਂ ਤੋਂ ਇਲਾਵਾ ਲਜ਼ੀਜ਼ ਖਾਣਿਆਂ ਦੇ ਵੱਖ ਵੱਖ ਸਟਾਲ ਵੀ ਲਗਾਏ ਜਾ ਰਹੇ ਹਨ। ਮੇਲੇ ਵਿਚ ਆਉਣ ਵਾਲੇ ਸਾਰੇ ਮਹਿਮਾਨਾਂ/ਦਰਸ਼ਕਾਂ ਨੂੰ ਕੜੀ ਪੱਤਾ ਅਤੇ ਹਾਰ ਸ਼ਿੰਗਾਰ ਦਾ ਇੱਕ-ਇੱਕ ਪੌਦਾ ਤੋਹਫ਼ੇ ਦੇ ਰੂਪ ਵਿਚ ਦਿੱਤਾ ਜਾਵੇਗਾ। ਇਸ ਮੌਕੇ ਕਿਤਾਬਾਂ ਦੇ ਪ੍ਰਦਰਸ਼ਨੀ ਸਟਾਲ ਅਤੇ ਪੰਜਾਬ ਦੇ ਲੋਕ ਸਾਜ਼ਾਂ ਦੀ ਪੇਸ਼ਕਾਰੀ ਲੋਕਾਂ ਲਈ ਖਿੱਚ ਦਾ ਕੇਂਦਰ ਹੋਣਗੇ।ਇਸ ਦੋ ਦਿਨਾਂ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਕਰਨਗੇ ਅਤੇ ਰੋਟਰੀ ਕਲੱਬ ਦੇ ਜ਼ਿਲ੍ਹਾ ਗਵਰਨਰ ਰੋਟੇਰੀਅਨ ਦੁਸ਼ੰਅਤ ਚੌਧਰੀ ਵੀ ਪੁੱਜ ਕੇ ਰੋਟਰੀ ਇੰਟਰਨੈਸ਼ਨਲ ਦਾ ਸੰਦੇਸ਼ ਸਭ ਨਾਲ ਸਾਂਝਾਂ ਕਰਨਗੇ।ਮੇਲਾ ਪ੍ਰਬੰਧਕਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਵਾਤਾਵਰਣ ਪ੍ਰੇਮੀਆਂ ਨੂੰ ਮੇਲੇ ਵਿਚ ਦੋਵੇਂ ਦਿਨ ਪੁੱਜਣ ਦਾ ਖੁੱਲ੍ਹ ਸੱਦਾ ਦਿੰਦੇ ਦੱਸਿਆ ਕਿ ਮੇਲੇ ਦੇਖਣ ਲਈ ਸਭ ਦੀ ਐਂਟਰੀ ਮੁਫ਼ਤ ਹੋਵੇਗੀ। ਦੋਵੇਂ ਦਿਨ ਸ਼ਾਮ ਨੂੰ ਕਵਾਲੀਆਂ ਦੀ ਵਿਸ਼ੇਸ਼ ਪੇਸ਼ਕਾਰੀ ਵੀ ਸਭ ਸਰੋਤਿਆਂ ਦਾ ਮਨ ਮੋਹ ਲਵੇਗੀ। ਰੋਟਰੀ ਕਲੱਬ ਨਵਾਂਸ਼ਹਿਰ ਵੱਲੋਂ 3-4 ਦਸੰਬਰ ਨੂੰ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਦੋ ਦਿਨਾਂ ਵਾਤਾਵਰਨ ਮੇਲਾ ਦੀ ਜਾਣਕਾਰੀ ਦੇਣ ਮੌਕੇ ਰੋਟੇਰੀਅਨ ਗੁਰਬਖਸ਼ ਸਿੰਘ ਗਿੱਲ ਪ੍ਰਧਾਨ, ਰੋਟੇਰੀਅਨ ਧੀਰਜ ਸਹਿਜਪਾਲ ਸੱਕਤਰ, ਰੋਟੇਰੀਅਨ ਜੀ.ਐਸ.ਤੂਰ ਪੋ੍ਰਜੈਕਟ ਡਾਇਰੈਕਟਰ, ਰੋਟੇਰੀਅਨ ਗੁਰਚਰਨ ਅਰੋੜਾ, ਰੋਟੇਰੀਅਨ ਰਾਜਨ ਅਰੋੜਾ, ਰੋਟੇਰੀਅਨ ਚੇਤਨ ਬਾਹਰੀ, ਰੋਟੇਰੀਅਨ ਕੈਂਡੀ ਸੁਖਰਾਜ ਸਿੰਘ, ਰੋਟੇਰੀਅਨ ਨਰੇਸ਼ ਸੂਰੀ, ਰੋਟੇਰੀਅਨ ਅਸ਼ੋਕ ਸੋਹੀ ਅਤੇ ਹੋਰ ਪਤਵੰਤੇ ਸੱਜਣ ਵੱਲੋਂ ਮੇਲੇ ਦਾ ਬੈਨਰ ਵੀ ਜਾਰੀ ਕੀਤਾ ਗਿਆ।
ਫੋਟੋ ਕੈਪਸ਼ਨ : - ਦੋ ਦਿਨਾਂ ਵਾਤਾਵਰਨ ਮੇਲ ਦਾ ਬੈਨਰ ਜਾਰੀ ਕਰਦੇ ਹੋਏ ਰੋਟੇਰੀਅਨ ਗੁਰਬਖਸ਼ ਸਿੰਘ ਗਿੱਲ ਪ੍ਰਧਾਨ, ਰੋਟੇਰੀਅਨ ਜੀ.ਐਸ.ਤੂਰ ਪੋ੍ਰਜੈਕਟ ਡਾਇਰੈਕਟਰ, ਰੋਟੇਰੀਅਨ ਗੁਰਚਰਨ ਅਰੋੜਾ, ਰੋਟੇਰੀਅਨ ਰਾਜਨ ਅਰੋੜਾ, ਰੋਟੇਰੀਅਨ ਚੇਤਨ ਬਾਹਰੀ ਅਤੇ ਹੋਰ ਪਤਵੰਤੇ
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਗੰਭੀਰ, ਵੱਡੇ ਉਪਰਾਲੇ ਜਾਰੀ- ਜੱਸੀ ਸੋਹੀਆਂ ਵਾਲਾ
ਨਾਲ ਕੀਤੀ ਜਾਣ ਪਛਾਣ
ਪਟਿਆਲਾ, 26 ਨਵੰਬਰ:ਪੰਜਾਬ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਦੇ ਖੇਡ ਕਲੰਡਰ ਅਨੁਸਾਰ
ਚੱਲ ਰਹੀਆਂ 66ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਪਟਿਆਲਾ ਵਿਖੇ ਅੰਡਰ-17
ਲੜਕਿਆਂ ਦੇ ਵਾਲੀਵਾਲ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਤੇ ਉਪ ਜ਼ਿਲ੍ਹਾ
ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਿਹਾ ਹੈ। ਦੂਸਰੇ ਦਿਨ
ਟੂਰਨਾਮੈਂਟ ਦਾ ਆਰੰਭ ਪ੍ਰਿਤਪਾਲ ਸਿੰਘ ਰਾਜੂ (ਮਹਾਰਾਜਾ ਰਣਜੀਤ ਸਿੰਘ ਐਵਾਰਡੀ),
ਰਾਜਿੰਦਰ ਸਿੰਘ ਡੀ. ਐਮ. ਖੇਡਾਂ (ਪਟਿਆਲਾ) ਤੇ ਪ੍ਰਿੰਸੀਪਲ ਕਰਮਜੀਤ ਸਿੰਘ ਤੇ ਪੰਕਜ
ਸੇਠੀ ਨੇ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ
ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖਿਡਾਰੀਆ ਨਾਲ ਜਾਣ ਪਹਿਚਾਣ ਕਰਨ ਉਪਰੰਤ ਕਿਹਾ
ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ
ਨੂੰ ਪ੍ਰਫੁੱਲਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਬੱਚਿਆ ਅਤੇ ਨੌਜਵਾਨਾਂ
ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਕਰਵਾਈਆਂ ਗਈਆ
ਖੇਡਾਂ ਵਤਨ ਪੰਜਾਬ ਨੇ ਨੌਜਵਾਨਾਂ ਅਤੇ ਖਿਡਾਰੀਆ ਅੰਦਰ ਇਕ ਨਵਾਂ ਜੋਸ਼ ਪੈਦਾ ਕੀਤਾ ਹੈ
ਅਤੇ ਲੱਖਾਂ ਹੀ ਖਿਡਾਰੀਆ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਬਿਹਤਰ ਪ੍ਰਦਰਸ਼ਨ ਕੀਤਾ
ਹੈ।
ਟੂਰਨਾਮੈਂਟ ਵਿੱਚ ਵਾਲੀਵਾਲ ਦੇ ਕੁਆਟਰ ਫਾਇਨਲ 'ਚ ਆਈ. ਐਸ. ਮੋਹਾਲੀ ਨੇ ਸ੍ਰੀ ਮੁਕਤਸਰ
ਸਾਹਿਬ, ਅੰਮ੍ਰਿਤਸਰ ਨੇ ਗੁਰਦਾਸਪੁਰ ਤੇ ਰੂਪਨਗਰ ਨੇ ਸ.ਬ.ਸ ਨਗਰ ਨੂੰ ਹਰਾਇਆ। ਇਸ
ਸਮੇਂ ਦਵਿੰਦਰ ਸ਼ਰਮਾਂ ਪ੍ਰਧਾਨ, ਮਨਜੀਤ ਸਿੰਘ ਸਾਬਕਾ ਪ੍ਰਿੰਸੀਪਲ, ਉਪਕਾਰ ਸਿੰਘ ਸਾਬਕਾ
ਖੇਡ ਅਫ਼ਸਰ, ਅਮਰਦੀਪ ਸਿੰਘ, ਬਲਵਿੰਦਰ ਸਿੰਘ ਜੱਸਲ, ਅਮਨਿੰਦਰ ਸਿੰਘ ਬਾਬਾ, ਬਲਜੀਤ
ਸਿੰਘ ਧਾਰੋਕੀ ਨੇ ਟੀਮਾਂ ਦਾ ਹੌਂਸਲਾ ਵਧਾਇਆ।
ਖੇਡਾਂ ਮੌਕੇ ਪਰਮਜੀਤ ਸੋਹੀ, ਇਕਬਾਲ ਖਾਨ, ਸੁਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ,
ਪਰਮਿੰਦਰ ਸਿੰਘ ਟੌਹੜਾ, ਚਮਕੌਰ ਸਿੰਘ, ਅਰਸ਼ਾਦ ਖਾਨ, ਕਿਰਨਦੀਪ ਕੌਰ, ਰੁਪਿੰਦਰ ਕੌਰ,
ਰਾਜਨਪ੍ਰੀਤ ਕੌਰ, ਜਗਤਾਰ ਸਿੰਘ, ਲਖਵਿੰਦਰ ਸਿੰਘ, ਰਾਜਵੀਰ ਖਾਨ, ਗੁਰਪ੍ਰੀਤ ਸਿੰਘ
ਝੰਡਾ, ਹਰਦੀਪ ਸਿੰਘ ਬਹਾਦਰ ਸਿੰਘ, ਜਸਵਿੰਦਰ ਖਾਨ, ਤਨਵੀਰ ਸਿੰਘ, ਬਲਜੀਤ ਬੱਲੀ,
ਅਮਨਪ੍ਰੀਤ ਕੌਰ ਵੀ ਹਾਜ਼ਰ ਸਨ।
1 ਤੋਂ 31 ਦਸੰਬਰ ਤੱਕ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ’ਚ ਹੋਣਗੇ ਸਾਉਣੀ ਮਹੀਨੇ ਦੇ ਆਮ ਇਜਲਾਸ : ਸੰਦੀਪ ਹੰਸ
ਦੇ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 25 ਨਵੰਬਰ:ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪੇਂਡੂ ਵਿਕਾਸ
ਪੰਚਾਇਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ
ਵਿਚ ਸਾਉਣੀ ਮਹੀਨੇ ਦੇ ਆਮ ਇਜਲਾਸ/ਗ੍ਰਾਮ ਸਭਾ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ
ਇਹ ਆਮ ਇਜਲਾਸ ਜ਼ਿਲ੍ਹੇ ਦੀਆਂ ਹਰ ਗ੍ਰਾਮ ਪੰਚਾਇਤ ਵਿਚ 1 ਦਸੰਬਰ ਤੋਂ 31 ਦਸੰਬਰ ਤੱਕ
ਹੋਣੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ
ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ
(ਵਿਕਾਸ) ਦਰਬਾਰਾ ਸਿੰਘ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ
ਕਿਹਾ ਕਿ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸ ਦਾ ਸ਼ਡਿਊਲ ਸਬੰਧਤ ਬਲਾਕ
ਵਿਕਾਸ ਤੇ ਪੰਚਾਇਤ ਅਫ਼ਸਰਾਂ ਵਲੋਂ ਬਣਾ ਕੇ ਗੂਗਲ ਸ਼ੀਟ 'ਤੇ ਅਪਲੋਡ ਕੀਤਾ ਜਾ ਚੁੱਕਾ
ਹੈ। ਇਸ ਲਈ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਜਿਨ੍ਹਾਂ ਦੀ ਡਿਊਟੀ ਆਮ ਮੀਟਿੰਗਾਂ ਵਿਚ
ਸ਼ਡਿਊਲ ਅਨੁਸਾਰ ਲਗਾਈ ਗਈ ਹੈ, ਉਹ ਨਿਸ਼ਚਿਤ ਮਿਤੀ ਅਤੇ ਸਥਾਨ 'ਤੇ ਸਮੇਂ-ਸਮੇਂ ਸਿਰ
ਹਾਜ਼ਰ ਹੋਣ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪਚੰਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਮ ਇਜਲਾਸ
ਦਾ ਨੋਟਿਸ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਜਿਵੇਂ ਕਿ ਸੂਚਨਾ ਬੋਰਡ, ਸੱਥ, ਸਕੂਲ
ਧਾਰਮਿਕ ਸਥਾਨਾਂ, ਬੱਸ ਸਟੈਂਡ, ਡਿਸਪੈਂਸਰੀ, ਪਾਰਕ, ਖੇਡ ਮੈਦਾਨ ਆਦਿ 'ਤੇ ਚਸਪਾ
ਕਰਵਾਉਣ ਅਤੇ ਉਸ ਦੀ ਵੀਡੀਓ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ
ਵਿਚ ਇਨ੍ਹਾਂ ਆਮ ਮੀਟਿੰਗਾਂ ਦੀ ਘੱਟ ਤੋਂ ਘੱਟ ਦੋ ਮਿਸਾਲੀ ਮੀਟਿੰਗਾਂ ਦੀ ਡਾਕੂਮੈਂਟਰੀ
ਵੀ ਤਿਆਰ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗਾਂ ਕਰਵਾਉਣ ਲਈ ਜ਼ਿਲ੍ਹਾ ਵਿਕਾਸ
ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸਦ, ਪੇਂਡੂ ਵਿਕਾਸ ਵਿਭਾਗ
ਦੇ ਐਕਸਟੈਂਸ਼ਨ ਅਫ਼ਸਰ, ਕਾਰਜਕਾਰੀ ਇੰਜੀਨੀਅਰ, ਪੰਚਾਇਤੀ ਰਾਜ, ਐਸ.ਡੀ.ਓ., ਮੁਖ
ਸੇਵਿਕਾ, ਐਸ.ਈ.ਪੀ.ਓ ਬਤੌਰ ਨਿਗਰਾਨ ਅਫ਼ਸਰ ਲਗਾਏ ਗਏ ਹਨ।
ਸੰਦੀਪ ਹੰਸ ਨੇ ਸਮੂਹ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਆਮ ਮੀਟਿੰਗਾਂ
ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਕਿਸਮ ਦੀ ਲਾਪ੍ਰਵਾਹੀ ਨਾ
ਅਪਨਾਈ ਜਾਵੇ। ਉਨ੍ਹਾਂ ਕਿਹਾ ਕਿ ਸਾਉਣੀ ਦੀ (ਦਸੰਬਰ ਮਹੀਨੇ ਵਿਚ) ਪੇਂਡੂ ਮੀਟਿੰਗਾਂ
ਵਿਚ ਗ੍ਰਾਮ ਪੰਚਾਇਤ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜ਼ਟ ਅਨੁਮਾਨ
ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਾਲਾਨਾ ਯੋਜਨਾ ਬਾਰੇ
ਵਿਸਥਾਰਪੂਰਵਕ ਦੱਸੇਗੀ। ਉਨ੍ਹਾਂ ਕਿਹਾ ਕਿ ਪੇਂਡੂ ਸਭਾ ਦੀ ਆਮ ਮੀਟਿੰਗ ਸੱਦਣਾ, ਪਿੰਡ
ਵਾਸੀਆਂ ਲਈ ਇਕ ਅਜਿਹਾ ਮੌਕਾ ਹੈ, ਜਿਸ ਵਿਚ ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ
ਲੋਕਾਂ ਦੇ ਸਹਿਯੋਗ ਨਾਲ ਫੈਸਲਾ ਕੀਤੇ ਜਾਂਦੇ ਹਨ ਅਤੇ ਸਮੇਂ-ਸਮੇਂ ਸਿਰ ਪਿੰਡ ਦੀਆਂ
ਜ਼ਰੂਰਤਾਂ ਦੀ ਪੂਰਤੀ ਹੁੰਦੀ ਹੈ।
ਮੀਟਿੰਗ ਡੀ.ਡੀ.ਪੀ.ਓ. ਨੀਰਜ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤਾ ਅਫ਼ਸਰ
ਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜੀ.ਐਮ. ਜ਼ਿਲ੍ਹਾ
ਉਦਯੋਗ ਕੇਂਦਰ ਅਰੁਣ ਕੁਮਾਰ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ ਖਾਂਬਾ, ਭੂਸ਼ਨ
ਸ਼ਰਮਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀ ਵੀ ਮੌਜੂਦ ਸਨ।
ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ
ਨਵਾਂਸ਼ਹਿਰ, 26 ਨਵੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਸ਼ਹਿਰ ਵਿਖੇ ਅੱਜ ਵਧੀਕ
ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਸੰਵਿਧਾਨ ਦਿਵਸ
ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ
ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ
ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ
ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ
ਪ੍ਰਭੁਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ
ਕਿਸੇ ਭੇਦਭਾਵ ਦੇ, ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ।
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ
ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ
ਆਪਣਾ ਯੋਗਦਾਨ ਪਾਉਣਗੇ। ਇਸ ਤੋਂ ਬਿਨ੍ਹਾਂ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਾਰੇ
ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ,
ਅਭਿਵਿਅਕਤੀ, ਵਿਸ਼ਵਾਸ਼, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ
ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ।
ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ
ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ
ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਬਧ ਰਹਾਂਗੇ।
ਫ਼ੋਟੋ ਕੈਪਸ਼ਨ: ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ ਅਤੇ
ਕਰਮਚਾਰੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸੁਣਾਉਂਦੇ ਹੋਏ ਅਤੇ ਸੰਵਿਧਾਨ
ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਦਿਵਾਉਂਦੇ ਹੋਏ ਏ ਡੀ ਸੀ (ਵਿਕਾਸ) ਅਮਰਦੀਪ ਸਿੰਘ
ਬੈਂਸ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸੰਵਿਧਾਨ ਦਿਵਸ ਮਨਾਇਆ ਗਿਆ
ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ. ਕੰਵਲਜੀਤ ਸਿੰਘ ਬਾਜਵਾ ਅਤੇ
ਸੀ.ਜੇ.ਐਮ-ਕਮ-ਸਕੱਤਰ ਅਸ਼ੀਸ ਕੁਮਾਰ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਜ਼ਿਲ੍ਹਾ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ
ਸੰਵਿਧਾਨ ਦਿਵਸ ਮਨਾਇਆ ਗਿਆ।
ਇਸ ਅਹਿਮ ਮੌਕੇ ਤੇ ਦਫਤਰੀ ਸਟਾਫ ਮੈਬਰਾਂ, ਪੈਨਲ ਵਕੀਲ ਅਤੇ ਪੈਰਾ ਲੀਗਲ
ਵਲੰਟੀਅਰ ਸ਼ਾਮਲ ਸਨ । ਇਸ ਮੌਕੇ ਤੇ ਐਡਵੋਕੇਟ ਬਲਵਿੰਦਰ ਕੌਰ, ਪੈਨਲ ਵਕੀਲ ਵੱਲੋ ਭਾਰਤ
ਦੇ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਚਾਨਣਾ ਪਾਇਆ ਗਿਆ ਕਿ ਸਾਨੂੰ ਆਪਣੇ ਦੇਸ਼ ਨੂੰ
ਇੱਕ ਸੰਪੂਰਨ ਪ੍ਰਭੂਤਾ ਸੰਪੰਨ ਸਮਾਜਵਾਦੀ , ਧਰਮ ਨਿਰੱਪਖ, ਲੋਕਤੰਤਰੀ ਗਣਰਾਜ ਬਣਾਉਣ
ਲਈ ਅਤੇ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ , ਆਰਥਿਕ ਅਤੇ ਰਾਜਨੀਤਕ ਨਿਆਂ,
ਵਿਚਾਰ, ਪ੍ਰਗਟਾਵੇ, ਵਿਸ਼ਵਾਸ, ਧਰਮ ਅਤੇ ਪੂਜਾ ਕਰਨ ਦੀ ਸੁਤੰਤਰਤਾ, ਮਾਣ ਅਤੇ ਅਵਸਰ ਦੀ
ਸਮਾਨਤਾ ਪ੍ਰਾਪਤ ਕਰਨ ਲਈ ਅਤੇ ਉਨਾਂ ਸਭਨਾਂ ਚ ਵਿਅਕਤੀਗਤ ਸਨਮਾਨ, ਰਾਸ਼ਟਰ ਦੀ ਏਕਤਾ ਤੇ
ਅਖੰਡਤਾ ਨੂੰ ਸ਼ੁਨਿਸ਼ਚਿਤ ਕਰਨ ਲਈ ਭਾਈਚਾਰਾ ਵਧਾਉਣ ਲਈ ਦ੍ਰਿੜ ਸੰਕਲਪ ਹੋ ਕੇ ਸੰਵਿਧਾਨ
ਪ੍ਰਤੀ ਸਮਰਪਿਤ ਹੋਣਾ ਚਾਹੀਦਾ ਹੈ ।
ਫ਼ੋਟੋ ਕੈਪਸ਼ਨ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਸੰਵਿਧਾਨ
ਦਿਵਸ ਮੌਕੇ ਨਵਾਂਸ਼ਹਿਰ ਵਿਖੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ
ਪ੍ਰਣ ਲਏ ਜਾਣ ਦੀ ਤਸਵੀਰ।
ਸੈਲਫ਼ ਹੈਲਪ ਗਰੁੱਪਾਂ ਨੂੰ ਸਥਾਪਿਤ ਉਦਯੋਗਾਂ ਦੇ ਸਹਾਇਕ ਯੂਨਿਟਾਂ ਵਜੋਂ ਖੜਾ ਕਰਨ ਲਈ ਮੀਟਿੰਗ
ਕੇ ਰੋਜ਼ਗਾਰ ਮੁਹੱੲਅਿਾ ਕਰਵਾਉਣ ਦੀ ਲੋੜ 'ਤੇ ਜ਼ੋਰ
ਨਵਾਂਸ਼ਹਿਰ, 25 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਥਾਪਿਤ
ਉਦਯੋਗਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣੇ ਸਹਾਇਕ ਯੂਨਿਟਾਂ ਵਜੋਂ ਖੜਾ ਕਰਨ ਲਈ
ਉਦਯੋਗਿਕ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਅਜੀਵਿਕਾ ਮਿਸ਼ਨ ਤਹਿਤ ਪਿੰਡਾਂ 'ਚ ਬਹੁਤ ਸਾਰੇ ਹੈਲਪ
ਗਰੁੱਪ ਬਣਾਏ ਗਏ ਹਨ ਪਰ ਉਨ੍ਹਾਂ ਕੋਲ ਆਪਣੇ ਰੋਜ਼ਗਾਰ ਦਾ ਉਚਿੱਤ ਵਸੀਲਾ ਜਾਂ ਬਣਾਈਆਂ
ਜਾਣ ਵਾਲੀਆਂ ਵਸਤਾਂ ਦੀ ਮਾਰਕੀਟ ਦੇ ਹਿਸਾਬ ਜਾਂ ਮੰਗ ਮੁਤਾਬਕ ਵਿੱਕਰੀ ਨਾ ਹੋਣ ਕਾਰਨ,
ਉਹ ਵਪਾਰਕ/ਮੁਨਾਫ਼ਾ ਗਤੀਵਿਧੀਆਂ 'ਚ ਅਸਫ਼ਲ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ
ਗਰੁੱਪਾਂ ਦੀ ਬਾਂਹ ਫੜਨ ਲਈ ਸਥਾਪਿਤ ਉਦਯੋਗ ਆਪਣੇ ਸਹਾਇਕ ਯੂਨਿਟ ਲਾ ਕੇ ਇਨ੍ਹਾਂ ਸੈਲਫ
ਹੈਲਪ ਗਰੁੱਪਾਂ ਨੂੰ ਰੋਜ਼ਗਾਰ ਦੇੇਣ ਵਿੱਚ ਵੱਡੀ ਮੱਦਦ ਕਰ ਸਕਦੇ ਹਨ।
ਏ ਡੀ ਸੀ (ਵਿਕਾਸ) ਅਮਰਦੀਪ ਸਿੰਘ ਬੈਂਸ ਦੀ ਮੌਜੂਦਗੀ 'ਚ ਸ਼ਹਿਰ ਦੇ ਉੱਘੇ ਵਪਾਰੀ
ਗੁਰਚਰਨ ਅਰੋੜਾ ਨੂੰ ਸਹਾਇਕ ਯੂਨਿਟਾਂ ਦੀ ਸਥਾਪਤੀ ਦਾ ਸਿਹਰਾ ਲੈਣ ਲਈ ਆਖਦਿਆਂ ਡਿਪਟੀ
ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ 900 ਦੇ ਕਰੀਬ ਸੈਲਫ਼ ਹੈਲਪ ਗਰੁੱਪ ਹਨ, ਜਿਨ੍ਹਾਂ
ਕੋਲ ਇੱਕ ਅੰਦਾਜ਼ੇ ਮੁਤਾਬਕ 9000 ਦੀ ਮਾਨਵੀ ਸ਼ਕਤੀ ਮੌਜੂਦ ਹੈ।
ਇਨ੍ਹਾਂ 'ਚ ਬਹੁਤ ਸਾਰੀਆਂ ਔਰਤਾਂ ਆਚਾਰ, ਮਸਾਲੇ, ਪਾਪੜ-ਵੜੀਆਂ, ਜੈਮ ਅਦਿ ਉਤਪਾਦ ਬਣਾ
ਸਕਦੀਆਂ ਹਨ ਪਰ ਅੱਗੇ ਇਨ੍ਹਾਂ ਉਤਪਾਦਾਂ ਦੀ ਲੋੜੀਂਦੀ ਵਿੱਕਰੀ ਨਾ ਹੋਣ ਕਾਰਨ, ਉਨ੍ਹਾਂ
ਦੇ ਹੌਂਸਲੇ ਪਸਤ ਹੋ ਜਾਂਦੇ ਹਨ।
ਉੁਨ੍ਹਾਂ ਕਿਹਾ ਕਿ ਜੇਕਰ ਵੱਡੇ ਵਪਾਰੀ ਅਜਿਹੀਆਂ ਘਰੇਲੂ ਵਰਤੋਂ ਦੀ ਚੀਜ਼ਾਂ ਉਨ੍ਹਾਂ
ਪਾਸੋਂ ਬਣਵਾ ਲੈਣ ਅਤੇ ਉਨ੍ਹਾਂ ਨੂੰ ਲਘੂ ਯੂਨਿਟ ਉਨ੍ਹਾਂ ਦੇ ਪਿੰਡਾਂ ਨੇੜੇ ਲਾ ਕੇ ਦੇ
ਦੇਣ ਤਾਂ ਇਸ ਨਾਲ ਉਨ੍ਹਾਂ ਦੇ ਰੋਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਇਨ੍ਹਾਂ
ਵਪਾਰਕ ਯੂਨਿਟਾਂ ਦੀ ਮਾਨਵੀ ਸ਼ਕਤੀ ਅਤੇ ਹੋਰ ਲੋੜਾਂ ਵੀ ਪੂਰੀਆਂ ਹੋ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਕਿਹਾ ਕਿ ਇਸ ਮੰਤਵ ਲਈ
ਉਨ੍ਹਾਂ ਨੂੰ ਸਬੰਧਤ ਵਪਾਰਕ ਅਦਾਰੇ ਵੱਲੋਂ ਲੋੜੀਂਦੀ ਸਿਖਲਾਈ ਅਤੇ ਸਬੰਧਤ ਸਮਾਨ ਤਿਆਰ
ਕਰਨ ਲਈ ਲੋੜੀਂਦੀ ਕੱਚੀ ਸਮੱਗਰੀ ਅਤੇ ਉਸ ਤੋਂ ਬਾਅਦ ਪੈਕਿੰਗ ਨਾਲ ਸਬੰਧਤ ਜਾਣਕਾਰੀ ਵੀ
ਮੁਹੱਈਆ ਕਰਵਾਈ ਜਾ ਸਕਦੀ ਹੈ।
ਗੁਰਚਰਨ ਅਰੋੜਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲ ਕਦਮੀ ਨੂੰ ਵਪਾਰਕ ਪੱਧਰ 'ਤੇ
ਹਮਦਰਦੀ ਪੂਰਵਕ ਵਿਚਾਰਨ ਅਤੇ ਜਲਦ ਹੀ ਤਜਰਬੇ ਦੇ ਤੌਰ 'ਤੇ ਕੋਈ ਪ੍ਰਾਜੈਕਟ ਸ਼ੁਰੂ
ਕਰਵਾਉਣ ਦਾ ਭਰੋਸਾ ਦਿੱਤਾ।
ਮੀਟਿੰਗ 'ਚ ਡੀ ਪੀ ਐਮ ਅਭਿਸ਼ੇਕ ਜੈਨ, ਬਲਾਚੌਰ ਬਲਾਕ ਦੇ ਇੰਚਾਰਜ ਵਰਿੰਦਰ ਸਿੰਘ,
ਨਵਾਂਸ਼ਹਿਰ ਬਲਾਕ ਦੇ ਇੰਚਾਰਜ ਰਾਧਿਕਾ ਅਤੇ ਸੜੋਆ ਬਲਾਕ ਦੇ ਇੰਚਾਰਜ ਸੰਦੀਪ ਕੁਮਾਰ ਵੀ
ਮੌਜੂਦ ਸਨ।
ਜ਼ਿਲ੍ਹੇ ’ਚ ਅਕਤੂਬਰ ਮਹੀਨੇ ਲਈ 74441 ਲਾਭਪਾਤਰੀਆਂ ਲਈ 11.16 ਕਰੋੜ ਤੋਂ ਵਧੇਰੇ ਦੀ ਪੈਨਸ਼ਨ ਤੇ ਵਿੱਤੀ ਸਹਾਇਤਾ ਸਕੀਮਾਂ ਦੀ ਰਾਸ਼ੀ ਦਿੱਤੀ ਗਈ
ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਪੈਨਸ਼ਨ ਤੇ
ਵਿੱਤੀ ਸਹਾਇਤਾ ਸਕੀਮਾਂ ਤਹਿਤ ਅਕਤੂਬਰ ਮਹੀਨੇ ਲਈ 74441 ਲਾਭਪਾਤਰੀਆਂ ਨੂੰ ਵਿੱਤੀ
ਲਾਭ ਦਿੱਤਾ ਗਿਆ ਹੈ।
ਵਿਭਾਗ ਦੀਆਂ ਵੱਖ-ਵੱਖ ਲਾਭਕਾਰੀ ਸਕੀਮਾਂ ਅਤੇ ਕਮੇਟੀਆਂ ਦੀ ਮਾਸਿਕ ਪ੍ਰਗਤੀ ਦੀ
ਸਮੀਖਿਆ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ਅਕਤੂਬਰ ਮਹੀਨੇ ਦੇ
11,16,61,500 ਰੁਪਏ ਦੇ ਵਿੱਤੀ ਲਾਭ/ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ
ਕਿ ਵਿਭਾਗ ਵੱਲੋਂ ਪੇਸ਼ ਕੀਤੀ ਪ੍ਰਗਤੀ ਰਿਪੋਰਟ ਅਨੁਸਾਰ ਅਕਤੂਬਰ ਮਹੀਨੇ ਦੌਰਨ ਵਿਭਾਗ
ਨਾਲ ਸਬੰਧਤ ਪੈਨਸ਼ਨ ਸਕੀਮਾਂ/ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਹਿੱਤ ਪ੍ਰਾਪਤ
ਹੋਈਆਂ 1062 ਅਰਜ਼ੀਆਂ 'ਚੋਂ ਯੋਗ ਪਾਈਆਂ ਗਈਆਂ 1027 ਅਰਜ਼ੀਆਂ ਮਨਜੂਰ ਕੀਤੀਆਂ ਗਈਆਂ।
ਉਨ੍ਹਾਂ ਇਸ ਮੌਕੇ ਜ਼ਿਲ੍ਹੇ 'ਚ ਸਰਗਰਮ ਦਿਵਿਆਂਗਜਨਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਸੇਵੀ
ਸੰਸਥਾਂਵਾਂ ਨੂੰ ਆਰ ਪੀ ਡਬਲਯੂ ਡੀ ਐਕਟ-2016 ਤਹਿਤ ਰਜਿਸਟ੍ਰੇਸ਼ਨ ਲਈ ਦਫ਼ਤਰ ਸਮਾਜਿਕ
ਸੁਰੱਖਿਆ ਵਿਭਾਗ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਸੰਪਰਕ ਕਰਨ ਲਈ ਵੀ
ਆਖਿਆ।
ਇਸ ਮੌਕੇ ਜ਼ਿਲ੍ਹਾ ਪੱਧਰੀ ਦਿਵਿਆਂਗਜਨ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ
ਦਿਵਿਆਂਗਜਨਾਂ ਨੂੰ ਸਰਕਾਰ ਵੱਲੋਂ ਉਪਲਬਧ ਵੱਖ-ਵੱਖ ਸੁਵਿਧਾਵਾਂ ਯਕੀਨੀ ਬਣਾਉਣ ਦੇ ਲਈ
ਵੱਖ-ਵੱਖ ਵਿਭਾਗਾਂ ਨਾਲ ਚਰਚਾ ਕੀਤੀ ਗਈ। ਇਨ੍ਹਾਂ 'ਚ ਯੂ ਡੀ ਆਈ ਡੀ ਕਾਰਡ, ਦਿਵਿਆਂਗ
ਪੈਨਸ਼ਨ ਅਤੇ ਦਿਵਿਆਂਗਤਾ ਸਰਟੀਫ਼ਿਕੇਟ ਵਿੱਚ ਜ਼ਿਲ੍ਹਾ ਪੱਧਰ 'ਤੇ ਆਉਂਦੀਆਂ ਮੁਸ਼ਕਿਲਾਂ
'ਤੇ ਵੀ ਵਿਚਾਰ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੱਲੋਂ ਦੱਸਿਆ ਗਿਆ ਕਿ
ਹੁਣ ਤੱਕ ਪੋਰਟਲ 'ਤੇ 10426 ਦਿਵਿਆਂਗਜਨ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ
'ਚੋਂ 7752 ਦੇ ਯੂ ਡੀ ਆਈ ਡੀ ਕਾਰਡ ਬਣਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦਿਵਿਆਂਗਤਾ ਕਾਰਡ ਬਣਾਉਣ ਲਈ ਸਬੰਧਤ ਬਿਨੇਕਾਰ ਦੀ ਜ਼ਿਲ੍ਹੇ ਤੋਂ
ਬਾਹਰ ਵੱਡੀਆਂ ਸਿਹਤ ਸੰਸਥਾਂਵਾਂ/ਮਾਹਿਰਾਂ ਪਾਸੋਂ ਮੁਲਾਂਕਣ ਲਈ ਲੰਬਿਤ ਵੱਖ-ਵੱਖ
ਅਰਜ਼ੀਆਂ ਦੇ ਵੇਰਵੇ ਮੰਗੇ ਤਾਂ ਜੋ ਉਨ੍ਹਾਂ ਦੀ ਦਿਵਿਆਂਗਤਾ ਦੇ ਪੱਧਰ ਨੂੰ ਜਾਂਚ ਜਾਂਚਣ
ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.
ਰਾਕੇਸ਼ ਪਾਲ, ਜ਼ਿਲ੍ਹਾ ਹਸਪਤਾਲ ਦੇ ਮਨੋਰੋਗ ਮਾਹਿਰ ਡਾ. ਨਵਰੀਤ, ਜ਼ਿਲ੍ਹਾ ਸਮਾਜਿਕ
ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਉੱਪ ਜ਼ਿਲ੍ਹਾ ਸਿਖਿਆ ਅਫ਼ਸਰ ਵਰਿੰਦਰ ਕੁਮਾਰ ਤੇ ਯੂ ਡੀ
ਆਈ ਡੀ ਨਾਲ ਸਬੰਧਤ ਡਾਟਾ ਐਂਟਰੀ ਅਪਰੇਟਰ ਰੇਖਾ ਤੇ ਹੋਰ ਕਮੇਟੀ ਮੈਂਬਰ ਮੌਜੂਦ ਸਨ।
ਨਵਾਂਸ਼ਹਿਰ ਤੇ ਬੰਗਾ ਦੇ ਨਾਇਬ ਤਹਿਸੀਲਦਾਰਾਂ ਨੂੰ ਦਿੱਤੀਆਂ ਗਈਆਂ ਗੱਡੀਆਂ
ਨਵਾਂਸ਼ਹਿਰ, 25 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਅੱਜ ਜ਼ਿਲ੍ਹੇ
ਦੇ ਨਾਇਬ ਤਹਿਸੀਲਦਾਰਾਂ ਨੂੰ ਦਫ਼ਤਰੀ ਤੇ ਫ਼ੀਲਡ ਡਿਊਟੀ ਲਈ ਗੱਡੀਆਂ ਅਲਾਟ ਕੀਤੀਆਂ
ਗਈਆਂ। ਇਸ ਮੌਕੇ ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਡਾ. ਸ਼ਿਵਰਾਜ ਸਿੰਘ
ਬੱਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਉਨ੍ਹਾਂ ਇਸ ਮੌਕੇ ਨਾਇਬ ਤਹਿਸੀਲਦਾਰ ਬੰਗਾ ਗੁਰਪ੍ਰੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਔੜ
ਐਟ ਨਵਾਂਸ਼ਹਿਰ ਕੁਲਦੀਪ ਸਿੰਘ ਨੂੰ ਇਨ੍ਹਾਂ ਗੱਡੀਆਂ ਦੇ ਮਨਜ਼ੂਰੀ ਪੱਤਰ ਸੌਂਪੇ। ਉਨ੍ਹਾਂ
ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਪੰਜਾਬ ਸਰਕਾਰ ਦੇ ਮਿਤੀ 22.09.2021 ਦੇ
ਨੋਟੀਫ਼ਿਕੇਸ਼ਨ 'ਚ ਦਰਜ ਹਦਾਇਤਾਂ ਅਨੁਸਾਰ ਇਹ ਗੱਡੀਆਂ ਸਮੇਤ ਡਰਾਈਵਰ 'ਹਾਇਰ' ਕੀਤੀਆਂ
ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਾਇਬ ਤਹਿਸੀਲਦਾਰਾਂ ਸੌਂਪੀਆਂ ਇਹ ਗੱਡੀਆਂ ਇੱਕ ਮਹੀਨੇ
'ਚ ਵੱਧ ਤੋਂ ਵੱਧ 2000 ਕਿਲੋਮੀਟਰ ਚਲਾਈਆਂ ਜਾ ਸਕਦੀਆਂ, ਜਿਸ ਦਾ ਤੇਲ, ਮੁਰੰਮਤ,
ਸਾਂਭ-ਸੰਭਾਲ ਤੇ ਡਰਾਇਵਰ ਖਰਚਾ ਸਬੰਧਤ ਫ਼ਰਮ ਵੱਲੋਂ ਹੀ ਕੀਤਾ ਜਾਵੇਗਾ ਅਤੇ ਸਰਕਾਰ
ਵੱਲੋਂ ਫ਼ਰਮ ਨੂੰ ਨੋਟੀਫ਼ਿੇਕਸ਼ਨ ਮੁਤਾਬਕ ਨਿਰਧਾਰਿਤ ਮਾਸਿਕ ਕਿਰਾਇਆ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਗੱਡੀ ਦੀ ਲਾਗ ਬੁੱਕ ਹਰ ਮਹੀਨੇ ਮੁਕੰਮਲ ਕਰਨ
ਉਪਰੰਤ ਵੈਰੀਫ਼ਾਈ ਕਰਕੇ ਡੀ ਸੀ ਦਫ਼ਤਰ ਨੂੰ ਭੇਜਣੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਇਬ ਤਹਿਸੀਲਦਾਰਾਂ ਨੂੰ ਗੱਡੀਆਂ ਦੀ ਅਲਾਟਮੈਂਟ ਨਾਲ ਇਨ੍ਹਾਂ
ਅਧਿਕਾਰੀਆਂ ਨੂੰ ਨਿੱਤ ਦਿਨ ਦੇ ਫ਼ੀਲਡ ਦੇ ਕੰਮਾਂ ਅਤੇ ਡਿੳੂਟੀਆਂ ਨੂੰ ਕਰਨ 'ਚ ਆਸਾਨੀ
ਹੋ ਜਾਵੇਗੀ। ਇਸ ਮੌਕੇ ਨਵਾਂਸ਼ਹਿਰ ਦੇ ਤਹਿਸੀਲਦਾਰ (ਵਾਧੂ ਚਾਰਜ ਬੰਗਾ) ਸਰਵੇਸ਼ ਰਾਜਨ
ਵੀ ਮੌਜੂਦ ਸਨ।
ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਜਾਣ ਕਦਮ
ਸੁਰੱਖਿਆ ਯੂਨਿਟ ਦੀ ਸਮੀਖਿਆ ਮੀਟਿੰਗ
ਨਵਾਂਸ਼ਹਿਰ, 25 ਨਵੰਬਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਸਹਾਰਾ, ਲੋੜਵੰਦ ਅਤੇ
ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ
ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਜੁਲਾਈ ਤੋਂ ਸਤੰਬਰ ਤੱਕ ਦੀ ਤਿਮਾਹੀ ਸਮੀਖਿਆ
ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਪਿ੍ਰੰਸੀਪਲ ਮੈਜਿਸਟ੍ਰੇਟ, ਜੁਵੇਨਾਇਲ ਜਸਟਿਸ
ਬੋਰਡ, ਸ਼ਹੀਦ ਭਗਤ ਸਿੰਘ ਨਗਰ, ਰਾਧਿਕਾ ਪੁਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ
ਲਿਆਂਦਾ ਗਿਆ ਕਿ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ
ਸੁਰੱਖਿਆ ਯੂਨਿਟ ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆਂ ਦੀ
ਸੁਰੱਖਿਆ ਲਈ ਕੰਮ ਕਰ ਰਹੀ ਹੈ। ਉਕਤ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ
ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ
ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਗਿਆ ਅਤੇ ਬਾਲ ਭਲਾਈ
ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਦੇ ਸਥਾਈ ਦਫ਼ਤਰੀ ਢਾਂਚੇ ਲਈ ਕਮੇਟੀ ਨਾਲ ਵਿਚਾਰ
ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਰੰਧਾਵਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ
ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਜਾਵੇ ਜੋ ਪੜ੍ਹਾਈ
ਦੀ ਉਮਰ ਵਿੱਚ ਸੜਕਾਂ 'ਤੇ ਫਿਰਦੇ ਹਨ ਜਾਂ ਬਾਲ ਮਜ਼ਦੂਰੀ ਕਰਦੇ ਹਨ ਤਾਂ ਜੋ ਉਨ੍ਹਾਂ ਦੇ
ਮੁੜ ਵਸੇਬੇ ਸਬੰਧੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਖਿਲਾਫ਼
ਜੁਰਮਾਂ, ਬਾਲ ਮਜ਼ਦੂਰੀ ਦੀ ਸ਼ਿਕਾਇਤ ਜਾਂ ਕੋਈ ਮੁਸੀਬਤ ਵਿੱਚ ਫਸਿਆ ਬੱਚਾ ਜਾਂ ਉਨ੍ਹਾਂ
ਬਾਰੇ ਸੂਚਨਾ ਰੱਖਦਾ ਸਮਾਜ ਦਾ ਕੋਈ ਵੀ ਜ਼ਿੰਮੇਂਵਾਰ ਵਿਅਕਤੀ ਚਾਈਲਡ ਹੈਲਪਲਾਈਨ
ਨੰ.1098 'ਤੇ ਫ਼ੋਨ ਕਰਕੇ ਵੀ ਮਦਦ ਲੈ ਸਕਦਾ ਹੈ। ਉਨ੍ਹਾਂ ਨੇ ਮੀਟਿੰਗ 'ਚ ਸ਼ਾਮਿਲ
ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੂੰ ਕਿਹਾ ਕਿ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ
ਤਹਿਤ ਬੱਚਿਆਂ ਦੀ ਸਿਹਤ ਦੀ ਜਾਂਚ ਪ੍ਰਕਿ੍ਰਆ ਸਮੇਂ ਅਨੁਸਾਰ ਕੀਤੀ ਜਾਵੇ ਅਤੇ ਸਹੂਲਤਾਂ
ਵਿਹੂਣੀਆਂ ਅਬਾਦੀਆਂ (ਸਲਮ ਏਰੀਆ) ਵਿੱਚ ਸਮੇਂ-ਸਮੇਂ 'ਤੇ ਮੈਡੀਕਲ ਕੈਂਪ ਲਗਵਾਏ ਜਾਣ।
ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਕੰਚਨ ਅਰੋੜਾ
ਨੂੰ ਹਦਾਇਤ ਕੀਤੀਕਿ ਸਮੇਂ-ਸਮੇਂ ਤੇ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਮਿਲ ਕੇ ਬਾਲ ਮਜ਼ਦੂਰੀ
ਅਤੇ ਬਾਲ ਭਿੱਖਿਆ ਸਬੰਧੀ ਚੈਕਿੰਗ ਕੀਤੀ ਜਾਵੇ ਅਤੇ ਬੱਚਿਆਂ ਦੇ ਪੁਨਰ ਵਸੇਬੇ ਲਈ ਬਾਕੀ
ਸਹਿਕਰਮੀਆਂ ਦੀ ਮਦਦ ਨਾਲ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ
ਤਾਲਮੇਲ ਨਾਲ ਕੰਮ ਕਰਨ ਅਤੇ ਬੱਚਿਆਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਅਤੇ
ਉਨ੍ਹਾਂ ਨੂੰ ਇਕ ਚੰਗਾ ਨਾਗਰਿਕ ਬਣਾਉਣ ਵਿੱਚ ਕਾਰਜਸ਼ੀਲ ਹੋਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਰਾਕੇਸ਼ ਪਾਲ,
ਉੱਪ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ) ਵਰਿੰਦਰ ਕੁਮਾਰ, ਚੇਅਰਪਰਸਨ ਬਾਲ ਭਲਾਈ
ਕਮੇਟੀ ਸ੍ਰੀਮਤੀ ਸੋਨੀਆ, ਸ਼੍ਰੀਮਤੀ ਜੌਲੀ ਚੰਦੇਲ ਮੈਂਬਰ ਬਾਲ ਭਲਾਈ ਕਮੇਟੀ, ਸ਼ਿਵ ਲਾਲ
ਜੈਨ, ਮੈਂਬਰ ਜੁਵੇਨਾਇਲ ਜਸਟਿਸ ਬੋਰਡ, ਜਗਦੀਸ਼ ਮਿੱਤਰ, ਮੈਂਬਰ, ਬਾਲ ਭਲਾਈ ਕਮੇਟੀ,
ਮਿਸ ਰੋਹਿਤਾ, ਆਊਟ ਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ
ਮੌਜੂਦ ਸਨ।
ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਚਾਰ ਮੋਬਾਇਲ ਫ਼ੋਨ ਸਮੇਤ 16 ਤੰਬਾਕੂ ਦੀਆਂ ਪੁੜੀਆਂ ਬਰਾਮਦ
ਇਸ ਸਬੰਧੀ ਜੇਲ੍ਹ ਸੁਪਰਡੈਂਟ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਸਬੰਧੀ ਮੁੱਖ ਅਫ਼ਸਰ ਥਾਣਾ ਤ੍ਰਿਪੜੀ ਨੂੰ ਲਿਖਿਆ ਗਿਆ ਹੈ। ਸੁਪਰਡੈਂਟ ਜੇਲ੍ਹ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਡਿਊਟੀ ਤੇ ਤਾਇਨਾਤ ਵਾਰਡਰ ਸੰਦੀਪ ਸਿੰਘ ਵੱਲੋਂ ਇਹ ਮੋਬਾਇਲ ਫ਼ੋਨ ਅਤੇ ਹੋਰ ਵਰਜਿਤ ਵਸਤੂਆਂ ਨੂੰ ਸਪਲਾਈ ਲਾਈਨ 'ਤੇ ਹੀ ਕਾਬੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਇਸ ਤਰ੍ਹਾਂ ਦੀ ਸਖ਼ਤੀ ਜਾਰੀ ਰੱਖੀ ਜਾਵੇਗੀ।
‘ਆਨ ਫ਼ਾਰਮ ਕੋਲਡ ਰੂਮ’ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ : ਡਾ. ਪਰਮਜੀਤ ਸਿੰਘ
ਇਹ ਪ੍ਰਗਟਾਵਾ ਕਰਦਿਆਂ ਡਾ. ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫ਼ਸਰ-ਕਮ-ਨੋਡਲ ਅਫ਼ਸਰ ਆਲੂ (ਪੰਜਾਬ) ਨੇ ਦੱਸਿਆ ਕਿ ਉਕਤ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਨੂੰ ਬਾਗਬਾਨੀ ਨਾਲ ਜੋੜੀ ਰੱਖਣ ਅਤੇ ਉਨ੍ਹਾਂ ਦੀ ਉਪਜ ਦਾ ਵੱਧ ਤੋਂ ਵੱਧ ਮੁੱਲ ਦਿਵਾਉਣ ਲਈ ਸਰਕਾਰ ਵੱਲੋਂ ਆਰ.ਕੇ.ਵੀ.ਵਾਈ. ਸਕੀਮ ਅਧੀਨ ਉਨ੍ਹਾਂ ਨੂੰ ਆਪਣੇ ਖੇਤਾਂ 'ਚ ਕੋਲਡ ਰੂਮ ਬਣਾਉਣ ਦੀ ਸੁਵਿਧਾ ਦਿੱਤੀ ਗਈ ਹੈ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਗੁਣਾ 10 ਫੁੱਟ ਦਾ ਕੋਲਡ ਰੂਮ ਬਣਾਉਣ 'ਤੇ ਤਕਰੀਬਨ 3 ਲੱਖ ਖਰਚ ਆਉਂਦਾ ਹੈ, ਜਿਸ 'ਤੇ ਸਕੀਮ ਅਧੀਨ 1.5 ਲੱਖ (50%) ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਕੋਲਡ ਰੂਮ ਬਣਾਉਣ ਨਾਲ ਜਦੋਂ ਮੰਡੀ ਵਿੱਚ ਰੇਟ ਘੱਟ ਹੋਵੇਗਾ ਤਾਂ ਜਿਮੀਂਦਾਰ ਸਬਜ਼ੀ ਅਤੇ ਫਲ ਕੋਲਡ ਰੂਮ ਵਿੱਚ ਸਟੋਰ ਕਰ ਸਕਦੇ ਹਨ ਅਤੇ ਜਦੋਂ ਸਬਜ਼ੀਆਂ ਦਾ ਰੇਟ ਵਧੇਗਾ, ਉਸ ਸਮੇਂ ਜਿਮੀਂਦਾਰ ਮੰਡੀ ਵਿੱਚ ਜਾ ਕੇ ਸਬਜ਼ੀ ਅਤੇ ਫਲ ਵੇਚ ਸਕਦੇ ਹਨ। ਅਜਿਹਾ ਕਰਨ ਨਾਲ ਕਿਸਾਨ ਦੀ ਆਮਦਨ ਵਿੱਚ ਚੋਖਾ ਵਾਧਾ ਹੋ ਸਕਦਾ ਹੈ। ਕਿਸਾਨ ਕੋਲਡ ਰੂਮ ਵਿੱਚ ਤਕਰੀਬਨ 30 ਕੁਇੰਟਲ ਸਬਜ਼ੀ ਅਤੇ ਫਲ ਸਟੋਰ ਕਰ ਸਕਦੇ ਹਨ। ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੀ ਗਈ ਮੀਟਿੰਗ ਵਿੱਚ ਅਗਾਂਹਵਧੂ ਜਿਮੀਂਦਾਰ ਗੁਰਬਖਸ਼ ਰਾਏ ਹੀਉਂ, ਨਵਜੀਵਨ ਸਿੰਘ ਲਧਾਣਾ ਉੱਚਾ, ਕਰਮਜੀਤ ਸਿੰਘ ਏ.ਐਸ. ਫਰੋਜ਼ਨ ਫੂਡ ਅਤੇ ਅਵਤਾਰ ਸਿੰਘ ਗੁਣਾਚੌਰ ਹਾਜ਼ਰ ਸਨ।
ਏ ਈ ਟੀ ਸੀ ਹਰਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਵਪਾਰ ਮੰਡਲ ਅਤੇ ਅਕਾਂਊਂਟਸ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨਾਲ ਮੀਟਿੰਗ
ਇਸ ਮੌਕੇ ਤੇ ਵਿਭਾਗ ਦੇ ਸਟੇਟ ਟੈਕਸ ਅਫਸਰ ਖੁਸ਼ਵੰਤ ਸਿੰਘ ਦੇ ਨਾਲ-ਨਾਲ ਸੁਰਜੀਤ ਸਿੰਘ, ਸ਼੍ਰ੍ਰੀਮਤੀ ਸਤਿੰਦਰ ਕੌਰ ਖਾਬੜਾ, ਰਾਧਾ ਰਮਨ, ਪਰਵਿੰਦਰ ਕੁਮਾਰ, ਸ਼੍ਰੀਮਤੀ ਇੰਦੂ ਰਾਣੀ ਸਟਾਫ ਮੈਂਬਰ ਵੀ ਮੌਜੂਦ ਸਨ।
ਜ਼ਿਲ੍ਹੇ ਵਿਚ ਸ਼ੁਰੂ ਹੋਣਗੇ 18 ਨਵੇਂ ਆਮ ਆਦਮੀ ਕਲੀਨਿਕ : ਡਿਪਟੀ ਕਮਿਸ਼ਨਰ ਰੰਧਾਵਾ
ਨਵਾਂਸ਼ਹਿਰ, 24 ਨਵੰਬਰ : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਮੇਤ ਜ਼ਿਲ੍ਹੇ ਵਿਚ ਨਵੇਂ ਆਮ ਆਦਮੀ ਕਲੀਨਿਕ ਬਣਾਉਣ, ਮੌਜੂਦਾ ਸਮੇਂ ਵਿਚ ਡੇਂਗੂ ਦੀ ਬਿਮਾਰੀ ਦੇ ਪੈਰ ਪਸਾਰਨ ਦੇ ਖਤਰੇ ਨੂੰ ਰੋਕਣ, ਜ਼ਿਲ੍ਹੇ ਵਿਚ ਮਾਵਾਂ ਤੇ ਬੱਚਿਆਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ, ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੀਟਿੰਗ ਵਿਚ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਵੱਖ-ਵੱਖ ਸਹਿਯੋਗੀ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।
ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਸਭ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿਚ ਟੀ ਬੀ ਦੇ 20 ਫੀਸਦੀ ਕੇਸ ਘਟਾਉਣ ਲਈ ਭਾਰਤ ਸਰਕਾਰ ਵੱਲੋਂ ਬ੍ਰਾਊਂਜ ਮੈਡਲ ਦਾ ਸਨਮਾਨ ਮਿਲਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਹ ਸਨਮਾਨ ਸਿਹਤ ਵਿਭਾਗ ਦੀਆਂ ਮਾਨਵਤਾ ਪ੍ਰਤੀ ਸੇਵਾਵਾਂ 'ਤੇ ਮੋਹਰ ਲਾਉਂਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੰਸਥਾਗਤ ਜਣੇਪਿਆਂ ਵਿਚ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਪਛਾੜਨਾ ਵੀ ਸ਼ਲਾਘਾਯੋਗ ਹੈ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ 18 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣੇ ਹਨ, ਜਿਨ੍ਹਾਂ ਵਿਚੋਂ ਸਿਹਤ ਵਿਭਾਗ ਦੇ 17 ਮੁੱਢਲੇ ਸਿਹਤ ਕੇਂਦਰਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਆਮ ਆਦਮੀ ਕਲੀਨਿਕ ਵਜੋਂ ਬਣਾਏ ਜਾਣਗੇ, ਜਦਕਿ ਅਰਬਨ ਖੇਤਰ ਵਿਚ ਇਕ ਆਦਮੀ ਕਲੀਨਿਕ ਬਣਾਉਣ ਲਈ ਥਾਂ ਦੀ ਪਛਾਣ ਕੀਤੀ ਜਾਵੇਗੀ। ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਆਮ ਆਦਮੀ ਕਲੀਨਿਕ 26 ਜਨਵਰੀ, 2023 ਤੱਕ ਸ਼ੁਰੂ ਕੀਤੇ ਜਾਣੇ ਹਨ, ਇਸ ਲਈ ਸਿਹਤ ਵਿਭਾਗ ਸਹਿਯੋਗ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਦਿਸ਼ਾ ਵਿਚ ਕਾਰਜ ਆਰੰਭ ਕਰਨੇ ਯਕੀਨੀ ਬਣਾਏ। ਹਰੇਕ ਪ੍ਰਾਈਮਰੀ ਹੈਲਥ ਸੈਂਟਰ ਦੇ ਢਾਂਚੇ ਨੂੰ ਹੋਰ ਮਜ਼ਬੂਤ ਬਣਾ ਕੇ ਆਮ ਆਦਮੀ ਕਲੀਨਿਕ ਬਣਾਉਣ 'ਤੇ ਤਕਰੀਬਨ 25 ਲੱਖ ਰੁਪਏ ਤੱਕ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 26 ਜਨਵਰੀ 2023 ਨੂੰ ਜ਼ਿਲ੍ਹੇ ਵਿੱਚ 18 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ।
ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਡੇਂਗੂ ਨੇ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਲਈ ਸਿਹਤ ਵਿਭਾਗ ਸਮੇਤ ਹੋਰਨਾਂ ਸਹਿਯੋਗੀ ਵਿਭਾਗਾਂ ਨੂੰ ਹੋਰ ਚੌਕਸ ਹੋਣ ਦੀ ਜ਼ਰੂਰਤ ਹੈ। ਇਸ ਲਈ ਡੇਂਗ ਦੀ ਰੋਕਥਾਮ ਲਈ ਸਰਵੇਖਣ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਸਰਵੇ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ ਅਤੇ "ਹਰ ਐਤਵਾਰ ਡੇਂਗੂ 'ਤੇ ਵਾਰ" ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਦੀ ਸਫਾਈ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦੀ ਐਂਟੀਨੇਟਲ ਚੈਕ ਅੱਪ ਰਜਿਸ਼ਟ੍ਰੇਸ਼ਨ ਵਧਾਈ ਜਾਵੇ ਅਤੇ ਹਰ ਇੱਕ ਉੱਚ ਜੋਖਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ, ਉਨ੍ਹਾਂ ਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਦਰ ਨੂੰ ਹੋਰ ਵਧਾਉਣ ਲਈ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ (ਆਰ.ਬੀ.ਐੱਸ.ਕੇ.) ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਅਤੇ ਆਂਗਣਵਾੜੀਆਂ ਵਿਚ ਰਜਿਸਟਰਡ ਜ਼ਿਲ੍ਹੇ ਦੇ 0 ਤੋਂ 18 ਸਾਲ ਤੱਕ ਦੇ ਬਿਮਾਰ ਬੱਚਿਆਂ ਦਾ ਸਿਹਤ ਵਿਭਾਗ ਦੀਆਂ ਮੋਬਾਇਲ ਸਿਹਤ ਟੀਮਾਂ ਮਿੱਥੇ ਸਮੇਂ 'ਚ ਇਲਾਜ ਯਕੀਨੀ ਬਣਾਉਣ।
ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਅਧੀਨ ਉਨ੍ਹਾਂ ਕਿਹਾ ਕਿ ਟੀਕਾਕਰਨ ਦੇ 100 ਫੀਸਦੀ ਟੀਚੇ ਨੂੰ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੰਗਾ ਸਮੇਤ ਕੁਝ ਇਲਾਕਿਆਂ ਵਿਚ ਟੀਕਾਕਰਨ ਦੀ ਦਰ ਘੱਟ ਹੈ, ਉਨ੍ਹਾਂ ਇਲਾਕਿਆਂ ਵਿਚ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਮਹੀਨਾ ਅਕਤੂਬਰ ਦੌਰਾਨ ਜ਼ਿਲ੍ਹੇ ਵਿਚ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 95 ਚਲਾਨ ਕੀਤੇ ਗਏ, ਜਿਨ੍ਹਾਂ ਵਿਚ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਬਾਕੀ ਵਿਭਾਗਾਂ ਦੇ ਮੁਕਾਬਲੇ ਸਭ ਤੋਂ ਬਿਹਤਰ ਰਹੀ। ਉਨ੍ਹਾਂ ਕਿਹਾ ਕਿ ਕੋਟਪਾ ਐਕਟ ਨੂੰ ਜ਼ਿਲ੍ਹੇ ਵਿਚ ਸਖਤੀ ਨਾਲ ਲਾਗੂ ਕੀਤਾ ਜਾਵੇ। ਇਸ ਲਈ ਮਿਊਂਸੀਪਲ ਕਮੇਟੀ ਨਵਾਂਸ਼ਹਿਰ ਤੇ ਟ੍ਰੈਫਿਕ ਪੁਲਿਸ ਬੰਗਾ ਨੂੰ ਵੀ ਆਪਣਾ ਬਣਦਾ ਸਹਿਯੋਗ ਦੇਣ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਰਵਿੰਦਰ ਸਿੰਘ, ਡਾ. ਗੁਰਿੰਦਰਜੀਤ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਪ੍ਰਤਿਭਾ ਵਰਮਾ, ਡਾ. ਨਿਰਮਲ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਵਿਜੀਲੈਂਸ ਵੱਲੋਂ ਕਾਨੂੰਗੋ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ 10,000
ਅੰਮਿ੍ਤਸਰ, 24 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਉਸਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।
ਡੀ ਸੀ ਵੱਲੋਂ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ - ਆਮ ਲੋਕਾਂ ਤੇ ਵਾਹਨ ਚਾਲਕਾਂ ਲਈ ਸੁਖਾਵਾਂ ਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਇਆ ਜਾਵੇ
ਉਨ੍ਹਾਂ ਨੇ ਨਗਰ ਕੌਂਸਲਾਂ ਨੂੰ ਸ਼ਹਿਰੀ ਇਲਾਕਿਆਂ 'ਚ ਸੜ੍ਹਕਾਂ 'ਤੇ ਫ਼ਿਰਦੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਤੱਕ ਪਹੁੰਚਾਉਣ ਲਈ ਵੀ ਆਖਿਆ ਤਾਂ ਜੋ ਇਹ ਪਸ਼ੂ ਵਾਹਨ ਚਾਲਕਾਂ ਲਈ ਖਤਰਾ ਨਾ ਬਣਨ। ਉੁਨ੍ਹਾਂ ਨੇ ਨਗਰ ਕੌਸਲਾਂ ਕੋਲ ਮੌਜੂਦ 'ਕਾਓ ਸੈਸ' ਨੂੰ ਵੀ ਸਰਕਾਰੀ ਗਊਸ਼ਾਲਾ ਨੂੰ ਦੇਣ ਲਈ ਆਖਿਆ ਤਾਂ ਜੋ ਪਸ਼ੂਆਂ ਦੀ ਸਾਂਭ-ਸੰਭਾਲ ਲਈ ਅਗਲੇਰੇ ਪ੍ਰਬੰਧ ਨਾਲੋ-ਨਾਲ ਹੋ ਸਕਣ।
ਇਸ ਤੋਂ ਇਲਾਵਾ ਸ਼ਹਿਰਾਂ 'ਚ ਰੇਹੜੀਆਂ ਤੇ ਹੋਰ ਨਜਾਇਜ਼ ਕਬਜ਼ਿਆਂ ਕਾਰਨ ਲਗਦੇ ਟ੍ਰੇਫ਼ਿਕ ਜਾਮ ਦੇ ਹੱਲ ਲਈ ਨਗਰ ਕੌਂਸਲਾਂ ਨੂੰ ਸੜ੍ਹਕਾਂ ਅਤੇ ਬਜ਼ਾਰਾਂ 'ਚ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਉਣ ਲਈ ਕਿਹਾ ਗਿਆ। ਬੱਸ ਅੱਡਾ ਨਵਾਂਸ਼ਹਿਰ ਦੇ ਬਾਹਰ ਸਵਾਰੀਆਂ ਨੂੰ ਉਤਾਰਦੀਆਂ ਬੱਸਾਂ ਨੂੰ ਸਵਾਰੀਆਂ ਬੱਸ ਅੱਡੇ ਅੰਦਰ ਜਾ ਕੇ ਹੀ ਉਤਾਰਨਾ ਯਕੀਨੀ ਬਣਾਉਣ ਲਈ ਜੀ ਐਮ ਰਡੋਵੇਜ਼ ਅਤੇ ਟ੍ਰੈਫ਼ਿਕ ਪੁਲਿਸ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਸ ਤੋਂ ਇਲਾਵਾ ਨੈਸ਼ਨਲ ਹਾਈਵੇਅ ਅਤੇ ਜ਼ਿਲ੍ਹੇ ਦੀਆਂ ਹੋਰਨਾਂ ਸੜ੍ਹਕਾਂ 'ਤੇ ਲੋੜੀਂਦੇ ਸਾਈਨ ਬੋਰਡ ਜਿਨ੍ਹਾਂ 'ਤੇ ਲੋੜੀਂਦੀ ਜਾਣਕਾਰੀ ਅਤੇ 'ਸਾਈਲੈਂਟ ਜ਼ੋਨ' ਤੇ ਗਤੀ ਸੀਮਾ ਬਾਰੇ ਜ਼ਿਕਰ ਹੋਵੇ, ਲਾਉਣ ਲਈ ਵੀ ਕਿਹਾ ਗਿਆ। ਹਾਈਵੇਅ 'ਤੇ ਮਹਾਲੋਂ ਬਾਈਪਾਸ ਤੋਂ ਨਵਾਂਸ਼ਹਿਰ ਨੂੰ ਮੁੜਨ ਵਾਲੇ ਅਤੇ ਲੰਗੜੋਆ ਬਾਈਪਾਸ ਤੋਂ ਨਵਾਂਸ਼ਹਿਰ ਨੂੰ ਆਉਣ ਵਾਲੇ ਜਾਂ ਹਾਈਵੇਅ 'ਤੇ ਚੜ੍ਹਨ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਵੀ ਲੋੜੀਂਦੇ ਇੰਤਜ਼ਾਮ ਕਰਨ ਲਈ ਆਖਿਆ ਗਿਆ।
ਮੀਟਿੰਗ 'ਚ ਐਸ ਡੀ ਐਮ ਨਵਾਂਸ਼ਹਿਰ ਤੇ ਬੰਗਾ ਮੇਜਰ ਸ਼ਿਵਰਾਜ ਸਿੰਘ ਬੱਲ, ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ, ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਗੁਰਲੀਨ ਸਿੱਧੂ ਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਸ਼ਾਮਿਲ ਸਨ।
ਵਸਤਾਂ ਦੀ ਢੋਆ ਢੁਆਈ ਲਈ ਕੋਈ ਵੀ ਓਪਰੇਟਰ ਜਾਂ ਗਰੁੱਪ ਜ਼ਿਲੇ ’ਚ ਏਕਾਧਿਕਾਰ ਨਹੀਂ ਕਰ ਸਕਦਾ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 24 ਨਵੰਬਰ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਵਪਾਰਕ ਢੋਆ-ਢੁਆਈ 'ਚ ਸਬੰਧਤ ਅਦਾਰਿਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਚ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ 'ਚ ਪੰਜਾਬ ਗੁੱਡਜ਼ ਕੈਰੀਏਜਿਸ (ਰੈਗੂਲੇਸ਼ਨ ਐਂਡ ਪ੍ਰੀਵੈਂਸ਼ਨ ਆਫ਼ ਕਾਰਟੀਲਾਈਜੇਸ਼ਨ) ਰੂਲਜ਼-2017 ਸਬੰਧੀ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸਨਅਤਕਾਰਾਂ ਦੀ ਇੱਕ ਮੀਟਿੰਗ ਦੌਰਾਨ ਡੀ ਸੀ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਭਰੋਸਾ ਦਿਵਾਇਆ ਕਿ ਸਨਅਤੀ ਇਕਾਈਆਂ ਨੂੰ ਢੋਆ-ਢੁਆਈ 'ਚ ਉਕਤ ਨਿਯਮਾਂ ਤਹਿਤ ਪ੍ਰਸ਼ਾਸਨ ਵੱਲੋਂ ਪੂਰਣ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਰੰਧਾਵਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਪੰਜਾਬ ਗੁੱਡਜ਼ ਕੈਰੀਏਜਿਸ (ਰੈਗੂਲੇਸ਼ਨ ਐਂਡ ਪ੍ਰੀਵੈਂਸ਼ਨ ਆਫ਼ ਕਾਰਟੀਲਾਈਜੇਸ਼ਨ) ਰੂਲਜ਼-2017 ਦੇ ਇਸ ਨੋਟੀਫਿਕੇਸ਼ਨ ਤਹਿਤ ਸੂਬੇ ਵਿੱਚੋਂ ਟ੍ਰਾਂਸਪੋਰਟਾਂ 'ਤੇ ਕਿਸੇ ਵੀ ਇੱਕ ਧਿਰ ਜਾਂ ਗਰੁੱਪ ਦੇ ਏਕਾਧਿਕਾਰ ਨੂੰ ਖ਼ਤਮ ਕਰ ਦਿੱਤਾ ਗਿਆ ਸੀ ਜਿਸ ਦੀ ਪਾਲਣਾ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ 'ਚ ਵੀ ਲਾਜ਼ਮੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਬਲਿਕ ਗੁੱਡਜ਼ ਕੈਰੀਅਰ ਦੇ ਖੇਤਰ ਵਿੱਚ ਯੂਨੀਅਨਾਂ ਦੀ ਆੜ ਹੇਠ ਵਸਤਾਂ ਦੀ ਢੋਆ ਢੁਆਈ ਸਮੇਂ ਵਪਾਰੀਆਂ ਤੇ ਉਦਯੋਗਪਤੀਆਂ ਦਾ ਵਿੱਤੀ ਸੋਸ਼ਣ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਇਨ੍ਹਾਂ ਨਿਯਮਾਂ ਮੁਤਾਬਕ ਵਸਤਾਂ ਦੀ ਢੋਆ ਢੁਆਈ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕੋਈ ਵੀ ਸਮੂਹ ਏਕਾਧਿਕਾਰ ਨਹੀਂ ਕਰ ਸਕਦਾ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਸਮੂਹ ਕਿਸੇ ਦੂਜੇ ਓਪਰੇਟਰ ਜਾਂ ਪਰਮਿਟ ਹੋਲਡਰ ਨੂੰ ਆਪਣੇ ਨਾਲ ਰਲਾਉਣ ਜਾਂ ਮੈਂਬਰ ਬਣਾਉਣ ਲਈ ਮਜਬੂਰ ਨਹੀਂ ਕਰ ਸਕਦਾ ਅਤੇ ਨਾ ਹੀ ਕੋਈ ਓਪਰੇਟਰ ਜਾਂ ਪਰਮਿਟ ਹੋਲਡਰ ਕਿਸੇ ਦੂਜੇ ਓਪਰੇਟਰ ਜਾਂ ਪਰਮਿਟ ਹੋਲਡਰ ਨੂੰ ਪੂਰੇ ਪੰਜਾਬ ਵਿੱਚ ਕਿਸੇ ਵੀ ਥਾਂ ਤੋਂ ਵਸਤਾਂ ਦੀ ਢੋਆ-ਢੁਆਈ ਕਰਨ ਤੋਂ ਰੋਕ ਨਹੀਂ ਸਕਦਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜ੍ਹਕੀ ਆਵਾਜਾਈ ਲਈ ਵਰਤੇ ਜਾਣ ਵਾਲੇ ਵਾਹਨਾਂ ਵਿੱਚ ਵਸਤਾਂ ਦੀ ਢੋਆ-ਢੁਆਈ ਕਰਨ ਵਾਲੇ ਸਰਵਜਨਕ ਵਰਤੋਂ ਵਾਲੇ ਵਾਹਨ, ਵਪਾਰ ਤੇ ਉਦਯੋਗਾਂ ਦੇ ਵਿਕਾਸ ਲਈ ਰੀੜ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਪਾਰ ਤੇ ਸਨਅਤੀ ਸੈਕਟਰ ਦੀ ਮਜ਼ਬੂਤੀ ਲਈ ਵਸਤਾਂ ਦੀ ਸੁਚੱਜੀ ਢੋਆ ਢੁਆਈ ਨੂੰ ਪਾਰਦਰਸ਼ੀ ਅਤੇ ਵਾਜਬ ਦਰਾਂ 'ਤੇ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਨੋਟੀਫਿਕੇਸ਼ਨ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਆਰ.ਟੀ.ਏ ਅਤੇ ਪੁਲਿਸ ਵਿਭਾਗ ਵੱਲੋਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜੋ ਕਿ ਪਰਮਿਟ ਰੱਦ ਕਰਨ ਤੋਂ ਲੈ ਕੇ ਐਫ.ਆਈ.ਆਰ ਦਰਜ ਕਰਨ ਤੱਕ ਹੋ ਸਕਦੀ ਹੈ।
ਇਸ ਮੌਕੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ 'ਚ ਸਨਅਤੀ ਜਾਂ ਹੋਰ ਸਮਾਨ ਦੀ ਢੋਆ-ਢਆਈ 'ਚ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਅਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਪਾਲਣਾ 'ਚ ਰੁਕਾਵਟ ਪਾਉਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ 'ਚ ਸਨਅਤੀ ਇਕਾਈਆਂ ਮੈਕਸ ਸਪੈਸ਼ਲਿਟੀ ਫਿਲਮਜ਼, ਐਸ ਐਮ ਐਲ ਇਸੁਜ਼ੂ, ਸ੍ਰੀਆਂਸ ਇੰਡਸਟ੍ਰੀਜ਼ ਲਿਮਟਿਡ, ਹੈਲਥ ਕੈਪਸ ਇੰਡੀਆ ਲਿਮਟਿਡ ਦੇ ਪ੍ਰਤੀਨਿਧਾਂ ਤੋਂ ਇਲਾਵਾ ਵਪਾਰ ਮੰਡਲ ਦੇ ਗੁਰਚਰਨ ਅਰੋੜਾ, ਡੀ ਐਸ ਪੀ ਲਖਵੀਰ ਸਿੰਘ, ਸਹਾਇਕ ਕਿਰਤ ਕਮਿਸ਼ਨਰ ਬਲਜੀਤ ਸਿੰਘ, ਹਰਵਿੰਦਰ ਸਿੰਘ ਕਿਰਤ ਨਿਰੀਖਕ ਅਤੇ ਆਰ ਟੀ ਏ ਹੁਸ਼ਿਆਰਪੁਰ ਦੇ ਪ੍ਰਤੀਧਿ ਵਜੋਂ ਨਿਤਾਸ਼ਾ ਮੌਜੂਦ ਸਨ।
ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਮਿਲਣਗੀਆਂ ਬਿਨਾਂ ਫਾਰਮ ਭਰਿਆਂ
ਕਰਵਾਉਣ, ਸੀਨੀਅਰ ਸਿਟੀਜ਼ਨ ਸ਼ਨਾਖਤੀ ਕਾਰਡ, ਆਮਦਨ ਤੇ ਸੰਪਤੀ ਸਰਟੀਫ਼ਿਕੇਟ ਤੇ ਜਨਰਲ
ਸ੍ਰੇਣੀ ਸਰਟੀਫ਼ਿਕੇਟ ਦੇ ਕੰਪਿਊਟਰ 'ਤੇ ਹੀ ਭਰੇ ਜਾਣਗੇ ਫ਼ਾਰਮ
ਨਵਾਂਸ਼ਹਿਰ, 23 ਨਵੰਬਰ : ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਰਾਜ ਦੇ
ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਆਸਾਨ ਬਣਾਉਣ ਦੇ
ਮੰਤਵ ਨਾਲ 6 ਤਰ੍ਹਾਂ ਦੀਆਂ ਸੇਵਾਵਾਂ ਲਈ ਫ਼ਾਰਮ ਭਰਨ ਦੀ ਸ਼ਰਤ ਖਤਮ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
ਦੱਸਿਆ ਕਿ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ
ਜਿਵੇਂ ਕਿ ਆਮਦਨੀ ਸਰਟੀਫਿਕੇਟ, ਪੇਂਡੂ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ
ਨਾਮ ਦਰਜ ਕਰਨ, ਸੀਨੀਅਰ ਸਿਟੀਜ਼ਨ ਸ਼ਨਾਖਤੀ ਕਾਰਡ, ਆਮਦਨ ਤੇ ਸੰਪਤੀ ਸਰਟੀਫਿਕੇਟ ਅਤੇ
ਜਨਰਲ ਸ੍ਰੇਣੀ ਜਾਤੀ ਸਰਟੀਫਿਕੇਟ ਲੈਣ ਲਈ ਹੁਣ ਨਿੱਜੀ ਤੌਰ 'ਤੇ ਫਾਰਮ ਭਰਨ ਦੀ ਜਰੂਰਤ
ਨਹੀਂ ਪਵੇਗੀ, ਬਲਕਿ ਕੰਪਿਊਟਰ 'ਤੇ ਭਰੀ ਗਈ ਸੂਚਨਾ ਤੋਂ ਬਾਅਦ ਨਿਕਲਣ ਵਾਲੇ ਪਿ੍ਰੰਟ
'ਤੇ ਹੀ ਬਿਨੇਕਾਰ ਦੇ ਹਸਤਾਖਰ ਕਰਵਾ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ
ਜਾਂਦਾ ਸੀ ਪ੍ਰੰਤੂ ਪ੍ਰਸ਼ਾਸ਼ਨਿਕ ਸੁਧਾਰ ਵੱਲੋਂ ਇਸ ਨੂੰ ਹੁਣ ਆਨਲਾਈਨ ਐਪਲੀਕੇਸ਼ਨ ਦਾ
ਰੂਪ ਦੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਨਾਗਰਿਕ ਉੁਕਤ ਸੇਵਾਵਾਂ ਲਈ
ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਪਛਾਣ ਦੇ ਸਬੂਤ, ਪਤੇ ਦੇ ਸਬੂਤ ਅਤੇ ਜਨਮ ਮਿਤੀ ਦੇ ਅਸਲ
ਦਸਤਾਵੇਜ਼ ਦਿਖਾ ਕੇ ਸੇਵਾ ਕੇਂਦਰ ਰਾਹੀਂ ਬਿਨੇ ਕਰ ਸਕਦਾ ਹੈ, ਜਿਸ ਉਪਰੰਤ ਅਸਲ
ਦਸਤਾਵੇਜਾਂ ਦੇ ਰਾਹੀਂ ਸੇਵਾ ਕੇਂਦਰ ਦਾ ਕਰਮਚਾਰੀ ਸਬੰਧਤ ਸੇਵਾ ਨੂੰ ਆਨਲਾਈਨ ਕਰ
ਦੇਵੇਗਾ ਤੇ ਆਨਲਾਈਨ ਐਪਲੀਕੇਸ਼ਨ ਰਾਹੀਂ ਭਰੀ ਗਈ ਜਾਣਕਾਰੀ ਦਾ ਪਿ੍ਰੰਟ ਲੈ ਕੇ ਬਿਨੇਕਾਰ
ਦੇ ਦਸਤਖਤ ਕਰਵਾ ਲਵੇਗਾ। ਇਸ ਤੋਂ ਬਾਅਦ ਹਸਤਾਖਰ ਵਾਲੇ ਪਿ੍ਰੰਟ ਅਤੇ ਲੋੜੀਂਦੇ
ਦਸਤਾਵੇਜਾਂ ਨੂੰ ਸਕੈਨ ਕਰਨ ਉਪਰੰਤ ਨਾਗਰਿਕ ਨੂੰ ਉਸਦੇ ਸਾਰੇ ਦਸਤਾਵੇਜ ਉਸੇ ਵੇਲੇ
ਵਾਪਸ ਕਰ ਦਿੱਤੇ ਜਾਣਗੇ।
çøåð Ç÷ñ·Å ñ¯Õ ÿêðÕ ÁëÃð, ôÔÆç í×å ÇÃ³Ø é×ð
ਸੋਨਮ ਬਾਜਵਾ ਡੇਅਰੀ ਐਗ੍ਰੀਟੇਕ ਸਟਾਰਟਅਪ ਮੂਫਾਰਮ ਦੀ ਬ੍ਰਾਂਡ ਅੰਬੈਸਡਰ ਬਣੀ
ਨਾਲ ਹੁੰਗਾਰਾ ਦੇਣ ਦੇ ਲਈ ਡੇਅਰੀ ਐਗ੍ਰੀਟੇਕ ਸਟਾਰਟਅਪ ਮੂਫਾਰਮ ਨੇ ਪੰਜਾਬੀ ਅਦਾਕਾਰਾ
ਅਤੇ ਮਾਡਲ ਸੋਨਮ ਬਾਜਵਾ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ |
ਸੋਨਮ ਇੱਕ ਕਾਮਨ ਨੇਕ ਮਕਸਦ ਦੇ ਲਈ ਮੂਫਾਰਮ ਦੇ ਨਾਲ ਸਾਂਝੇਦਾਰੀ ਕਰਨ ਦੇ ਲਈ ਬਹੁਤ
ਉਤਸੁਕ ਹੈ, ਜਿਹੜਾ ਪੇਂਡੂ ਇਲਾਕਿਆਂ 'ਚ ਡੇਅਰੀ ਕੇਂਦਰਿਤ ਸੇਵਾਵਾਂ ਦੇ ਸਮੁੱਚੇ ਵਿਕਾਸ
ਦੇ ਨਾਲ ਤਕਨੀਕੀ ਤਰੱਕੀ ਲਿਆਉਂਦਾ ਹੈ, ਜਿਸ ਨਾਲ ਕਿਸਾਨਾਂ ਨੂੰ ਲਾਭ ਮਿਲਦਾ ਹੈ, ਜਿਸ
'ਚ ਮਹਿਲਾ ਕਿਸਾਨ ਵੀ ਸ਼ਾਮਲ ਹਨ |
ਡਿਪਟੀ ਕਮਿਸ਼ਨਰ ਨੇ ਭਾਰਤੀ ਕ੍ਰਿਕਟ ਟੀਮ ਅੰਡਰ-19 ਲਈ ਚੁਣੀ ਗਈ ਮੰਨਤ ਕਸ਼ਅਪ ਨੂੰ ਸ਼ੁਭਕਾਮਨਾਵਾਂ ਦਿੱਤੀਆਂ
ਬਣੀ -ਸਾਕਸ਼ੀ ਸਾਹਨੀ
ਪਟਿਆਲਾ, 23 ਨਵੰਬਰ:ਪਟਿਆਲਾ ਦੀ ਬੇਟੀ ਮੰਨਤ ਕਸ਼ਅਪ ਦੀ ਚੋਣ ਭਾਰਤੀ ਟੀਮ ਅੰਡਰ-19
ਵਿੱਚ ਹੋਣ ਨਾਲ ਜਿੱਥੇ ਮੰਨਤ ਦੇ ਮਾਪਿਆਂ ਦਾ ਸਿਰ ਉਚਾ ਹੋਇਆ ਹੈ, ਉਥੇ ਹੀ ਇਹ ਪਟਿਆਲਾ
ਜ਼ਿਲ੍ਹੇ ਦੇ ਸਮੁੱਚੇ ਵਸਨੀਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਲਈ ਵੀ ਖੁਸ਼ੀ ਤੇ ਮਾਣ ਵਾਲੀ ਗੱਲ
ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਕਸ਼ਅਪ ਨਾਲ ਮੁਲਾਕਾਤ ਕਰਕੇ
ਉਸਨੂੰ ਵਧਾਈ ਦੇਣ ਸਮੇਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ
ਜਿੱਥੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖਿਡਾਰੀਆਂ ਨੂੰ ਹੱਲਾਸ਼ੇਰੀ
ਦੇ ਰਹੀ ਹੈ, ਉਥੇ ਹੀ ਖੇਡ ਸੱਭਿਆਚਾਰ ਨੂੰ ਵੀ ਪ੍ਰਫੁਲਤ ਕਰ ਰਹੀ ਹੈ।
ਸਾਕਸ਼ੀ ਸਾਹਨੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਊ ਪਾਵਰ ਹਾਊਸ ਕਲੋਨੀ ਦੀ
ਬਾਰਵੀਂ ਜਮਾਤ ਦੀ ਵਿਦਿਆਰਥਣ ਮੰਨਤ ਕਸ਼ਅਪ ਨੂੰ ਵਧਾਈ ਦਿੰਦਿਆਂ ਅਗਲੇ ਖੇਡ ਟੂਰਨਾਮੈਂਟ
ਲਈ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਸਦੀ ਹਰ
ਸੰਭਵ ਮਦਦ ਕਰੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਨਤ ਕਸ਼ਅਪ ਨੇ ਜਿੱਥੇ ਦੇਸ਼ ਦੀ ਟੀਮ 'ਚ ਆਪਣਾ ਸਥਾਨ ਬਣਾ
ਕੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਹੈ, ਉਥੇ ਹੀ ਉਹ ਸਾਡੇ ਪਟਿਆਲਾ ਜ਼ਿਲ੍ਹੇ ਲਈ ਵੀ
ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਮੁਹਿੰਮ ਦੀ ਰੋਲ ਮਾਡਲ ਵੀ ਬਣ ਗਈ ਹੈ।
ਮੰਨਤ ਕਸ਼ਅਪ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਸਕੂਲ ਸਿੱਖਿਆ ਮੰਤਰੀ
ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦਿੱਤੀਆਂ ਸ਼ੁਭਕਾਮਨਾਵਾਂ
ਲਈ ਧੰਨਵਾਦ ਕੀਤਾ। ਇਸ ਮੌਕੇ ਮੰਨਤ ਦੇ ਪਿਤਾ ਸੰਜੀਵ ਕਸ਼ਅਪ, ਕੋਚ ਜੂਹੀ ਜੈਨ ਤੇ
ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜਦਾਨ ਵੀ ਮੌਜੂਦ ਸਨ।
ਜੰਗਲਾਤ ਵਿਭਾਗ ਨੇ 88 ਏਕੜ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਛੁਡਵਾਈ
ਤੋਂ ਲਿਆ ਗਿਆ ਕਬਜ਼ਾ
ਜ਼ਿਲ੍ਹੇ ਵਿੱਚ ਨਜਾਇਜ਼ ਕਾਬਜ਼ਾਂ ਹੇਠੋਂ ਵਣ ਵਿਭਾਗ ਦੀ ਜ਼ਮੀਨ ਛਡਵਾਉਣ ਲਈ ਕਾਰਵਾਈ ਰਹੇਗੀ
ਜਾਰੀ-ਡੀ ਐਫ ਓ ਸਤਿੰਦਰ ਸਿੰਘ
ਨਵਾਂਸ਼ਹਿਰ, 22 ਨਵੰਬਰ : ਪੰਜਾਬ ਦੇ ਜੰਗਲਾਤ ਅਤੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ
ਕਟਾਰੂਚੱਕ ਦੇ ਆਦੇਸ਼ਾਂ 'ਤੇ ਵਣ ਵਿਭਾਗ ਦੀ ਜ਼ਮੀਨ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਆਰੰਭੀ
ਮੁਹਿੰਮ ਤਹਿਤ ਵਣ ਮੰਡਲ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਅਤੇ ਠਠਿਆਲਾ 'ਚੋਂ
88 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ।
ਵਣ ਮੰਡਲ ਅਫ਼ਸਰ ਨਵਾਂਸ਼ਹਿਰ ਐਟ ਗੜ੍ਹਸ਼ੰਕਰ, ਸਤਿੰਦਰ ਸਿੰਘ ਨੇ ਜਾਣਕਾਰੀ
ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ ਤੇ
ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਦੀ ਮੱਦਦ ਨਾਲ ਮਾਲ ਤੇ ਮੁੜ ਵਸੇਬਾ ਵਿਭਾਗ ਰਾਹੀਂ
ਨਜਾਇਜ਼ ਕਬਜ਼ੇ ਅਧੀਨ ਮਹਿੰਦੀਪੁਰ ਦੀ 38 ਏਕੜ ਤੇ ਠਠਿਆਲਾ ਦੀ 50 ਏਕੜ ਜ਼ਮੀਨ ਦੀ ਪੈਮਾਇਸ਼
ਕਰਵਾਈ ਗਈ ਅਤੇ ਬਾਅਦ ਵਿੱਚ ਉਸ ਦਾ ਕਬਜ਼ਾ ਹਾਸਲ ਕਰਕੇ ਸੀਮੇਂਟ ਦੇ ਪਿੱਲਰ ਤੇ ਕੰਡਿਆਲੀ
ਤਾਰ ਲਗਾ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੁੱਖ ਵਣਪਾਲ ਪੰਜਾਬ ਆਰ ਕੇ ਮਿਸ਼ਰਾ, ਮੁੱਖ ਵਣਪਾਲ
ਹਿਲਜ਼ (ਸ਼ਿਵਾਲਿਕ ਜ਼ੋਨ) ਬਸੰਤਾ ਰਾਜ ਕੁਮਾਰ ਅਤੇ ਵਣ ਪਾਲ ਸ਼ਿਵਾਲਿਕ ਸਰਕਲ ਕੇ ਕਾਨਨ ਦੇ
ਦਿਸ਼ਾ - ਨਿਰਦੇਸ਼ਾਂ ਅਨੁਸਾਰ ਨਜਾਇਜ਼ ਕਾਬਜ਼ਾਂ ਕੋਲੋਂ 88 ਏਕੜ ਜ਼ਮੀਨ ਛੁਡਵਾ ਕੇ ਉਸ
ਦੁਆਲੇ ਕੰਡਿਆਲੀ ਤਾਰ ਲਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਜਾਇਜ਼ ਕਬਜ਼ੇ ਹੇਠੋਂ
ਛੁਡਵਾਈ ਇਸ ਜ਼ਮੀਨ ਵਿੱਚ ਜੰਗਲ ਲਾਉਣ ਲਈ ਵਿਭਾਗ ਨੂੰ ਅਨੁਮਾਨ ਬਣਾ ਕੇ ਭੇਜਿਆ ਗਿਆ ਹੈ
ਅਤੇ ਮਨਜ਼ੂਰੀ ਮਿਲਦੇ ਹੀ ਇੱਥੇ ਪੌਦੇ ਲਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਹੀ
ਥਾਂ ਤੇ 70 ਏਕੜ ਦੇ ਕਰੀਬ ਹੋਰ ਨਜਾਇਜ਼ ਕਬਜ਼ੇ ਹੇਠਲੀ ਜ਼ਮੀਨ ਦੇ ਰਿਕਾਰਡ ਦੀ ਦਰੁਸਤੀ ਲਈ
ਅਤੇ ਕਬਜ਼ਾ ਵਾਰੰਟ ਲਈ ਐਸ ਡੀ ਐਮ ਨਵਾਂਸ਼ਹਿਰ ਦੀ ਅਦਾਲਤ ਵਿੱਚ ਕੇਸ ਪਾਇਆ ਜਾਵੇਗਾ।
ਉਪਰੰਤ ਦਖਲ ਵਾਰੰਟ ਲੈਣ ਬਾਅਦ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ
ਵਿਭਾਗ ਵੱਲੋਂ ਇਸ ਦਾ ਕਬਜ਼ਾ ਹਾਸਲ ਕਰ ਲਿਆ ਜਾਵੇਗਾ।
ਵਣ ਮੰਡਲ ਅਫ਼ਸਰ ਅਨੁਸਾਰ ਇਸ ਤੋਂ ਪਹਿਲਾਂ ਵੀ ਵਿਭਾਗ ਨਵਾਂਸ਼ਹਿਰ ਵਣ ਮੰਡਲ ਵਿੱਚ
260 ਏਕੜ ਦੇ ਕਰੀਬ ਜੰਗਲਾਤ ਜ਼ਮੀਨ ਨਜਾਇਜ਼ ਕਾਬਜ਼ਾਂ ਪਾਸੋਂ ਛੁਡਵਾ ਚੁੱਕਾ ਹੈ। ਉਨ੍ਹਾਂ
ਦੱਸਿਆ ਕਿ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਗਲੇ ਦਿਨਾਂ ਵਿੱਚ ਹੋਰਨਾਂ
ਨਜਾਇਜ਼ ਕਾਬਜ਼ਾਂ ਖ਼ਿਲਾਫ਼ ਵੀ ਮੁਹਿੰਮ ਚਲਾਏਗਾ।
ਉਨ੍ਹਾਂ ਨੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ 'ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ
ਤੁਰੰਤ ਇਨ੍ਹਾਂ ਜ਼ਮੀਨਾਂ ਨੂੰ ਖਾਲੀ ਕਰਨ ਲਈ ਆਖਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਪ
ਵਿਭਾਗ ਦੀ ਜ਼ਮੀਨ ਨਹੀਂ ਛੱਡਣਗੇ ਤਾਂ ਫ਼ਿਰ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ
ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਲ੍ਹ ਦੀ ਇਸ ਦਖ਼ਲ ਵਾਰੰਟ ਦੀ ਕਾਰਵਾਈ ਨੂੰ
ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਮੱਦਦ ਨਾਲ ਬਿਨਾਂ ਕਿਸੇ ਵੱਡੇ ਵਿਰੋਧ ਦੇ
ਮੁਕੰਮਲ ਕੀਤਾ ਗਿਆ।
ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ
ਪੀ ਭਾਗੀਰਥ ਸਿੰਘ ਮੀਣਾ ਵੱਲੋਂ ਵਿਭਾਗ ਦੀ ਇਸ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਦਿੱਤੇ
ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ,
ਕਾਨੂੰਗੋ ਪਰਗਣ ਸਿੰਘ, ਪਟਵਾਰੀ ਮਨਦੀਪ ਸਿੰਘ ਤੇ ਮੇਜਰ ਰਾਮ, ਰੇਂਜ ਅਫ਼ਸਰ ਰਵੀ ਦੱਤ
ਤੋਂ ਇਲਾਵਾ ਵਣ ਵਿਭਾਗ ਦੇ ਬਲਾਚੌਰ, ਕਾਠਗੜ੍ਹ ਤੇ ਗੜ੍ਹਸ਼ੰਕਰ ਰੇਂਜਾਂ ਦੇ ਫੀਲਡ ਸਟਾਫ਼
ਤੋਂ ਇਲਾਵਾ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।
ਪੰਜਾਬ ਸਰਕਾਰ ਗੰਨਾ ਉਤਪਾਦਕਾਂ ਦੀ ਬੇਹਤਰੀ ਲਈ ਵਚਨਬੱਧ-ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ
ਨਵਾਂਸ਼ਹਿਰ, 22 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ
ਨੇ ਅੱਜ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ 55ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ
ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੰਨਾ ਉਤਪਾਦਕਾਂ ਦੀ ਬੇਹਤਰੀ ਲਈ
ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਪੱਖੀ ਨੇਕ-ਨੀਅਤੀ ਸਦਕਾ ਪੰਜਾਬ
'ਚ ਇਸ ਵਾਰ ਸੂਬੇ 'ਚ ਸਰਕਾਰੀ ਗੰਨਾ ਮਿੱਲਾਂ ਬਿਨਾਂ ਕਿਸਾਨਾਂ ਦਾ ਕੋਈ ਬਕਾਇਆ ਰੱਖਿਆਂ
ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਗੰਨਾ ਕਿਸਾਨਾਂ ਦੀ ਮੰਗ ਮੁਤਾਬਕ 380
ਰੁਪਏ ਪ੍ਰਤੀ ਕੁਇੰਟਲ ਦਾ ਭਾਅ ਅਤੇ ਮਿੱਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨਾਲ ਗੰਨਾ
ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਬਲਾਚੌਰ ਹਲਕੇ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਨਵਾਂਸ਼ਹਿਰ
ਹਲਕੇ ਤੋਂ ਵਿਧਾਇਕ ਡਾ. ਨਛੱਤਰ ਪਾਲ, ਆਪ ਦੇ ਨਵਾਂਸ਼ਹਿਰ ਤੋਂ ਸੀਨੀਅਰ ਆਗੂ ਲਲਿਤ ਮੋਹਨ
ਪਾਠਕ, ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਸੋਹਣ ਸਿੰਘ ਉੱਪਲ ਤੇ ਮਿੱਲ ਦੇ
ਡਾਇਰੈਕਟਰਾਂ ਤੋਂ ਇਲਾਵਾ ਜਨਰਲ ਮੈਨੇਜਰ ਸੁਰਿੰਦਰ ਪਾਲ ਮੌਜੂਦ ਸਨ।
ਸਹਿਕਾਰੀ ਖੰਡ ਮਿੱਲ ਦਾ ਸਾਲ 2022-23 ਦਾ ਪਿੜਾਈ ਸੀਜ਼ਨ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੀ
ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਮਿੱਲ ਦੇ ਜਨਰਲ ਮੈਨੇਜਰ ਸੁਰਿੰਦਰ ਪਾਲ ਨੇ ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ
ਜੀ ਆਇਆਂ ਆਖਦਿਆਂ ਦੱਸਿਆ ਕਿ ਇਸ ਵਾਰ ਮਿੱਲ ਕੋਲ 36 ਲੱਖ ਕੁਇੰਟਲ ਗੰਨਾ ਬੌਂਡ ਕੀਤਾ
ਹੋਇਆ ਹੈ, ਜਿਸ ਵਿੱਚੋਂ 32 ਤੋਂ 33 ਲੱਖ ਕੁਇੰਟਲ ਮਿੱਲ 'ਚ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 29.66 ਲੱਖ ਕੁਇੰਟਲ ਗੰਨਾ ਪੀੜਿਆ ਗਿਆ ਸੀ, ਜਿਸ ਤੋਂ
2.91 ਲੱਖ ਕੁਇੰਟਲ ਖੰਡ ਦਾ ਉਤਪਾਦਨ ਹੋਇਆ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਵਾਰ ਵੀ
ਮਿੱਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਗੰਨਾ ਕਿਸਾਨਾਂ ਦੀ ਪੂਰੀ ਬੌਂਡ ਕੀਤੀ
ਫ਼ਸਲ ਨੂੰ ਪੀੜਨ ਲਈ ਵਚਨਬੱਧ ਹੈ।
ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਵਿਧਾਨਕਾਰਾਂ ਸੰਤੋਸ਼ ਕਟਾਰੀਆ ਤੇ ਡਾ. ਨਛੱਤਰਪਾਲ
ਅਤੇ ਆਪ ਆਗੂ ਲਲਿਤ ਮੋਹਨ ਪਾਠਕ ਨੇ ਮਿੱਲ ਦੇ ਪਿੜਾਈ ਸੀਜ਼ਨ ਦੀ ਸਮੇਂ ਸਿਰ ਸ਼ੁਰੂਆਤ ਲਈ
ਮਿੱਲ ਦੇ ਸਟਾਫ਼, ਬੋਰਡ ਆਫ਼ ਡਾਇਰੈਕਟਰਜ਼ ਅਤੇ ਗੰਨਾ ਕਿਸਾਨਾਂ ਨੂੰ ਵਧਾਈ ਦਿੱਤੀ ਕਿ
ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲੋਂ, ਸੂਬੇ ਦੀਆਂ ਸਹਿਕਾਰੀ ਮਿੱਲਾਂ 'ਚੋਂ ਸਭ ਤੋਂ
ਪਹਿਲਾਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਪਿੜਾਈ ਸੀਜ਼ਨ ਦੀ ਸ਼ੁਰੂਆਤ ਮੌਕੇ ਮਿੱਲ
ਦੇ ਕੰਡੇ 'ਤੇ ਗੰਨਾ ਲੈ ਕੇ ਆਉਣ ਵਾਲੇ ਪਹਿਲੇ ਤਿੰਨ ਜਿਮੀਂਦਾਰਾਂ ਜਸਵਿੰਦਰ ਸਿੰਘ
ਡਘਾਮ, ਜਸਵੰਤ ਸਿੰਘ ਪਠਲਾਵਾ ਅਤੇ ਭੁਪਿੰਦਰ ਸਿੰਘ ਗੋਲੇਵਾਲ ਨੂੰ ਹਾਰ ਅਤੇ ਲੋਈ ਦੇ ਕੇ
ਸਨਮਾਨਿਤ ਕੀਤਾ ਗਿਆ। ਉਪਰੰਤ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਵਿਧਾਇਕਾ ਸੰਤੋਸ਼
ਕਟਾਰੀਆ, ਵਿਧਾਇਕ ਡਾ. ਨਛੱਤਰ ਪਾਲ, ਆਪ ਆਗੂ ਲਲਿਤ ਮੋਹਨ ਪਾਠਕ ਵੱਲੋਂ ਬਟਨ ਦਬਾ ਕੇ
ਮਿੱਲ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ।
ਮਿੱਲ ਦੇ ਜਨਰਲ ਮੈਨੇਜਰ ਵੱਲੋਂ ਗੰਨਾ ਉਤਪਾਦਕਾਂ ਨੂੰ ਅਪੀਲ ਕੀਤੀ ਗਈ ਕਿ ਇਹ ਗੰਨਾ
ਮਿੱਲ ਇਲਾਕੇ ਦਾ ਸਾਂਝਾ ਅਦਾਰਾ ਹੋਣ ਕਾਰਨ, ਇਸ ਦੀ ਤਰੱਕੀ ਅਤੇ ਖੰਡ ਦੀ ਵਧੀਆ
ਪੈਦਾਵਾਰ ਲਈ ਉਹ ਛਿੱਲਿਆ ਹੋਇਆ ਤਾਜਾ ਅਤੇ ਸਾਫ-ਸੁਥਰਾ ਗੰਨਾ 24 ਘੰਟੇ ਵਿੱਚ ਮਿੱਲ
ਵਿੱਚ ਲਿਆਉਣ ਤਾਂ ਜੋ ਗੰਨੇ ਤੋਂ ਪੂਰੀ ਰਿਕਵਰੀ ਹਾਸਲ ਹੋ ਸਕੇ।
ਉਨ੍ਹਾ ਦੱਸਿਆ ਕਿ ਮਿੱਲ ਵਿੱਚ ਲੱਗਿਆ ਹੋਇਆ ਕੋ-ਜੈਨਰੇਸ਼ਨ ਪਲਾਂਟ ਮਿਤੀ 21.11.2022
ਤੋਂ ਚਾਲੂ ਹੋ ਚੁੱਕਾ ਹੈ ਅਤੇ 'ਬਿਜਲੀ ਐਕਸਪੋਰਟ' ਕਰ ਰਿਹਾ ਹੈ। ਇਸ ਪਲਾਂਟ ਵੱਲੋਂ
ਅੱਜ ਮਿੱਲ ਨੂੰ ਬਿਜਲੀ ਅਤੇ ਸਟੀਮ ਦੀ ਸਪਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਮਿੱਲ ਦੇ ਬੋਰਡ ਆਫ ਡਾਇਰੈਕਰਜ਼ ਦੇ ਮੈਂਬਰ ਹਰੀਪਾਲ ਸਿੰਘ ਜਾਡਲੀ, ਸ਼੍ਰੀਮਤੀ
ਹਰਿੰਦਰ ਕੌਰ, ਸਰਤਾਜ ਸਿੰਘ, ਚਰਨਜੀਤ ਸਿੰਘ, ਮੋਹਿੰਦਰ ਸਿੰਘ ਲੰਗੜੋਆ, ਗੁਰਸੇਵਕ
ਸਿੰਘ, ਕਸ਼ਮੀਰ ਸਿੰਘ, ਜਗਤਾਰ ਸਿੰਘ, ਬੀਬੀ ਸੁਰਿੰਦਰ ਕੌਰ, ਉਪ ਰਜਿਸਟਰਾਰ ਸਹਿਕਾਰੀ
ਸਭਾਵਾਂ ਹਰਪ੍ਰੀਤ ਸਿੰਘ ਅਤੇ ਆਡਿਟ ਅਫਸਰ ਨਰਿੰਦਰ ਸਿੰਘ ਤੋਂ ਇਲਾਵਾ ਚੌਧਰੀ ਹਰਬੰਸ
ਲਾਲ, ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਜੋਗਿੰਦਰ ਸਿੰਘ ਮਹਾਲੋਂ, ਬਲਦੀਪ ਸਿੰਘ, ਸਰਪੰਚ
ਇਬਰਾਹਿਮਪੁਰ, ਜਸਵੀਰ ਸਿੰਘ ਉੜਾਪੜ, ਪਿੰਕਾ, ਸਾਬਕਾ ਐਮ.ਸੀ., ਰਮਨ ਸ਼ਰਮਾ, ਸਰਬਜੀਤ
ਸਿੰਘ (ਮੁੱਖ ਇੰਜੀਨੀਅਰ), ਹਰਪਾਲ ਸਿੰਘ (ਸਹਾਇਕ ਲੇਖਾ ਅਫਸਰ), ਪਵਿੱਤਰ ਸਿੰਘ
(ਇੰਚਾਰਜ ਗੰਨਾ ਵਿਭਾਗ), ਹਰਦੀਪ ਸਿੰਘ ਮੁੱਗੋਵਾਲ (ਪ੍ਰਧਾਨ ਵਰਕਰ ਯੂਨੀਅਨ),
ਕੁਲਵਿੰਦਰ ਸਿੰਘ(ਵਰਕਰ ਯੂਨੀਅਨ ਆਗੂ) ਆਦਿ ਵੀ ਹਾਜ਼ਰ ਸਨ।
ਬਾਲ ਸਾਇੰਸ ਕਾਂਗਰਸ ਸੰਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ
ਟੈਕਨਾਲੋਜ਼ੀ,ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.)
ਜਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ
ਸਰਕਾਰੀ/ਸਹਾਇਤਾ ਪ੍ਰਾਪਤ/ਪ੍ਰਾਈਵੇਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ
ਸਾਇੰਸ ਅਧਿਆਪਕਾਂ ਦੀ 'ਬਾਲ ਸਾਇੰਸ ਕਾਂਗਰਸ' ਸੰਬੰਧੀ ਜ਼ਿਲ੍ਹਾ ਪੱਧਰੀ 'ਓਰੀਐਂਟੇਸ਼ਨ
ਵਰਕਸ਼ਾਪ' ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਲਗਾਈ ਗਈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਦੱਸਿਆ
ਕਿ ਉਪ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਰਾਜੇਸ਼ ਕੁਮਾਰ ਦੇ ਸਹਿਯੋਗ ਨਾਲ ਲਾਈ ਗਈ ਇਸ
ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਸਾਇੰਸ ਅਧਿਆਪਕਾਂ ਨੇ ਭਾਗ ਲਿਆ। ਸਕੂਲ
ਦੇ ਪਿ੍ਰੰਸੀਪਲ ਸਰਬਜੀਤ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ
ਪੈਦਾ ਕਰਨ ਅਤੇ ਜਿੰਦਗੀ ਵਿੱਚ ਵਿਗਿਆਨਕ ਤਰੀਕੇ ਅਪਨਾਉਣ ਲਈ ਕਿਹਾ। ਇਸ ਵਰਕਸ਼ਾਪ ਵਿੱਚ
'ਬਾਲ ਸਾਇੰਸ ਕਾਂਗਰਸ:2022-23' ਦੇ ਮੁੱਖ ਥੀਮ 'ਸਿਹਤ ਤੇ ਤੰਦਰੁਸਤੀ ਲਈ ਈਕੋਸਿਸਟਮ
ਨੂੰ ਸਮਝਣਾ' ਅਤੇ ਪੰਜ ਸਬ-ਥੀਮ (1) 'ਆਪਣੇ ਵਾਤਾਵਰਣ ਨੂੰ ਸਮਝੋ', (2)
'ਸਿਹਤ,ਪੋਸ਼ਣ,ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ', (3) 'ਵਾਤਾਵਰਣ ਤੇ ਸਿਹਤ ਲਈ ਸਮਾਜਿਕ
ਤੇ ਸਭਿਆਚਾਰਕ ਅਭਿਆਸ', (4) 'ਸਵੈ-ਨਿਰਭਰਤਾ ਲਈ ਈਕੋਸਿਸਟਮ ਆਧਾਰਿਤ ਪਹੁੰਚ' ਅਤੇ (5)
'ਈਕੋਸਿਸਟਮ ਅਤੇ ਸਿਹਤ ਲਈ ਤਕਨੀਕੀ ਨਵੀਨਤਾ ਸੰਬੰਧੀ' ਰਿਸੋਰਸ ਪਰਸਨ ਸਤਨਾਮ ਸਿੰਘ
ਜਿਲ੍ਹਾ ਸਾਇੰਸ ਸੁਪਰਵਾਈਜ਼ਰ, ਨਵਨੀਤ ਕੌਰ ਲੈਕਚਰਾਰ ਬਾਇਓ ਸਰਕਾਰੀ ਕੰਨਿਆ ਸੀਨੀਅਰ
ਸੈਕੰਡਰੀ ਸਕੂਲ ਬੰਗਾ, ਸੰਜੀਵ ਕੁਮਾਰ ਦੁੱਗਲ ਸਾਇੰਸ ਮਾਸਟਰ ਸਰਕਾਰੀ ਸੀਨੀਅਰ
ਸੈਕੰਡਰੀ ਸਕੂਲ ਨਵਾਂਸ਼ਹਿਰ, ਨਰੇਸ਼ ਕੁਮਾਰ ਭਿ੍ਰਗੂ ਡੀ ਐਮ ਸਾਇੰਸ ਵਲੋਂ ਪੀ ਪੀ ਟੀ
ਦੁਆਰਾ ਵਰਨਣ ਕੀਤਾ ਗਿਆ।
ਉਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਸੰਬੰਧੀ ਨੁਕਤੇ ਵੀ ਸਾਂਝੇ ਕੀਤੇ ਅਤੇ ਵੱਧ ਤੋਂ ਵੱਧ
ਟੀਮਾਂ ਤਿਆਰ ਕਰਨ ਲਈ ਆਏ ਹੋਏ ਅਧਿਆਪਕਾਂ ਨੂੰ ਪ੍ਰੇਰਿਆ। ਇਸ ਮੌਕੇ ਸਾਇੰਸ ਵਿਸ਼ੇ ਦੇ
ਬੀ ਐਮ ਸੁਖਵਿੰਦਰ ਲਾਲ, ਬਲਵੀਰ ਰਾਹੀ, ਸੁਖਵੀਰ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ।
ਅਸਲਾ ਲਾਇਸੰਸਾਂ ਦੀ ਪੜਤਾਲ: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 266 ਅਸਲਾ ਲਾਇਸੰਸ ਰੱਦ, 50 ਮੁਅੱਤਲ- ਏ ਡੀ ਸੀ ਰਾਜੀਵ ਵਰਮਾ
ਨਵਾਂਸ਼ਹਿਰ, 22 ਨਵਬੰਰ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਲਾਇਸੰਸੀ ਹਥਿਆਰਾਂ ਦੀ
ਸਮੀਖਿਆ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ
ਲਾਇਸੰਸੀ ਹਥਿਆਰਾਂ ਦੀ ਆਰੰਭੀ ਸਮੀਖਿਆ ਪ੍ਰਕਿਰਿਆ ਦੌਰਾਨ 266 ਲਾਇਸੰਸ ਰੱਦ ਕੀਤੇ ਗਏ
ਹਨ ਜਦਕਿ 50 ਹੋਰ ਮੁਅੱਤਲ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਡਿਪਟੀ
ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ ਬਾਅਦ ਜ਼ਿਲ੍ਹੇ ਅੰਦਰ ਜਾਰੀ 2327
ਅਸਲਾ ਲਾਇਸੰਸਾਂ ਦੀ ਪੜਤਾਲ ਕੀਤੀ ਗਈ, ਜਿਸ ੳਪਰੰਤ ਉਕਤ ਲਾਇਸੰਸ ਰੱਦ ਅਤੇ ਮੁਅੱਤਲ
ਕੀਤੇ ਗਏ। ਉਨ੍ਹਾਂ ਦੱਸਿਆ ਕਿ ਰੱਦ ਕੀਤੇ ਗਏ ਅਸਲਾ ਲਾਇਸੰਸ ਜ਼ਿਲ੍ਹੇ ਦੀ ਅਸਲਾ ਸ਼ਾਖਾ
ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀਆਂ ਵੱਖ-ਵੱਖ ਰਿਪੋਰਟਾਂ ਦੇ ਆਧਾਰ 'ਤੇ ਕੈਂਸਲ ਕੀਤੇ
ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਕੋਰਟ ਕੇਸ, ਅਸਲਾ ਧਾਰਕ ਦੇ ਵਿਦੇਸ਼ ਦੀ
ਨਾਗਰਿਕਤਾ ਲੈਣਾ ਜਾਂ ਬਿਰਧ ਅਵਸਥਾ 'ਚ ਹੋਣਾ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਜਿਹੜੇ
ਅਸਲਾ ਲਾਇਸੰਸ ਮੁਅੱਤਲ ਕੀਤੇ ਗਏ, ਉਨ੍ਹਾਂ ਵਿੱਚ ਪੁਲਿਸ ਮਾਮਲੇ ਜਾਂਂ ਸਮੇਂ ਸਿਰ
ਲਾਇਸੰਸਾਂ ਦੇ ਨਵਿਆਉਣ ਦੀ ਪ੍ਰਕਿਰਿਆ ਨਾ ਅਪਨਾਉਣਾ ਆਦਿ ਸ਼ਾਮਿਲ ਹਨ।
ਏ ਡੀ ਸੀ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਉਕਤ ਰੱਦ ਅਤੇ ਮੁਅੱਤਲੀ ਦੀ ਕਾਰਵਾਈ ਤੋਂ
ਬਾਅਦ ਬਾਕੀ ਬਚੇ 2011 ਅਸਲਾ ਲਾਇਸੰਸ ਵੀ ਸਮੀਖਿਆ ਅਧੀਨ ਹਨ। ਉਨ੍ਹਾਂ ਦੱਸਿਆ ਕਿ ਨਵੇਂ
ਲਾਇਸੰਸ ਤਿੰਨ ਮਹੀਨੇ ਤੱਕ ਜਾਰੀ ਨਾ ਕਰਨ ਦੀਆਂ ਹਦਾਇਤਾਂ ਅਨੁਸਾਰ ਰੋਕੇ ਜਾਣ ਤੋਂ
ਇਲਾਵਾ ਨਵਿਆਉਣ ਲਈ ਆਈਆਂ ਅਰਜ਼ੀਆਂ 'ਚ ਬਿਨੇਕਾਰ ਦੀ ਪੁਲਿਸ ਪੜਤਾਲ, ਉਸ ਦੀ ਹਥਿਆਰ
ਰੱਖਣ ਦੀ ਲੋੜ, 70 ਸਾਲ ਤੋਂ ਉੱਪਰ ਵਾਲੇ ਦੀ ਮੈਡੀਕਲ ਫਿੱਟਨੈਸ ਆਦਿ ਕਾਰਨਾਂ ਨੂੰ
ਧਿਆਨ 'ਚ ਘੋਖਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਐਨ ਆਰ ਆਈ ਬਹੁਤਾਤ ਵਾਲਾ ਜ਼ਿਲ੍ਹਾ ਹੋਣ ਕਾਰਨ ਅਸਲਾ ਡੀਲਰਾਂ ਕੋਲ
ਲੰਬੇ ਸਮੇਂ ਤੋਂ ਜਮਾਂ ਪਏ ਲਾਇਸੰਸੀ ਹਥਿਆਰਾਂ ਦਾ ਵੇਰਵਾ ਵੀ ਮੰਗਿਆ ਗਿਆ ਹੈ ਤਾਂ ਜੋ
ਉਸ ਸਬੰਧੀ ਵੀ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ
ਅਸਲਾ ਲਾਇਸੰਸ ਹੋਲਡਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ
ਚੱਲ ਰਹੀ ਪੜਤਾਲ ਵਿੱਚ ਸਬੰਧਿਤ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ
ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।
ਵਿਸ਼ਵ ਪਖਾਨਾ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਪਿੰਡਾਂ ਵਿਚ ਸਵੱਛਤਾ ਸਬੰਧੀ ਗਤੀਵਿਧੀਆਂ
ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਵੱਛਤਾ ਸਬੰਧੀ
ਗਤੀਵਿਧੀਆਂ ਕੀਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ, ਮੰਡਲ
ਸ਼ਹੀਦ ਭਗਤ ਸਿੰਘ ਨਗਰ, ਪੁਨੀਤ ਭਸੀਨ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਪਿੰਡਾਂ
ਦੀਆਂ ਪੰਚਾਇਤਾਂ ਵੱਲੋਂ ਆਮ ਇਜਲਾਸ ਕੀਤੇ ਗਏ, ਜਿਨ੍ਹਾਂ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ
ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਪਿੰਡਾਂ ਦੇ ਸਕੂਲਾਂ ਵਿਚ ਗਤੀਵਿਧੀਆਂ ਕਰਕੇ ਵਿਦਿਆਰਥੀਆਂ ਨੂੰ
ਸਾਫ-ਸਫਾਈ ਅਤੇ ਪਖਾਨੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਜਲ ਸਪਲਾਈ ਮੰਡਲ ਸ਼ਹੀਦ
ਭਗਤ ਸਿੰਘ ਨਗਰ ਵੱਲੋਂ ਐਸ ਡੀ ਓ ਹਰਦੀਪ ਸਿੰਘ ਅਤੇ ਆਈ ਆਈ ਸੀ ਸਪੈਸ਼ਲਿਸਟਾਂ ਕੇਵਲ
ਕਿ੍ਰਸ਼ਨ ਸ਼ਰਮਾ ਵੱਲੋਂ ਪਿੰਡ ਅਲਾਚੌਰ, ਮੁਬਾਰਕਪੁਰ, ਜਾਡਲਾ, ਉਟਾਲ, ਕਰਿਆਮ ਅਤੇ
ਹੰਸਰੋਂ ਵਿਚ ਗਤੀਵਿਧੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪਿੰਡਾਂ ਦੇ ਆਮ ਲੋਕਾਂ ਤੋਂ
ਇਲਾਵਾ ਸਰਕਾਰੀ ਸਕੂਲਾਂ ਦੇ ਸਮੂਹ ਸਟਾਫ ਅਤੇ ਵਿਦਿਆਰੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ
ਲਿਆ ਗਿਆ।
ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ਉੱਪਰ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਟੀਮਾਂ ਦਾ ਗਠਨ
ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ.
ਹਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਪੱਧਰ ਉਪਰ 6 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਦੇ ਖੇਤੀਬਾੜੀ
ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਪੌਦਾ ਸੁਰੱਖਿਆ) ਵੱਲੋਂ
ਵੱਖ-ਵੱਖ ਪਿੰਡਾਂ ਦਾ ਸਰਵੇ ਕੀਤਾ ਜਾਵੇਗਾ ਅਤੇ ਕਣਕ ਉਪਰ ਸੁੰਡੀ ਦੇ ਹਮਲੇ ਅਤੇ ਗੁੱਲੀ
ਡੰਡੇ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ
ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ
ਨਿਰੀਖਣ ਕਰਦੇ ਰਹਿਣ ਅਤੇ ਦੱਸਿਆ ਕਿ ਬਲਾਕ ਰਾਜਪੁਰਾ ਅਤੇ ਬਲਾਕ ਪਟਿਆਲਾ ਅਧੀਨ ਪੈਂਦੇ
ਪਿੰਡ ਉੜਦਣ, ਰਾਏਪੁਰ ਮੰਡਲਾਂ, ਮੁਰਾਦਪੁਰ ਵਿਖੇ ਅਗੇਤੀ ਕਣਕ ਉਪਰ ਗੁਲਾਬੀ ਸੁੰਡੀ ਦਾ
ਹਮਲਾ ਕੁਝ ਰਕਬੇ ਵਿਚ ਦੇਖਣ ਨੂੰ ਮਿਲਿਆ ਹੈ ਜਿਸ ਲਈ ਕਿਸਾਨ ਰੀਜੈਂਟ/ਮੌਰਟਲ 7 ਕਿਲੋ
ਜਾਂ 1 ਲੀਟਰ ਡਰਸਵਾਨ 20 ਈ.ਸੀ. 20 ਕਿਲੋ ਮਿੱਟੀ ਵਿਚ ਮਿਲਾਕੇ ਪਹਿਲੇ ਪਾਣੀ ਤੋਂ
ਪਹਿਲਾਂ ਛਿੱਟਾ ਦੇ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਕਿਸਾਨ ਕੋਰਾਜਨ 18.5 ਐਸ.ਸੀ. 50
ਮਿ: ਲਿ: ਨੂੰ 80-100 ਲੀਟਰ ਪਾਣੀ ਵਿਚ ਮਿਲਾਕੇ ਸਪਰੇਅ ਵੀ ਕਰ ਸਕਦੇ ਹਨ। ਗੁੱਲੀ
ਡੰਡੇ ਅਤੇ ਜੰਗਲੀ ਜਵੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਿਸਾਨ ਟੌਪਿਕ 15 ਡਬਲਿਊ ਪੀ
160 ਗ੍ਰਾਮ ਜਾਂ ਲੀਡਰ 75 ਡਬਲਿਊ ਜੀ 13 ਗ੍ਰਾਮ ਜਾਂ ਐਕਸੀਐਲ 5 ਈ.ਸੀ 400 ਮਿ.ਲਿ:
ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ। ਜੇਕਰ ਗੁੱਲੀ ਡੰਡੇ ਦੇ ਨਾਲ ਜੰਗਲੀ ਜਵੀ
ਅਤੇ ਬੂੰਈਂ ਦੀ ਵੀ ਸਮੱਸਿਆਵਾਂ ਹੋਵੇ ਤਾਂ ਐਟਲਾਂਟਿਸ 3.6 ਡਬਲਿਊ ਜੀ 160 ਗ੍ਰਾਮ ਜਾਂ
ਏ.ਸੀ.ਐਮ-9 240 ਗ੍ਰਾਮ ਜਾਂ ਸ਼ਗੁਨ 21-11 200 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ
ਛਿੜਕਾਅ ਕਰਨ। ਜੇਕਰ ਖੇਤ ਵਿਚ ਘਾਹ ਵਾਲੇ ਨਦੀਨਾਂ ਦੇ ਨਾਲ ਨਾਲ ਚੌੜੇ ਪੱਤੇ ਵਾਲੇ
ਨਦੀਨ ਹੋਣ ਤਾਂ ਟੋਟਲ/ਮਾਰਕਪਾਵਰ 75 ਡਬਲਿਊ ਜੀ 16 ਗ੍ਰਾਮ ਜਾਂ ਐਟਲਾਂਟਿਸ 3.6 ਡਬਲਿਊ
ਜੀ ਜਾਂ ਏ.ਸੀ.ਐਮ-9 ਜਾਂ ਸ਼ਗੁਨ 21-11 ਦਾ ਸਪਰੇਅ ਕਰਨ। ਇਕੱਲੇ ਚੌੜੇ ਪੱਤੇ ਵਾਲੇ
ਨਦੀਨਾਂ ਦੀ ਸਮੱਸਿਆ ਲਈ 2,4 -ਡੀ 80 ਡਬਲਿਊ ਪੀ 250 ਗ੍ਰਾਮ ਜਾਂ 2,4-ਡੀ 38 ਈ.ਸੀ.
250 ਮਿ:ਲਿ: ਜਾਂ ਐਲਗਰਿਪ 20 ਡਬਲਿਊ ਪੀ 10 ਗ੍ਰਾਮ ਜਾਂ ਲਾਂਫਿਡਾ 50 ਡੀ ਐਫ 20
ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨ। ਉਹਨਾਂ ਨੇ ਦੱਸਿਆ ਕਿ ਨਦੀਨ ਨਾਸ਼ਕਾਂ
ਦੇ ਸਪਰੇਅ ਲਈ ਸਹੀ ਮਾਤਰਾ ਵਿਚ ਪਾਣੀ ਦੀ ਵਰਤੋਂ ਅਤੇ ਕੱਟ ਵਾਲੀ ਨੋਜਲ ਦੀ ਵਰਤੋਂ ਹੀ
ਕਰਨੀ ਚਾਹੀਦੀ ਹੈ ਅਤੇ ਗੰਨ ਸਪਰੇਅਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਸੇਵਾ ਕੇਂਦਰਾਂ ’ਚ ਆਧਾਰ ਕਾਰਡ ਨੂੰ ਪਰੂਫ ਆਫ ਐਡੰਟਿਟੀ ਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਹੋਈ ਸ਼ੁਰੂ
ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ
ਆਧਾਰ ਕਾਰਡ ਦੇ ਪਰੂਫ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ
ਕੀਤੀ ਗਈ ਹੈ। ਸੇਵਾ ਕੇਂਦਰਾਂ ਵਿਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ
ਦੀ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿਚ ਪਰੂਫ ਐਡੰਟਿਟੀ ਅਤੇ ਪਰੂਫ
ਆਫ਼ ਐਡਰੱੈਸ ਦੀ ਅਪਡੇਸ਼ਨ ਕਰਵਾ ਸਕਣਗੇ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ
ਵਿਚ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 26 ਸੇਵਾ ਕੇਂਦਰਾਂ ਵਿਚ ਆਧਾਰ ਕਾਰਡ
ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ
ਹੋਏ ਕਿਹਾ ਕਿ ਉਹ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਨਾ ਯਕੀਨੀ ਬਣਾਉਣ।
ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਬਲਜੀਤ ਸਿੰਘ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਬੰਗਾ : 21 ਨਵੰਬਰ :- () ਅਮਰੀਕਾ ਦੀ ਸਮਾਜ ਸੇਵੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਸ. ਬਲਜੀਤ ਸਿੰਘ ਵੱਲੋਂ ਅੱਜ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਦੌਰਾ ਕੀਤਾ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ । ਸ. ਕਾਹਮਾ ਨੇ ਦੱਸਿਆ ਕਿ ਸ. ਬਲਜੀਤ ਸਿੰਘ ਜਿੱਥੇ ਇੱਕ ਵੱਡੀ ਸੰਸਥਾ ਦੇ ਚੇਅਰਮੈਨ ਹਨ, ਉੱਥੇ ਉਹ ਬਹੁਤ ਵਧੀਆ ਸਲਾਹਕਾਰ ਅਤੇ ਸਹਿਯੋਗੀ ਹਨ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਬਲਜੀਤ ਸਿੰਘ ਨੂੰ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਵਾਇਆ ਅਤੇ ਲੋਕ ਸੇਵਾ ਹਿੱਤ ਟਰੱਸਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੌਜਕਟਾਂ ਸਬੰਧੀ ਜਾਣਕਾਰੀ ਦਿੱਤੀ। ਸ. ਬਲਜੀਤ ਸਿੰਘ ਚੇਅਰਮੈਨ ਨੇ ਟਰੱਸਟ ਵੱਲੋਂ ਢਾਹਾਂ ਕਲੇਰਾਂ ਦੀ ਕੱਲਰੀ ਧਰਤੀ ਤੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਨਿਰੰਤਰ ਚਲਾਏ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਤਰੱਕੀ ਅਤੇ ਵਿਕਾਸ ਲਈ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ. ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਸਨਮਾਨ ਵੀ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਆਉਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਡਾ. ਐਸ ਐਸ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ, ਸ. ਰਾਜਕਰਨ ਸਿੰਘ ਭੱਟੀ ਅਤੇ ਡਾ. ਅਨੂਰੀਤ ਕੌਰ ਚੰਡੀਗੜ੍ਹ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸ. ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਸਨਮਾਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ
ਚੰਡੀਗੜ੍ਹ 'ਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਕਿਸੇ ਵੀ ਕੀਮਤ ਤੇ ਨਹੀਂ ਦੇਣ ਦਿੱਤੀ ਜਾਵੇਗੀ : ਪ੍ਰੋ. ਬਡੂੰਗਰ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਕਾਰਜ ’ਚ ਤੇਜ਼ੀ ਲਿਆਉਣ ਦੀ ਹਦਾਇਤ
ਨਵਾਂਸ਼ਹਿਰ, 20 ਨਵੰਬਰ : ਚੋਣ ਕਮਿਸ਼ਨ ਵੱਲੋਂ ਆਰੰਭੇ ਹੋਏ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਦੀ ਪ੍ਰਗਤੀ ਦੀ ਜ਼ਿਲ੍ਹੇ 'ਚ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜੀਵ ਵਰਮਾ ਨੇ ਸੁਪਰਵਾਈਜ਼ਰਾਂ ਨੂੰ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕਰਦਿਆਂ ਉਨ੍ਹਾਂ ਨੇ ਸਮੂਹ ਸੁਪਰਵਾਈਜ਼ਰਾਂ ਨੂੰ ਜ਼ਿਲ੍ਹੇ 'ਚ ਹੁਣ ਤੱਕ ਹੋਏ 73.95 ਫ਼ੀਸਦੀ ਆਧਾਰ ਲਿੰਕ ਨੂੰ ਨਵੰਬਰ ਮਹੀਨੇ ਦੇ ਅਖੀਰ ਤੱਕ 100 ਫ਼ੀਸਦੀ ਤੱਕ ਲਿਜਾਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਮੌਜੂਦਾ 495784 ਮਤਦਾਤਾਵਾਂ 'ਚੋਂ ਇਸ ਮੁਹਿੰਮ ਤਹਿਤ ਹੁਣ ਤੱਕ 366611 ਮਤਦਾਤਾਵਾਂ ਦੇ ਆਧਾਰ ਕਾਰਡ ਹੀ ਵੋਟਰ ਕਾਰਡ ਨਾਲ ਜੋੜੇ ਗਏ ਹਨ। ਏ ਡੀ ਸੀ ਵਰਮਾ ਨੇ ਵਿਧਾਨ ਸਭਾ ਹਲਕਾ ਵਾਰ ਮੁਲਾਂਕਣ ਕਰਦਿਆਂ ਸਭ ਤੋਂ ਘੱਟ ਪ੍ਰਤੀਸ਼ਤਤਾ ਵਾਲੇ ਹਲਕੇ ਨਵਾਂਸ਼ਹਿਰ 'ਚ ਇਸ ਮੁਹਿੰਮ ਨੂੰ ਜੰਗੀ ਪੱਧਰ 'ਤੇ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਹਲਕੇ 'ਚ ਹੁਣ ਤੱਕ 68.68 ਫ਼ੀਸਦੀ ਦੀ ਪ੍ਰਗਤੀ ਹੀ ਦਰਜ ਕੀਤੀ ਗਈ ਹੈ। ਬੰਗਾ ਹਲਕੇ 'ਚ 72.23 ਫ਼ੀਸਦੀ ਵੋਟਰਾਂ ਦੇ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਹੋਏ ਹੋਣ ਬਾਰੇ ਦੱਸਦਿਆਂ, ਉਨ੍ਹਾਂ ਨੇ ਇਸ ਹਲਕੇ 'ਚ ਵੀ ਮੁਹਿੰਮ ਨੂੰ ਤੇਜ਼ ਕਰਨ ਲਈ ਆਖਿਆ। ਬਲਾਚੌਰ ਵਿਧਾਨ ਸਭਾ ਹਲਕੇ 'ਚ 81.85 ਫ਼ੀਸਦੀ ਵੋਟਰਾਂ ਦੇ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਹੋਣ 'ਤੇ ਤੱਸਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੇ ਸੁਪਰਵਾਈਜ਼ਰਾਂ ਨੂੰ ਇਸ ਨੂੰ 100 ਫ਼ੀਸਦੀ 'ਤੇ ਲਿਜਾਣ ਲਈ ਆਖਿਆ। ਸੁਪਰਵਾਈਜ਼ਰਾਂ ਨੂੰ ਆਪਣੇ ਬੂਥ ਲੈਵਲ ਅਫ਼ਸਰਾਂ ਨਾਲ ਹਰ ਪੰਦਰਵਾੜੇ ਦੌਰਾਨ ਮੀਟਿੰਗ ਕਰਕੇ ਇਸ ਮੁਹਿੰਮ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਜ਼ਿਲ੍ਹੇ ਦੇ ਉੁਨ੍ਹਾਂ ਮਤਦਾਤਾਵਾਂ ਜਿਨ੍ਹਾਂ ਨੇ ਆਪਣੇ ਵੋਟਰ ਕਾਰਡ ਹਾਲਾਂ ਤੱਕ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਏ, ਨੂੰ ਆਪਣੇ ਆਧਾਰ ਨੰਬਰ ਆਪਣੇ ਬੀ ਐਲ ਓ ਨੂੰ ਫ਼ਾਰਮ 6 ਬੀ 'ਚ ਭਰਨ ਲਈ ਦੇਣ ਦੀ ਅਪੀਲ ਕਰਦਿਆਂ ਏ ਡੀ ਸੀ ਵਰਮਾ ਨੇ ਕਿਹਾ ਕਿ ਇਹ ਆਧਾਰ ਨੰਬਰ ਕੇਵਲ ਤੇ ਕੇਵਲ ਵੋਟਰ ਕਾਰਡ ਨਾਲ ਜੋੜਨ ਲਈ ਹੀ ਵਰਤੇ ਜਾਣਗੇ ਅਤੇ ਇਨ੍ਹਾਂ ਦੀ ਕੋਈ ਦੁਰਵਰਤੋਂ ਨਹੀਂ ਹੋਵੇਗੀ ਅਤੇ ਆਧਾਰ ਕਾਰਡ ਡਾਟੇ ਦੀ ਨਿੱਜਤਾ ਵੀ ਬਰਕਰਾਰ ਰਹੇਗੀ।
ਜ਼ਿਲ੍ਹੇ 'ਚ ਨਵੀਂਆਂ ਵੋਟਾਂ ਬਣਾਉਣ ਲਈ 1 ਜਨਵਰੀ 2023 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜੁਆਨਾਂ ਨੂੰ ਫ਼ਾਰਮ 6 ਭਰਨ 'ਚ ਸੁਵਿਧਾ ਦੇਣ ਲਈ 19 ਅਤੇ 20 ਨਵੰਬਰ, 2022 (ਸ਼ਨੀਵਾਰ ਅਤੇ ਐਤਵਾਰ) ਅਤੇ 3 ਅਤੇ 4 ਦਸੰਬਰ, 2023 (ਸ਼ਨੀਵਾਰ ਅਤੇ ਐਤਵਾਰ) ਨੂੰ ਲਾਏ ਜਾ ਰਹੇ ਬੂਥ ਪੱਧਰੀ ਵਿਸ਼ੇਸ਼ ਕੈਂਪਾਂ 'ਚ ਆਪਣੇ ਆਧਾਰ ਕਾਰਡ ਨੰਬਰ ਵੀ ਮੌਜੂਦਾ ਵੋਟਾਂ ਨਾਲ ਲਿੰਕ ਕਰਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਜਿੱਥੇ ਦੋਹਰੀਆਂ ਵੋਟਾਂ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਉੱਥੇ ਮਤਦਾਤਾ ਸੂਚੀ ਨੂੰ ਵੀ ਸ਼ੁੱਧ ਤੇ ਤਰੁਟੀਰਹਿਤ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਜਿਨ੍ਹਾਂ ਹਾਲੇ ਤੱਕ ਵੋਟ ਨਹੀਂ ਬਣਵਾਈ, ਨੂੰ ਇਸ ਮੁਹਿੰਮ ਦੌਰਾਨ ਵੋਟ ਬਣਾਉਣ ਅਤੇ ਉਨ੍ਹਾਂ ਵੋਟਰਾਂ, ਜਿਨ੍ਹਾਂ ਹਾਲੇ ਤੱਕ ਆਧਾਰ ਕਾਰਡ ਨਾਲ ਆਪਣਾ ਵੋਟਰ ਕਾਰਡ ਲਿੰਕ ਨਹੀਂ ਕਰਵਾਇਆ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵੋਟਰ ਖੁਦ ਵੀ ਮੋਬਾਇਲ 'ਤੇ ਵੋਟਰ ਹੈਲਪ ਲਾਈਨ ਡਾਊਨਲੋਡ ਕਰਕੇ ਜਾਂ ਫ਼ਿਰ ਆਨਲਾਈਨ ਨੈਸ਼ਨਲ ਵੋਟਰ ਸਰਵਿਸ ਪੋਰਟਲ ਡਾਟ ਇੰਨ 'ਤੇ ਲਾਗਇੰਨ ਕਰਕੇ, ਉਸ 'ਚ ਆਪਣੇ ਵੇਰਵੇ ਭਰ ਕੇ ਆਪਣਾ ਆਧਾਰ ਕਾਰਡ ਨੰਬਰ ਆਪਣੇ ਵੋਟਰ ਕਾਰਡ ਨਾਲ ਲਿੰਕ ਕਰ ਸਕਦੇ ਹਨ। ਇਸ ਮੀਟਿੰਗ 'ਚ ਐਕਸਟਰਾ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਮਿਸ ਗੁਰਲੀਨ, ਸਹਾਇਕ ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ ਬਲਾਚੌਰ ਤਹਿਸੀਲਦਾਰ ਰਵਿੰਦਰ ਬਾਂਸਲ, ਸਹਾਇਕ ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ ਬੰਗਾ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ, ਕਾਨੂੰਗੋ ਪਲਵਿੰਦਰ ਸਿੰਘ, ਈ ਓ ਬੰਗਾ ਸੁਖਦੇਵ ਸਿੰਘ ਤੇ ਈ ਓ ਬਲਾਚੌਰ ਭਜਨ ਚੰਦ ਸਮੇਤ ਜ਼ਿਲ੍ਹੇ ਦੇ ਸੁਪਰਵਾਈਜ਼ਰ ਮੌਜੂਦ ਸਨ।
ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 274 ਅਸਲਾ ਲਾਇਸੈਂਸ ਮੁਅੱਤਲ, ਕਾਰਨ ਦੱਸੋ ਨੋਟਿਸ ਵੀ ਜਾਰੀ
ਮੁਅੱਤਲ ਕਰਨ ਦੀ ਪ੍ਰਕਿਰਿਆ ਸ਼ੁਰੂ
-ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ 30,000 ਅਸਲਾ ਲਾਇਸੈਂਸਾਂ ਦੀ ਸੂਚੀ ਪੜਤਾਲ ਲਈ ਪੁਲਿਸ ਨੂੰ ਭੇਜੀ
ਪਟਿਆਲਾ, 19 ਨਵੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ
ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ
ਸਮੀਖਿਆ ਕਰਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ
ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ
ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ
ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ
ਇਹਨਾਂ ਨੂੰ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਇਹਨਾਂ ਨੇ ਆਪਣੇ ਕੋਲ ਰੱਖੇ ਵਾਧੂ
ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ, ਇਹਨਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ
ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਸਲਾ ਐਕਟ
ਦੀ ਧਾਰਾ 9 ਦੇ ਤਹਿਤ ਸੀ.ਆਰ.ਪੀ.ਸੀ. ਦੀ ਧਾਰਾ 107/110 ਤਹਿਤ ਬਾਊਂਡ ਕੀਤੇ ਗਏ ਸਾਰੇ
ਹਥਿਆਰਾਂ ਦੇ ਲਾਇਸੰਸ ਵੀ ਮੁਅੱਤਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ
ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਮਾੜੇ ਵਿਵਹਾਰ
ਵਾਲੇ ਅਸਲਾ ਲਾਇਸੰਸ ਧਾਰਕਾਂ ਦੀ ਪੜਤਾਲ ਲਈ ਪੁਲਿਸ ਵਿਭਾਗ ਨਾਲ ਲਗਭਗ 30,000 ਅਸਲਾ
ਲਾਇਸੈਂਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ
ਨੂੰ ਜਾਰੀ ਅਸਲਾ ਲਾਇਸੈਂਸ ਦੀ ਇਹਨਾਂ ਨੂੰ ਲੋੜ ਵੀ ਹੈ ਜਾਂ ਨਹੀਂ।
ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ
ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ
ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਦੇ ਝੁੰਡ ਵਿੱਚ ਪੰਜਾਬੀਆਂ ਦੇ ਆਪਣੀ ਮਾਂ ਬੋਲੀ ਤੋਂ
ਦੂਰ ਹੋਣ ਉਤੇ ਅਫ਼ਸੋਸ ਪ੍ਰਗਟਾਇਆ
ਪੰਜਾਬੀ ਮਹੀਨਾ ਮਨਾਉਣ ਲਈ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
ਅੰਮ੍ਰਿਤਸਰ, 19 ਨਵੰਬਰ : - ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ
ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ
ਮਾਨ ਨੇ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ 'ਤੇ
ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ kਲਗਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ
ਸੱਦਾ ਦਿੱਤਾ।ਮੁੱਖ ਮੰਤਰੀ ਨੇ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ
ਭਾਸ਼ਾ ਮਹੀਨਾ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ
ਮਹਾਰਾਸ਼ਟਰ, ਤਾਮਿਲਨਾਡੂ ਅਤੇ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ, ਜਿੱਥੇ ਲੋਕ
ਆਪਣੀ ਮਾਂ ਬੋਲੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ
'ਤੇ ਉਨ੍ਹਾਂ ਦੀ ਮਾਂ-ਬੋਲੀ ਵਿਚ ਸਾਈਨ ਬੋਰਡ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ
ਸਮਾਂ ਆ ਗਿਆ ਹੈ, ਜਦੋਂ ਪੰਜਾਬੀਆਂ ਨੂੰ ਵੀ ਇਸ ਨੇਕ ਰਵਾਇਤ ਨੂੰ ਅਪਣਾਉਣ ਲਈ ਅੱਗੇ
ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ
ਸਾਰੇ ਸਾਈਨ ਬੋਰਡਾਂ 'ਤੇ ਹੋਰ ਭਾਸ਼ਾਵਾਂ ਦੇ ਨਾਲ ਪੰਜਾਬੀ ਨੂੰ ਪ੍ਰਮੁੱਖਤਾ ਨਾਲ
ਲਿਖਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ
ਦਿਵਸ ਤੋਂ ਪਹਿਲਾਂ ਪੰਜਾਬੀ ਵਿੱਚ ਸਾਈਨ ਬੋਰਡ ਲਾਉਣੇ ਯਕੀਨੀ ਬਣਾਉਣ। ਉਨ੍ਹਾਂ ਮਾਂ
ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਭਗਵੰਤ
ਮਾਨ ਨੇ ਕਿਹਾ ਕਿ ਸੂਝਵਾਨ ਪੰਜਾਬ ਵਾਸੀ 21 ਫਰਵਰੀ ਤੋਂ ਪਹਿਲਾਂ ਇਸ ਨੂੰ ਅਪਣਾ ਲੈਣਗੇ
ਅਤੇ ਉਸ ਤੋਂ ਬਾਅਦ ਸਰਕਾਰ ਕਾਰਵਾਈ ਕਰੇਗੀ।
ਮੁੱਖ ਮੰਤਰੀ ਨੇ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ
ਪੰਜਾਬੀ ਭਾਈਚਾਰੇ ਨੂੰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵੱਡੇ ਪੱਧਰ 'ਤੇ
ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕੋਈ ਵੀ
ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਦੂਰ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ
ਬਿਨਾਂ ਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ਵਿੱਚ ਇਕ ਸੰਪਰਕ ਭਾਸ਼ਾ ਵਜੋਂ ਮਾਨਤਾ ਮਿਲੀ
ਹੋਈ ਹੈ ਪਰ ਇਸ ਭਾਸ਼ਾ ਨੂੰ ਸਾਡੀ ਮਾਂ-ਬੋਲੀ ਦੀ ਕੀਮਤ 'ਤੇ ਅੱਗੇ ਨਹੀਂ ਵਧਾਇਆ ਜਾਣਾ
ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਬਜਾਏ ਹਰੇਕ ਪੰਜਾਬੀ ਨੂੰ ਵਿਰਾਸਤ
ਵਿੱਚ ਮਿਲੇ ਆਪਣੇ ਸ਼ਾਨਦਾਰ ਸੱਭਿਆਚਾਰਕ ਵਿਰਸੇ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਅਤੇ ਸ਼ਹੀਦਾਂ ਦੀ
ਧਰਤੀ ਹੈ ਅਤੇ ਇਹ ਯੁੱਗਾਂ ਤੋਂ ਮਨੁੱਖਤਾ ਲਈ ਇੱਕ ਮਸ਼ਾਲ ਦਾ ਕੰਮ ਕਰਦਾ ਆ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ
ਆਪਣਾ ਵੱਖਰਾ ਸਥਾਨ ਬਣਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਆਪਣੀ ਮਾਂ ਬੋਲੀ
ਨੂੰ ਭੁੱਲ ਜਾਂਦਾ ਹੈ ਤਾਂ ਇਹ ਸਰਾਪ ਹੈ ਪਰ ਬਦਕਿਸਮਤੀ ਨਾਲ ਅੰਗਰੇਜ਼ੀ ਅਤੇ ਹੋਰ
ਭਾਸ਼ਾਵਾਂ ਦੇ ਲਾਲਚ ਵਿੱਚ ਪੰਜਾਬ ਵਾਸੀ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ
ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਨੱਥ ਪਾਉਣ ਦੀ ਲੋੜ ਹੈ ਕਿਉਂਕਿ ਇਹ ਇਕ
ਪ੍ਰਮਾਣਿਤ ਤੱਥ ਹੈ ਕਿ ਮਨੁੱਖ ਆਪਣੀ ਮਾਂ-ਬੋਲੀ ਵਿਚ ਹੀ ਵਧੀਆ ਢੰਗ ਨਾਲ ਗੱਲਬਾਤ ਅਤੇ
ਪ੍ਰਗਟਾਵੇ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਨਸਿਕ ਗੁਲਾਮੀ ਕਾਰਨ ਅਸੀਂ ਅੱਜ
ਵੀ ਅੰਗਰੇਜ਼ੀ ਭਾਸ਼ਾ ਦੀ ਉੱਤਮਤਾ ਵਿੱਚ ਵਿਸ਼ਵਾਸ ਰੱਖਦੇ ਹਾਂ, ਜਦੋਂ ਕਿ ਅਸਲੀਅਤ ਇਹ
ਹੈ ਕਿ ਪੰਜਾਬੀ ਸਾਡੇ ਵਿੱਚੋਂ ਹਰ ਇਕ ਦੀ ਸ਼੍ਰੋਮਣੀ ਭਾਸ਼ਾ ਹੈ। ਮੁੱਖ ਮੰਤਰੀ ਨੇ
ਕਿਹਾ ਕਿ ਬਹੁਤ ਸਾਰੇ ਮੁਲਕਾਂ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ
ਇੱਥੇ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਇਸ ਨੂੰ ਬੋਲਣ ਤੋਂ ਕੰਨੀ ਕਤਰਾਉਂਦੇ ਹਾਂ।
ਉਨ੍ਹਾਂ ਕਿਹਾ ਕਿ ਕੋਈ ਵੀ ਭਾਸ਼ਾ ਬੌਧਿਕਤਾ ਦਾ ਪ੍ਰਤੀਕ ਨਹੀਂ ਪਰ ਬਦਕਿਸਮਤੀ ਨਾਲ
ਅਸੀਂ ਸਿਰਫ਼ ਅੰਗਰੇਜ਼ੀ ਦੀ ਪੈਂਠ ਬਣਾਉਣ ਲਈ ਆਪਣੀ ਮਾਂ ਬੋਲੀ ਨੂੰ ਲਗਾਤਾਰ
ਅੱਖੋਂ-ਪਰੋਖੇ ਕਰ ਰਹੇ ਹਾਂ। ਭਗਵੰਤ ਮਾਨ ਨੇ ਫਰਾਂਸ ਦੀ ਮਿਸਾਲ ਦਿੰਦਿਆਂ ਕਿਹਾ ਕਿ
ਫਰਾਂਸ ਦੇ ਲੋਕ ਆਪਣੀ ਮਾਂ-ਬੋਲੀ ਵਿੱਚ ਗੱਲ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ
ਕਿਹਾ ਕਿ ਪੰਜਾਬੀਆਂ ਨੂੰ ਵੀ ਪੰਜਾਬੀ ਭਾਸ਼ਾ ਨੂੰ ਆਪਣੇ ਜੀਵਨ-ਜਾਚ ਦਾ ਅਨਿੱਖੜਵਾਂ ਅੰਗ
ਬਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਨਮੋਲ ਖਜ਼ਾਨਾ
ਹੈ ਕਿਉਂਕਿ ਇਸ ਵਿੱਚ ਬਹੁਤ ਸਾਰਾ ਸਾਹਿਤ, ਗੀਤ, ਕਵਿਤਾਵਾਂ ਅਤੇ ਹੋਰ ਸਮੱਗਰੀ ਲਿਖੀ
ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਇਸ ਦੁਰਲੱਭ ਸਰਮਾਏ ਨੂੰ
ਸੰਭਾਲਣਾ ਚਾਹੀਦਾ ਹੈ ਅਤੇ ਇਸ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣਾ
ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਰਵਾਇਤਾਂ
'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਨੇਕ
ਕਾਰਜ ਲਈ ਮਾਰਗਦਰਸ਼ਨ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਇਸ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਵਾਸਤੇ ਵਿਦਿਅਕ
ਸੰਸਥਾਵਾਂ ਨੂੰ ਪੰਜਾਬੀ ਭਾਸ਼ਾ ਵਿੱਚ ਵਿਸ਼ੇਸ਼ ਕੋਰਸ ਸ਼ੁਰੂ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਵਿਦਿਆਰਥੀਆਂ ਦੀਆਂ ਸਿਰਜਣਾਤਮਕਤਾ ਰੁਚੀਆਂ
ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ
ਨੇ ਕਿਹਾ ਕਿ ਪੰਜਾਬੀ ਭਾਸ਼ਾ ਨੇ ਬਹੁਤ ਸਾਰੇ ਮਹਾਨ ਸਾਹਿਤਕਾਰ, ਬੁੱਧੀਜੀਵੀ ਅਤੇ ਕਵੀ
ਪੈਦਾ ਕੀਤੇ ਹਨ ਅਤੇ ਪੰਜਾਬੀਆਂ ਨੂੰ ਹਮੇਸ਼ਾ ਹੀ ਇਨ੍ਹਾਂ 'ਤੇ ਮਾਣ ਹੈ। ਇਸ ਮੌਕੇ
ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੀਆਂ ਨਵੀਆਂ ਕਿਤਾਬਾਂ ਵੀ ਜਾਰੀ
ਕੀਤੀਆਂ। ਇਸ ਦੌਰਾਨ ਉਨ੍ਹਾਂ ਉੱਘੇ ਸਾਹਿਤਕਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ
ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ
ਵਿਰਸੇ ਤੋਂ ਜਾਣੂ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ
ਜਾਣੂੰ ਕਰਵਾਇਆ। ਮੀਤ ਹੇਅਰ ਨੇ ਕਿਹਾ ਕਿ ਮਾਤ ਭਾਸ਼ਾ ਕਿਸੇ ਵੀ ਵਿਅਕਤੀ ਲਈ ਸੰਚਾਰ ਦਾ
ਸਭ ਤੋਂ ਮਹੱਤਵਪੂਰਨ ਵਸੀਲਾ ਹੈ।
ਸਤਵੰਤ ਸਿੰਘ ਸਿਆਣ ਦੀ ਅਗਵਾਈ ਹੇਠ ਟੀਮ ਚੋਣ ਪ੍ਰਚਾਰ ਲਈ ਗੁਜਰਾਤ ਰਵਾਨਾ
ਹੁਸ਼ਿਆਰਪੁਰ, 19 ਨਵੰਬਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ
ਦੀ ਅਗਵਾਈ ਅਤੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ
ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਦੀ ਅਗਵਾਈ ਹੇਠ ਟੀਮ ਚੋਣ ਹਲਕੇ ਰਧਨਪੁਰ,
ਜਿਲਾ ਪਾਟਨ, ਗੁਜਰਾਤ ਚੋਣ ਪ੍ਰਚਾਰ ਲਈ ਰਵਾਨਾ ਹੋਈ। ਇਸ ਮੌਕੇ ਸਤਵੰਤ ਸਿੰਘ ਸਿਆਣ ਨੇ
ਕਿਹਾ ਕਿ ਗੁਜਰਾਤ ਦੇ ਲੋਕ ਇਸ ਵਾਰ ਵੱਡੇ ਬਦਲਾਅ ਦੀ ਤਿਆਰੀ ਵਿਚ ਹਨ ਅਤੇ ਆਮ ਆਦਮੀ
ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ
ਦੇ ਲਗਾਤਾਰ ਲੋਕ ਪੱਖੀ ਫੈਸਲਿਆਂ ਨੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ
ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਨਾਲ 1.75 ਲੱਖ ਤੋਂ ਵੱਧ ਸਰਕਾਰੀ
ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਵੀਂ
ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ
ਸਕੀਮ ਨੂੰ ਮਨਜ਼ੂਰ ਕੀਤਾ ਗਿਆ ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ
ਹੋ ਗਈ। ਇਸ ਮੌਕੇ ਕ੍ਰਿਸ਼ਨਜੀਤ ਰਾਓ ਕੈਂਡੋਵਾਲ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਸੈਲ,
ਜੱਸੀ ਹੁੰਦਲ, ਸੰਦੀਪ ਛੇਤੀ, ਹਰਵਿੰਦਰ ਸਿੰਘ ਗੋਪੀ ਅਤੇ ਹੋਰ ਸਾਥੀ ਉਨ੍ਹਾਂ ਦੇ ਨਾਲ
ਸਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਖਲਾਈ ਅਧੀਨ ਪਟਵਾਰੀਆਂ ਦੀ ਕੰਪਿਊਟਰ ਟ੍ਰੇਨਿੰਗ ਦਾ ਜਾਇਜ਼ਾ
ਰਹੇ ਨੇ ਪਟਵਾਰ ਟ੍ਰੇਨਿੰਗ ਸਕੂਲ ਦੀ ਸਿਖਲਾਈ
ਨਵਾਂਸ਼ਹਿਰ, 18 ਨਵੰਬਰ : ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਪਟਵਾਰੀਆਂ ਦੀ
ਸਥਾਨਕ ਪਟਵਾਰ ਟ੍ਰੇਨਿੰਗ ਸਕੂਲ 'ਚ ਚੱਲ ਰਹੀ ਕੰਪਿਊਟਰ ਸਿਖਲਾਈ ਦਾ ਅੱਜ ਵਧੀਕ ਡਿਪਟੀ
ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ 49 ਨਵ-ਨਿਯੁਕੱਤ ਪਟਵਾਰੀ
ਜ਼ਿਲ੍ਹਾ ਪੱਧਰੀ ਪਟਵਾਰ ਟ੍ਰੇਨਿੰਗ ਸਕੂਲ 'ਚ ਸਿਖਲਾਈ ਹਾਸਲ ਕਰ ਰਹੇ ਹਨ। ਇਹ ਸਿਖਲਾਈ
ਅਪਰੈਲ 2023 ਤੱਕ ਪਟਵਾਰ ਸਕੂਲ ਵਿਖੇ ਅਤੇ ਉਸ ਤੋਂ ਬਾਅਦ ਤਿੰਨ ਮਹੀਨੇ ਲਈ ਫ਼ੀਲਡ ਵਿਖੇ
ਕਰਵਾਈ ਜਾਵੇਗੀ।
ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾ ਰਹੀ ਕੰਪਿਊਟਰ
ਟ੍ਰੇਨਿੰਗ 20 ਘੰਟੇ ਦੀ ਹੋਵੇਗੀ, ਜਿਸ ਨੂੰ 10 ਦਿਨ ਤੋਂ 15 ਦਿਨਾਂ 'ਚ ਪੂਰਾ ਕੀਤਾ
ਜਾਣਾ ਹੈ। ਇਸ ਸਿਖਲਾਈ ਦੌਰਾਨ ਕੰਪਿਊਟਰ ਟਾਈਪਿੰਗ ਅਤੇ ਲੈਂਡ ਰਿਕਾਰਡਜ਼ ਸਬੰਧੀ
ਸਾਫ਼ਟਵੇਅਰ 'ਚ ਕੰਮ ਕਰਨਾ ਸਿਖਾਇਆ ਜਾ ਰਿਹਾ ਹੈ। ਜਿਸ ਵਿੱਚ ਆਨਲਾਈਨ ਐਂਟਰੀਆਂ, ਫ਼ਰਦਾਂ
ਤੇ ਮਾਲ ਰਿਕਾਰਡ ਬਾਰੇ ਜਾਣਕਾਰੀ ਸ਼ਾਮਿਲ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਵਾਰ ਟ੍ਰੇਨਿੰਗ ਸਕੂਲ ਦੇ ਪਿ੍ਰੰਸੀਪਲ ਵਜੋਂ
ਸੇਵਾ ਮੁਕਤ ਤਹਿਸੀਲਦਾਰ ਜਸਵੀਰ ਸਿੰਘ ਮਾਹੀ ਅਤੇ ਇੰਸਟ੍ਰੱਕਟਰਾਂ ਵਜੋਂ ਸੇਵਾ ਮੁਕਤ
ਕਾਨੂੰਗੋ ਚਰਨ ਦਾਸ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਤੇ ਰਣਜੀਤ ਸਿੰਘ ਇਨ੍ਹਾਂ
ਉਮੀਦਵਾਰਾਂ ਨੂੰ ਪਟਵਾਰੀ ਦੀ ਅਸਾਮੀ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਟ੍ਰੇਨਿੰਗ
ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਤਹਿਤ ਲੈਂਡ ਰਿਕਾਰਡ ਮੈਨੂਅਲ ਤਿੰਨ ਦੇ ਅਧਿਆਇ 14
ਤੋਂ 101 ਤੱਕ ਪਟਵਾਰੀ ਦੀ ਡਿਊਟੀ ਨਾਲ ਸਬੰਧਤ ਵੱਖ-ਵੱਖ ਕਾਰਜਾਂ ਜਿਵੇਂ ਕਿ
ਗਿਰਦਾਵਰੀ, ਪੈਮਾਇਸ਼, ਆਮਦ ਅਫ਼ਸਰ, ਰੋਜ਼ਨਾਮਚਾ ਦਰਜ ਕਰਨਾ, ਪਰਚਾ ਯਾਦਦਾਸ਼ਤ ਫ਼ਾਰਮ,
ਇੰਤਕਾਲ ਦਰਜ ਕਰਨਾ, ਮੌਤ ਦੀ ਸੂਰਤ 'ਚ ਵਿਰਾਸਤ ਦਾ ਇੰਤਕਾਲ ਦਰਜ ਕਰਨਾ, ਆਪਸੀ ਸਹਿਮਤੀ
ਨਾਲ ਤਕਸੀਮ ਦਾ ਇੰਤਕਾਲ ਸਰਜ ਕਰਨਾ, ਕੁਦਰਤੀ ਆਫ਼ਤਾਂ ਦੀ ਸੂਰਤ 'ਚ ਖਰਾਬਾ ਦਰਜ ਕਰਨਾ,
ਪਿੰਡ 'ਚ ਵਾਪਰਦੀ ਕਿਸੇ ਵੀ ਅਹਿਮ ਘਟਨਾ ਦੀ ਰੋਜ਼ਨਾਮਚਾ ਐਂਟਰੀ ਕਰਨੀ, ਕੁਰਕੀ ਬਾਰੇ
ਅਦਾਲਤ ਦੇ ਹੁਕਮਾਂ ਨੂੰ ਰਿਕਾਰਡ 'ਚ ਦਰਜ ਕਰਨਾ, ਮੁਆਮਲਾ ਮੁਆਫ਼ੀ, ਸੇਹੱਦਾ, ਆਵਾਜਾਈ
ਜਾਂ ਹਾਦਸੇ ਬਾਰੇ ਰਪਟ ਪਾਉਣੀ, ਨਕਸ਼ਾ ਬਣਾਉਣਾ ਆਦਿ ਮਾਲ ਵਿਭਾਗ ਨਾਲ ਸਬੰਧਤ ਕੰਮਾਂ
ਬਾਰੇ ਦੱਸਿਆ ਜਾ ਚੁੱਕਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਖਲਾਈ ਅਧੀਨ ਪਟਵਾਰੀਆਂ ਪਾਸੋਂ ਹੁਣ ਤੱਕ ਸਿੱਖੇ
ਕੰਮ ਬਾਰੇ ਸੁਆਲ ਵੀ ਪੁੱਛੇ ਅਤੇ ਪਟਵਾਰੀ ਦੀ ਜ਼ਿੰਮੇਂਵਾਰੀ ਨੂੰ ਅਤਿ ਅਹਿਮ ਦੱਸਦੇ
ਹੋਏ, ਸਿਖਲਾਈ ਪੂਰੀ ਮੇਹਨਤ ਅਤੇ ਲਗਨ ਨਾਲ ਪੂਰੀ ਕਰਨ ਲਈ ਆਖਿਆ ਗਿਆ।
ਇਸ ਮੌਕੇ ਪਿ੍ਰੰਸੀਪਲ ਜਸਬੀਰ ਸਿੰਘ ਮਾਹੀ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ
ਕੁਮਾਰ ਵੀ ਮੌਜੂਦ ਸਨ
ਵਿਧਾਨ ਸਭਾ ਹਲਕਾ ਉੜਮੁੜ ਲਈ ਐਸ.ਡੀ.ਐਮ. ਟਾਂਡਾ ਤੇ ਸ਼ਾਮਚੁਰਾਸੀ ਲਈ ਏ.ਡੀ.ਸੀ.-ਪੇਂਡੂ ਵਿਕਾਸ ਰਿਟਰਨਿੰਗ ਅਫ਼ਸਰ ਨਿਯੁਕਤ
ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵਿਧਾਨ ਸਭਾ ਚੋਣ ਹਲਕਾ-41 ਉੜਮੁੜ ਲਈ
ਉਪ ਮੰਡਲ ਮੈਜਿਸਟਰੇਟ ਟਾਂਡਾ ਅਤੇ ਵਿਧਾਨ ਸਭਾ ਚੋਣ ਹਲਕਾ 42-ਸ਼ਾਮਚੁਰਾਸੀ ਲਈ ਵਧੀਕ
ਡਿਪਟੀ ਕਮਿਸ਼ਨਰ-ਪੇਂਡੂ ਵਿਕਾਸ ਹੁਸ਼ਿਆਰਪੁਰ ਨੂੰ ਬਤੌਰ ਰਿਟਰਨਿੰਗ ਅਫ਼ਸਰ/ਚੋਣਕਾਰ
ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣ ਹਲਕਾ-41 ਉੜਮੁੜ ਲਈ ਵਧੀਕ
ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਅਤੇ ਵਿਧਾਨ ਸਭਾ ਚੋਣ ਹਲਕਾ
42-ਸ਼ਾਮਚੁਰਾਸੀ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਨੂੰ ਬਤੌਰ
ਰਿਟਰਨਿੰਗ ਅਫ਼ਸਰ/ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਸੀ।
ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲਾ ਉਪਰਾਲੇ 'ਨਾਰੀ ਸੱਥ' ਦੇ ਕਾਮਯਾਬੀ ਵੱਲ ਵਧਦੇ ਕਦਮ
ਪਟਿਆਲਾ, 18 ਨਵੰਬਰ: ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਦੀ ਵਿਸ਼ੇਸ਼ ਪਹਿਲਕਦਮੀ ਤਹਿਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਨਾਰੀ ਸੱਥ
ਨਾਮ ਦਾ ਨਿਵੇਕਲਾ ਉਪਰਾਲਾ ਕਾਮਯਾਬ ਹੋ ਰਿਹਾ ਹੈ। ਇਸ ਤਹਿਤ ਜਿੱਥੇ ਔਰਤਾਂ ਨੂੰ ਇਕੱਠੇ
ਕਰਕੇ 5 ਸਾਲ ਤੱਕ ਦੇ ਬੱਚਿਆਂ, ਕਿਸ਼ੋਰ ਉਮਰ ਦੀਆਂ ਲੜਕੀਆਂ, ਗਰਭ ਅਵਸਥਾ ਦੌਰਾਨ
ਮਹਿਲਾਵਾਂ 'ਚ ਖ਼ੂਨ ਦੀ ਕਮੀ ਸਮੇਤ ਔਰਤਾਂ ਦੇ ਛਾਤੀ ਤੇ ਬੱਚੇਦਾਨੀ ਦੇ ਕੈਂਸਰ ਬਾਰੇ
ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਗਾਇਨੀ ਓ.ਪੀ.ਡੀ. ਦੀ ਸਹੂਲਤ ਵੀ ਮੁਹੱਈਆ ਕਰਵਾਈ
ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਟੀਮ ਪਟਿਆਲਾ ਵੱਲੋਂ ਸਿਹਤ ਵਿਭਾਗ ਦੇ
ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਨਾਰੀ ਸੱਥ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ ਜਾਵੇਗਾ। ਇਸ
ਤਹਿਤ ਮਹਿਲਾਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਈ.ਐਫ.ਏ. ਦੀ
ਸਹੂਲਤ, ਖ਼ੂਨ ਦੀ ਕਮੀ ਬਾਰੇ ਜਾਗਰੂਕ ਕਰਨ ਤੇ ਛੋਟੇ ਬੱਚਿਆਂ 'ਚ ਪੇਟ ਦੇ ਕੀੜਿਆਂ ਦੀ
ਦਵਾਈ ਦੇਣ ਤੋਂ ਇਲਾਵਾ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਖ਼ੁਦ ਆਪਣੀ ਸਰੀਰਕ ਜਾਂਚ
ਕਰਨੀ ਵੀ ਸਿਖਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਨਾਰੀ ਸੱਥ ਲਗਾਈ ਗਈ
ਅਤੇ ਇਸ ਮੌਕੇ ਛਾਤੀ ਤੇ ਬੱਚੇਦਾਨੀ ਦੇ ਕੈਂਸਰ ਬਾਰੇ ਤਿੰਨ ਸਾਲਾਂ ਬਾਅਦ ਸਕਰੀਨਿੰਗ
ਕਰਵਾਉਣ ਤੋਂ ਇਲਾਵਾ 9 ਤੋਂ 14 ਸਾਲ ਅਤੇ 14 ਤੋਂ 45 ਸਾਲ ਦੀਆਂ ਲੜਕੀਆਂ ਲਈ ਇਸ
ਕੈਂਸਰ ਤੋਂ ਬਚਾਅ ਲਈ ਵੈਕਸੀਨੇਸ਼ਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਐਮਰਜੈਂਸੀ
ਮੈਡੀਕਲ ਅਫ਼ਸਰ ਡਾ. ਹਰਕੀਰਤ ਕੌਰ, ਸਟਾਫ਼ ਨਰਸ ਜਸਪ੍ਰੀਤ ਕੌਰ ਸਮੇਤ ਨਰਸਿੰਗ
ਵਿਦਿਆਰਥੀਆਂ ਨੇ ਮਹਿਲਾਵਾਂ ਨੂੰ ਜਾਗਰੂਕ ਕੀਤਾ।
ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਤਰਫੋਂ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਰੱਖੀਆਂ
ਹਰਮੀਤ ਸਿੰਘ ਔਲਖ ਨੇ ਸੰਭਾਲਿਆ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦਾ ਅਹੁਦਾ
ਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ : ਪ੍ਰੋ. ਬਡੂੰਗਰ
ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸ. ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ ਤੇ ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸ. ਬਚਨ ਸਿੰਘ ਦੇ ਮੋਢਿਆਂ 'ਤੇ ਆ ਗਈ ਸੀ । ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ ਤੇ ਅੱਠਵੀਂ ਤੱਕ ਦੀ ਸਿੱਖਿਆ ਮਾਲਵਾ ਖਾਲਸਾ ਸਕੂਲ, ਲੁਧਿਆਣਾ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਜੋ ਉੜੀਸਾ ਦੇ ਸ਼ਹਿਰ ਕਟਕ ਵਿੱਚ ਡਾਕਟਰ ਲੱਗੇ ਹੋਏ ਸਨ, ਕੋਲ ਚਲਾ ਗਿਆ ਅਤੇ ਉੱਥੋਂ ਦਸਵੀਂ ਤੱਕ ਦੀ ਪੜ੍ਹਾਈ ਕੀਤੀ। ਉਨ੍ਹਾਂ ਦੱਸਿਆ ਕਿ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਪੰਜਾਬ ਪਰਤ ਰਹੇ ਸਨ ਤਾਂ ਪੁਲਿਸ ਨੇ 2 ਮਾਰਚ 1915 ਨੂੰ ਸ਼ਾਹਪੁਰ ਜ਼ਿਲ੍ਹੇ ਵਿੱਚ ਵਿਲਸਨਪੁਰ ਵਿਖੇ 22ਵੀਂ ਘੋੜ-ਸਵਾਰ ਫ਼ੌਜ ਦੇ ਜਵਾਨਾਂ ਨੂੰ ਵਰਗਲਾਉਣ ਦੇ ਉਦੇਸ਼ ਨਾਲ ਆਇਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਰਾਭੇ ਵਲੋਂ ਆਪਣੇ ਬਚਾਅ ਲਈ ਕੋਈ ਵਕੀਲ ਨਹੀਂ ਕੀਤਾ ਗਿਆ ਸੀ।ਜਦੋਂ ਬਗ਼ਾਵਤ ਦੇ ਦੋਸ਼ ਅਧੀਨ ਕਰਤਾਰ ਸਿੰਘ ਸਰਾਭਾ 'ਤੇ ਮੁਕੱਦਮਾ ਚੱਲ ਰਿਹਾ ਸੀ ਤਾਂ ਉਸ ਨੇ ਤਮਾਮ ਦੋਸ਼ਾਂ ਦੀ ਸਮੁੱਚੀ ਜ਼ਿੰਮੇਵਾਰੀ ਆਪਣੇ ਖੁਦ ਉੱਪਰ ਲੈ ਲਈ ਸੀ, ਇਸਦੇ ਆਧਾਰ 'ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ ਬਖਸ਼ੀਸ਼ ਸਿੰਘ, ਹਰਨਾਮ ਸਿੰਘ, ਜਗਤ ਸਿੰਘ, ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਚੀਮਾ, ਭਗਵੰਤ ਸਿੰਘ ਧੰਗੇੜਾ, ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਹਰਵਿੰਦਰ ਸਿੰਘ ਬੱਬਲ, ਮਲਕੀਤ ਸਿੰਘ ਮਠਾੜੂ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਗੁਰਦੀਪ ਸਿੰਘ ਨੂੰ ਨੌਲੱਖਾ ਵੀ ਹਾਜ਼ਰ ਸਨ ।
ਪਟਿਆਲਾ ਮੀਡੀਆ ਕਲੱਬ ਨੇ ਮਨਾਇਆ ਕੌਮੀ ਪ੍ਰੈਸ ਦਿਹਾੜਾ -ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ- ਹਰਪਾਲ ਸਿੰਘ ਚੀਮਾ
ਪਟਿਆਲਾ, 16 ਨਵੰਬਰ: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ ਦੀ ਮਜ਼ਬੂਤੀ ਲਈ ਹਰੇਕ ਸੰਭਵ ਯਤਨ ਕੀਤਾ ਜਾ ਰਿਹਾ ਹੈ। ਸ. ਚੀਮਾ ਅੱਜ ਕੌਮੀ ਪ੍ਰੈਸ ਦਿਹਾੜੇ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਕਰਵਾਏ ਸਮਾਗਮ ਅਤੇ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।
ਸ. ਹਰਪਾਲ ਸਿੰਘ ਚੀਮਾ ਨੇ ਪੱਤਰਕਾਰ ਭਾਈਚਾਰੇ ਨੂੰ ਕੌਮੀ ਪ੍ਰੈਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰਟ ਤੇ ਇਲੈਕਟਰੋਨਿਕ ਮੀਡੀਆ ਜਦ ਜ਼ਮੀਨੀ ਪੱਧਰ 'ਤੇ ਜਾ ਕੇ ਰਿਪੋਟਿੰਗ ਕਰਦਾ ਹੈ ਤਾਂ ਲੋਕ ਮਸਲੇ ਉਜਾਗਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਵਿੱਚ ਮੀਡੀਆ ਦਾ ਅਹਿਮ ਰੋਲ ਹੁੰਦਾ ਹੈ ਕਿਉਂਕਿ ਸਰਕਾਰ ਦੀਆਂ ਨੀਤੀਆਂ ਤੇ ਕਮੀਆਂ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਲੋਕ ਰਾਏ ਬਣਾਉਣ ਵਿੱਚ ਮੀਡੀਆ ਵੱਡੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਆਮ ਲੋਕਾਂ ਵਿੱਚ ਮੀਡੀਆ ਇੱਕ ਕੜੀ ਹੈ ਜਿਸ ਸਦਕਾ ਛੋਟੀ ਤੋਂ ਛੋਟੀ ਘਟਨਾ ਸਰਕਾਰ ਤੱਕ ਪੁੱਜਦੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਰੱਖੀਆਂ ਮੰਗਾਂ ਬਾਬਤ ਭਰੋਸਾ ਦਿੱਤਾ ਕਿ ਪੱਤਰਕਾਰਾਂ ਦੀਆਂ ਮੰਗਾਂ 'ਤੇ ਗ਼ੌਰ ਕਰਕੇ ਇਨ੍ਹਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਕਦਮ ਉਠਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੌਮੀ ਪ੍ਰੈਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਨੂੰ ਚੌਕਸ ਰੱਖਣ ਵਿਚ ਮੀਡੀਆ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਇਸ ਮੌਕੇ ਇਕ ਕਵਿਤਾ ਰਾਹੀ ਨਾਜ਼ੀ ਦੌਰ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਇਸਦੇ ਡੂੰਘੇ ਅਰਥਾਂ ਨੂੰ ਧਿਆਨ ਵਿਚ ਰੱਖਦਿਆਂ ਪੱਤਰਕਾਰਤਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਦੇਣ 'ਚ ਮੀਡੀਆ ਦਾ ਅਹਿਮ ਯੋਗਦਾਨ ਹੁੰਦਾ ਹੈ। ਸਮਾਗਮ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪੱਤਰਕਾਰਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਹੈ ਤੇ ਪ੍ਰੈਸ ਦੀ ਆਜ਼ਾਦੀ ਹੀ ਇਸ ਦੀ ਵਿਲੱਖਣਤਾ ਹੈ।
ਇਸ ਤੋਂ ਪਹਿਲਾਂ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਸ. ਨਵਦੀਪ ਢੀਂਗਰਾ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਦਾ ਸਵਾਗਤ ਕੀਤਾ ਅਤੇ ਸੀਨੀਅਰ ਪੱਤਰਕਾਰ ਸ੍ਰੀ ਰਾਣਾ ਰਣਧੀਰ ਨੇ ਪਟਿਆਲਾ ਮੀਡੀਆ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕਲੱਬ ਦੇ ਵਾਇਸ ਪ੍ਰਧਾਨ ਕਰਮ ਪ੍ਰਕਾਸ਼ ਨੇ ਕੌਮੀ ਪ੍ਰੈਸ ਦਿਹਾੜੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਕਲੱਬ ਤੇ ਸੀਨੀਅਰ ਮੈਂਬਰ ਗੁਰਵਿੰਦਰ ਸਿੰਘ ਔਲਖ ਨੇ ਪੱਤਰਕਾਰ ਭਾਈਚਾਰੇ ਦੀਆਂ ਕੁਝ ਅਹਿਮ ਮੰਗਾਂ ਤੋਂ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।
ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਵੱਲੋਂ ਲਗਾਏ ਗਏ ਖੂਨਦਾਨ ਕੈਂਪ 'ਚ ਸਰਕਾਰੀ ਸਟੇਟ ਕਾਲਜ, ਸ਼ਹੀਦ ਭਗਤ ਸਿੰਘ ਕਲੱਬ, ਸਰਬੱਤ ਫਾਊਂਡੇਸ਼ਨ, ਫਿਜ਼ੀਕਲ ਕਾਲਜ ਵੱਲੋਂ ਆਏ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਪੱਤਰਕਾਰਾਂ ਨੇ ਕੈਂਪ ਦੌਰਾਨ ਖੂਨਦਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਤੇ ਪਟਿਆਲਾ ਮੀਡੀਆ ਕਲੱਬ ਵੱਲੋਂ ਮੁੱਖ ਮਹਿਮਾਨ ਤੇ ਹੋਰਨਾਂ ਪੁੱਜੀਆਂ ਸਖਸ਼ੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਰੋਹ ਦੌਰਾਨ ਸੀਨੀਅਰ ਮੈਂਬਰ ਗਗਨਦੀਪ ਸਿੰਘ ਆਹੂਜਾ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸਮੂਹ ਪੱਤਰਕਾਰਾਂ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਭੰਗੂ ਬਾਖੂਬੀ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰ ਜਸਵਿੰਦਰ ਸਿੰਘ ਦਾਖਾ, ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੱਠਾ, ਪਰਮੀਤ ਸਿੰਘ, ਰਵੇਲ ਸਿੰਘ ਭਿੰਡਰ, ਕੁਲਬੀਰ ਸਿੰਘ ਧਾਲੀਵਾਲ, ਕੰਵਰਇੰਦਰ ਸਿੰਘ, ਕਰਮ ਪ੍ਰਕਾਸ਼, ਰਜੇਸ਼ ਸੱਚਰ, ਅਨੂ ਅਲਬਰਟ, ਸੁਸ਼ਾਂਕ, ਅਜੈ ਸ਼ਰਮਾ, ਪਰਗਟ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਖਰੌੜ, ਵਰੁਣ ਸੈਣੀ, ਗੁਲਸ਼ਨ ਸ਼ਰਮਾ, ਹਰਮੀਤ ਸੋਢੀ, ਰਾਮ ਸਰੂਪ ਪੰਜੋਲਾ, ਸਾਬਕਾ ਡੀ.ਪੀ.ਆਰ.ਓ. ਸੁਰਜੀਤ ਸਿੰਘ ਦੁੱਖੀ ਅਤੇ ਕੁਲਜੀਤ ਸਿੰਘ ਸਮੇਤ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਹੋਰ ਪੱਤਰਕਾਰ ਵੱਡੀ ਗਿਣਤੀ 'ਚ ਮੌਜੂਦ ਸਨ।
ਮੇਲਿਆਂ, ਸਮਾਗਮਾਂ ਤੇ ਵਿਦਿਅਕ ਅਦਾਰਿਆਂ ’ਚ ਹਥਿਆਰ ਲੈ ਕੇ ਜਾਣ ’ਤੇ ਮਨਾਹੀ
ਨਵਾਂਸ਼ਹਿਰ, 15 ਨਵੰਬਰ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ
6213/2016 'ਚ ਦਿੱਤੀਆਂ ਮਿਤੀ 22.07.2019 ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਅਤੇ
ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਰਾਜ ਵਿੱਚ
ਅਮਨ-ਕਾਨੂੰਨੀ ਦੀ ਸਥਿਤੀ ਕਾਇਮ ਰੱਖਣ ਦੇ ਮੱਦੇਨਜ਼ਰ ਪ੍ਰਾਪਤ ਆਦੇਸ਼ਾਂ ਦੀ ਪਾਲਣਾ 'ਚ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੇਲਿਆਂ, ਸਮਾਗਮਾਂ ਤੇ ਵਿਦਿਅਕ
ਅਦਾਰਿਆਂ 'ਚ ਹਥਿਆਰ ਲੈ ਕੇ ਜਾਣ ਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਮਨਾਹੀ ਕੀਤੀ ਹੈ।
ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ
ਅਧਿਕਾਰਾਂ ਦੀ ਵਰਤੋਂ ਤਹਿਤ ਜਾਰੀ ਇਨ੍ਹਾਂ ਹੁਕਮਾਂ 'ਚ ਜ਼ਿਲ੍ਹੇ 'ਚ ਕਿਸੇ ਵੀ ਤਰ੍ਹਾਂ
ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ
ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ 'ਚ ਅਸਲਾ/ਹਥਿਆਰ ਲਿਜਾਣ ਅਤੇ
ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ।
ਇਸ ਤੋਂ ਇਲਾਵਾ ਹਥਿਆਰਾਂ ਦੇੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਾਉਂਦਿਆਂ ਇਨ੍ਹਾਂ
ਦਾ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ ਕਰਨ 'ਤੇ ਵੀ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ
ਵੀ ਪੂਰਨ ਪਾਬੰਦੀ ਰਹੇਗੀ।
ਇਹ ਹੁਕਮ 14 ਨਵੰਬਰ 2022 ਤੋਂ 13 ਜਨਵਰੀ 2023 ਤੱਕ ਲਾਗੂ ਰਹਿਣਗੇ।