ਸਤਵੰਤ ਸਿੰਘ ਸਿਆਣ ਦੀ ਅਗਵਾਈ ਹੇਠ ਟੀਮ ਚੋਣ ਪ੍ਰਚਾਰ ਲਈ ਗੁਜਰਾਤ ਰਵਾਨਾ

ਗੁਜਰਾਤ ਦੇ ਲੋਕ ਇਸ ਵਾਰ ਵੱਡੇ ਬਦਲਾਅ ਦੀ ਤਿਆਰੀ ਵਿਚ
ਹੁਸ਼ਿਆਰਪੁਰ, 19 ਨਵੰਬਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ
ਦੀ ਅਗਵਾਈ ਅਤੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ
ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਦੀ ਅਗਵਾਈ ਹੇਠ ਟੀਮ ਚੋਣ ਹਲਕੇ ਰਧਨਪੁਰ,
ਜਿਲਾ ਪਾਟਨ, ਗੁਜਰਾਤ ਚੋਣ ਪ੍ਰਚਾਰ ਲਈ ਰਵਾਨਾ ਹੋਈ। ਇਸ ਮੌਕੇ ਸਤਵੰਤ ਸਿੰਘ ਸਿਆਣ ਨੇ
ਕਿਹਾ ਕਿ ਗੁਜਰਾਤ ਦੇ ਲੋਕ ਇਸ ਵਾਰ ਵੱਡੇ ਬਦਲਾਅ ਦੀ ਤਿਆਰੀ ਵਿਚ ਹਨ ਅਤੇ ਆਮ ਆਦਮੀ
ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ
ਦੇ ਲਗਾਤਾਰ ਲੋਕ ਪੱਖੀ ਫੈਸਲਿਆਂ ਨੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ
ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਨਾਲ 1.75 ਲੱਖ ਤੋਂ ਵੱਧ ਸਰਕਾਰੀ
ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਵੀਂ
ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ
ਸਕੀਮ ਨੂੰ ਮਨਜ਼ੂਰ ਕੀਤਾ ਗਿਆ ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ
ਹੋ ਗਈ। ਇਸ ਮੌਕੇ ਕ੍ਰਿਸ਼ਨਜੀਤ ਰਾਓ ਕੈਂਡੋਵਾਲ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਸੈਲ,
ਜੱਸੀ ਹੁੰਦਲ, ਸੰਦੀਪ ਛੇਤੀ, ਹਰਵਿੰਦਰ ਸਿੰਘ ਗੋਪੀ ਅਤੇ ਹੋਰ ਸਾਥੀ ਉਨ੍ਹਾਂ ਦੇ ਨਾਲ
ਸਨ।