*ਕਪੂਰਥਲਾ ਦੇ ਮੈਡੀਕਲ ਕਾਲਜ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ*
*ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਬਣੇਗਾ ਮੈਡੀਕਲ ਕਾਲਜ*
*ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਨੂੰ ਸਰਕਾਰ ਦੀ ਪ੍ਰਮੁੱਖ ਤਰਜੀਹ ਦੱਸਿਆ*
*ਕਪੂਰਥਲਾ/ਹੁਸ਼ਿਆਰਪੁਰ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ
ਸੂਬੇ ਨੂੰ ਦੁਨੀਆ ਭਰ 'ਚ 'ਮੈਡੀਕਲ ਸਿੱਖਿਆ' ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ
ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ
ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ
ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ
ਕਾਲਜ ਦੀ ਜਗ੍ਹਾ ਅਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਵੱਕਾਰੀ
ਪ੍ਰੋਜੈਕਟ 'ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਮੈਡੀਕਲ
ਕਾਲਜ 20 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਉੱਤੇ ਕੁੱਲ 428.69 ਕਰੋੜ
ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਮੈਡੀਕਲ ਕਾਲਜ
ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ
ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਣਗੇ, ਇਸ ਲਈ 300
ਬਿਸਤਰਿਆਂ ਵਾਲੇ ਅਤਿ ਆਧੁਨਿਕ ਸਿਵਲ ਹਸਪਤਾਲ ਤੋਂ ਇਲਾਵਾ ਕਾਲਜ ਦੇ ਨਾਲ 10-12
ਮੰਜ਼ਿਲਾਂ ਵਾਲੇ ਅਤਿ ਆਧੁਨਿਕ ਹੋਸਟਲ ਦੀ ਵੀ ਉਸਾਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ
ਕਿਹਾ ਕਿ ਇਹ ਕਾਲਜ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ
ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ
ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ
ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਇਹ
ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ
ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ
ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਉਨ੍ਹਾਂ ਵੱਲੋਂ ਪਹਿਲਾਂ ਹੀ ਰੱਖਿਆ
ਜਾ ਚੁੱਕਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ
ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ
ਉਮੀਦ ਜ਼ਾਹਰ ਕੀਤੀ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ
ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ
ਵਿੱਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ
ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ
ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ,
ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਨੇ ਕਈ ਲੋਕ
ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ
ਬਿਲ ਉੱਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿੱਚ
ਪਹਿਲੀ ਵਾਰ 86 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਭਗਵੰਤ ਮਾਨ ਨੇ
ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ 95 ਫੀਸਦੀ ਤੋਂ ਵੱਧ ਘਰਾਂ ਨੂੰ
ਮੁਫਤ ਬਿਜਲੀ ਦਾ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ
ਹਾਸਲ ਕੀਤੀ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ
ਕਿ ਸੂਬੇ ਵਿੱਚ ਗੰਨ ਕਲਚਰ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ
ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ
ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੇ ਮਨੋਰਥ ਨਾਲ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਕਿਸੇ
ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ
ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ
ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ
ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਖੋਲ੍ਹੇ ਜਾਣਗੇ। ਭਗਵੰਤ ਮਾਨ ਨੇ
ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਨੂੰ
ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਨ੍ਹਾਂ ਕਲੀਨਿਕਾਂ ਦੀ ਭੂਮਿਕਾ ਦੀ ਸ਼ਲਾਘਾ
ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ
ਯੋਗ ਨੌਜਵਾਨਾਂ ਨੂੰ ਲਗਪਗ 21000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ
ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਟਾਫ ਦੀ ਕਮੀ
ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬੇ ਵਿੱਚ
ਸਰਕਾਰੀ ਭਰਤੀ ਲਈ ਨਿਰੋਲ ਮੈਰਿਟ ਹੀ ਇਕਮਾਤਰ ਮਾਪਦੰਡ ਹੈ। ਬਾਅਦ ਵਿੱਚ ਮੁੱਖ ਮੰਤਰੀ
ਨੇ ਹੁਸ਼ਿਆਰਪੁਰ ਵਿਖੇ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਬਣਾਏ ਜਾਣ ਵਾਲੇ
ਮੈਡੀਕਲ ਕਾਲਜ ਦੀ ਜਗ੍ਹਾ ਦਾ ਵੀ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਇਹ ਮੈਡੀਕਲ ਕਾਲਜ
ਲਗਭਗ 23 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 418.3 ਕਰੋੜ
ਸਕੱਤਰ ਏ ਵੇਨੂੰ ਪ੍ਰਸਾਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।