ਸਿਹਤ ਕੇਂਦਰ ਮਕਸੂਦਪੁਰ-ਸੂੰਢ ਵਿਖੇ ਸਿਹਤ ਜਾਗਰੁਕਤਾ ਕੈਂਪ ਲੱਗਾ

ਬੰਗਾ : 14 ਦਸੰਬਰ :   ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਦਵਿੰਦਰ ਢਾਂਡਾ ਦੀਆਂ ਹਦਾਇਤਾਂ ਅਨੁਸਾਰ  ਸਿਹਤ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖਰੇਖ ਵਿੱਚ ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਦੀ ਜਾਂਚ ਤੇ ਟੀਕਾਕਰਣ, ਬਲੱਡ ਪ੍ਰੈਸ਼ਰ, ਸ਼ੂਗਰ ਆਦਿ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਮੁਫਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।  ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਦੱਸਿਆ ਕਿ ਬਦਲਦੇ ਮੌਸਮ ਦੌਰਾਨ ਬੱਚਿਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਤੇ ਉਨ੍ਹਾਂ ਦੇ ਸਹੀ ਇਲਾਜ਼ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਜ਼ਰੂਰੀ ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਹਨਾਂ ਦੱਸਿਆ ਕਿ ਸਿਹਤ ਕੇਂਦਰ ਮਕਸੂਦਪੁਰ-ਸੂੰਢ ਵਿਖੇ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ  ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਹਰ ਬੁੱਧਵਾਰ ਨੂੰ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਣ ਕੀਤਾ ਜਾਂਦਾ ਹੈ।  ਇਸ ਮੌਕੇ ਏ.ਐੱਨ.ਐੱਮ ਨਵਦੀਪ ਕੌਰ, ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਸਫ਼ਾਈ ਸੇਵਿਕਾ ਕਿਰਨ, ਆਸ਼ਾ ਵਰਕਰ ਰੇਨੂੰ ਬਾਲਾ ਤੇ ਹਰਜਿੰਦਰ ਕੌਰ ਹਾਜ਼ਰ ਸਨ।