ਨਵਾਂਸ਼ਹਿਰ, 15 ਦਸੰਬਰ : ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ 16 ਦਸੰਬਰ ਨੂੰ ਜਲੰਧਰ ਵਿਖੇ ਦੋਆਬੇ ਖਿੱਤੇ ਨਾਲ ਸਬੰਧਤ ਚਾਰ ਜ਼ਿਲ੍ਹਿਆਂ ਦੇ ਪੰਜਾਬੀ ਐਨ ਆਰ ਆਈਜ਼ ਨਾਲ ਉਲੀਕੀ ਗਈ ਮਿਲਣੀ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵੱਲੋਂ ਪ੍ਰਵਾਸੀ ਭਾਰਤੀਆਂ ਦੀ ਸਥਾਨਕ ਇਕਾਈ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਵਧ ਤੋਂ ਵਧ ਗਿਣਤੀ ਵਿੱਚ ਇਸ ਮਿਲਣੀ ਵਿੱਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸੇਂਟ ਸੋਲਜਰਜ਼ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇੜੇ ਐਨ ਆਈ ਟੀ ਜਲੰਧਰ ਵਿਖੇ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਚ ਹੋ ਰਹੀ ਇਸ ਮਿਲਣੀ ਵਿੱਚ ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਨਾਲ ਸਬੰਧਤ ਪੰਜਾਬੀ ਐਨ ਆਰ ਆਈਜ਼ ਦੀਆਂ ਮੁਸ਼ਕਿਲਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੁਣੀਆਂ ਜਾਣਗੀਆਂ।
ਉਨ੍ਹਾਂ ਨੇ ਇਸ ਮੌਕੇ ਐਨ ਆਰ ਆਈ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਕੋਵਿਡ ਦੌਰਾਨ ਬੰਦ ਹੋਈ ਮਾਸਿਕ ਮੀਟਿੰਗ ਦੌਰਾਨ ਕੀਤੀ ਜਾਂਦੀ ਐਨ ਆਰ ਆਈਜ਼ ਮੁਸ਼ਕਿਲਾਂ ਦੀ ਸਮੀਖਿਆ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਕੀਤੀ ਮੰਗ ਨੂੰ ਮੰਨਣ ਦੀ ਸਹਿਮਤੀ ਵੀ ਦਿੱਤੀ।
ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਤੋਂ ਇਲਾਵਾ ਐਨ ਆਰ ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ, ਕੇਵਲ ਸਿੰਘ ਖਟਕੜ, ਇੰਦਰਜੀਤ ਸਿੰਘ ਮਾਨ, ਸ਼ਵਿੰਦਰ ਸਿੰਘ ਗਰਚਾ, ਅਪਰ ਅਪਾਰ ਸਿੰਘ ਤੇ ਅਵਤਾਰ ਸਿੰਘ ਝਿੰਗੜ ਮੌਜੂਦ ਸਨ। ਇਨ੍ਹਾਂ ਐਨ ਆਰ ਆਈ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਪੰਜਾਬੀ ਐਨ ਆਰ ਆਈਜ਼ ਮਿਲਣੀ ਵਿੱਚ ਵੱਧ ਤੋਂ ਵੱਧ ਗਿਣਤੀ ਚ ਪੁੱਜਣ ਦਾ ਭਰੋਸਾ ਦਿੱਤਾ।