ਡੀ ਸੀ ਰੰਧਾਵਾ ਵੱਲੋਂ ਜ਼ਿਲ੍ਹੇ ’ਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਕਾਲਜ ਜਾਡਲਾ ’ਚ ਹੁਨਰ ਵਿਕਾਸ ਸਿਖਲਾਈ ਕੇਂਦਰ ਖੋਲ੍ਹਣ ਨੂੰ ਮਨਜੂਰੀ

ਨਵਾਂਸ਼ਹਿਰ, 19 ਜਨਵਰੀ, 2023: ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ
ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹੇ 'ਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਦਾਰ
ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ ਹੁਨਰ ਵਿਕਾਸ ਕੇਂਦਰ ਖੋਲ੍ਹਣ ਦੀ ਮਨਜ਼ੂਰੀ
ਦਿੱਤੀ ਗਈ, ਜਿਸ ਤਹਿਤ ਜ਼ਿਲ੍ਹੇ 'ਚ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕੋਈ ਵੀ ਭਾਗੀਦਾਰ
ਕਾਲਜ ਵੱਲੋਂ ਨਿਰਧਾਰਿਤ ਸ਼ਰਤਾਂ ਅਧੀਨ ਸਿਖਲਾਈ ਕੇਂਦਰ ਸਥਾਪਿਤ ਕਰ ਸਕਦਾ ਹੈ। ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਨਵੰਬਰ ਅਤੇ ਦਸੰਬਰ 2022 ਦੇ ਕੰਮਾਂ ਦੀ
ਰੀਵਿਊ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਰੋਜ਼ਗਾਰ ਦੇ ਚਾਹਵਾਨ ਨੌਜੁਆਨਾਂ
ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਨੂੰ ਵਧਾਇਆ ਜਾਵੇ। ਇਸ
ਮੌਕੇ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ
ਵੱਲੋਂ ਡਿਪਟੀ ਕਮਿਸ਼ਨਰ ਨੂੰ ਬਿਊਰੋ ਵੱਲੋਂ ਨਵੰਬਰ ਅਤੇ ਦਸੰਬਰ 2022 ਮਹੀਨੇ ਦੇ ਕੰਮਾਂ
ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਮਹੀਨਾ ਦਸੰਬਰ
2022 ਦੌਰਾਨ ਦੋ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ ਸੀ। ਇਹਨਾਂ ਰੋਜ਼ਗਾਰ ਮੇਲਿਆਂ
ਵਿੱਚ 248 ਪ੍ਰਾਰਥੀ ਸ਼ਾਮਿਲ ਹੋਏ ਅਤੇ 159 ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ
ਚੁਣਿਆ ਗਿਆ। ਇਸ ਮੌਕੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਹਰਮੇਸ਼ ਲਾਲ, ਲੀਡ
ਬੈਂਕ ਮੈਨੇਜਰ, ਸ਼੍ਰੀਮਤੀ ਸਿੰਮੀ ਜੌਹਲ ਪਿ੍ਰੰਸੀਪਲ ਸਰਕਾਰੀ ਕਾਲਜ ਜਾਡਲਾ, ਸ਼ੰਮੀ
ਠਾਕੁਰ, ਬਲਾਕ ਮਿਸ਼ਨ ਮੈਨੇਜਰ, ਸ਼੍ਰੀ ਹਰਮਨਦੀਪ ਸਿੰਘ ਕਰੀਅਰ ਕਾਊਂਸਲਰ ਅਤੇ ਵਿਜੇ
ਸਹਿਵਾਗ, ਯੰਗ ਪ੍ਰੋਫੈਸ਼ਨਲ ਹਾਜ਼ਰ ਸਨ।