ਅੰਮ੍ਰਿਤਸਰ 13 ਨਵੰਬਰ :--ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵਲੋਂ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਲਈ ਢੁਕਵੇਂ ਪ੍ਰਬੰਧ ਕਰਨ ਹਿੱਤ ਅਤੇ ਕਿਸਾਨਾਂ ਨੂੰ ਹਾੜ੍ਹੀ ਸੀਜ਼ਨ ਦੌਰਾਨ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹਈਆ ਕਰਵਾਉਣ ਹਿੱਤ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ (ਘਣੀਖੇਤੀ) ਡਾ. ਦਲਜੀਤ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਡਾ ਗੁਰਵਿੰਦਰ ਸਿੰਘ ਖਾਲਸਾ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਜਿਸ ਦੌਰਾਨ ਉਨ੍ਹਾਂ ਵੱਲੋਂ ਦਫਤਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਿਲ੍ਹਾ ਤਰਨਤਾਰਨ ਦੇ ਅਧਿਕਾਰੀਆਂ ਜਿਸ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਅਤੇ ਦੋਵਾਂ ਜ਼ਿਲਿਆਂ ਦੇ ਬਲਾਕ ਖੇਤੀਬਾੜੀ ਅਫਸਰ ਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਨੂੰ ਵਾਚਣ ਲਈ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਮੂਹ ਸਟਾਫ ਨੂੰ ਕਣਕ ਬੀਜ ਪਾਲਿਸੀ ਤਹਿਤ ਕਿਸਾਨਾਂ ਨੂੰ ਵੱਧ ਤੋਂ ਵੱਧ ਸਬਸਿਡੀ ਵਾਲਾ ਕਣਕ ਬੀਜ ਦੇਣ ਸਬੰਧੀ ਹਦਾਇਤ ਕੀਤੀ ਅਤੇ ਵਿਭਾਗ ਪਾਸ ਆਏ ਕਣਕ ਬੀਜ ਦੀ ਸੇਲ ਸਬੰਧੀ ਪ੍ਰਗਤੀ ਵਾਚੀ। ਉਨ੍ਹਾਂ ਵੱਲੋਂ ਦੋਵਾਂ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਮਿਆਰੀ ਬੀਜ ਖਾਦ ਦਵਾਈਆਂ ਮੁਹਈਆ ਕਰਵਾਉਣ ਹਿੱਤ ਕੁਆਲਟੀ ਕੰਟਰੋਲ ਦੇ ਸਖ਼ਤ ਮਾਪਦੰਡ ਅਪਣਾਉਣ ਸਬੰਧੀ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਬਤ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ ਗਈ ਤੇ ਦੋਵਾਂ ਜ਼ਿਲਿ੍ਹਆਂ ਵਿਚ ਸੀਆਰਐਮ ਸਕੀਮ ਤਹਿਤ ਸਬਸਿਡੀ ਤੇ ਦਿੱਤੀ ਜਾ ਰਹੀ ਖੇਤੀਬਾੜੀ ਮਸ਼ੀਨਰੀ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਵਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ/ਯੋਜਨਾਵਾਂ/ਗਤਿਵਿਧੀਆਂ ਦੀ ਸਮੀਖਿਆ ਕੀਤੀ ਅਤੇ ਹੁਣ ਤੱਕ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ ਤੇ ਦੋਵਾਂ ਜ਼ਿਲਿ੍ਹਆਂ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨ ਹਿੱਤ ਵਿੱਚ ਹੋਰ ਵੱਧ ਚੜ੍ਹ ਕੇ ਪੂਰੀ ਤਨਦੇਹੀ ਨਾਲ ਕੰਮ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਪਨਸੀਡ ਤੋਂ ਬਲਦੀਪ ਸਿੰਘ ਸੋਹੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੁਲਦੀਪ ਸਿੰਘ ਮੱਤੇਵਾਲ, ਹਰਪਾਲ ਸਿੰਘ ਪੰਨੂ, ਕੁਲਵੰਤ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਰੁਲਦਾ ਸਿੰਘ, ਭੁਪਿੰਦਰ ਸਿੰਘ, ਮਲਵਿੰਦਰ ਸਿੰਘ, ਦੋਵਾਂ ਜ਼ਿਲਿ੍ਹਆਂ ਦੇ ਸਮੂਹ ਬਲਾਕ ਖੇਤੀਬਾੜੀ ਅਫਸਰ ਅਤੇ ਰਛਪਾਲ ਸਿੰਘ ਬੰਡਾਲਾ, ਗੁਰਦੀਪ ਸਿੰਘ, ਪਰਜੀਤ ਸਿੰਘ, ਗੁਰਵਿੰਦਰ ਸਿੰਘ, ਅਜਮੇਰ ਸਿੰਘ, ਅਮਰਦੀਪ ਸਿੰਘ, ਗੁਰਜੋਤ ਸਿੰਘ ਗਿੱਲ, ਸੰਦੀਪ ਸਿੰਘ, ਪ੍ਰਭਸਿਮਰਨ ਸਿੰਘ, ਆਦਿ ਦੋਵਾਂ ਜ਼ਿਲਿਆਂ ਦੇ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ।