ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ
ਬੰਗਾ 02 ਨਵੰਬਰ :-() ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ  ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਭ੍ਰਿਸ਼ਟਾਚਾਰ ਮੁਕਤ ਭਾਰਤ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਅਤੇ ਸੁੰਹ ਚੁਕਾਈ ਗਈ । ਇਸ ਮੌਕੇ  ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਬੰਗਾ ਨੇ ਸੰਬੋਧਨ ਕਰਦੇ ਕਿਹਾ ਕਿ ਸਮਾਜ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।ਉਹਨਾਂ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਤੋਂ ਸ਼ੁਰੂਆਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਰਕਾਰੀ ਅਧਿਕਾਰੀਆਂ ਨੂੰ ਸਹਿਯੋਗ ਕਰਨਗੇ।  ਬੈਂਕ ਦੇ ਅਫਸਰ ਜੀਵਨਵੀਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ।ਉਹਨਾਂ ਨੇ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੱਤਾ। ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਅਤੇ ਸਾਡੇ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਸ ਮੌਕੇ ਸ੍ਰੀ ਮਨਿੰਦਰਪਾਲ ਸਿੰਘ ਅਫਸਰ ਪੰਜਾਬ ਐਂਡ ਸਿੰਧ ਬੈਂਕ, ਮੈਡਮ ਸਵਾਤੀ ਕੁਮਾਰੀ ਕੈਸ਼ੀਅਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ ਤੋਂ ਇਲਾਵਾ ਕਾਲਜ ਵਿਦਿਆਰਥੀ ਹਾਜ਼ਰ ਸਨ ।