ਮੰਡੀਆਂ 'ਚ ਖਰੀਦੇ ਝੋਨੇ ਦੀ 276318 ਮੀਟਿ੍ਰਕ ਟਨ ਚੁਕਾਈ ਹੋਈ, ਕਿਸਾਨਾਂ ਦੇ ਖਾਤਿਆਂ 'ਚ 614 ਕਰੋੜ ਦੀ ਅਦਾਇਗੀ ਕੀਤੀ ਗਈ
ਨਵਾਂਸ਼ਹਿਰ, 6 ਨਵੰਬਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ 'ਚ ਝੋਨੇ ਦੀ ਚੱਲ ਰਹੀ ਖਰੀਦ ਸ਼ਨੀਵਾਰ ਸ਼ਾਮ ਤੱਕ 3 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹੁਣ ਤੱਕ 309835 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦਾ ਸੰਭਾਵੀ ਟੀਚਾ 3.81 ਲੱਖ ਮੀਟਿ੍ਰਕ ਟਨ ਮਿੱਥਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਨਿਰੰਤਰ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਖਰੀਦੀ ਗਈ ਜਿਣਸ ਵਿੱਚੋਂ 276318 ਮੀਟਿ੍ਰਕ ਟਨ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਜਦਕਿ ਕਿਸਾਨਾਂ ਦੇ ਖਾਤਿਆਂ 'ਚ 614 ਕਰੋੜ ਦੀ ਅਦਾਇਗੀ ਵੀ ਹੋ ਚੁੱਕੀ ਹੈ। ਏਜੰਸੀ ਵਾਰ ਖਰੀਦ ਅੰਕੜਿਆਂ ਮੁਤਾਬਕ ਪਨਗ੍ਰੇਨ ਨੇ 117171 ਮੀਟਿ੍ਰਕ ਟਨ, ਮਾਰਕਫੈਡ ਨੇ 82699 ਮੀਟਿ੍ਰਕ ਟਨ, ਪਨਸਪ ਨੇ 78988 ਮੀਟਿ੍ਰਕ ਟਨ, ਪੰਜਾਬ ਵੇਅਅਰ ਹਾਊਸ ਨੇ 27083 ਮੀਟਿ੍ਰਕ ਟਨ, ਐਫ ਸੀ ਆਈ ਨੇ 2831 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1062 ਮੀਟਿ੍ਰਕ ਟਨ ਝੋਨਾ ਖਰੀਦਿਆ ਹੈ। ਡਿਪਟੀ ਕਮਿਸ਼ਨਰ ਰੰਧਾਵਾ ਨੇ ਕਿਸਾਨਾਂ ਨੂੰ ਸੁੱਕੀ ਜਿਣਸ ਹੀ ਮੰਡੀ 'ਚ ਲੈ ਕੇ ਆਉਣ ਦੀ ਅਪੀਲ ਕਰਨ ਦੇ ਨਾਲ-ਨਾਲ ਖੇਤਾਂ 'ਚ ਫ਼ਸਲ ਦੀ ਕਟਾਈ ਤੋਂ ਬਾਅਦ ਬਚੇ ਵੱਢ ਨੂੰ ਪਰਾਲੀ ਸੰਭਾਲ ਮਸ਼ੀਨਰੀ ਨਾਲ ਬਿਨਾਂ ਅੱਗ ਲਾਇਆਂ ਸੰਭਾਲੇ ਜਾਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ 'ਚ ਸਬਸਿਡੀ 'ਤੇ ਉਪਲਬਧ 1884 ਪਰਾਲੀ ਸੰਭਾਲ ਮਸ਼ੀਨਾਂ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ।