ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਕੰਨਿਆ ਸਕੂਲ, ਰਾਹੋਂ ਵਿਖੇ ਬਾਲ ਦਿਵਸ ਮਨਾਇਆ ਗਿਆ

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੀਤੀ ਸ਼ਮੂਲੀਅਤ
ਰਾਹੋਂ/ਨਵਾਂਸ਼ਹਿਰ, 14 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ, ਰਾਹੋਂ, ਵਿਖੇ ਬਾਲ ਦਿਵਸ ਮਨਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਇਕੱਤਰ ਹੋਏ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਮਹੱਤਤਾ ਦੱਸਦਿਆਂ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਹੱਕਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ  ਬਾਲ ਦਿਵਸ ਮਨਾਉਣ ਦਾ ਮੁੱਖ ਮੰਤਵ ਦੁਨੀਆ ਭਰ ਵਿੱਚ ਬੱਚਿਆ ਦੀ ਚੰਗੀ ਪਰਵਰਿਸ਼ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਲ ਦਿਵਸ ਬੱਚਿਆਂ ਨੂੰ ਸਮਰਪਿਤ, ਦੇਸ਼ ਦਾ ਇੱਕ ਰਾਸ਼ਟਰੀ ਤਿਉਹਾਰ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਸਕੱਤਰ, ਸੀ ਜੇ ਐਮ ਅਸ਼ੀਸ਼ ਕੁਮਾਰ ਬਾਂਸਲ, ਨੇ ਵਿਦਿਆਰਥੀਆ ਨੂੰ ਕਾਨੂੰਨੀ ਸੇਵਾਵਾਂ ਐਕਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਂਦੀ  ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਟੈਲੀਫੋਨ ਨੰਬਰ 01823-223511  ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 'ਤੇ ਸੰਪਰਕ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਵਿਦਿਆਰਥੀਆ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਬਲਜਿੰਦਰ ਸਿੰਘ, ਅੰਗਰੇਜ਼ੀ ਲੈਕਚਰਾਰ ਅਜੀਤ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਸੂਨੀ, ਫਿਜ਼ਿਕਸ ਲੈਕਚਰਾਰ ਰਾਜਨ ਰਾਣਾ, ਸਾਇੰਸ ਮਾਸਟਰ ਗੁਰਮੀਤ ਸਿੰਘ ਸਿਆਣ, ਕਾਮਰਸ ਲੈਕਚਰਾਰ ਦਵਿੰਦਰ ਕੌਰ, ਸਾਇੰਸ ਅਧਿਆਪਕਾ ਸੋਨਾ ਸ਼ਰਮਾ ਤੇ ਸਾਰੇ ਸਮੂਹ ਸਕੂਲ ਸਟਾਫ ਮੈਬਰ, ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਹਾਜਰ ਸਨ।