ਸਭ ਤੋਂ ਘੱਟ ਖੇਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਵਾਲਾ ਰਾਜ ਦਾ ਦੂਜਾ ਜ਼ਿਲ੍ਹਾ
ਨਵਾਂਸ਼ਹਿਰ, 3 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਸ ਸੀਜ਼ਨ ਦੌਰਾਨ ਖੇਤਾਂ 'ਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਹੁਣ ਤੱਕ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ 'ਚ ਪਟਾਂਨਕੋਟ ਤੋਂ ਬਾਅਦ ਜ਼ਿਲ੍ਹਾ ਦੂਜੇ ਨੰਬਰ 'ਤੇ ਹੈ।ਅੱਜ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ, ਨਵੀਂ ਦਿੱਲੀ ਦੀ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ੍ਰੀ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦੇ ਪਿਛਲੇ ਸੀਜ਼ਨ ਦੇ ਮੁਕਾਬਲੇ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲਿਆਂ ਵਿੱਚ ਜ਼ਿਕਰਯੋਗ ਕਮੀ ਦਰਜ ਕੀਤੀ ਗਈ ਹੈ। ਮੌਜੂਦਾ ਸੀਜ਼ਨ ਦੌਰਾਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 31 ਅਕਤੂਬਰ ਤੱਕ 4630 ਹੈਕਟੇਅਰ ਰਕਬੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਰਿਪੋਰਟ ਦਿੱਤੀ ਗਈ ਹੈ, ਜਦੋਂ ਕਿ ਪਿਛਲੇ ਸਾਲ ਇਹ ਰਕਬਾ 8540 ਹੈਕਟੇਅਰ ਸੀ।ਉਨ੍ਹਾਂ ਕਿਹਾ ਕਿ ਇਸ ਸਾਲ ਸੈਟੇਲਾਈਟ ਇਮੇਜਿੰਗ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ 127 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਹ ਕੁੱਲ ਗਿਣਤੀ 356 ਸੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸੀਜ਼ਨ ਦੀਆਂ 313 ਮਸ਼ੀਨਾਂ ਸਮੇਤ ਕੁੱਲ 1884 ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਮੌਜੂਦ ਹੈ। ਇਸੇ ਤਰ੍ਹਾਂ ਪਿਛਲੇ ਸਾਲ ਦੇ 17 ਦੇ ਮੁਕਾਬਲੇ ਜ਼ਿਲ੍ਹੇ ਵਿੱਚ ਹੁਣ 36 ਬੇਲਰ ਹਨ। ਰੰਧਾਵਾ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਵਿੱਚ ਵਾਧਾ ਵੀ ਸਾਡੇ ਲਈ ਇੱਕ ਸਕਾਰਾਤਮਕ ਪਹਿਲੂ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੱਖ-ਵੱਖ ਤਰੀਕਿਆਂ ਰਾਹੀਂ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨਗੇ।ਐਨ ਪੀ ਐਸ ਰੰਧਾਵਾ ਨੇ ਅੱਗੇ ਦੱਸਿਆ ਕਿ ਨੰਬਰਦਾਰਾਂ ਅਤੇ ਸਰਪੰਚਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨੂੰ ਮਾਨਵਤਾ ਦੇ ਵਡੇਰੇ ਹਿੱਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ। ਇਸ ਤੋਂ ਇਲਾਵਾ, ਅੱਗ ਲਾਉਣ 'ਤੇ ਕਿਸਾਨਾਂ ਨੂੰ ਅਸਲਾ/ਪਾਸਪੋਰਟ/ਡਰਾਈਵਿੰਗ ਵਰਗੇ ਲਾਜ਼ਮੀ ਲਾਇਸੈਂਸਾਂ ਦੇ ਨਵੀਨੀਕਰਨ ਅਤੇ ਮਿਲਦੇ ਹੋਰ ਲਾਭਾਂ ਤੋਂ ਵਾਂਝੇ ਹੋਣ ਬਾਰੇ ਵੀ ਖਬਰਦਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨ ਪ੍ਰਸ਼ਾਸਨ ਲਈ ਖੇਤਾਂ ਦੀ ਅੱਗ 'ਤੇ ਕਾਬੂ ਪਾਉਣ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਜ਼ਿਲ੍ਹੇ ਵਿੱਚ ਲਗਪਗ 90 ਪ੍ਰਤੀਸ਼ਤ ਰਕਬੇ ਵਿੱਚ ਝੋਨੇ ਦੀ ਕਟਾਈ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਾਲ ਜ਼ਿਲ੍ਹੇ ਨੂੰ ਸਭ ਤੋਂ ਘੱਟ ਪਰਾਲੀ ਸਾੜਨ ਵਾਲਾ ਅਤੇ ਅਗਲੇ ਸਾਲ ਤੱਕ ਖੇਤਾਂ 'ਚ ਪਰਾਲੀ ਦੀ ਅੱਗ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਉਨ੍ਹਾਂ ਦਾ ਸਹਿਯੋਗ ਅਹਿਮ ਸਾਬਤ ਹੋਵੇਗਾ।
ਇਸ ਮੀਟਿੰਗ 'ਚ ਏ ਡੀ ਸੀ (ਵਿਕਾਸ) ਅਮਰਦੀਪ ਸਿੰਘ ਬੈਂਸ ਤੇ ਮੁੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਚੋਪੜਾ ਵੀ ਮੌਜੂਦ ਸਨ।