ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡਾ. ਆਸਾ ਨੰਦ ਸੀਨੀਅਰ ਸੰਕੈਡਰੀ ਸਕੂਲ, ਵਿਖੇ ਬਾਲ ਅਧਿਕਾਰ, ਨੈਸ਼ਨਲ ਲੋਕ ਅਦਾਲਤ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 19 ਜਨਵਰੀ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ.
ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,
ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੀਰਵਾਰ ਨੂੰ ਡਾ. ਆਸਾ ਨੰਦ ਸੀਨੀਅਰ ਸੰਕੈਡਰੀ ਸਕੂਲ,
ਨਵਾਂਸ਼ਹਿਰ ਵਿਖੇ ਬਾਲ ਅਧਿਕਾਰ, 11 ਫ਼ਰਵਰੀ ਨੂੰ ਲਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਅਤੇ
ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ
ਸਕੱਤਰ ਕਮਲਦੀਪ ਸਿੰਘ ਧਾਲੀਵਾਲ ਸੀ. ਜੇ.ਐਮ ਸ਼ਾਮਿਲ ਹੋਏ। ਇਸ ਸੈਮੀਨਾਰ ਵਿੱਚ ਸਕੂਲ ਦੇ
ਵਿਦਿਆਰਥੀਆ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਪੋਕਸੋ ਐਕਟ ਅਤੇ ਨਸ਼ਿਆਂ ਤੋ ਦੂਰ ਰਹਿਣ
ਬਾਰੇ ਜਾਗਰੂਕ ਕੀਤਾ ਗਿਆ। ਇਸ ਤੋ ਇਲਾਵਾ ਵਿਦਿਆਰਥੀਆਂ ਨੂੰ ਚਾਈਲਡ ਹੈਲਪ ਲਾਈਨ ਨੰਬਰ
1098, ਪੁਲਿਸ ਹੈਲਪ ਲਾਈਨ 100, 112 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ
ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਮੁਫ਼ਤ ਕਾਨੂੰਨੀ
ਸਹਾਇਤਾ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ
ਟੈਲੀਫ਼ੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਟੋਲ
ਫ੍ਰੀ ਨੰਬਰ 1968 'ਤੇ ਸੰਪਰਕ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
ਇਸ ਤੋਂ ਇਲਾਵਾ 11 ਫ਼ਰਵਰੀ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਦੇ ਬਾਰੇ ਵੀ ਜਾਗਰੂਕ
ਕੀਤਾ ਗਿਆ, ਜਿਸ ਲਈ ਅਰਜ਼ੀ ਸਬੰਧਤ ਅਦਾਲਤ ਜਿੱਥੇ ਕੇਸ ਚੱਲ ਰਿਹਾ ਹੋਵੇ, ਦਿੱਤੀ ਜਾਵੇ।
ਪ੍ਰੀ-ਲਿਟੀਗੇਸ਼ਨ ਕੇਸਾਂ ਦੇ ਮਾਮਲੇ 'ਚ ਇਹ ਅਰਜ਼ੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ ਵਿਖੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਡਾਇਰੈਕਟਰ ਅਚਲਾ ਭੱਲਾ, ਸਮੂਹ
ਸਕੂਲ ਸਟਾਫ ਅਤੇ ਦਫ਼ਤਰ ਵੱਲੋਂ ਸਪਨਾ ਜੱਗੀ, ਰੋਹਿਤ ਕੁਮਾਰ, ਦੇਸ ਰਾਜ ਬਾਲੀ, ਵਾਸਦੇਵ
ਪਰਦੇਸੀ ਅਤੇ ਸਾਗਰ ਹਾਜ਼ਰ ਸਨ।