ਨਵਾਂਸ਼ਹਿਰ, 24 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਜੀਵ ਵਰਮਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਖ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜੂਰੀ ਡਰੋਨ ਚਲਾਉਣ 'ਤੇ ਪੂਰਣ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 28 ਦਸੰਬਰ 2022 ਤੋਂ 27 ਫ਼ਰਵਰੀ 2023 ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ

Posted by
NawanshahrTimes.Com