ਨਵਾਂਸ਼ਹਿਰ, 3 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਹਾੜ੍ਹੀ ਸੀਜ਼ਨ ਦੌਰਾਨ ਮਿਆਰੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਕੋਈ ਘਾਟ ਨਾ ਆਵੇ। ਇਹ ਪ੍ਰਗਟਾਵਾ ਵਿਭਾਗ ਦੇ ਜਾਇੰਟ ਡਾਇਰੈਕਟਰ ਦਲਜੀਤ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਦੀ ਹਦਾਇਤਾਂ 'ਤੇ ਨਵਾਂਸ਼ਹਿਰ ਦੇ ਦੌਰੇ ਮੌਕੇ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਹੁਣ ਤੱਕ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਸਮੂਹ ਤਕਨੀਕੀ ਸਟਾਫ਼ ਅਤੇ ਬਾਕੀ ਵਿੰਗਾਂ ਦੇ ਸਟਾਫ਼ ਨੂੰ ਫਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਅਤੇ ਨਿਰੰਤਰ ਕਿਸਾਨਾਂ ਨਾਲ ਰਾਬਤਾ ਕਰਨ ਲਈ ਆਖਿਆ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਲਾਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦੇ ਧਿਆਨ ਵਿਚ ਲਿਆਂਦਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਨੋਡਲ ਅਫ਼ਸਰ ਅਤੇ ਕਲੱਸਟਰ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ਅਤੇ ਜੋ ਕਿ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਇਸ ਗੰਭੀਰ ਮਾਮਲੇ ਸਬੰਧੀ ਜਾਗਰੂਕ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਵਾਲੀਆਂ ਮਸ਼ੀਨਾਂ ਦੇ ਡਰਾਅ ਕੱਢਣ ਉਪਰੰਤ ਬਿਨੈਕਾਰਾਂ ਨੂੰ ਮਸ਼ੀਨਾਂ ਖਰੀਦਣ ਲਈ ਮਨਜੂਰੀ ਪੱਤਰ ਜਾਰੀ ਕਰ ਦਿੱਤੇ ਗਏ ਹਨ।