ਢਾਹਾਂ-ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ
ਗੁਰਬਾਣੀ ਨਾਲ ਜੁੜ ਕੇ ਸੁਚੱਜਾ ਅਤੇ ਸੁਖਾਵਾਂ ਜੀਵਨ ਗੁਜਾਰਿਆ ਜਾ ਸਕਦਾ ਹੈ : ਡਾ. ਜਸਵੰਤ ਸਿੰਘ
ਬੰਗਾ 7 ਨਵੰਬਰ : - ''ਭਟਕਦੀ ਲੋਕਾਈ ਨੂੰ ਗੁਰੂ ਨਾਨਕ ਸਾਹਿਬ ਸਮੇਤ ਸਮੂਹ ਬਾਣੀਕਾਰਾਂ ਨੇ ਇਕ ਖੂਬਸੂਰਤ ਜੀਵਨ-ਜਾਚ ਦਰਸਾਈ ਹੈ, ਜਿਸ ਨਾਲ ਜੁੜ ਕੇ ਸੁਚੱਜਾ ਅਤੇ ਸੁਖਾਵਾਂ ਜੀਵਨ ਗੁਜਾਰਿਆ ਜਾ ਸਕਦਾ ਹੈ'', ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਆਰੰਭੇ ਗਏ ਗੁਰਬਾਣੀ ਦੇ ਖੋਜ-ਕਾਰਜ 'ਦੀ ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ' ਦੇ ਮੋਢੀ ਡਾ. ਜਸਵੰਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਸਿਹਤ ਅਤੇ ਵਿੱਦਿਅਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਦੀ ਲੋੜ ਹੈ ਕਿ ਗੁਰੂ ਸਾਹਿਬਾਨ ਵੱਲੋਂ ਵੱਲੋਂ ਦਰਸਾਈ ਇਸ ਸੁਚੱਜੀ ਜੀਵਨ-ਜਾਚ ਨੂੰ ਟੈਕਨਾਲੋਜੀ ਦੇ ਮਾਧਿਅਮ ਰਾਹੀਂ ਲੋਕਾਂ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਹਰ ਇੱਕ ਵਿਅਕਤੀ ਆਸਾਨੀ ਨਾਲ ਇਸ ਤੋਂ ਸੇਧ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਉਲੀਕੇ ਅਤੇ ਆਰੰਭੇ ਜਾ ਚੁੱਕੇ ਇਸ ਖੋਜ-ਪ੍ਰਾਜੈਕਟ ਦਾ ਮੂਲ ਉਦੇਸ਼ ਵੀ ਇਹੀ ਹੈ। ਇਸ ਮੌਕੇ ਉਨ੍ਹਾਂ ਖੋਜ-ਪ੍ਰਾਜੈਕਟ ਨਾਲ ਵਿਹਾਰਕ ਸਾਂਝ ਪੁਆਉਂਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਬਾਣੀਆਂ 'ਕੁਚਜੀ', 'ਸੁਚਜੀ', 'ਬਾਬਰਬਾਣੀ', 'ਆਰਤੀ' ਦੇ ਇਤਿਹਾਸਕ, ਅਰਥਗਤ, ਸੰਗੀਤਕ, ਕਾਵਿਕ ਆਦਿ ਪੱਖਾਂ ਸੰਬੰਧੀ ਵੀ ਵਿਸਥਾਰਤ ਚਰਚਾ ਕੀਤੀ। ਇੱਕ ਸਵਾਲ ਦਾ ਜੁਆਬ ਦਿੰਦਿਆਂ ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬੀ ਅਤੇ ਅੰਗਰੇਜ਼ੀ ਵਿਚ ਕੀਤੇ ਜਾ ਰਹੇ ਇਸ ਖੋਜ ਕਾਰਜ ਨੂੰ ਲਗਭਗ ਵੀਹ ਸਾਲ ਦਾ ਸਮਾਂ ਲੱਗੇਗਾ ਅਤੇ ਇਸ ਪ੍ਰਾਜੈਕਟ ਵਿਚ ਤਿੰਨ ਦਰਜਨ ਦੇ ਕਰੀਬ ਵਿਦਵਾਨ ਖੋਜ਼ਾਰਥੀਆਂ ਇੱਕ ਟੀਮ ਲੱਗੀ ਹੋਈ ਹੈ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ-ਕਲੇਰਾਂ ਨੇ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਸਮੂਹ ਸੰਗਤਾਂ ਨੂੰ 'ਦੀ ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ' ਤੋਂ ਲਾਹਾ ਲੈਣ ਲਈ ਪ੍ਰੇਰਿਆ । ਸਟੇਜ ਸੰਚਾਲਨਾ ਕਰਦੇ ਹੋਏ ਡਾ. ਸੋਹਨ ਸਿੰਘ ਸੈਣੀ ਝਿੱਕਾ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ-ਕਲੇਰਾਂ ਅਤੇ ਸਿੱਖ ਰੀਸਰਚ ਇੰਸਟੀਚਿਊਟ ਵਿਚਲੀ ਆਦਰਸ਼ਕ ਸਾਂਝ ਦਾ ਜ਼ਿਕਰ ਕਰਦਿਆਂ ਇਸ ਟਰੱਸਟ ਦੇ ਸਮੂਹ ਸੇਵਾਦਾਰਾਂ ਵੱਲੋਂ ਲੰਬੇ ਸਮੇਂ ਤੋਂ ਨਿਸ਼ਕਾਮ ਰੂਪ ਵਿਚ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਬੀਬੀ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਸਮੂਹ ਨਰਸਿੰਗ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।