ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ
ਹੁਸ਼ਿਆਰਪੁਰ, 29 ਨਵੰਬਰ: 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ
ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ
ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਦਾ ਵੀ ਵਾਧੂ ਚਾਰਜ ਰਹੇਗਾ। ਇਸ ਤੋਂ ਪਹਿਲਾਂ ਉਹ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਿਚ ਵਧੀਕ ਸਕੱਤਰ ਵਜੋਂ ਸੇਵਾਵਾਂ
ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ
ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਨਵ-ਨਿਯੁਕਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ
ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ
ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਨਿਰਵਿਘਨ
ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ
ਸਾਕਾਰ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਜ਼ਿਕਰਯੋਗ ਹੈ ਕਿ ਕੋਮਲ ਮਿੱਤਲ ਵਧੀਕ
ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਐਸ.ਡੀ.ਐਮ.
ਮੁਕੇਰੀਆਂ ਤੋਂ ਇਲਾਵਾ ਹੋਰ ਕਈ ਪ੍ਰਸ਼ਾਸਕੀ ਅਹੁਦਿਆਂ 'ਤੇ ਸੇਵਾਵਾਂ ਦੇ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨਾਲ ਗੁਰਦਾਸਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ,
ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ,
ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪ੍ਰੁਰ ਪ੍ਰੀਤਇੰਦਰ ਸਿੰਘ,
ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।