ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵਾਂਸ਼ਹਿਰ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਹਾੜੇ 'ਤੇ ਕੌਮੀ ਝੰਡਾ ਲਹਿਰਾਇਆ
ਨਵਾਂਸ਼ਹਿਰ, 26 ਜਨਵਰੀ : ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵਾਂਸ਼ਹਿਰ ਦੇ ਆਈ ਟੀ ਆਈ ਗਰਾਊਂਡ ਵਿਖੇ ਦੇਸ ਦੇ 74ਵੇਂ ਗਣਤੰਤਰ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀ ਲੋਕਾਂ ਨੂੰ ਚੰਗੀ ਸਿਹਤ ਤੇ ਸਿਖਿਆ ਸਹੂਲਤਾਂ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਦੀ ਝਲਕ ਕਿਸੇ ਵੀ ਸੂਬੇ ਜਾਂ ਦੇਸ਼ ਦੇ ਲੋਕਾਂ ਨੂੰ ਉਪਲਬਧ ਸੁੱਖ-ਸਹੂਲਤਾਂ ਤੋਂ ਮਿਲਦੀ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਪਹਿਲੀ 10 ਮਹੀਨੇ ਦੀ ਕਾਰਗੁਜ਼ਾਰੀ ਇਸ ਦੀਆਂ ਲੋਕ ਪੱਖੀ ਨੀਤੀਆਂ ਦਾ ਸਪੱਸ਼ਟ ਪ੍ਰਗਟਾਵਾ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕਣ ਮੌਕੇ ਭਿ੍ਰਸ਼ਟਾਚਾਰ ਮੁਕਤ ਤੇ ਇਮਾਨਦਾਰੀ ਭਰਪੂਰ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਅਤੇ ਸਰਕਾਰ ਉਸ 'ਤੇ ਅੱਜ ਵੀ ਪੂਰੀ ਤਰ੍ਹਾ ਕਾਇਮ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਘਾੜੇ ਡਾ. ਬੀ ਆਰ ਅੰਬੇਦਕਰ ਜੀ ਵੱਲੋਂ ਹਰ ਇੱਕ ਵਰਗ ਦੀ ਭਲਾਈ ਲਈ ਬਣਾਈਆਂ ਨੀਤੀਆਂ ਤਹਿਤ ਪੰਜਾਬ ਸਰਕਾਰ ਸੰਪੂਰਣ ਕਲਿਆਣਕਾਰੀ ਰਾਜ ਦੀ ਕਾਇਮੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚੰਗੀ ਸਿਹਤ ਨੂੰ ਤਰਜੀਹ ਦਿੰਦਿਆਂ ਸੂਬੇ 'ਚ ਅਗਲੇ ਦਿਨਾਂ 'ਚ 500 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ 'ਚ ਜੁਟ ਜਾਣਗੇ, ਜਿੱਥੇ ਮੁਫ਼ਤ ਦਵਾਈ ਅਤੇ ਟੈਸਟ ਉਪਲਬਧ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੂਸਰੀ ਤਰਜੀਹ ਸਰਕਾਰੀ ਸਕੂਲਾਂ 'ਚ ਕੌਮਾਂਤਰੀ ਪੱਧਰ ਦੀ ਸਿਖਿਆ ਮੁਹੱਈਆ ਕਰਵਾਉਣ ਦੀ ਹੈ, ਜਿਸ ਲਈ 100 ਸਕੂਲ ਆਫ਼ ਐਮੀਨੈਂਸ ਬਣਾਉਣੇ ਪਹਿਲੇ ਪੜਾਅ 'ਚ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਨੌਜੁਆਨ ਪੀੜ੍ਹੀ ਦਾ ਵੱਡਾ ਸੰਸਾ ਰੋਜ਼ਗਾਰ ਦਾ ਹੈ, ਸੂਬੇ 'ਚ ਹੁਣ ਤੱਕ 26 ਹਜ਼ਾਰ ਦੇ ਕਰੀਬ ਨਿਯੁੱਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਕਰੀਬ 9 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜੁਆਨ ਪੰਜਾ ਬ ਦਾ ਭਵਿੱਖ ਹਨ ਅਤੇ ਸੂਬੇ ਦੇ ਭਵਿੱਖ ਨੂੰ ਬਚਾਉਣ ਲਈ ਮੈਰਿਟ 'ਤੇ ਆਧਾਰਿਤ ਭਰਤੀ ਖੋਲ੍ਹੀ ਗਈ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਘਰਾਂ ਦੇ 600 ਯੂਨਿਟ ਬਿਜਲੀ ਮੁਆਫ਼ ਕਰਨ ਦਾ ਵਾਅਦਾ ਪੂਰਾ ਤਾਂ ਹੋਇਆ ਹੀ, ਸਗੋਂ ਸੂਬੇ ਦੇ 90 ਫ਼ੀਸਦੀ ਘਰੇਲੂ ਬਿਜਲੀ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣ ਲਈ ਖੇਡਾਂ ਦੇ ਬਜਟ 'ਚ 38 ਫ਼ੀਸਦੀ ਵਾਧਾ ਕੀਤਾ ਗਿਆ। ਸੂਬੇ 'ਚ ਬਲਾਕ ਤੋਂ ਲੈ ਕੇ ਸਟੇਟ ਪੱਧਰ ਤੱਕ ਦੇ ਖੇਡ ਮੁਕਾਬਲੇ ਕਰਵਾਏ ਗਏ। ਕੌਮਾਂਤਰੀ ਖੇਡ ਮੁਕਾਬਲਿਆਂ ਵਾਸਤੇ ਉਤਸ਼ਾਹਿਤ ਕਰਨ ਲਈ ਬਰਮਿੰਘਮ ਰਾਸ਼ਟਰ ਮੰਡਲ ਖੇਡਾਂ ਦੇ ਪੰਜਾਬ ਨਾਲ ਸਬੰਧਤ ਜੇਤੂ ਖਿਡਾਰੀਆਂ ਨੂੰ 9.85 ਕਰੋੜ ਦੇ ਨਗਦ ਇਨਾਮ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਡ ਨੀਤੀ ਅਤੇ ਖੇਤੀਬਾੜੀ ਨੀਤੀ ਜਲਦ ਹੀ ਆ ਰਹੀ ਹੈ, ਜਿਸ ਦਾ ਉਦੇਸ਼ ਖੇਡਾਂ ਦੀ ਕੌਮਾਂਤਰੀ ਮੁਕਾਬਲਿਆਂ ਲਈ ਪਨੀਰੀ ਤਿਆਰ ਕਰਨ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਨੂੰ ਉਤਸ਼ਹਿਤ ਕਰਨਾ ਹੈ।
ਮੁੱਖ ਮੰਤਰੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੂੰ ਭਿ੍ਰਸ਼ਟ ਲੋਕਾਂ ਖ਼ਿਲਾਫ਼ ਆਮ ਲੋਕਾਂ ਦਾ ਕਾਰਵਾਈ ਦਾ ਰਾਮਬਾਣ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀ ਇੱਕ ਨੁਕਾਤੀ ਜ਼ੀਰੋ-ਭਿ੍ਰਸ਼ਟਾਚਾਰ ਨੀਤੀ ਤਹਿਤ ਭਿ੍ਰਸ਼ਟਚਾਰੀਆਂ ਖ਼ਿਲਾਫ਼ ਕਾਰਵਾਈ 'ਚ ਕਿਸੇ ਵੀ ਤਰ੍ਹਾਂ ਦੀ ਲਿਹਾਜ਼ ਨਹੀਂ ਵਰਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗ-ਕਲਚਰ ਨੂੰ ਨੱਥ ਪਾਉਣ ਬਾਅਦ ਨਿਵੇਸ਼ ਲਈ ਸੁਰੱਖਿਆ ਮਾਹੌਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ਦੇਖ ਕੇ ਵੱਡੇ-ਵੱਡੇ ਸਨਅਤਕਾਰ ਨਿਵੇਸ਼ ਲਈ ਤਿਆਰ ਹੋਏ ਹਨ। ਉਨ੍ਹਾਂ ਕਿਹਾ ਕਿ ਫ਼ਰਵਰੀ 'ਚ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਕਰਵਾਇਆ ਜਾ ਰਿਹਾ ਹੈ।
ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਨੇ ਆਪਣੀ ਵਿਭਾਗੀ ਪ੍ਰਗਤੀ ਦੱਸਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਹਵਾਈ ਅੱਡੇ ਲਈ 26 ਸਰਕਾਰੀ ਵਾਲਵੋ ਬੱਸਾਂ ਚਲਾਈਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਸਸਤਾ ਅਤੇ ਆਰਾਮਦਾਇਕ ਸਫ਼ਰ ਮਿਲ ਰਿਹਾ ਹੈ। ਸੂਬੇ ਵਿੱਚ ਲੰਪੀ ਸਕਿਨ ਦੀ ਬਿਮਾਰੀ ਨੂੰ ਕਾਬੂ ਕਰਨ ਲਈ 10 ਲੱਖ ਪਸ਼ੂਆਂ ਵਾਸਤੇ 1.54 ਕਰੋੜ ਰੁਪਏ ਦੀ ਲਾਗਤ ਨਾਲ ਵੈਕਸੀਨ ਖ਼ਰੀਦੀ ਗਈ। ਬਿਮਾਰੀ ਤੋਂ ਪੀੜਤ ਪਸ਼ੂਆਂ ਦੇ ਇਲਾਜ ਲਈ 1 ਕਰੋੜ 37 ਲੱਖ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਖਟਕੜ ਕਲਾਂ ਦੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਦੀ ਅਪਗ੍ਰੇਡੇਸ਼ਨ ਕਰਕੇ ਇਸ ਨੂੰ ਸਰਕਾਰ ਵੱਲੋਂ ਆਡੀਓ-ਵਿਜ਼ੂਅਲ ਕੰਨਟੈਂਟ ਨਾਲ ਹੋਰ ਦਿਲਚਸਪੀ ਭਰਪੂਰ ਬਣਾਉਣ ਅਤੇ ਮਿਊਜ਼ੀਅਮ ਦੇ ਬਾਹਰ ਲਾਈਟਿੰਗ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ 'ਤੇ 6 ਕਰੋੜ ਰੁਪਏ ਦੇ ਕਰੀਬ ਖ਼ਰਚ ਆਉਣਗੇ।ਇਹ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ 10 ਨਵੇਂ ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ।
ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਐਨ ਸੀ ਸੀ ਕੈਡੇਟਾਂ 'ਤੇ ਆਧਾਰਿਤ ਮਾਰਚ ਪਾਸਟ ਵੱਲੋਂ ਸਲਾਮੀ ਦਿੱਤੀ ਗਈ। ਸਰਕਾਰੀ ਵਿਭਾਗਾਂ ਸਿਹਤ ਵਿਭਾਗ, ਪੁਲਿਸ ਮਹਿਕਮਾ, ਰੋਜ਼ਗਾਰ ਉਤਪਤੀ, ਨਗਰ ਕੌਂਸਲ ਨਵਾਂਸ਼ਹਿਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਾਗ਼ਬਾਨੀ, ਵੇਰਕਾ, ਮਾਰਕਫ਼ੈਡ, ਸਹਿਕਾਰੀ ਬੈਂਕ, ਲੀਡ ਬੈਂਕ ਪੀ ਐਨ ਬੀ ਅਤੇ ਆਯੂਰਵੈਦਿਕ ਤੇ ਯੂਨਾਨੀ ਵਿਭਾਗ ਵੱਲੋਂ ਵੱਖ-ਵੱਖ ਪ੍ਰਾਪਤੀਆਂ 'ਤੇ ਆਧਾਰਿਤ ਝਾਕੀਆਂ ਦਿਖਾਈਆਂ ਗਈਆਂ। ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ ਟੀ ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ਦਾ ਗੁਲਦਸਤਾ ਪੇਸ਼ ਕੀਤਾ ਗਿਆ।
ਉਨ੍ਹਾਂ ਨੇ ਸਮਾਗਮ ਦੀ ਪੇਸ਼ਕਾਰੀ ਤੋਂ ਖੁਸ਼ ਹੁੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਜ਼ਿਲ੍ਹੇ ਦੇ ਸਕੂਲਾਂ 'ਚ 27 ਜਨਵਰੀ ਦੀ ਸਥਾਨਕ ਛੁੱਟੀ ਐਲਾਨਣ ਦੀ ਸਿਫ਼ਾਰਸ਼ ਵੀ ਕੀਤੀ।
ਟਰਾਂਸਪੋਰਟ ਮੰਤਰੀ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ, ਸਵ. ਸੁਤੰਤਰਤਾ ਸੈਨਾਨੀ ਬੂਟਾ ਸਿੰਘ ਮੀਰਪੁਰ ਜੱਟਾਂ ਦੇ ਪਰਿਵਾਰ ਪਤਨੀ ਪ੍ਰੀਤਮ ਕੌਰ ਅਤੇ ਬੇਟੀ ਸੁਰਜੀਤ ਕੌਰ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਦੋਸ਼ਾਲਾ ਤੇ ਮਿਠਾਈ ਦੇ ਕੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰੇਡ ਕਮਾਂਡਰ ਡੀ ਐਸ ਪੀ ਹਰਸ਼ਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਸਮੇਤ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਆ ਵੀ ਗਿਆ। ਮੇਜਰ ਹਿੰਦੁਸਤਾਨੀ ਵੱਲੋਂ ਮੋਟਰ ਸਾਈਕਲ 'ਤੇ ਦਿਖਾਏ ਕਰਤੱਬ ਵੀ ਖਿੱਚ ਭਰਪੂਰ ਰਹੇ।
ਇਸ ਮੌਕੇ ਮੁੱਖ ਮਹਿਮਾਨ ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਲੋੜਵੰਦ ਲੋਕਾਂ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ 14 ਟ੍ਰਾਈਸਾਈਕਲ ਅਤੇ 13 ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।
ਸਮਾਗਮ ਦੌਰਾਨ ਮੌਜੂਦ ਪ੍ਰਮੁੱਖ ਸਖਸ਼ੀਅਤਾਂ 'ਚ ਨਵਾਂਸ਼ਹਿਰ ਦੇ ਐਮ ਐਲ ਏ ਡਾ. ਨਛੱਤਰ ਪਾਲ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ. ਕੰਵਲਜੀਤ ਸਿੰਘ ਬਾਜਵਾ, ਆਈ ਜੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਆਪ ਆਗੂ ਲਲਿਤ ਮੋਹਨ ਪਾਠਕ ਤੇ ਕੁਲਜੀਤ ਸਿੰਘ ਸਰਹਾਲ, ਅਸ਼ੋਕ ਕੁਮਾਰ ਕਟਾਰੀਆ ਅਤੇ ਇੰਪਰੂਵਮੈਂਟ ਟ੍ਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਪ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਦੇ ਨਾਮ ਜ਼ਿਕਰਯੋਗ ਹਨ।
ਇਸ ਮੌਕੇ ਏ ਡੀ ਸੀ (ਜ) ਰਾਜੀਵ ਵਰਮਾ, ਏ ਡੀ ਸੀ (ਪੇਂਡੂ ਵਿਕਾਸ) ਦਵਿੰਦਰ ਸ਼ਰਮਾ, ਐਸ ਪੀਜ਼ ਡਾ. ਮੁਕੇਸ਼ ਤੇ ਗੁਰਮੀਤ ਕੌਰ, ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਅਤੇ ਸਹਾਇਕ ਕਮਿਸ਼ਨਰ (ਜ) ਡਾ. ਗੁਰਲੀਨ ਸਿੱਧੂ, ਡੀ ਐਸ ਪੀਜ਼ ਸੁਰਿੰਦਰ ਚਾਂਦ, ਰਣਜੀਤ ਸਿੰਘ ਬਦੇਸ਼ਾਂ ਤੇ ਲਖਵੀਰ ਸਿੰਘ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ਜ਼ਿਲ੍ਹਾ ਸਿਖਿਆ ਅਫ਼ਸਰ ਡਾ. ਕੁਲਤਰਨ ਸਿੰਘ ਅਤੇ ਤਹਿਸੀਲਦਾਰ ਸਰਵੇਸ਼ ਰਾਜਨ ਮੌਜੂਦ ਸਨ।
ਫ਼ੋਟੋ ਕੈਪਸ਼ਨ: ਆਈ ਟੀ ਆਈ ਸਟੇਡੀਅਮ ਨਵਾਂਸ਼ਹਿਰ ਵਿਖੇ 74ਵੇਂ ਗਣਤੰਤਰ ਦਿਵਸ ਦੌਰਾਨ ਝੰਡਾ ਲਹਿਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਗਣਤੰਤਰ ਦਿਵਸ ਸਮਾਗਮ ਦੀਆਂ ਹੋਰ ਤਸਵੀਰਾਂ।