ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਕੀਤਾ ਗਿਆ ਚਾਚਾ ਨਹਿਰੂ ਨੂੰ ਯਾਦ

ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲਾ ਲੰਗੜੋਆ ਸਕੂਲ ਵਿਖੇ
ਸਕੂਲ ਦਾ ਸਾਲਾਨਾ ਮੈਗਜ਼ੀਨ ਚੜ੍ਹਦਾ ਸੂਰਜ ਰਿਲੀਜ਼ ਕੀਤਾ ਗਿਆ

ਨਵਾਂਸ਼ਹਿਰ  14 ਨਵੰਬਰ :- ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਬਾਲ ਦਿਵਸ ਮੌਕੇ ਰੌਣਕਾਂ ਦੇਖਣ ਨੂੰ ਮਿਲੀਆਂ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਹਰ ਸਾਲ ਬਾਲ ਦਿਵਸ ਮਨਾ ਕੇ ਯਾਦ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਸ.ਸ.ਸ.ਸ. ਲੰਗੜੋਆ ਵਿਖੇ ਬਾਲ ਮੇਲਾ ਕਰਵਾਇਆ ਗਿਆ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਪੰਡਿਤ ਨਹਿਰੂ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। ਮੁਖੀ ਵੱਲੋਂ ਸੰਸਥਾ ਦਾ ਸਾਲਾਨਾ ਮੈਗਜ਼ੀਨ ਚੜ੍ਹਦਾ ਸੂਰਜ ਰਿਲੀਜ਼ ਕੀਤਾ ਗਿਆ।ਬੱਚਿਆਂ ਵੱਲੋਂ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਤੋਂ ਇਲਾਵਾ ਕਵਿਤਾ,ਲੇਖ, ਪੇਂਟਿੰਗ ਸੁੰਦਰ ਲਿਖਾਈ ਮੁਕਾਬਲੇ, ਬੁਝਾਰਤਾਂ, ਅੱਜ ਦਾ ਸ਼ਬਦ, ਠੇਠ ਪੰਜਾਬੀ ਦੇ ਸ਼ਬਦ, ਆਦਿ ਦੇ ਮੁਕਾਬਲੇ ਕਰਵਾਏ ਗਏ। ਅਧਿਆਪਕਾਂ ਵੱਲੋਂ ਜੱਜਮੈਂਟ ਕਰ ਕੇ ਵਧੀਆ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਮੌਕੇ ਤੇ ਸਨਮਾਨਿਤ ਕੀਤਾ ਤੇ ਬੱਚਿਆਂ ਨੇ ਮਨੋਰੰਜਨ ਕਰਦੇ ਹੋਏ ਅੱਜ ਦਾ ਦਿਨ ਬਿਤਾਇਆ। ਗਣਿਤ ਤੇ ਸਾਇੰਸ ਵਿਸ਼ੇ ਦੀ ਪ੍ਰਦਰਸ਼ਨੀ ਤੋਂ ਇਲਾਵਾ ਲਾਇਬ੍ਰੇਰੀ ਲੰਗਰ ਲਗਾਇਆ ਗਿਆ।ਇਸ ਮੇਲੇ ਵਿੱਚ ਬੱਚਿਆਂ ਨੇ ਆਪਣੇ ਮਾਪਿਆਂ ਨਾਲ ਸ਼ਿਰਕਤ ਕੀਤੀ। ਇਸ ਮੌਕੇ ਐਸ ਐਮ ਸੀ ਦੇ ਮੈਂਬਰ ਹਾਜ਼ਰ ਸਨ ਉਹਨਾਂ ਨੇ ਬੱਚਿਆਂ ਵੱਲੋਂ ਕੀਤੀ ਗਈ ਹਰ ਪੇਸ਼ਕਾਰੀ ਨੂੰ ਸਲਾਹਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮਨਮੋਹਨ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਸੰਸਥਾ ਵੱਲੋਂ ਲਾਗਲੇ ਪਿੰਡਾਂ ਵਿਚ ਦਾਖਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਹੋਰ ਵੱਖ ਵੱਖ ਗਤੀਵਿਧੀਆਂ ਨਿਭਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ
        ਸ.ਸ.ਸ.ਸ. ਲੰਗੜੋਆ ਵਿਖੇ ਕਵਿਤਾ ਉਚਾਰਨ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਅੰਗਰੇਜ਼ੀ ਵਿਸ਼ੇ ਦਾ ਗਿਆਰ੍ਹਵੀਂ ਬਾਰ੍ਹਵੀਂ ਜਮਾਤ ਦਾ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਬਲਾਕ ਪੱਧਰੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਸਕੂਲਾਂ ਨੇ ਭਾਗ ਲਿਆ। ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿਚ ਪਰਦੀਪ ਨਵਜੋਤ ਸ.ਸ.ਸ.ਸ ਰਾਹੋਂ ਨੇ ਪਹਿਲਾਂ ਸਥਾਨ, ਅਲੀਸ਼ਾ ਸਸਸਸ ਰਟੈਂਡਾ ਨੇ ਦੂਸਰਾ ਤੇ ਆਸ਼ੀਸ਼ ਸ.ਸ.ਸ.ਸ ਮਹਿੰਦੀਪੁਰ ਬਲਾਕ ਬਲਾਚੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਡੀ ਐਮ ਬਰਿੰਦਰ ਬੰਗਾ, ਬੀ ਐਮ ਡਾਕਟਰ ਜਸਵਿੰਦਰ ਸਿੰਘ ਸੰਧੂ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਇਨਾਮਾਂ ਦੀ ਵੰਡ ਕੀਤੀ। ਜੱਜ ਦੀ ਭੂਮਿਕਾ ਮੋਨਿਕਾ ਸ਼ਰਮਾ ਤੇ ਸਰਬਜੀਤ ਕੌਰ ਤੇ ਨਿਭਾਈ। ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਮੈਡਮ ਗੁਨੀਤ ਵੱਲੋਂ ਇਸ ਸਮੁੱਚੇ ਸਮਾਗਮ ਵਿੱਚ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਸਾਥੀਆਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਅੱਜ ਦੇ ਵਿਸ਼ੇਸ਼ ਦਿਨ ਦੀ ਵਧਾਈ ਦਿੱਤੀ। ਬਾਲ ਦਿਵਸ ਤੇ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਮੌਕੇ ਪਰਮਿੰਦਰ ਸਿੰਘ, ਬਲਦੀਪ ਸਿੰਘ, ਪ੍ਰਦੀਪ ਕੌਰ, ਗੁਰਪ੍ਰੀਤ ਕੌਰ ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਮੀਨਾ ਰਾਣੀ, ਕੁਲਵਿੰਦਰ ਕੌਰ, ਸਰਬਜੀਤ ਸਿੰਘ, ਹਰਿੰਦਰ ਸਿੰਘ ਤੋਂ ਇਲਾਵਾ ਹੋਰ ਸਕੂਲ ਸਟਾਫ ਅਤੇ ਪਤਵੰਤੇ ਹਾਜ਼ਰ ਸਨ।