ਦੋਸ਼ੀ ਪਾਸੋਂ 7000 ਰੁਪਏ ਡਰੱਗ ਮਨੀ ਵੀ ਬ੍ਰਾਮਦ
ਨਵਾਂਸ਼ਹਿਰ 24 ਜਨਵਰੀ : ਪੰਜਾਬ ਸਰਕਾਰ ਵੱਲੋ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਮੁਹਿੰਮ ਤਹਿਤ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਸ੍ਰੀ ਕੋਸ਼ਤੁਭ ਸ਼ਰਮਾ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਜ਼ ਅਤੇ ਭਾਗੀਰਥ ਸਿੰਘ ਮੀਨਾ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਾਕਾਬੰਦੀ ਦੋਰਾਨ ਇੱਕ ਵਿਅਕਤੀ ਪਾਸੋਂ 01 ਕਿਲੋਗ੍ਰਾਮ ਹੈਰੋਇਨ ਅਤੇ 7,000/- ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦਿਆਂ ਭਾਗੀਰਥ ਸਿੰਘ ਮੀਨਾ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਅੱਜ ਇੰਸਪੈਕਟਰ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਟੀ-ਪੁਆਇੰਟ ਜਗਤੇਵਾਲ ਮੋੜ, ਕਾਠਗੜ੍ਹ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗਗਨਦੀਪ ਉਰਫ ਗਗਨ ਪੁੱਤਰ ਸੁਰਿੰਦਰ ਕੁਮਾਰ ਵਾਸੀ ਜੋੜਾ ਮੁਹੱਲਾ, ਗੜ੍ਹਸ਼ੰਕਰ ਜਿਲ੍ਹਾ ਹੁਸਿ਼ਆਰਪੁਰ ਜੋ ਵੱਡੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦਾ ਹੈ ਤੇ ਜੋ ਕੱਲ ਸ਼ਾਮ ਨੂੰ ਹਾਈਟੈਕ ਨਾਕਾ, ਆਸਰੋਜ਼ ਪਰ ਪੁਲਿਸ ਨਾਕਾ ਵੇਖ ਕੇ ਬੱਸ ਤੋਂ ਪਹਿਲਾਂ ਹੀ ਉਤਰ ਗਿਆ ਸੀ ਅਤੇ ਜੋ ਥਾਣਾ ਕਾਠਗੜ੍ਹ ਦੇ ਏਰੀਏ ਵਿੱਚੋਂ ਹੁੰਦਾ ਹੋਇਆ ਗੜ੍ਹਸ਼਼ੰਕਰ ਜਾਵੇਗਾ, ਜੇਕਰ ਹੁਣੇ ਹੀ ਭਾਲ ਕੀਤੀ ਜਾਵੇ ਤਾਂ ਗਗਨਦੀਪ ਉਰਫ ਗਗਨ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ, ਜਿਸਤੇ ਮੁਖਬਰ ਖਾਸ ਦੀ ਇਤਲਾਹ ਤੇ ਮੁਕੱਦਮਾ ਨੰਬਰ 06 ਮਿਤੀ 24-01-2023 ਅ/ਧ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਕਾਠਗੜ੍ਹ ਵਿਖੇ ਦਰਜ ਰਜਿਸਟਰ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਦੀ ਪੁਲਿਸ ਪਾਰਟੀ ਵੱਲੋ ਮੁਸ਼ਤੈਦੀ ਨਾਲ ਕਾਰਵਾਈ ਕਰਦੇ ਹੋਏ ਗਸ਼ਤ ਦੌਰਾਨ ਨੇੜੇ ਜੰਡੀ ਮੋੜ ਤੋਜ਼ ਇੱਕ ਮੋਨਾ ਵਿਅਕਤੀ ਜੋ ਆਪਣੇ ਹੱਥ ਵਿੱਚ ਵਜਨਦਾਰ ਬੈਗ ਚੁੱਕੀ ਆਉਂਦਾ ਦਿਖਾਈ ਦਿੱਤਾ, ਜਿਸ ਪਾਸ ਪੁਲਿਸ ਪਾਰਟੀ ਵੱਲੋਂ ਗੱਡੀ ਰੁਕਵਾ ਕੇ ਕਾਬੂ ਕੀਤਾ ਤੇ ਉਸਦਾ ਨਾਮ ਪਤਾ ਪੁੱਛਣ ਤੇ ਉਸ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਉਰਫ ਗਗਨ (ਉਮਰ 32 ਸਾਲ) ਪੁੱਤਰ ਸੁਰਿੰਦਰ ਕੁਮਾਰ ਵਾਸੀ ਜੋੜਾ ਮੁਹੱਲਾ, ਗੜ੍ਹਸ਼ੰਕਰ ਜਿਲ੍ਹਾ ਹੁਸਿ਼ਆਰਪੁਰ ਦੱਸਿਆ ਤੇ ਉਸਦੇ ਸੱਜੇ ਹੱਥ ਵਿੱਚ ਫੜ੍ਹੇ ਵਜ਼ਨਦਾਰ ਬੈਗ ਵਿੱਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ ਤੇ ਇੰਸਪੈਕਟਰ ਪਰਮਿੰਦਰ ਸਿੰਘ ਵੱਲੋਂ ਦਵਿੰਦਰ ਸਿੰਘ, ਡੀ ਐਸ ਪੀ, ਬਲਾਚੌਰ ਨੂੰ ਮੌਕੇ ਤੇ ਪੁੱਜਣ ਲਈ ਫੋਨ ਤੇ ਬੇਨਤੀ ਕੀਤੀ। ਜਿਸ ਤੇ ਦਵਿੰਦਰ ਸਿੰਘ ਡੀ ਐਸ ਪੀ, ਬਲਾਚੌਰ ਮੌਕੇ ਤੇ ਪੁੱਜੇ, ਜਿਹਨਾਂ ਦੀ ਹਾਜਰੀ ਵਿੱਚ ਇੰਸਪੈਕਟਰ ਪਰਮਿੰਦਰ ਸਿੰਘ ਵੱਲੋਂ ਗਗਨਦੀਪ ਉਰਫ ਗਗਨ ਦੇ ਬੈਗ ਵਜਨਦਾਰ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 01 ਕਿਲੋਗ੍ਰਾਮ ਹੈਰੋਇਨ ਸਮੇਤ 7,000/- ਰੁਪਏ ਡਰੱਗ ਮਨੀ ਬ੍ਰਾਮਦ ਹੋਈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਢੁੱਕਵਾਂ ਪੁਲਿਸ ਰਿਮਾਂਡ ਹਾਸਲ ਕਰਕੇ ਉਸਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਪੁੱਛਗਿੱਛ ਕਰਕੇ ਅਗੇਲਰੀ ਕਾਰਵਾਈ ਕੀਤੀ ਜਾਵੇਗੀ।