ਹੁਸ਼ਿਆਰਪੁਰ, 16 ਨਵੰਬਰ: ਸ਼੍ਰੀ ਹਰਮੀਤ ਸਿੰਘ ਔਲਖ ਨੇ ਅੱਜ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ। ਨਗਰ ਸੁਧਾਰ ਟਰੱਸਟ ਵਿਚ ਰੱਖੇ ਸਮਾਗਮ ਦੌਰਾਨ ਨਵ-ਨਿਯੁਕਤ ਚੇਅਰਮੈਨ ਸ਼੍ਰੀ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਨਗਰ ਸੁਧਾਰ ਟਰੱਸਟ ਦੇ ਇਲਾਕੇ ਵਿਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਅਤੇ ਟਰੱਸਟ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨਾ ਹੈ। ਨਵ-ਨਿਯੁਕਤ ਚੇਅਰਮੈਨ ਸ਼੍ਰੀ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕ ਹਿੱਤ ਵਿਚ ਕੰਮ ਕਰਨਗੇ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਜਿੰਪਾ ਨੇ ਸ਼੍ਰੀ ਹਰਮੀਤ ਸਿੰਘ ਔਲਖ ਨੂੰ ਮਿਲੀ ਇਸ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਨੌਜਵਾਨ ਦੇ ਮੋਢਿਆ 'ਤੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਸ਼੍ਰੀ ਔਲਖ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੋਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਇੰਦਰਪਾਲ ਸਿੰਘ, ਕਾਰਕਜਾਰੀ ਅਫ਼ਸਰ ਨਗਰ ਸੁਧਾਰ ਟਰੱਸਟ ਸੁਰਿੰਦਰ ਕੁਮਾਰੀ, ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ, ਸਤਵੰਤ ਸਿੰਘ ਸਿਆਨ, ਅਜੇ ਵਰਮਾ, ਨਰੇਸ਼ ਬੈਂਸ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।