ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਬੋਲੀ ਬਾਰੇ ਜਲਦ ਕਰਨਗੇ ਵੱਡਾ ਐਲਾਨ-ਮੀਤ ਹੇਅਰ
ਭਾਸ਼ਾ ਭਵਨ ਪਟਿਆਲਾ ਵਿਖੇ ਰਾਜ ਪੱਧਰੀ ਪੰਜਾਬੀ ਮਾਹ-2022 ਦੇ ਆਗ਼ਾਜ਼ ਮੌਕੇ 18 ਸਰਵੋਤਮ ਸਾਤਿਹਕ ਪੁਸਤਕ ਪੁਰਸਕਾਰਾਂ ਦੀ ਵੰਡ
ਪਟਿਆਲਾ, 1 ਨਵੰਬਰ: ਪੰਜਾਬ ਦੇ ਭਾਸ਼ਾਵਾਂ ਤੇ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਪੀੜ੍ਹੀ ਦੇ ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਤੋਂ ਦੂਰ ਜਾਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਘਰਾਂ ਅੰਦਰ ਆਪਣੇ ਬੱਚਿਆਂ ਨਾਲ ਗੱਲਬਾਤ ਮਾਂ ਬੋਲੀ ਪੰਜਾਬੀ ਵਿੱਚ ਹੀ ਕਰਨ ਨੂੰ ਤਰਜੀਹ ਦੇਣ।ਅੱਜ ਇੱਥੇ ਭਾਸ਼ਾ ਭਵਨ ਵਿਖੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2022 ਦੀ ਸ਼ੁਰੂਆਤ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਬਾਰੇ ਵੱਡਾ ਐਲਾਨ ਕਰਨਗੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪ੍ਰਮੁੱਖ ਸਕੱਤਰ ਜਸਪ੍ਰੀਤ ਕੌਰ ਤਲਵਾੜ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਭਾਸ਼ਾ ਮੰਤਰੀ ਨੇ ਪੰਜਾਬੀ ਮਾਂ ਬੋਲੀ ਦੇ ਅਮੀਰ ਵਿਰਸੇ, ਮੁਹਾਵਰੇ, ਅਖਾਣਾਂ ਤੇ ਬੁਝਾਰਤਾਂ ਦਾ ਜਿਕਰ ਕਰਦਿਆਂ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਅਮੀਰ ਸ਼ਬਦ ਭੰਡਾਰ ਨਾਲੋਂ ਟੁੱਟ ਰਹੀ ਹੈ ਜਦਕਿ ਪਹਿਲਾਂ ਅਸੀਂ ਆਪਣੇ ਬਜੁਰਗਾਂ ਜਰੀਏ ਇਸ ਨਾਲ ਬਾਵਾਸਤਾ ਹੁੰਦੇ ਰਹਿੰਦੇ ਸੀ। ਉਨ੍ਹਾਂ ਕਿਹਾ ਕਿ ਤਰੱਕੀ ਲਈ ਦੂਜੀਆਂ ਭਾਸ਼ਾਵਾਂ ਜਰੂਰ ਸਿੱਖਣੀਆਂ ਚਾਹੀਦੀਆਂ ਹਨ, ਪਰ ਜਿਸ ਮਾਂ ਭਾਸ਼ਾ 'ਚ ਅਸੀਂ ਸੁਪਨੇ ਲੈਂਦੇ ਹਾਂ ਉਸਨੂੰ ਵੀ ਨਹੀਂ ਵਿਸਾਰਨਾ ਚਾਹੀਦਾ। ਇਸ ਤੋਂ ਬਿਨ੍ਹਾਂ ਮਾਂਪਿਆਂ ਤੇ ਅਧਿਆਪਕਾਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਪੰਜਾਬੀ ਭਾਸ਼ਾ ਦੇ ਅਮੀਰ ਸਾਹਿਤਕ ਭੰਡਾਰ ਦੀਆਂ ਮਿਸਾਲਾਂ ਵੀ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਹ ਦੀ ਸ਼ੁਰੂਆਤ ਅਤੇ ਸਰਵੋਤਮ ਸਾਹਿਤਕ ਪੁਸਤਕਾਂ ਦੇ ਪੁਰਸਕਾਰ ਜੇਤੂ ਸਾਹਿਤਕਾਰਾਂ ਸਮੇਤ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਭਾਸ਼ਾ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਮਹੀਨਾ ਸਾਡੇ ਸੱਭਿਆਚਾਰ ਤੇ ਮਾਂ ਬੋਲੀ ਨੂੰ ਅਮੀਰ ਕਰਨ ਵਾਲੇ ਨਾਟਕਕਾਰਾਂ, ਕਵੀਆਂ ਤੇ ਸਾਹਿਤਕਾਰਾਂ ਨੂੰ ਸਮਰਪਿਤ ਕਰਕੇ ਮਨਾਇਆ ਜਾਵੇਗਾ, ਇਸ ਨਾਲ ਪੰਜਾਬ ਦੇ ਲੋਕ ਅਤੇ ਬੱਚੇ ਇਨ੍ਹਾਂ ਤੋਂ ਜਾਣੂ ਹੋਣਗੇ ਤੇ ਸੱਭਿਆਚਾਰ ਦੇ ਨੇੜੇ ਲੱਗਣਗੇ।ਮੀਤ ਹੇਅਰ ਨੇ ਐਲਾਨ ਕੀਤਾ ਕਿ ਬਰਨਾਲਾ ਸਮੇਤ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਸਾਹਿਤਕਾਰਾਂ ਨੂੰ ਸਹੂਲਤਾਂ ਦੇਣ ਲਈ ਵਿਸੇਸ਼ ਇਮਾਰਤਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਪ੍ਰਫੁਲਤਾ ਲਈ ਮਾਨ ਸਰਕਾਰ ਨੇ ਸੀ ਤੇ ਡੀ ਵਰਗ ਦੇ ਸਰਕਾਰੀ ਮੁਲਾਜਮਾਂ ਦੀ ਭਰਤੀ ਲਈ ਪੰਜਾਬੀ ਦਾ ਵਿਸ਼ੇਸ਼ ਇਮਤਿਹਾਨ ਪਾਸ ਕਰਨਾ ਲਾਜਮੀ ਬਣਾਇਆ ਹੈ।ਪੰਜਾਬੀ ਮਾਹ ਦੀ ਸ਼ੁਰੂਆਤ ਮੌਕੇ ਅਠਾਰਾਂ ਵੱਖ-ਵੱਖ ਵੰਨਗੀਆਂ ਦੇ ਲਿਖਾਰੀਆਂ ਨੂੰ ਸਰਵੋਤਮ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਰਤਨ ਪ੍ਰੋ. ਗੁਲਜਾਰ ਸਿੰਘ ਸੰਧੂ ਨੇ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਸਰਬਜੀਤ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ।ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਜਸਪ੍ਰੀਤ ਕੌਰ ਤਲਵਾੜ ਨੇ ਆਏ ਮਹਿਮਾਨਾਂ ਨੂੰ ਜੀ-ਆਇਆਂ ਕਿਹਾ ਅਤੇ ਭਾਸ਼ਾ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਵਿਭਾਗ ਦੀਆਂ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁੱਲਤ ਕਰਨ ਸਬੰਧੀ ਯੋਜਨਾਵਾਂ ਅਤੇ ਸਰਗਰਮੀਆਂ ਬਾਰੇ ਚਾਨਣਾ ਪਾਇਆ। ਮੀਤ ਹੇਅਰ ਨੇ ਭਾਸ਼ਾ ਵਿਭਾਗ ਦੇ ਸੰਪਾਦਨ ਭਾਗ ਦੁਆਰਾ ਤਿਆਰ ਕੀਤੀਆਂ ਪੁਸਤਕਾਂ 'ਮਾਲਵੇ ਦਾ ਕਿੱਸਾ-ਸਾਹਿਤ' ਅਤੇ 'ਪੰਜਾਬ ਦੀਆਂ ਲੋਕ ਕਹਾਣੀਆਂ' ਵੀ ਲੋਕ ਅਰਪਣ ਕੀਤੀਆਂ।ਇਸ ਸਮਾਗਮ ਦੌਰਾਨ ਉਸ ਵੇਲੇ ਮਾਹੌਲ ਬਹੁਤ ਭਾਵੁਕ ਹੋ ਗਿਆ, ਜਿਸ ਸਮੇਂ ਗੁਰਮੀਤ ਸਿੰਘ ਮੀਤ ਹੇਅਰ ਮੰਚ ਤੋਂ ਉਤਰ ਕੇ ਲੇਖਕਾਂ ਦਾ ਆਸ਼ੀਰਵਾਦ ਲੈਣ ਲਈ ਪੰਡਾਲ ਵਿਚ ਜਾ ਪੁੱਜੇ। ਹਾਜ਼ਰ ਸਮੂਹ ਲੇਖਕਾਂ ਵੱਲੋਂ ਨਾਮਵਰ ਲੇਖਕ ਓਮ ਪ੍ਰਕਾਸ਼ ਗਾਸੋ ਨੇ ਮੀਤ ਹੇਅਰ ਨੂੰ ਮੰਚ 'ਤੇ ਆ ਕੇ ਅਸੀਸਾਂ ਤੇ ਸ਼ੁਭ ਕਾਮਨਾਵਾਂ ਦਿੱਤੀਆਂ।

ਸਰਵੋਤਮ ਪੁਸਤਕ ਪੁਰਸਕਾਰ ਇਸ ਮੌਕੇ ਸਾਲ 2018 ਲਈ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ)-ਸ਼੍ਰੀ ਰਾਮ ਮੂਰਤ ਸਿੰਘ ਦੀ ਪੁਸਤਕ ਪਖਾਣ ਕੋਸ਼, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ)-ਸ੍ਰੀ ਗੁਰਮੁੱਖ ਸਿੰਘ ਦੀ ਪੁਸਤਕ ਸਮਕਾਲੀ ਦ੍ਰਿਸ਼ ਸਭਿਆਚਾਰ ਅਤੇ ਪੰਜਾਬੀ ਪਛਾਣ, ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ)-ਸ਼੍ਰੀ ਭੁਪਿੰਦਰ ਸਿੰਘ (ਖੋਜੀ ਕਾਫਿਰ) ਦੀ ਪੁਸਤਕ ਬਾਬਾ ਸੋਹਣ ਸਿੰਘ ਭਕਨਾ, ਐੱਮ.ਐਂਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ)-ਸ੍ਰੀ ਰਾਜਿੰਦਰ ਸਿੰਘ ਦੀ ਪੁਸਤਕ ਖਾਲਸਾ ਪੰਥ ਬਨਾਮ ਡੇਰਾਵਾਦ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫਰਨਾਮਾ)-ਸ਼੍ਰੀ ਸੁਲੱਖਣ ਸਰਹੱਦੀ ਦੀ ਪੁਸਤਕ ਸਾਡਾ ਆਸਟ੍ਰੇਲੀਆ, ਪ੍ਰਿੰ.ਤੇਜਾ ਸਿੰਘ ਪੁਰਸਕਾਰ (ਸੰਪਾਦਨ)-ਸ਼੍ਰੀ ਰਾਕੇਸ਼ ਕੁਮਾਰ ਦੀ ਪੁਸਤਕ ਭਗਤ ਸਿੰਘ ਅਤੇ ਉਸਦੇ ਕ੍ਰਾਂਤੀਕਾਰ ਸਾਥੀਆਂ ਦਾ ਫਿਰੋਜ਼ਪੁਰ ਸ਼ਹਿਰ ਵਿਚ ਗੁਪਤ ਟਿਕਾਣਾ, ਗਿਆਨੀ ਗੁਰਮੁੱਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ)-ਸ਼੍ਰੀ ਸਤਪਾਲ ਭੀਖੀ ਦੀ ਪੁਸਤਕ ਪੀਲ÷ ਾਂ, ਨਾਨਕ ਸਿੰਘ ਪੁਰਸਕਾਰ (ਨਾਵਲ)- ਸੰਤਵੀਰ ਦੀ ਪੁਸਤਕ ਜਿੰਦਗੀ ਦੀ ਸਵੇਰ, ਸ਼੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ)-ਜਗਜੀਤ ਸਿੰਘ ਲੱਡਾ ਦੀ ਪੁਸਤਕ ਰੁੱਖ ਦੇਣ ਸੁੱਖ ਨੂੰ ਦਿੱਤਾ ਗਿਆ।
ਸਾਲ 2019 ਲਈ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ)-ਡਾ. ਓਮ ਪ੍ਰਕਾਸ਼ ਵਸ਼ਿਸਟ ਦੀ ਪੁਸਤਕ ਕੋਸ਼ ਅਧਿਐਨ ਮਾਡਲ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ)-ਡਾ. ਧਨਵੰਤ ਕੌਰ ਦੀ ਪੁਸਤਕ ਡਾਇਸਪੋਰਾ ਸਿਧਾਂਤ ਅਤੇ ਪੰਜਾਬੀ ਕਹਾਣੀ, ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ)- ਪ੍ਰੀਤ ਮਹਿੰਦਰ ਦੀ ਪੁਸਤਕ ਅੰਧ-ਰੂਪ, ਐੱਮ.ਐਂਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ)-ਸ੍ਰੀ ਗੱਜਣਵਾਲਾ ਸੁਖਮਿੰਦਰ ਸਿੰਘ ਦੀ ਪੁਸਤਕ ਗੁਰੂ ਸਾਹਿਬਾਨ ਦੇ ਮੁਸਲਮਾਨ ਮੁਰੀਦ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫਰਨਾਮਾ)-ਡਾ. ਗੁਰਮਿੰਦਰ ਸਿੱਧੂ ਦੀ ਪੁਸਤਕ ਚੇਤਿਆਂ ਦਾ ਸੰਦੂਕ, ਪ੍ਰਿੰ.ਤੇਜਾ ਸਿੰਘ ਪੁਰਸਕਾਰ (ਸੰਪਾਦਨ)-ਸੁਖਦੇਵ ਸਿੰਘ ਦੀ ਪੁਸਤਕ ਸੁਰ ਪੀਰੋ, ਗਿਆਨੀ ਗੁਰਮੁੱਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ)-ਸਲੱਖਣ ਸਰਹੱਦੀ ਦੀ ਪੁਸਤਕ ਦਰਦ ਬੋਲਦਾ ਹੈ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ)-ਪਵਿੱਤਰ ਕੌਰ ਮਾਟੀ ਦੀ ਪੁਸਤਕ ਸ਼ਾਹ ਰਗ ਤੋਂ ਵੀ ਨੇੜੇ, ਸ਼੍ਰੀ ਗੁਰੂ ਹਰਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ)-ਡਾ. ਸੁਦਰਸ਼ਨ ਗਾਸੋਂ ਦੀ ਪੁਸਤਕ ਜੀ ਕਰਦੈ ਬੱਦਲ ਬਣ ਜਾਵਾਂ ਨੂੰ ਦਿੱਤਾ ਗਿਆ।

ਮੰਚ ਸੰਚਾਲਨ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਅਤੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਸੂਫੀ ਗਾਇਕ ਮਾਣਕ ਅਲੀ ਨੇ ਆਪਣੀ ਖੂਬਸੂਰਤ ਗਾਇਕੀ ਨਾਲ ਰੰਗ ਬੰਨ੍ਹਿਆ। ਅੰਤ ਵਿਚ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਏ.ਡੀ.ਸੀ. ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਆਪ ਦੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਅੰਗਰੇਜ਼ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ, ਨਾਮਵਰ ਲੇਖਕ ਦੀਪਕ ਮਨਮੋਹਨ, ਜ਼ਿਲ÷ ਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ, ਸਹਾਇਕ ਨਿਰਦੇਸ਼ਕਾ ਹਰਭਜਨ ਕੌਰ, ਸਤਨਾਮ ਸਿੰਘ, ਅਮਰਿੰਦਰ ਸਿੰਘ, ਆਲੋਕ ਚਾਵਲਾ, ਪ੍ਰਵੀਨ ਕੁਮਾਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਨਾਮਵਰ ਸਾਹਿਤਕਾਰ, ਬੁੱਧੀਜੀਵੀ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਭਾਸ਼ਾ ਅਫ਼ਸਰ ਅਤੇ ਖੋਜ ਅਫ਼ਸਰ ਹਾਜਰ ਸਨ।