ਹੁਸ਼ਿਆਰਪੁਰ, 15 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ
ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ
ਵਰਤੋਂ ਕਰਦਿਆਂ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ/ਸਮਾਜਿਕ ਜਾਂ
ਧਾਰਮਿਕ ਜੱਥੇਬੰਦੀ ਜਨਤਕ ਇਕੱਠ, ਧਾਰਮਿਕ ਸਥਾਨਾਂ ਅਤੇ ਵਿਆਹ ਪਾਰਟੀਆਂ ਜਾਂ ਹੋਰ
ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ
ਬੋਲੀ ਦੀ ਵਰਤੋਂ ਨਾ ਕਰੋ। ਅਜਿਹਾ ਕਰਨ ਦੀ ਸੂਰਤ ਵਿੱਚ ਸਬੰਧਤ/ਉਲੰਘਣਾ ਕਰਨ ਵਾਲੇ
ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਰੀ ਹੁਕਮਾਂ ਵਿੱਚ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ
ਬਰਕਰਾਰ ਰੱਖਣ ਲਈ ਜਨਤਕ ਇਕੱਠ, ਧਾਰਮਿਕ ਸਥਾਨਾਂ ਅਤੇ
ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ
ਭਾਸ਼ਣ ਦੇਣ ਵਾਲੇ ਦੇਣ ਜਾਂ ਸੂਗ ਬੋਲੀ ਬੋਲਣ ਵਾਲੇ ਵਿਅਕਤੀ/ਸਮਾਜਿਕ ਜਥੇਬੰਦੀ ਵਿਰੁੱਧ
ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ
ਦੱਸਿਆ ਕਿ ਇਹ ਹੁਕਮ 16 ਮਾਰਚ ਤੱਕ ਲਾਗੂ ਰਹੇਗਾ।