ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ
ਬੰਗਾ 5 ਦਸੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਡਾ, ਗਗਨ ਅਹੂਜਾ (ਮੈਥ ਅਧਿਆਪਕ) ਅਤੇ ਸ੍ਰੀ ਰਮਨ ਕੁਮਾਰ (ਅੰਗਰੇਜ਼ੀ ਅਧਿਆਪਕ) ਨੂੰ ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ) ਵੱਲੋਂ ਨੈਸ਼ਨਲ ਲੇਵਲ ਦੇ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਢਾਹਾਂ ਕਲੇਰਾਂ ਵਿਖੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਦਿੱਤੀ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਪੇਂਡੂ ਇਲਾਕੇ ਵਿਚ ਸਥਾਪਤ ਸਕੂਲ ਹੈ ਅਤੇ ਇੱਥੇ ਅਧਿਆਪਕਾਂ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਪੜ੍ਹਾਈ ਕਰਵਾਈ ਜਾਂਦੀ ਹੈ। ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ) ਵੱਲੋਂ ਸਕੂਲ ਅਤੇ ਅਧਿਆਪਕਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਨੈਸ਼ਨਲ ਪੱਧਰ ਦੇ ਅਧਿਆਪਕ ਐਵਾਰਡ ਲਈ ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਚੁਣਿਆ ਗਿਆ। ਇਸ ਨੈਸ਼ਨਲ ਪੱਧਰ ਦਾ ਬੈਸਟ ਅਧਿਆਪਕ ਐਵਾਰਡ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਆਪਣੇ ਕਰ ਕਮਲਾਂ ਨਾਲ ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਨੂੰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਦੋਵਾਂ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।
ਫੋਟੋ : ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਨੈਸ਼ਨਲ ਪੱਧਰ ਦੇ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਜੇਤੂ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਟਰੱਸਟ