ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਤਿਕਾਰ ਹੈਲਥ ਸਕੀਮ ਹੇਠਾਂ
ਪੰਜਾਬ ਪੁਲੀਸ ਮੁਲਾਜ਼ਮਾਂ ਤੇ ਪਰਿਵਾਰਾਂ ਦਾ ਹੋਵੇਗਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ
ਪੰਜਾਬ ਪੁਲੀਸ ਮੁਲਾਜ਼ਮਾਂ ਦਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ ਕਰਨ ਲਈ
ਸਤਿਕਾਰ ਹੈਲਥ ਸਕੀਮ ਦਾ ਹਸਪਤਾਲ ਢਾਹਾਂ ਕਲੇਰਾਂ ਨਾਲ ਐਮ ਉ ਯੂ ਹੋਇਆ
ਬੰਗਾ :- 21 ਦਸੰਬਰ () ਦੁਆਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸਿੱਧ ਸਿਹਤ ਅਦਾਰੇ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ''ਸਤਿਕਾਰ ਹੈਲਥ ਸਕੀਮ'' ਅਧੀਨ ਹੁਣ ਪੰਜਾਬ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ ਹੋਇਆ ਕਰੇਗਾ। ਪੰਜਾਬ ਪੁਲੀਸ ਦੁੇ ਮੁਲਾਜ਼ਮਾਂ ਦੀ ਭਲਾਈ ਲਈ ਸ਼ੁਰੂ ਹੋਈ ''ਸਤਿਕਾਰ ਹੈਲਥ ਸਕੀਮ'' ਨੂੰ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚਾਲੂ ਕਰਨ ਲਈ ਏ.ਡੀ.ਜੀ.ਪੀ. ਐਸ. ਏ. ਪੀ. ਵੱਲੋਂ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ''ਸਤਿਕਾਰ ਹੈਲਥ ਸਕੀਮ'' ਦੇ ਐਮ. ਉ. ਯੂ. 'ਤੇ ਹਸਤਾਖਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਜਥੇਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਨਾਲ ਸਤਿਕਾਰ ਹੈਲਥ ਸਕੀਮ ਦਾ ਐਮ. ਉ. ਯੂ. ਸਾਈਨ ਹੋੋਣ ਨਾਲ ਸਮੂਹ ਪੰਜਾਬ ਪੁਲੀਸ ਉੱਚ ਅਧਿਕਾਰੀ ਅਤੇ ਵੱਖ-ਵੱਖ ਅਹੁਦਿਆਂ ਦੇ ਪੁਲੀਸ ਕਰਮਚਾਰੀ, ਉਹਨਾਂ 'ਤੇ ਨਿਰਭਰ ਪਰਿਵਾਰਕ ਮੈਂਬਰ ਹੁਣ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵੱਖ-ਵੱਖ ਮੈਡੀਕਲ ਇਲਾਜ ਸੇਵਾਵਾਂ ਦਾ ਲਾਭ ਕੇਂਦਰੀ ਸਰਕਾਰ ਦੀ ਸਿਹਤ ਯੋਜਨਾ ਸੀ.ਜੀ.ਐਚ.ਐਸ. ਦਰਾਂ ਪ੍ਰਾਪਤ ਕਰ ਸਕਣਗੇ। ਇਹ ਸਹੂਲਤ ਸਾਰੇ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਸਮੇਤ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸ.ਪੀ.ਓਜ਼), ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਅਤੇ ਕਲਾਸ-4 ਦੇ ਸਟਾਫ਼ ਨੂੰ ਵੀ ਦਿੱਤੀ ਜਾਵੇਗੀ। ਸਤਿਕਾਰ ਹੈਲਥ ਸਕੀਮ ਅਧੀਨ ਇਲਾਜ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਵੱਲੋਂ ਢਾਹਾਂ ਕਲੇਰਾਂ ਹਸਪਤਾਲ ਵਿਖੇ ਆਪਣਾ ਇਲਾਜ ਸੀ.ਜੀ.ਐਚ.ਐਸ. ਦਰਾਂ ਤੇ ਕਰਵਾ ਕੇ ਅਤੇ ਬਾਅਦ ਵਿੱਚ ਆਪਣੇ ਵਿਭਾਗ ਤੋਂ ਆਪਣੇ ਬਿਲ ਦੀ ਰਕਮ ਕਲੇਮ ਕਰ ਸਕਣਗੇ। ਸਤਿਕਾਰ ਹੈਲਥ ਸਕੀਮ ਦੇ ਸਮਝੌਤੇ 'ਤੇ ਹਸਤਾਖਰ ਕਰਨ ਮੌਕੇ ਡੀ.ਆਈ.ਜੀ. ਇੰਦਰਬੀਰ ਸਿੰਘ ਆਈ. ਪੀ. ਐਸ. ਨੇ ਖੁਸ਼ੀ ਪ੍ਰਗਟਾਈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲੀਸ ਅਧਿਕਾਰੀ, ਸਮੂਹ ਕਰਮਚਾਰੀ ਅਤੇ ਉਹਨਾਂ 'ਤੇ ਨਿਰਭਰ ਪਰਿਵਾਰਕਕ ਮੈਂਬਰ ਘਰ ਦੇ ਨੇੜੇ ਹੀ ਵਧੀਆ ਇਲਾਜ ਕਰਵਾ ਸਕਣਗੇ। ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ।
ਤਸਵੀਰ :- ''ਸਤਿਕਾਰ ਹੈਲਥ ਸਕੀਮ'' ਦੇ ਸਮਝੌਤੇ ਤੇ ਦਸਤਖਤ ਕਰਨ ਮੌਕੇ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ