ਕੈਨੇਡਾ ਨਿਵਾਸੀ ਜਸਵਿੰਦਰ ਸਿੰਘ ਸੰਧੂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 50 ਹਜ਼ਾਰ ਰੁਪਏ ਦਾਨ
ਬੰਗਾ : 27 ਦਸੰਬਰ () ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਅਤੇ ਹਾਲ ਕੈਨੇਡਾ ਵਾਸੀ, ਸਮਾਜ ਸੇਵਕ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਨੇ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਮੈਡੀਕਲ ਸੇਵਾਵਾਂ ਕਰਕੇ ਲੋੜਵੰਦ ਮਰੀਜ਼ਾਂ ਦੀ ਮੈਡੀਕਲ ਮਦਦ ਕਰਨ ਲਈ ਪੰਜਾਹ ਹਜ਼ਾਰ ਰੁਪਏ ਦਾ ਦਾਨ ਦਿੱਤਾ ਹੈ। ਸ. ਸੰਧੂ ਨੇ ਅੱਜ ਇਹ ਰਕਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਟਰੱਸਟ ਦਫਤਰ ਵਿਖੇ ਆ ਕੇ ਖੁਦ ਭੇਟ ਕੀਤੀ। ਇਸ ਮੌਕੇ ਸ. ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਅਤੇ ਉਹਨਾਂ ਦੀ ਸੇਵਾ ਸੰਭਾਲ ਕਰਨ ਲਈ ਹਮੇਸ਼ਾਂ ਸਭ ਤੋਂ ਮੋਹਰੀ ਰਹਿੰਦਾ ਹੈ।
ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਸ. ਜਸਵਿੰਦਰ ਸਿੰਘ ਸੰਧੂ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਉਹਨਾਂ ਨੇ ਹਸਪਤਾਲ ਢਾਹਾਂ-ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਇਲਾਜ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਦੱਸਿਆ ਕਿ ਇੱਥੇ ਲੋੜਵੰਦ ਮਰੀਜ਼ਾਂ ਨੂੰ ਉੱਚ ਪੱਧਰੀ ਮੈਡੀਕਲ ਇਲਾਜ ਸਹੂਲਤਾਂ ਮਿਲਦੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ। ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਤਿੰਨੇ ਵੇਲੇ ਮੁਫ਼ਤ ਪੌਸ਼ਟਿਕ ਭੋਜਨ ਵੀ ਮੁਫਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ। ਇਸ ਮੌਕੇ ਟਰੱਸਟ ਪ੍ਰਬੰਧਕ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਨੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ। ਕੈਨੇਡਾ ਨਿਵਾਸੀ ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕਰਨ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰੰਧੂ, ਟਰੱਸਟ ਦੇ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਦੇ ਵੱਡੇ ਜਵਾਈ ਹਨ। ਸਮੂਹ ਸੰਧੂ ਪਰਿਵਾਰ ਵੱਲੋਂ ਉਹਨਾਂ ਦੇ ਪਿਤਾ ਜੀ ਸ. ਸੰਤੋਖ ਸਿੰਘ ਸੰਧੂ ਅਤੇ ਮਾਤਾ ਜੀ ਅਮਰਜੀਤ ਕੌਰ ਸੰਧੂ ਨੇ ਜੱਦੀ ਪਿੰਡ ਫਤਿਹਪੁਰ ਖੇੜਾ ਦਾ ਬੈੱਡ ਵੀ ਫਰੀ ਕਰਵਾਇਆ ਹੋਇਆ ਹੈ ਅਤੇ ਇੱਕ ਐਬੂੰਲੈਂਸ ਵੀ ਹਸਪਤਾਲ ਨੂੰ ਦਾਨ ਵਿਚ ਦਿੱਤੀ ਹੈ। ਇਸੇ ਸਾਲ ਸਤੰਬਰ ਮਹੀਨੇ ਵਿਚ ਸ. ਜਸਵਿੰਦਰ ਸਿੰਘ ਸੰਧੂ ਦੇ ਬੇਟੇ ਸ੍ਰੀ ਰਾਜਨ ਸੰਧੂ ਵਾਈਸ ਪ੍ਰੈਜ਼ੀਡੈਂਟ ਸ਼ੈਰੀਡਨ ਕਾਲਜ ਟੋਰਾਂਟੋ ਵੀ 51 ਹਜ਼ਾਰ ਰੁਪਏ ਦਾਨ ਹਸਪਤਾਲ ਨੂੰ ਦੇ ਕੇ ਗਏ ਸਨ ।
ਫੋਟੋ ਕੈਪਸ਼ਨ : ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਕੈਨੇਡਾ ਨਾਲ ਹਨ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਹੋਰ ਪਤਵੰਤੇ