ਹੁਸ਼ਿਆਰਪੁਰ, 9 ਜਨਵਰੀ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ 20 ਜਨਵਰੀ 2023 ਤੱਕ ਚਲਾਈ ਜਾ ਰਹੀ 'ਲੀਗਲ ਲਿਟਰੇਸੀ ਐਟ ਦਾ ਡੋਰਸਟੈਪ' ਚਾਨਣ ਮੁਨਾਰਾ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਪਿੰਡ ਹਰੀਪੁਰ, ਜ਼ਿਲ੍ਹਾ ਹੁਸ਼ਿਆਅਰਪੁਰ ਵਿਖੇ ਘਰ—ਘਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਪਿੰਡ ਹਰੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਵਾਸੀਆ ਨੂੰ ਮੁਫਤ ਕਾਨੂੰਨੀ ਸੇਵਾਵਾਂ, ਮਾਤਾ—ਪਿਤਾ ਅਤੇ ਬਜ਼ੁਰਗਾਂ ਦੀ ਦੇਖ ਭਾਲ ਸਬੰਧੀ, ਜਨ—ਉਪਯੋਗੀ ਸੇਵਾਵਾਂ ਅਤੇ ਘਰੇਲੂ ਹਿੰਸਾ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਬਲਵੀਰ ਸਿੰਘ ਪੰਚਾਇਤ ਮੈਂਬਰ ਅਤੇ ਪੈਰਾ—ਲੀਗਲ ਵਲੰਟੀਅਰ ਪਵਨ ਕੁਮਾਰ ਹਾਜ਼ਰ ਸਨ।