ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਨੂੰ ਸ਼ਰਧਾਂਜਲੀਆਂ ਭੇਟ
ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਸ਼ਰਧਾਂਜਲੀ ਸਮਾਗਮ
ਬੰਗਾ : 14 ਦਸੰਬਰ () ਪਿੰਡ ਪੂਨੀਆਂ ਦੇ ਜੰਮਪਲ ਅਤੇ ਯੂ.ਕੇ. ਵਾਸੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ, ਸਮਾਜ ਸੇਵਕ ਅਤੇ ਦਾਨੀ ਸ਼ਖਸ਼ੀਅਤ ਸਤਿਕਾਰਯੋਗ ਸਵ: ਸੰਤੋਖ ਸਿੰਘ ਛੋਕਰ ਜੀ ਜੋ ਬੀਤੀ 28 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਸਵ: ਸੰਤੋਖ ਸਿੰਘ ਛੋਕਰ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੀਨੀਅਰ ਟਰੱਸਟੀ ਸਵ: ਸੰਤੋਖ ਸਿੰਘ ਛੋਕਰ ਜੀ ਨੂੰ ਸਰਧਾਂਜ਼ਲੀਆਂ ਭੇਟ ਕੀਤੀਆਂ। ਉਹਨਾਂ ਕਿਹਾ ਕਿ ਸਵ: ਸੰਤੋਖ ਸਿੰਘ ਛੋਕਰ ਜੀ ਇੱਕ ਨੇਕ ਦਿਲ, ਗੁਰੂ ਘਰ ਨਾਲ ਜੁੜੇ ਹੋਏ ਨਿਸ਼ਕਾਮ ਸਮਾਜ ਸੇਵਕ ਅਤੇ ਦਾਨੀ ਸ਼ਖਸ਼ੀਅਤ ਸਨ। ਸਵ: ਸੰਤੋਖ ਸਿੰਘ ਛੋਕਰ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਟਰੱਸਟ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਸ਼ਰਧਾਂਜਲੀ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਕਮੇਟੀ ਮੈਂਬਰ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਕਮੇਟੀ ਮੈਂਬਰ, ਐਡਵੋਕੇਟ ਜਸਵਿੰਦਰ ਸਿੰਘ ਛੋਕਰ, ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ, ਕੁਲਦੀਪ ਕੁਮਾਰ ਹਾਦੀਆਬਾਦ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਪ੍ਰਿੰਸੀਪਲ ਸੁਰਿੰਦਰ ਕੌਰ ਜਸਪਾਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸਕਿਉਰਟੀ ਅਫਸਰ, ਕਮਲਜੀਤ ਸਿੰਘ ਇੰਜੀਨੀਅਰ, ਦਲਜੀਤ ਸਿੰਘ ਜੇ ਈ, ਜੋਗਾ ਰਾਮ ਸਫਾਈ ਇੰਚਾਰਜ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਵੱਖ ਵੱਖ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। । ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੀਨੀਅਰ ਟਰੱਸਟ ਮੈਂਬਰ ਸਵ: ਸੰਤੋਖ ਸਿੰਘ ਛੋਕਰ ਜੀ ਨਮਿੱਤ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ