ਨਵਾਂਸ਼ਹਿਰ, 23 ਦਸੰਬਰ 2022:- ਅਮਰੀਕਾ ਅਤੇ ਚੀਨ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਵਿਰੁੱਧ ਸਭ ਤੋਂ ਵੱਡਾ ਹਥਿਆਰ ਟੀਕਾਕਰਨ ਹੈ ਅਤੇ ਜ਼ਿਲ੍ਹੇ ਵਿਚ ਮੌਜੂਦਾ ਸਮੇਂ ਵਿਚ 1260 ਖੁਰਾਕਾਂ ਕੋਵੈਕਸੀਨ ਉਪਲੱਬਧ ਹਨ ਅਤੇ ਜ਼ਿਲ੍ਹੇ ਵਿਚ ਕੋਵੀਸ਼ੀਲਡ ਦੀ ਸਪਲਾਈ ਵੀ ਆਉਣੀ ਸ਼ੁਰੂ ਹੋ ਗਈ ਹੈ, ਜਿਨ੍ਹਾਂ ਵਿਚੋਂ ਕੋਵੀਸ਼ੀਲਡ ਦੀਆਂ 100 ਖੁਰਾਕਾਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ ਉਪਲੱਬਧ ਕਰਵਾਈਆਂ ਗਈਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਕੋਰੋਨਾ ਆਈਸੋਲੇਸ਼ਨ ਵਾਰਡ ਸਥਾਪਿਤ ਹੈ ਅਤੇ ਲੋੜ ਪੈਣ 'ਤੇ ਕੋਰੋਨਾ ਮਰੀਜ਼ਾਂ ਨੂੰ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੋ ਪੀਸੀਏ ਆਕਸੀਜਨ (ਪ੍ਰੈਸ਼ਰ ਸਵਿੰਗ ਅਬਸੋਰਪਸ਼ਨ) ਪਲਾਂਟ ਅਤੇ ਇਕ ਐੱਲ.ਐੱਮ.ਓ. ਆਕਸੀਜਨ ਟੈਂਕ ਚੱਲ ਰਹੇ ਹਨ, ਜਿਨ੍ਹਾਂ ਨਾਲ ਕੋਰੋਨਾ ਮਰੀਜ਼ਾਂ ਨੂੰ ਆਕਸੀਜਨ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ ਜਾ ਸਕਦੀ ਹੈ। ਇਨ੍ਹਾਂ ਪਲਾਂਟਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਆਕਸੀਜਨ ਕੰਸਨਟਰੇਟਰ ਵੀ ਢੁੱਕਵੀਂ ਮਾਤਰਾ ਵਿਚ ਉਪਲੱਬਧ ਹਨ, ਜਿਨ੍ਹਾਂ ਨੂੰ ਥੋੜ੍ਹੀ ਮਾਤਰਾ ਵਿਚ ਆਕਸੀਜਨ ਦੀ ਲੋੜ ਪੈਣ 'ਤੇ ਵਰਤੋਂ ਵਿਚ ਲਿਆਂਦਾ ਜਾ ਸਕੇਗਾ। ਇਸ ਲਈ ਕੋਰੋਨਾ ਮਰੀਜ਼ਾਂ ਦੇ ਇਲਾਜ ਵਿਚ ਆਕਸੀਜਨ ਦੀ ਕੋਈ ਵੀ ਦਿੱਕਤ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਤਕਰੀਬਨ ਇਕ ਮਹੀਨੇ ਬਾਅਦ ਕੋਰੋਨਾ ਦਾ ਅੱਜ ਇਕ ਕੇਸ ਸਾਹਮਣੇ ਆਇਆ ਹੈ, ਇਸ ਲਈ ਸਾਨੂੰ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਕੋਈ ਵਿਅਕਤੀ ਕੋਰੋਨਾ ਪਾਜੇਟਿਵ ਪਾਇਆ ਜਾਂਦਾ ਹੈ ਤਾਂ ਸਿਹਤ ਵਿਭਾਗ ਦੀਆਂ ਟੀਮਾਂ ਉਸ ਨੂੰ ਹੋਮ ਆਈਸੋਲੇਟ ਕਰ ਦਿੰਦੀਆਂ ਹਨ, ਜਿਸ ਨਾਲ ਕੋਰੋਨਾ ਦੇ ਅਗਾਂਹ ਫੈਲਾਅ 'ਤੇ ਰੋਕ ਲੱਗ ਜਾਂਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 5 ਲੱਖ 42 ਹਜ਼ਾਰ 598 ਆਰਟੀਪੀਸੀਆਰ ਅਤੇ ਆਰਏਟੀ ਟੈਸਟ ਕੀਤੇ ਜਾ ਚੁੱਕੇ ਹਨ ਤੇ ਇਹ ਟੈਸਟ ਕਰਨ ਦੀ ਪ੍ਰਕਿਿਰਆ ਨਿਰੰਤਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਰ ਰੋਜ਼ ਟੈਸਟਾਂ ਦੀ ਗਿਣਤੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਮਾਮਲਿਆਂ ਦੀ ਰੋਕਥਾਮ ਲਈ, ਜਾਂਚ, ਨਿਗਰਾਨੀ, ਇਲਾਜ, ਟੀਕਾਕਰਨ ਅਤੇ ਕੋਵਿਡ ਦੇ ਉਚਿੱਤ ਵਿਵਹਾਰ ਦੀ ਪਾਲਣਾ ਸਮੇਤ ਸਭ ਤਿਆਰੀਆਂ ਮੁਕੰਮਲ ਹਨ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ। ਇਸ ਲਈ ਸਰਕਾਰੀ ਸਿਹਤ ਸੰਸਥਾਵਾਂ ਅਤੇ ਫੀਲਡ ਸਟਾਫ ਵੱਲੋਂ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਹੀ ਮਾਸਕ ਆਦਿ ਨਾਲ ਮੂੰਹ ਢੱਕ ਕੇ ਰੱਖਣ ਅਤੇ ਇਕ ਦੂਜੇ ਤੋਂ 2 ਗਜ ਦਾ ਫ਼ਾਸਲਾ ਰੱਖਣ, ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਗਲੇ ਆਉਣ ਵਾਲੇ ਤਿਓਹਾਰਾਂ ਵੱਡੀਆਂ ਭੀੜਾਂ ਤੋਂ ਦੂਰ ਰਹਿਣ ਤੇ ਕੋਵਿਡ-19 ਸਬੰਧੀ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਸੰਬਰ-ਜਨਵਰੀ ਮਹੀਨਿਆਂ ਵਿਚ ਆਉਣ ਵਾਲੇ ਤਿਓਹਾਰਾਂ ਦੌਰਾਨ ਬਾਜ਼ਾਰਾਂ ਵਿਚ ਵੱਡੀਆਂ ਭੀੜਾਂ ਸੰਭਾਵਿਤ ਤੌਰ 'ਤੇ ਲਾਗ ਦੇ ਫੈਲਾਅ ਦਾ ਕਾਰਨ ਬਣ ਸਕਦੀਆਂ ਹਨ, ਇਸ ਲਈ ਕੋਰੋਨਾ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਮੌਜੂਦਾ ਕੋਸ਼ਿਸ਼ਾਂ ਦੇ ਮੱਦੇਨਜਰ ਅਗਲੇ ਕੁਝ ਦਿਨ ਸਾਵਧਾਨੀਆਂ ਲਈ ਬੇਹੱਦ ਮਹੱਤਵਪੂਰਨ ਹਨ। ਜੇਕਰ ਅਸੀਂ ਆਉਣ ਵਾਲੇ ਤਿਓਹਾਰਾਂ ਦੇ ਸੀਜਨ ਦੌਰਾਨ ਕੋਵਿਡ-19 ਸਬੰਧੀ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਦੇ ਹਾਂ ਤਾਂ ਕੋਰੋਨਾ ਦੀ ਅਗਲੀ ਸੰਭਾਵਿਤ ਲਹਿਰ ਨੂੰ ਰੋਕਣ ਵਿੱਚ ਜ਼ਰੂਰ ਕਾਮਯਾਬ ਹੋਵਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਤਿਓਹਾਰਾਂ ਦੌਰਾਨ ਬਾਜਾਰਾਂ 'ਚ ਭੀੜ ਭਰੀਆਂ ਥਾਵਾਂ 'ਤੇ ਜਾਣ ਦੀ ਬਜਾਏ ਘਰਾਂ 'ਚ ਰਹਿ ਕੇ ਹੀ ਆਪਣੇ ਪਿਆਰਿਆਂ, ਪਰਿਵਾਰ ਜੀਆਂ ਅਤੇ ਰਿਸਤੇਦਾਰਾਂ ਨਾਲ ਤਿਓਹਾਰਾਂ ਦਾ ਆਨੰਦ ਲੈਣ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਸੀਜਨ ਵਿਚ ਕੋਵਿਡ-19 ਨਾਲ ਲੜਾਈ ਹੀ ਹਰ ਵਿਅਕਤੀ ਦਾ ਪਹਿਲਾ 'ਧਰਮ' ਹੋਣਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਵਿਚ ਅਸੀਂ ਕਿਸੇ ਵੀ ਕੀਮਤ 'ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਹੀ ਆਪਣਾ ਧਰਮ ਸਮਝਦੇ ਹਾਂ। ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਲੋਕ ਬਾਜਾਰਾਂ ਵਿਚ ਕੋਵਿਡ-19 ਸਬੰਧੀ ਹਦਾਇਤਾਂ ਦੀ ਨਾਲ ਪਾਲਣਾ ਨਹੀਂ ਕਰਦੇ, ਜਿਸ ਨਾਲ ਕੋਰੋਨਾ ਦੇ ਪ੍ਰਸਾਰ ਦਾ ਖਤਰਾ ਬਣਿਆ ਰਹਿੰਦਾ ਹੈ, ਇਸ ਲਈ ਬਿਨਾਂ ਘਰੋਂ ਬਾਹਰ ਨਿਕਲਣ ਸਮੇਂ ਹੀ ਮਾਸਕ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ 2 ਗਜ ਦਾ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ।