ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 28 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ 'ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਸ਼ੋਰ ਪ੍ਰਦੂਸ਼ਣ 'ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।    ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ 'ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ੍ਹ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ 'ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।
           ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ 'ਤੇ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ 'ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।
           ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ 'ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ 'ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ 'ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ  ਪਾਏ ਜਾਣ 'ਤੇ  ਅਦਾਲਤ  ਵੱਲੋਂ  ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ  ਉਕਤ  ਐਕਟ ਤਹਿਤ, ਸ਼ਿਕਾਇਤ  ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ 'ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ 'ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
            ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ 'ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
          ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪ੍ਰੋਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੁੰਦਾ ਹੈ। ਇਹ ਹੁਕਮ 28 ਫਰਵਰੀ 2023 ਤੋਂ 27 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

ਪਿੰਡਾਂ ’ਚ ਡਿਜੀਟਲ ਲਾਇਬਰੇਰੀਆਂ ਅਤੇ ਸਕੂਲਾਂ ਤੇ ਆਂਗਨਵਾੜੀਆਂ ’ਚ ਸੋਲਰ ਬਿਜਲੀ ਉਪਕਰਣਾਂ ਦੀ ਸਥਾਪਤੀ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਡੀ ਸੀ ਰੰਧਾਵਾ

ਨਵਾਂਸ਼ਹਿਰ, 28 ਫ਼ਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਵਿਸਤਿ੍ਰਤ ਪ੍ਰਾਜੈਕਟ ਰਿਪੋਰਟ ਯਕੀਨੀ ਬਣਾਉਣ ਅਤੇ ਕੰਮ ਦੀ ਗੁਣਵੱਤਾ ਲਾਜ਼ਮੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਬਹੁਤਾਤ ਵਾਲੇ ਪਿੰਡਾਂ 'ਚ ਡਿਜੀਟਲ ਲਾਇਬ੍ਰੇਰੀਆਂ ਅਤੇ ਸਕੂਲਾਂ ਤੇ ਆਂਗਨਵਾੜੀਆਂ 'ਚ ਸੋਲਰ ਬਿਜਲੀ ਉਪਕਰਣਾਂ ਦੀ ਸਥਾਪਤੀ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਜ਼ਿਕਰ ਕਰਦਿਆਂ, ਇਨ੍ਹਾਂ ਪਿੰਡਾਂ ਦੀ ਪੰਚਾਇਤਾਂ ਪਾਸੋਂ ਤੁਰੰਤ ਮਤੇ ਪਵਾ ਕੇ ਭੇਜਣ ਦੀ ਤਾਕੀਦ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਪਿੰਡਾਂ ਅਤੇ ਸ਼ਹਿਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਉੱਚ ਮਿਆਰ ਆਧਾਰ 'ਤੇ ਕਰਵਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਪਿੰਡਾਂ 'ਚ ਲੱਗਦੇ ਪੇਵਰ ਦੀ ਮੋਟਾਈ ਤੇ ਭਾਰ ਸਹਿਣ ਦੀ ਸਮਰੱਥਾ ਨੂੰ ਬਾਕਾਇਦਾ ਤੌਰ 'ਤੇ ਟੈਸਟ ਕਰਨ ਵਾਸਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਨੂੰ ਨਵਾਂਸ਼ਹਿਰ 'ਚ 'ਕੰਪੈਕਸ਼ਨ ਲੈਬ' ਦੀ ਸਥਾਪਤੀ ਲਈ ਆਖਿਆ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਹੋਣ ਵਾਲੇ ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਸ ਦੀ ਢੁਕਵੀਂ ਡਰਾਇੰਗ, ਡੀ ਪੀ ਆਰ ਤੇ ਸ਼ੁਰੂ ਹੋਣ ਅਤੇ ਸਮਾਪਤ ਹੋਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ ਤਾਂ ਜੋ ਕੰਮ ਨਿਰਧਾਰਿਤ ਸਮੇਂ 'ਚ ਤੈਅ ਮਿਆਰਾਂ ਅਨੁਸਾਰ ਹੋਵੇ। ਇਸ ਮੌਕੇ ਸ਼ਹਿਰਾਂ ਦੇ ਕੰਮਾਂ ਬਾਰੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਪਿੰਡਾਂ ਦੇ ਕੰਮਾਂ ਬਾਰੇ ਵਧੀਕ ਡਿਪਟੀ ਕਮਿਸ਼ਮਰ (ਪੇਂਡੂ ਵਿਕਾਸ) ਦਵਿੰਦਰ ਕੁਮਾਰ ਵੱਲੋਂ ਤਫ਼ਸੀਲ 'ਚ ਜਾਣਕਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਮੀਟਿੰਗਾਂ ਦੌਰਾਨ ਇਨ੍ਹਾਂ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਵੱਲੋਂ ਪਿਛਲੇ ਮਹੀਨੇ 'ਚ 274 ਨਵੀਂਆਂ ਪੈਨਸ਼ਨਾਂ ਲਾਉਣ ਅਤੇ ਜ਼ਿਲ੍ਹੇ 'ਚ ਕੁੱਲ 76828 ਲਾਭਪਾਤਰੀ ਹੋਣ ਬਾਰੇ ਦੱਸਿਆ ਗਿਆ। ਇਨ੍ਹਾ ਲਾਭਪਾਤਰੀਆਂ ਨੂੰ 11, 52, 4200 ਰੁਪਏ ਦੀ ਪੈਨਸ਼ਨ ਰਾਸ਼ੀ ਦਿੱਤੀ ਗਈ ਹੈ। ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਭਲਾਈ ਅਫ਼ਸਰ ਆਸ਼ੀਸ਼ ਕਥੂਰੀਆ ਨੇ ਦੱਸਿਆ ਕਿ ਜਨਵਰੀ 2023 ਨਾਲ ਸਬੰਧਤ ਆਸ਼ੀਰਵਾਦ ਸਕੀਮ ਦੇ 145 ਕੇਸਾਂ ਦਾ ਪੂਰਵ-ਆਡਿਟ ਕਰਵਾ ਲਿਆ ਗਿਆ ਹੈ ਅਤੇ ਹੁਣ ਇਹ ਏ ਡੀ ਸੀ ਦੀ ਅਗਵਾਈ ਹੇਠ ਗਠਿਤ ਕਮੇਟੀ ਪਾਸੋਂ ਮਨਜੂਰ ਕਰਵਾ ਕੇ ਸਿੱਧੀ ਖਾਤਿਆਂ 'ਚ ਅਦਾਇਗੀ ਲਈ ਵਿਭਾਗ ਨੂੰ ਭੇਜ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਪ੍ਰਤੀਨਿਧ ਸੀ ਡੀ ਪੀ ਓ ਪੂਰਣ ਪੰਕਜ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 13920 ਗਰਭਵਤੀ ਮਹਿਲਾਵਾਂ ਨੂੰ 5, 06, 50000 ਰੁਪਏ ਦੀ ਰਾਸ਼ੀ ਲਾਭ ਵਜੋਂ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਗਰਭ ਧਾਰਣ ਮੌਕੇ ਪਹਿਲੇ ਚੈਕ ਅਪ ਤੋਂ ਲੈ ਕੇ ਨਵਜਨਮੇ ਬੱਚੇ ਦੇ ਹੋਣ ਵਾਲੇ ਟੀਕਾਕਰਣ ਦੇ ਮੁਕੰਮਲ ਹੋਣ 'ਤੇ ਤਿੰਨ ਪੜਾਵਾਂ 'ਚ 5000 ਰੁਪਏ ਪ੍ਰਤੀ ਮਹਿਲਾ ਦਾ ਲਾਭ ਦਿੱਤਾ ਜਾਂਦਾ ਹੈ। ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਹੋਈ ਮੀਟਿੰਗ 'ਚ ਕਾਰਜਕਾਰੀ ਇੰਜੀਨੀਅਰ ਜਨ ਸਿਹਤ ਪੁਨੀਤ ਭਸੀਨ, ਐਸ ਡੀ ਓ ਸੀਵਰੇਜ ਰਣਜੀਤ ਸਿੰਘ, ਈ ਓ ਸੁਖਦੇਵ ਸਿੰਘ ਬੰਗਾ, ਈ ਓ ਭਜਨ ਚੰਦ ਬਲਾਚੌਰ, ਬੀ ਡੀ ਪੀ ਓ ਰਾਜਵਿੰਦਰ ਕੌਰ ਨਵਾਂਸ਼ਹਿਰ, ਬੀ ਡੀ ਪੀ ਓ ਹੇਮਰਾਜ ਔੜ ਤੇ ਬੀ ਡੀ ਪੀ ਓ ਜਗਤਾਰ ਸਿੰਘ ਮੌਜੂਦ ਸਨ।

ਹੋਲੀ ਦੇ ਤਿਉਹਾਰ ਮੌਕੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ 8 ਮਾਰਚ ਨੂੰ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 28 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਮਾਰਚ, 2023 ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਹੋਲੀ ਦੇ  ਤਿਉਹਾਰ ਨੂੰ ਮੁੱਖ ਰੱਖਦੇ ਹੋਏ ਰਾਜ 'ਚ ਛੁੱਟੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ 'ਚ ਵੀ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਕਰਾਫ਼ਟ ਮੇਲੇ 'ਚ ਮੇਲੀਆਂ ਨੂੰ ਪੰਜਾਬ ਤੇ ਪੰਜਾਬੀਅਤ ਨਾਲ ਜੁੜਨ ਦਾ ਹੌਕਾ ਦੇ ਰਿਹੈ ਨੁੱਕੜ ਨਾਟਕ 'ਨਤੀਜਾ ਜ਼ੀਰੋ'

ਪਟਿਆਲਾ, 27 ਫਰਵਰੀ: ਸ਼ੀਸ਼ ਮਹਿਲ ਦੇ ਵਹਿੜੇ 'ਚ ਸਜਿਆਂ ਰੰਗਲਾ ਪੰਜਾਬ ਕਰਾਫ਼ਟ ਮੇਲਾ ਜਿਥੇ ਪਟਿਆਲਵੀਆਂ ਲਈ ਖਰੀਦੋ ਫਰੋਖਤ ਲਈ ਖਿੱਚ ਦੇ ਕੇਂਦਰ ਬਣ ਰਿਹਾ ਹੈ ਉਥੇ ਸਭਿਆਚਾਰਕ ਗਤੀਵਿਧੀਆਂ ਸਮੇਤ ਨੁੱਕੜ ਨਾਟਕਾਂ ਰਾਹੀਂ ਸਮਾਜ ਨੂੰ ਵੱਖ ਵੱਖ ਸੁਨੇਹੇ ਵੀ ਦੇ ਰਿਹਾ ਹੈ।
  ਕਰਾਫ਼ਟ ਮੇਲੇ ਨੂੰ ਵੱਖ ਵੱਖ ਵੰਨਗੀਆਂ ਨਾਲ ਸ਼ਿੰਗਾਰ ਰਹੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਵਿਚ ਜਿੱਥੇ ਸਟੇਜ ਉਪਰ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ ਨਾਲ ਨਾਲ ਮੇਲੇ ਵਿਚ ਮੇਲੀਆਂ ਦੇ ਮਨੋਰੰਜਨ ਲਈ ਸਵੇਰੇ ਤੇ ਸ਼ਾਮ ਸਮੇਂ ਨੁੱਕੜ ਨਾਟਕਾਂ ਦਾ ਮੰਚਨ ਵੀ ਹੋ ਰਿਹਾ ਹੈ। ਅੱਜ ਸਰਕਾਰੀ ਮਹਿੰਦਰਾ ਕਾਲਜ ਦੀ ਟੀਮ ਵੱਲੋਂ 'ਨਤੀਜਾ ਜ਼ੀਰੋ' ਨਾਮ ਦੇ ਨੁੱਕੜ ਨਾਟਕ ਨਾਲ ਲੋਕਾਂ ਨੂੰ ਬਾਹਰ ਨਾ ਜਾਣ, ਪੰਜਾਬੀ ਪੜ੍ਹਨ, ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਵਿਰੁੱਧ ਵਿਅੰਗਮਈ ਹੋਕਾ ਦੇ ਕੇ ਰੰਗਲਾ ਪੰਜਾਬ ਸਿਰਜਣ ਦੀ ਅਪੀਲ ਕੀਤੀ ਗਈ। ਨਾਟਕ ਦਾ ਮੰਚਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪ੍ਰੋ ਸ਼ਵਿੰਦਰ ਸਿੰਘ ਰੇਖੀ ਦੀ ਅਗਵਾਈ ਵਿੱਚ ਸੁਰਜੀਤ ਸਿੰਘ ਜੁਗਨੂੰ ਦੀ ਨਿਰਦੇਸ਼ਨਾ ਹੇਠ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ ਈਸ਼ਾ ਸਿੰਘਲ ਨੇ ਦੱਸਿਆ ਕਿ ਰੰਗਲਾ ਪੰਜਾਬ ਕਰਾਫ਼ਟ ਮੇਲੇ 'ਚ ਰੋਜਾਨਾ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੀ ਪ੍ਰਤਿਭਾ ਦਿਖਾਈ ਜਾਂਦੀ ਹੈ ਨਾਲ ਹੀ ਪਟਿਆਲਾ ਦੇ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵੀ ਆਪਣਾ ਹੁਨਰ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਰੰਗਲਾ ਪੰਜਾਬ ਕਰਾਫ਼ਟ ਮੇਲੇ ਦਾ ਹਿੱਸਾ ਬਣਨ ਦਾ ਖੁੱਲ੍ਹਾ ਸੱਦਾ ਦਿੱਤਾ।
ਕੈਪਸ਼ਨ : ਕਰਾਫ਼ਟ ਮੇਲੇ ਦੌਰਾਨ ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀ ਨੁੱਕੜ ਨਾਟਕ ਖੇਡਦੇ ਹੋਏ।

ਜਨਵਰੀ ਮਹੀਨੇ ’ਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 30 ਪਰਚਿਆਂ ’ਚ 31 ਦੋਸ਼ੀਆਂ ਦੀ ਗਿ੍ਰਫ਼ਤਾਰੀ

ਨਵਾਂਸ਼ਹਿਰ, 27 ਫ਼ਰਵਰੀ :  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ 'ਚ ਜ਼ਿਲ੍ਹਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਜਨਵਰੀ ਮਹੀਨੇ ਦੌਰਾਨ 30 ਐਨ ਡੀ ਪੀ ਐਸ ਐਕਟ ਦੇ ਪਰਚੇ ਦਰਜ ਕੀਤੇ ਗਏ, ਜਿਨ੍ਹਾਂ 'ਚ 31 ਦੋਸ਼ੀਆਂ ਦੀ ਗਿ੍ਰਫ਼ਤਾਰੀ ਹੋਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਦੇ ਡੀ ਐਸ ਪੀ (ਪੀ ਬੀ ਆਈ ਤੇ ਨਾਰਕੋਟਿਕਸ) ਅਮਰ ਨਾਥ ਵੱਲੋਂ ਐਨ ਡੀ ਪੀ ਐਸ ਐਕਟ ਤਹਿਤ ਪਰਚੇ ਦਰਜ ਕਰਨ 'ਚ ਜ਼ਿਲ੍ਹੇ ਦੇ ਸੂਬੇ 'ਚ ਤੀਸਰੇ ਸਥਾਨ 'ਤੇ ਦੱਸੇ ਜਾਣ 'ਤੇ, ਇਸ ਨੂੰ ਦੂਸਰੇ ਜ਼ਿਲ੍ਹਿਆਂ ਦੀ ਵਸੋਂ ਮੁਤਾਬਕ ਪ੍ਰਤੀਸ਼ਤਤਾ ਅਨੁਸਾਰ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਵਸੋਂ ਦੀ ਪ੍ਰਤੀਸ਼ਤਤਾ ਮੁਤਾਬਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਸ਼ਾ ਰੋਕੂ ਗਤੀਵਿਧੀਆਂ 'ਚ ਤੀਸਰੇ ਸਥਾਨ ਤੋਂ ਪਹਿਲੇ ਸਥਾਨ 'ਤੇ ਆਏਗਾ। ਉਨ੍ਹਾਂ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ 'ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ। ਜ਼ਿਲ੍ਹਾ ਪੁਲਿਸ ਨੇ ਨਸ਼ਾ ਬ੍ਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 30 ਮੁਕੱਦਮਿਆਂ 'ਚ 1160 ਗ੍ਰਾਮ ਹੈਰੋਇਨ, 3620 ਗ੍ਰਾਮ ਅਫ਼ੀਮ, 17 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 10 ਨਸ਼ੀਲੇ ਟੀਕੇ, 348 ਨਸ਼ੀਲੀਆਂ ਗੋਲੀਆਂ, 88750 ਰੁਪਏ ਦੀ ਡਰੱਗ ਮਨੀ ਤੇ ਇੱਕ ਮੋਬਾਇਲ ਫ਼ੋਨ, ਇੱਕ ਸਵਿਫ਼ਟ ਕਾਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ 39 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਇਸ ਮਹੀਨੇ ਦੌਰਾਨ ਐਨ ਡੀ ਪੀ ਐਸ ਮਾਮਲਿਆਂ ਤਹਿਤ ਗਿ੍ਰਫ਼ਤਾਰ 14 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਲਈ 8 ਸਕੂਲਾਂ ਤੇ 37 ਅਬਾਦੀਆਂ ਸਮੇਤ ਕੁੱਲ 59 ਥਾਂਵਾਂ 'ਤੇ ਜਾਗਰੂਕਤਾ ਕੀਤੀ ਗਈ। ਜ਼ਿਲ੍ਹੇ ਦੇ 107 ਨਸ਼ਾ ਮੁਕਤ ਪਿੰਡਾਂ ਅਤੇ 15 ਹੋਟਸਪੋਟ ਥਾਂਵਾਂ 'ਤੇ ਬਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਦੇ ਓਟ ਸੈਂਟਰਾਂ 'ਚ ਜਨਵਰੀ ਦੌਰਾਨ 15 ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਮੀਟਿੰਗ 'ਚ ਐਸ ਡੀ ਐਮ ਨਵਾਂਸ਼ਹਿਰ ਤੇ ਬੰਗਾ ਮੇਜਰ ਸ਼ਿਵਰਾਜ ਸਿੰਘ ਬੱਲ ਤੇ ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ ਵੀ ਮੌਜੂਦ ਸਨ।

ਰੰਗਲਾ ਪੰਜਾਬ ਕਰਾਫ਼ਟ ਮੇਲੇ 'ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ

ਦਿੱਖ ਪਿੰਡ ਦੇ ਬਾਜ਼ੀਗਰਾਂ ਦੀ ਟੀਮ ਕਰਾਫ਼ਟ ਮੇਲੇ 'ਚ ਛਾਈ
ਪਟਿਆਲਾ, 26 ਫਰਵਰੀ: ਸ਼ੀਸ਼ ਮਹਿਲ ਵਿਖੇ ਲੱਗੇ ਰੰਗਲਾ ਪੰਜਾਬ ਕਰਾਫ਼ਟ ਮੇਲੇ 'ਚ ਜਿਥੇ
ਸਟੇਜ 'ਤੇ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ
ਹਨ ਉਥੇ ਹੀ ਬਾਜ਼ੀਗਰਾਂ ਵੱਲੋਂ ਸ਼ੀਸ਼ ਮਹਿਲ ਦੇ ਵਿਹੜੇ 'ਚ ਬਾਜ਼ੀਆਂ ਪਾਕੇ ਦਰਸ਼ਕਾਂ ਦਾ
ਮਨੋਰੰਜਨ ਕੀਤਾ ਜਾ ਰਿਹਾ ਹੈ।
ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿੱਖ ਤੋਂ ਆਈ ਬਾਜ਼ੀਗਰਾਂ ਦੀ ਟੀਮ ਵੱਲੋਂ ਢੋਲ ਦੀ ਡੱਗੇ
ਨਾਲ ਪੌੜੀ ਤੇ ਮੰਜੇ ਦੇ ਉੱਪਰੋਂ ਪੁੱਠੀ ਛਾਲ, ਬਾਂਸਾਂ ਵਿਚੋਂ ਲੰਘ ਕੇ, ਛੱਲੇ 'ਚੋ
ਲੰਘ ਕੇ ਤੇ ਗਲੇ ਦੇ ਜ਼ੋਰ ਨਾਲ ਸਰੀਏ ਨੂੰ ਮੋੜਨ ਵਰਗੇ ਕਰਤੱਬ ਕਰਕੇ ਕਰਾਫ਼ਟ ਮੇਲੇ 'ਚ
ਪੁੱਜੇ ਦਰਸ਼ਕ ਨੂੰ ਆਪਣੀ ਕਲਾਂ ਨਾਲ ਮੋਹਿਆ ਜਾ ਰਿਹਾ ਹੈ। ਉੱਤਰ ਖੇਤਰੀ ਸਭਿਆਚਾਰ
ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਕਰਾਫ਼ਟ ਮੇਲੇ 'ਚ ਆਪਣੀ ਪ੍ਰਤਿਭਾ ਦਿਖਾ ਰਹੀ
ਬਾਜ਼ੀਗਰਾਂ ਦੀ ਟੀਮ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ
ਕਰਦਿਆਂ ਕਿਹਾ ਕਿ ਅਜਿਹੇ ਮੇਲੇ ਪਿੰਡਾਂ ਦੀਆਂ ਖੇਡਾਂ ਨੂੰ ਲੁਪਤ ਹੋਣ ਤੋਂ ਬਚਾਉਣ ਲਈ
ਕਾਰਗਰ ਸਾਬਤ ਹੋਣਗੇ।
ਕਰਾਫ਼ਟ ਮੇਲੇ 'ਚ ਪਰਿਵਾਰ ਸਮੇਤ ਪੁੱਜੇ ਪਟਿਆਲਾ ਵਾਸੀ ਹਰਨੇਕ ਸਿੰਘ ਨੇ ਕਿਹਾ ਕਿ
ਬਾਜ਼ੀਗਰਾਂ ਵੱਲੋਂ ਦਿਖਾਏ ਗਏ ਅਜਿਹੇ ਜੌਹਰ ਉਨ੍ਹਾਂ ਪਹਿਲੀ ਵਾਰ ਦੇਖੇ ਹਨ। ਕਰਤੱਬ ਦੇਖ
ਰਹੇ ਛੋਟੇ ਬੱਚੇ ਨੇ ਕਿਹਾ ਕਿ ਫ਼ਿਲਮਾਂ 'ਚ ਹੁੰਦੇ ਸਟੰਟ ਸਾਡੇ ਸਾਹਮਣੇ ਕੀਤੇ ਜਾ ਰਹੇ
ਹਨ। ਇਸ ਮੌਕੇ ਬਾਜ਼ੀਗਰਾਂ ਦੀ ਟੀਮ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਰਤੱਬ
ਸਾਲਾਂ ਦੀ ਸਖਤ ਮਿਹਨਤ ਅਤੇ ਸਰੀਰ ਨੂੰ ਇਸ ਕਲਾਂ ਨੂੰ ਕਰਨ ਦੇ ਯੋਗ ਬਣਾਉਣ ਲਈ ਰੋਜ਼ਾਨਾ
ਦੀ ਪ੍ਰੈਕਟਿਸ ਦਾ ਨਤੀਜਾ ਹੈ।
ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਨੇ ਦੱਸਿਆ ਕਿ
5 ਮਾਰਚ ਤੱਕ ਬਾਜ਼ੀਗਰਾਂ ਸਮੇਤ ਹੋਰਨਾਂ ਵੱਖ ਵੱਖ ਕਲਾਵਾਂ 'ਚ ਮੁਹਾਰਤ ਰੱਖਣ ਵਾਲੇ
ਕਲਾਕਾਰਾਂ ਨੂੰ ਕਰਾਫ਼ਟ ਮੇਲੇ ਦੇ ਇਸ ਮੰਚ ਰਾਹੀਂ ਆਪਣੀ ਕਲਾਂ ਦਿਖਾਉਣ ਦਾ ਪੂਰਾ ਮੌਕਾ
ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਜ 'ਤੇ ਅਤੇ ਮੇਲੇ 'ਚ ਵੱਖ ਵੱਖ ਸਥਾਨਾਂ 'ਤੇ
ਸਵੇਰ ਤੋਂ ਹੀ ਕਲਾਕਾਰਾਂ ਵੱਲੋਂ ਆਪਣੀਆਂ ਪੇਸ਼ਕਾਰੀ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਮੇਲੇ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ
ਦਿੱਤਾ।
ਕੈਪਸ਼ਨ : ਰੰਗਲਾ ਪੰਜਾਬ ਕਰਾਫ਼ਟ ਮੇਲੇ 'ਚ ਬਾਜ਼ੀਗਰਾਂ ਟੀਮ ਆਪਣੀ ਕਲਾਂ ਦੇ ਜੌਹਰ ਦਿਖਾਉਂਦੇ ਹੋਏ।

ਸ਼ਹੀਦ ਬਾਬਾ ਜੈ ਸਿੰਘ ਖਲਕਟ ਦਾ 270ਵਾਂ ਤਿੰਨ ਦਿਨਾਂ ਸ਼ਹੀਦੀ ਸਮਾਗਮ ਅੱਜ ਤੋਂ, ਕਈ ਸਾਰੇ ਮਹਾਂਪੁਰਖ ਕਰਨਗੇ ਕੀਰਤਨ

ਪਟਿਆਲਾ, 26 ਫਰਵਰੀ :- ਸਿੱਖ ਕੌਮ ਦੇ ਮਹਾਨ ਪੰਜ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 270ਵਾਂ ਸਲਾਨਾ ਸ਼ਹੀਦੀ ਸਮਾਗਮ 27 ਫਰਵਰੀ 2023 ਨੂੰ ਸ਼ੁਰੂ ਹੋਕੇ 1 ਮਾਰਚ ਤੱਕ ਚੱਲੇਗਾ। ਪਟਿਆਲਾ ਤੋਂ ਸਰਹਿੰਦ ਰੋਡ ਤੇ ਪਿੰਡ ਬਾਰਨ ਵਿਚ ਇਸ ਸਮਾਗਮ ਵਿਚ ਕੀਰਤਨ ਦੀਵਾਨ ਸਜਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ  ਜੀ ਖਲਕਟ ਪਿੰਡ ਬਾਰਨ ਦੀ ਕਮੇਟੀ ਨੇ ਦਸਿਆ ਕਿ 27 ਫਰਵਰੀ ਨੂੰ ਸੰਤ ਬਾਬਾ ਹਰਬੰਸ ਸਿੰਘ ਜੈਨਪੁਰ ਵਾਲੇ ਕੀਰਤਨ ਦੁਆਰਾ ਨਿਹਾਲ ਕਰਨਗੇ। 28 ਫਰਵਰੀ ਨੂੰ ਗਿ. ਪ੍ਰਿਤਪਾਲ ਸਿੰਘ ਕਥਾਵਾਚਕ ਪਟਿਆਲਾ ਵਾਲੇ ਤੇ ਸੰਤ ਬਾਬਾ ਭਗਵੰਤ ਸਿੰਘ ਢੀਂਡਸਾ ਅਤੇ ਸੰਤ ਬਾਬਾ ਸੁਖਵਿੰਤਦਰ ਸਿੰਘ ਟਿਬੇਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਰੁਹਾਨੀਅਤ ਨਾਲ ਨਿਹਾਲ ਕਰਨਗੇ। 1 ਮਾਰਚ ਨੂੰ ਅਮ੍ਰਿਤ ਸੰਚਾਰ ਹੋਵੇਗਾ ਤੇ ਕਕਾਰਾਂ ਦੀ ਦੀ ਮੁਫਤ ਸੇਵਾ ਕੀਤੀ ਜਾਵੇਗੀ। ਇਸ ਕੀਰਤਨ ਦਰਬਾਰ ਵਿਚ ਸੰਤ ਬਾਬਾ ਧਰਮ ਸਿੰਘ ਸੰਗੋਵਾਲਾ ਵੀ ਪੁੱਜਣਗੇ। ਪ੍ਰਬੰਧਕ ਕਮੇਟੀ ਨੇ ਦਸਿਆ ਕਿ ਤਿੰਨੇ ਦਿਨ ਗੁਰੂ ਦਾ ਲੰਗਰ ਅਤੁਟ ਵਰਤੇਗਾ।

ਪਿੰਡ ਥਾਂਦੀਆਂ ਵਿਖੇ ਲੱਗੇ ਚੌਥੇ ਅੱਖਾਂ ਦੇ ਅਤੇ ਫਰੀ ਮੈਡੀਕਲ ਕੈਂਪ ਵਿਚ 350 ਮਰੀਜ਼ਾਂ ਦਾ ਚੈੱਕਅੱਪ ਹੋਇਆ

ਪਿੰਡ ਥਾਂਦੀਆਂ ਵਿਖੇ ਲੱਗੇ ਚੌਥੇ ਅੱਖਾਂ ਦੇ ਅਤੇ ਫਰੀ ਮੈਡੀਕਲ ਕੈਂਪ ਵਿਚ 350 ਮਰੀਜ਼ਾਂ ਦਾ ਚੈੱਕਅੱਪ ਹੋਇਆ
ਬੰਗਾ : 25 ਫਰਵਰੀ ()  ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਹਿਯੋਗ ਨਾਲ ਚੌਥਾ ਫਰੀ ਅੱਖਾਂ ਦਾ ਅਤੇ ਜਨਰਲ ਮੈਡੀਕਲ ਚੈੱਕਅੱਪ ਗੁ: ਬਾਬਾ ਮੀਹਾਂ ਜੀ ਪਿੰਡ ਥਾਂਦੀਆਂ ਵਿਖੇ ਲਗਾਇਆ ਗਿਆ ਜਿਸ ਵਿਚ 350 ਲੋੜਵੰਦ ਮਰੀਜ਼ਾਂ ਨੇ ਫਰੀ ਚੈੱਕਅੱਪ ਕਰਵਾਇਆ ਅਤੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ। ਇਸ ਕੈਂਪ ਦੀ ਆਰੰਭਤਾ ਸਮੂਹ ਮਰੀਜ਼ਾਂ ਦੀ ਚੜ੍ਹਦੀਕਲਾ, ਤੰਦਰੁਸਤੀ ਅਤੇ ਸਰਬੱਤ ਸੰਗਤਾਂ ਦੀ ਭਲਾਈ ਲਈ ਸੰਗਤੀ ਰੂਪ ਵਿੱਚ ਕੀਤੀ ਗਈ ਅਰਦਾਸ ਨਾਲ ਹੋਈ।
   ਇਸ ਮੌਕੇ ਕਨੈਡਾ ਨਿਵਾਸੀ ਦਲਵੀਰ ਸਿੰਘ ਥਾਂਦੀ ਨੇ  ਗੁ: ਬਾਬਾ ਮੀਹਾਂ ਜੀ ਪ੍ਰਬੰਧਕ ਕਮੇਟੀ, ਸਮੂਹ ਐਨ ਆਰ ਆਈ ਵੀਰਾਂ, ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ  ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾਉਣ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨਾਲ ਮਿਲ ਕੇ ਫਰੀ ਅੱਖਾਂ ਦੇ ਅਤੇ ਮੈਡੀਕਲ ਕੈਂਪ ਵੀ ਭਵਿੱਖ ਵਿਚ ਲਗਾਏ ਜਾਣਗੇ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ.ਆਰ. ਆਈ.ਵੀਰਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸਾਲ ਵੱਡੀ ਗਿਣਤੀ ਵਿਚ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਵੀ ਪ੍ਰਦਾਨ ਕੀਤੀ ।
ਇਸ ਕੈਂਪ ਵਿਚ ਡਾ. ਟੀ ਅਗਰਵਾਲ ਅੱਖਾਂ ਦੇ ਅਪਰੇਸ਼ਨਾਂ ਦਾ ਮਾਹਿਰ, ਡਾ. ਬਲਵਿੰਦਰ ਸਿੰਘ ਨੱਕ ਕੰਨ ਅਤੇ ਗਲੇ ਦੇ ਰੋਗਾਂ ਮਾਹਿਰ, ਡਾ ਨਵਜੋਤ ਸਿੰਘ ਸਹੋਤਾ ਲੇਜ਼ਰ ਸਰਜਨ ਅਤੇ ਲੈਪਰੋਸਕੋਪਿਕ ਸਰਜਨ, ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ ਅਤੇ ਉਪਟਰੋਮੀਟਰਸ ਮੈਡਮ ਦਲਜੀਤ ਕੌਰ ਨੇ ਕੈਂਪ ਵਿਚ ਆਏ  350 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਪ੍ਰਦਾਨ ਕੀਤੀਆਂ ਅਤੇ ਸ਼ੂਗਰ ਟੈਸਟ ਫਰੀ ਕੀਤੇ ਗਏ। ਇਸ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਬਾਬਾ ਹਰਮਿੰਦਰ ਸਿੰਘ ਲੱਕੀ ਝੰਡਾ ਜੀ ਵਾਲੇ, ਦਲਵੀਰ ਸਿੰਘ ਥਾਂਦੀ ਟੋਰਾਂਟੋ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰੰਬਧਕ ਮੈਂਬਰ, ਦਰਸ਼ਨ ਸਿੰਘ ਪ੍ਰਧਾਨ ਗੁ: ਬਾਬਾ ਮੀਹਾਂ ਸਾਹਿਬ ਜੀ, ਮਲਕੀਤ ਸਿੰਘ, ਦਵਿੰਦਰ ਸਿੰਘ ਪ੍ਰਧਾਨ, ਢਾਡੀ ਕਿਸ਼ਨ ਸਿੰਘ ਝੰਡੇਰ, ਮਾਸਟਰ ਮਦਨ ਲਾਲ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।  ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਗੁ: ਮੀਹਾਂ ਸਾਹਿਬ ਜੀ ਪਿੰਡ ਥਾਂਦੀਆਂ ਵਿਖੇ ਲੱਗੇ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਦੀਆਂ ਤਸਵੀਰਾਂ

ਅਜਾਦੀ ਪਾਓ ਯਾਤਰਾ ਦੀਆਂ ਤਿਆਰੀਆਂ ਮੁਕੰਮਲ : ਫਕੀਰ ਚੰਦ ਜੱਸਲ

ਨਵਾਂਸ਼ਹਿਰ  25 ਫਰਵਰੀ  :-  ਅਣਖ ਜਗਾਓ ਅਜਾਦੀ ਪਾਓ ਯਾਤਰਾ ਦੀਆਂ ਤਿਆਰੀਆਂ ਸਬੰਧੀ  ਅੱਜ ਪਾਵਰ ਆਫ ਸੋਸਲ ਯੂਨਿਟੀ ਦੇ ਪ੍ਰਧਾਨ ਫਕੀਰ ਚੰਦ ਜੱਸਲ ਵਲੋ ਨਵਾਂਸ਼ਹਿਰ ਵਿਖੇ ਕੀਤੀ ਗਈ ਮੀਟਿੰਗ 'ਚ ਜਾਇਜਾ ਲਿਆ ਗਿਆ । ਜਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਜਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮਹੇ ਦੇ ਘਰ ਹੋਈ ।  ਇਸ ਮੀਟਿੰਗ 'ਚ  ਸ੍ਰੀ  ਜੱਸਲ ਵਲੋ  ਕਮਲਜੀਤ ਮਹੇ ਦਾ ਪ੍ਰਧਾਨ ਬਣਨ ਤੇ ਮੂੰਹ ਵੀ ਮਿੱਠਾ ਕਰਵਾਇਆ ਗਿਆ । ਇਸ ਮੌਕੇ ਸੰਬੋਧਨ ਕਰਦਿਆ  ਸ੍ਰੀ ਜੱਸਲ ਨੇ ਕਿਹਾ ਕਿ ਉਨ੍ਹਾ ਦੀ ਜਥੇਬੰਦੀ ਗੈਰ ਰਾਜਨੀਤਿਕ ਹੈ ਉਨਾ ਦੀ ਜਥੇਬੰਦੀ ਦਾ ਇਕੋ ਨਿਸਾਨਾ ਹੈ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ  ਘਰ ਘਰ  ਤੱਕ ਪਹੁੰਚਾਇਆ ਜਾਵੇ । ਜਿਸ ਕਰਕੇ ਉਨ੍ਹਾ ਵਲੋ ਵਿਸ਼ੇਸ਼ ਤੌਰ ਤੇ ਅਣਖ ਜਗਾਓ ਅਜਾਦੀ ਪਾਓ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾ  ਦੱਸਿਆ ਕਿ ਯਾਤਰਾ 26 ਫਰਵਰੀ ਨੂੰ ਪਿੰਡ ਮੁਗੋਵਾਲ ਤਹਿਸੀਲ ਮਾਹਿਲਪੁਰ ਤੋ ਅਰੰਭ ਹੋਵੇਗੀ ਤੇ ਪੰਜਾਬ ਦੇ ਵੱਖ ਵੱਖ ਹਿਸਿਆਂ ਤੋ ਹੁੰਦੀ ਹੋਈ 30 ਅਪ੍ਰੈਲ ਨੂੰ ਸੁਨਾਮ ਸਮਾਪਤ ਹੋਵੇਗੀ । ਉਨ੍ਹਾ ਦੱਸਿਆ ਕਿ ਯਾਤਰਾ 7 ਅਪਰੈਲ  ਨੂੰ  ਨਵਾਂਸ਼ਹਿਰ 'ਚੋ ਲੰਘੇਗੀ । ਇਸ ਮੌਕੇ  ਅਮਰ ਚੰਦ ਵੀ ਹਾਜਰ ਸਨ ।

ਪੰਜਾਬੀ ਭਾਸ਼ਾ ਤੇ ਗੁਰਮੁੱਖੀ ਲਿੱਪੀ ਨੂੰ ਤਰਜੀਹ ਦੇਣ ਲਈ ਪਟਿਆਲਾ ਜ਼ਿਲ੍ਹਾ ਮੋਹਰੀ-ਸਾਕਸ਼ੀ ਸਾਹਨੀ

ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਪੰਜਾਬੀ ਭਾਸ਼ਾ ਸਾਡੀ ਤਰਜੀਹ ਪਰ ਬਾਕੀ ਭਾਸ਼ਾਵਾਂ ਦਾ ਵੀ ਪੂਰਾ ਸਤਿਕਾਰ-ਡੀ.ਸੀ.
ਪਟਿਆਲਾ, 24 ਫਰਵਰੀ: ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਧੇਰੇ ਮਹੱਤਤਾ ਦੇਣ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਨੂੰ ਵੱਧ ਤਰਜੀਹ ਤਾਂ ਦਿੱਤੀ ਜਾ ਰਹੀ ਹੈ ਪਰੰਤੂ ਬਾਕੀ ਭਾਸ਼ਾਵਾਂ ਨੂੰ ਵੀ ਬਣਦਾ ਸਤਿਕਾਰ ਦਿੱਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਕਰਵਾਈ ਗਈ ਹੈਰੀਟੇਜ ਵਾਕ ਦੇ ਰਸਤੇ ਸ਼ਾਹੀ ਸਮਾਧਾਂ ਤੋਂ ਲੈਕੇ ਕਿਲਾ ਮੁਬਾਰਕ ਤੱਕ ਸਾਰੀਆਂ ਅਹਿਮ ਥਾਂਵਾਂ ਉਤੇ ਨਗਰ ਨਿਗਮ ਵੱਲੋਂ ਲਗਾਏ ਗਏ ਕਿਊਆਰ ਕੋਡ ਵਾਲੇ ਬੋਰਡਾਂ ਨੂੰ ਫੋਨ ਰਾਹੀਂ ਸਕੈਨ ਕਰਨ 'ਤੇ ਉਸ ਥਾਂ ਬਾਰੇ ਮੁਢਲੀ ਜਾਣਕਾਰੀ ਪੰਜਾਬੀ ਭਾਸ਼ਾ ਵਿੱਚ ਵੀ ਉਪਲਬੱਧ ਹੈ ਜਦਕਿ ਇਸ ਨੂੰ ਪੰਜਾਬੀ ਨਾ ਜਾਨਣ ਵਾਲਿਆਂ ਲਈ ਅੰਗਰੇਜੀ ਵਿੱਚ ਲਿਖਿਆ ਗਿਆ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਰਾਫ਼ਟ ਮੇਲਾ ਰੰਗਲਾ ਪੰਜਾਬ 'ਚ ਇਕੱਲੇ ਪੰਜਾਬ ਤੋਂ ਹੀ ਨਹੀਂ ਬਲਕਿ ਦੇਸ਼ ਦੇ ਦੂਜੇ ਰਾਜਾਂ ਦੇ ਦਸਤਕਾਰਾਂ ਤੇ ਕਲਾਕਾਰਾਂ ਸਮੇਤ ਬਾਹਰਲੇ ਮੁਲਕਾਂ ਦੇ ਵੀ ਦਸਤਕਾਰ ਪੁੱਜ ਰਹੇ ਹਨ, ਇਸ ਲਈ ਸ਼ੀਸ਼ ਮਹਿਲ ਵਿਖੇ ਪੰਜਾਬੀ ਦੇ ਨਾਲ-ਨਾਲ ਅੰਗਰੇਜੀ ਭਾਸ਼ਾ ਵਿੱਚ ਵੀ ਕੁਝ ਬੋਰਡ ਲਗਾਏ ਗਏ ਹਨ ਤਾਂ ਕਿ ਬਾਹਰੋਂ ਆਉਣ ਵਾਲਿਆਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਡੀ.ਸੀ. ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੀ ਪਾਲਣਾ ਹੇਠਲੇ ਪੱਧਰ 'ਤੇ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਵਪਾਰ ਮੰਡਲ ਸਮੇਤ ਹੋਰ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਭ ਤੋਂ ਪਹਿਲਾਂ ਬੈਠਕਾਂ ਕੀਤੀਆਂ ਅਤੇ ਸਰਕਾਰ ਦੇ ਹੁਕਮਾਂ ਤੋਂ ਜਾਣੂ ਕਰਵਾਉਂਦਿਆਂ ਸਮੂਹ ਪੱਟੀਆਂ, ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ/ਗੁਰਮੁੱਖੀ ਲਿੱਪੀ ਨੂੰ ਪਹਿਲੇ ਸਥਾਨ ਉਪਰ ਲਿਖਿਆ ਜਾਣਾ ਯਕੀਨੀ ਬਣਾਉਣ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਇਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਨਿਜੀ ਸਕੂਲਾਂ, ਹਸਪਤਾਲਾਂ, ਲੈਬਾਰਟਰੀਆਂ, ਵਪਾਰ ਮੰਡਲ ਸਮੇਤ ਹੋਰ ਅਦਾਰਿਆਂ ਦੇ ਨੁਮਾਇੰਦਿਆਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) 'ਚ ਬੋਰਡ ਲਗਵਾਉਣ ਦੀ ਕਾਰਵਾਈ ਲਗਾਤਾਰ ਚੱਲ ਰਹੀ ਹੈ। ਇਹ ਖੁਸ਼ੀ ਦੀ ਗੱਲ ਹੈ ਕਿ ਪਹਿਲਾਂ ਕੀਤੀ ਅਪੀਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਹੁਤ ਸਾਰੇ ਅਦਾਰਿਆਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਗੁਰਮੁੱਖੀ ਲਿੱਪੀ ਨੂੰ ਤਰਜੀਹ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਮੁੜ ਤੋਂ ਅਪੀਲ ਕੀਤੀ ਕਿ ਉਹ ਆਪਣੇ ਅਦਾਰਿਆਂ ਦੇ ਬਾਹਰ ਲਿਖੇ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਜਰੂਰ ਲਿਖਵਾ ਲੈਣ।

ਬੀ ਐਲ ਐਮ ਗਰਲਜ ਕਾਲਜ ਵਿਖੇ ਇਕ ਰੋਜ਼ਾ ਕੈਂਪ ਲਗਾਇਆ

ਨਵਾਂਸ਼ਹਿਰ 24 ਫਰਵਰੀ :-  ਬੀ ਐਲ ਐਮ ਗਰਲਜ ਕਾਲਜ ਨਵਾਂਸ਼ਹਿਰ  ਵਿੱਚ ਇਕ ਰੋਜ਼ਾ ਕੈਂਪ ਲਗਾਇਆ ਗਿਆ। ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਦੀ ਅਗਵਾਈ ਅਤੇ ਐਨ. ਐਸ. ਐਸ. ਇੰਚਾਰਜ ਰੂਬੀ ਬਾਲਾ ਦੀ ਦੇਖ ਰੇਖ ਵਿਚ ਐਨ. ਐਸ. ਐਸ. ਕੈਂਪ ਦੀ ਸ਼ੁਰੂਆਤ ਅੱਜ ਕੀਤੀ ਗਈ, ਜਿਸ ਵਿੱਚ ਵਿਦਿਆਰਥਣਾਂ ਦੁਆਰਾ ਕਾਲਜ ਦੇ ਕੈਂਪਸ ਨੂੰ ਸੁੰਦਰ ਬਣਾਇਆ ਗਿਆ ਸਫਾਈ ਤੋਂ ਇਲਾਵਾ ਵਿਦਿਆਰਥਣਾਂ ਦੁਆਰਾ ਪੇਂਟ ਵੀ ਕੀਤਾ ਗਿਆ। ਇਸ ਦੌਰਾਨ ਇਮਾਰਤਾਂ ਦੀ ਸਫਾਈ ਅਤੇ ਮੈਦਾਨ ਵਿਚ ਸਫਾਈ ਵੀ ਕੀਤੀ ਗਈ  ਇਸ ਮੌਕੇ ਐਨ ਐਸ ਐਸ ਇੰਚਾਰਜ਼  ਰੂਬੀ ਬਾਲਾ ਨੇ ਵਿਦਿਆਰਥਣਾਂ ਨੂੰ ਸਫਾਈ ਦੀ ਮਹੱਤਤਾ  ਦੱਸਦੇ ਹੋਏ ਆਪਣੇ ਆਸ ਪਾਸ ਚੌਗਿਰਦੇ ਨੂੰ ਸੁੰਦਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਸੋਨੀਆ ਅੰਗਰੀਸ,  ਡਾ. ਪਾਠਕ, ਪ੍ਰੋਫੈਸਰ ਸੁਰਿੰਦਰ, ਪੋ੍ਰਫੈਸਰ ਨਿਵੇਦਿਤਾ ਪ੍ਰੋਫੈਸਰ ਹਰਦੀਪ, ਪ੍ਰੋਫੈਸਰ ਗੁਰਭਿੰਦਰ ਤੋਂ ਇਲਾਵਾ ਕਾਲਜ ਦੇ ਸਮੂਹ ਅਧਿਆਪਕ ਸ਼ਾਮਲ ਸਨ।

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਚੌਥਾ ਸਾਲ) ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਚੌਥਾ ਸਾਲ) ਦਾ ਸ਼ਾਨਦਾਰ 100% ਨਤੀਜਾ
ਬੰਗਾ : 19 ਜਨਵਰੀ () ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਚੌਥਾ ਸਾਲ (2018-2022) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ  ਨੇ ਦਿੱਤੀ। ਪ੍ਰਿੰਸਪਲ ਸਾਹਿਬ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ) ਬੈਚ 2018-2022 ਦਾ ਸ਼ਾਨਦਾਰ 100% ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਨਰਸਿੰਗ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਪਾਸ ਹੋਏ ਹਨ।ਬੀ.ਐੱਸ.ਸੀ. ਨਰਸਿੰਗ (ਫਾਈਨਲ) ਕਲਾਸ ਵਿਚੋਂ ਪਹਿਲਾ ਸਥਾਨ ਸਿਮਰਨ ਪੁੱਤਰੀ ਦਰਸ਼ਨ ਸਿੰਘ ਨੇ, ਦੂਜਾ ਸਥਾਨ ਸਾਇਮਾ ਮੁਸ਼ਤਾਕ ਪੁੱਤਰੀ ਮੁਸ਼ਤਾਕ ਅਹਿਮਦ ਭੱਟ ਅਤੇ ਤੀਜਾ ਸਥਾਨ ਮਨਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਵਧਾਈਆਂ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ।
          ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ, ਮੈਡਮ ਸੁਖਮਿੰਦਰ ਕੌਰ, ਮੈਡਮ ਸਰੋਜ ਬਾਲਾ, ਮੈਡਮ ਗਗਨਦੀਪ ਕੌਰ, ਮੈਡਮ ਜਸਵੀਰ ਕੌਰ, ਮੈਡਮ ਮਨਪ੍ਰੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਫਾਈਨਲ ਨਰਸਿੰਗ ਵਿਚੋਂ ਅਵੱਲ ਰਹੇ ਵਿਦਿਆਰਥੀ:- ਪਹਿਲਾ ਸਥਾਨ ਸਿਮਰਨ ਪੁੱਤਰੀ ਦਰਸ਼ਨ ਸਿੰਘ,  ਦੂਜਾ ਸਥਾਨ ਸਾਇਮਾ ਮੁਸ਼ਤਾਕ ਪੁੱਤਰੀ ਮੁਸ਼ਤਾਕ ਅਹਿਮਦ ਭੱਟ, ਤੀਜਾ ਸਥਾਨ  ਮਨਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਬਿਜਲੀ ਪਲਾਂਟ ਤੋਂ ਨਿਕਲਣ ਵਾਲੀ ਸੁਆਹ ਦੇ ਨਿਪਟਾਰੇ ਲਈ 'ਵੈੱਟ ਸਕ੍ਰਬਰ' ਲਗਾਉਣ ਦਾ ਕੰਮ ਜ਼ੋਰਾਂ 'ਤੇ

ਡੀ ਸੀ ਨੇ ਪਲਾਂਟ ਪ੍ਰਬੰਧਕਾਂ ਨੂੰ 28 ਫ਼ਰਵਰੀ ਤੱਕ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਦਿੱਤੀ ਹਦਾਇਤ
ਨਵਾਂਸ਼ਹਿਰ, 23 ਫਰਵਰੀ : ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਿਖੇ ਨਿੱਜੀ ਖੇਤਰ 'ਚ
ਲਗਾਏ ਗਏ 12 ਮੈਗਾਵਾਟ ਦੇ ਜੈਵਿਕ ਬਾਲਣ ਨਾਲ ਚੱਲਣ ਵਾਲੇ ਬਿਜਲੀ ਪਲਾਂਟ ਤੋਂ ਨਿਕਲਣ
ਵਾਲੀ ਸੁਆਹ ਦੀ ਸਮੱਸਿਆ ਦਾ 28 ਫ਼ਰਵਰੀ ਤੱਕ ਸਥਾਈ ਹੱਲ ਕਰਨ ਲਈ ਜੰਗੀ ਪੱਧਰ 'ਤੇ ਕੰਮ
ਚੱਲ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ
ਮਿੱਲ ਵਿੱਚ 'ਵੈੱਟ ਸਕ੍ਰਬਰ' ਪੁੱਜਣ ਬਾਅਦ ਇਸ ਦੀ ਸਥਾਪਤੀ ਲਈ ਚੱਲ ਰਹੇ ਕੰਮ ਦਾ
ਜਾਇਜ਼ਾ ਲੈਣ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਬਿਜਲੀ ਪਲਾਂਟ ਦੇ ਪ੍ਰਬੰਧਕਾਂ ਵੱਲੋਂ 27
ਅਤੇ 28 ਫ਼ਰਵਰੀ ਦੀ ਖੰਡ ਮਿੱਲ ਦੀ ਬੰਦੀ ਮੰਗੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ
ਦੋ ਦਿਨਾਂ ਦੌਰਾਨ 'ਵੈੱਟ ਸਕ੍ਰਬਰ' ਦੀ ਸਥਾਪਤੀ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਿਜਲੀ ਪਲਾਂਟ ਪ੍ਰਬੰਧਕਾਂ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ
ਕਿਹਾ ਗਿਆ ਹੈ ਕਿ ਪਲਾਂਟ ਤੋਂ ਨਿਕਲਦੀ ਸੁਆਹ ਦੀ ਸਮੱਸਿਆ ਨੂੰ ਮੁਕੰਮਲ ਤੌਰ 'ਤੇ ਖਤਮ
ਕੀਤਾ ਜਾਵੇ ਤਾਂ ਜੋ ਕਿ ਸ਼ਹਿਰ ਦੇ ਲੋਕਾਂ ਲਈ ਜੀਅ ਦਾ ਜੰਜਾਲ ਬਣੀ ਹੋਈ ਹੈ। ਉਨ੍ਹਾਂ
ਦੱਸਿਆ ਕਿ ਇਸ ਯੰਤਰ ਦੇ ਆਉਣ ਵਿੱਚ ਹੋਈ ਦੇਰੀ ਕਾਰਨ ਹੀ ਕੰਮ ਇੱਕ ਹਫ਼ਤਾ ਹੋਰ ਲਟਕ
ਗਿਆ ਹੈ। ਉਨ੍ਹਾਂ ਕਿਹਾ ਕਿ ਪਲਾਂਟ ਪ੍ਰਬੰਧਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸੁਆਹ ਦੇ
ਨਿਕਾਸ ਨੂੰ ਰੋਕਣ ਲਈ 'ਵੈੱਟ ਸਕ੍ਰਬਰ' ਦੀ ਫਿਟਿੰਗ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ
ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਦਰਪੇਸ਼ ਸੁਆਹ
ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਚਨਬੱਧ ਹੈ, ਇਸ ਲਈ ਸੁਆਹ ਦੇ ਸਥਾਈ
ਹੱਲ ਲਈ 'ਵੈੱਟ ਸਕਰਬਰ' ਲਗਾ ਕੇ ਵੀ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਸਹਿਕਾਰੀ ਖੰਡ
ਮਿੱਲ ਦੇ ਜਨਰਲ ਮੈਨੇਜਰ ਸੁਰਿੰਦਰ ਪਾਲ ਅਨੁਸਾਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ
ਰੰਧਾਵਾ ਦੇ ਇਸ ਤੋਂ ਪਹਿਲਾਂ 15 ਅਤੇ 16 ਫਰਵਰੀ ਦੇ ਲਗਾਤਾਰ ਦੌਰੇ ਤੋਂ ਬਾਅਦ 'ਵੈੱਟ
ਸਕ੍ਰਬਰ' ਲਗਾਉਣ ਦੀ ਤੇਜ਼ ਹੋਈ ਪ੍ਰਕਿਰਿਆ ਅਗਲੇ ਦਿਨਾਂ 'ਚ ਆਪਣੇ ਅੰਜਾਮ 'ਤੇ ਪੁੱਜ
ਜਾਵੇਗੀ। ਉਨ੍ਹਾਂ ਕਿਹਾ ਕਿ ਪਲਾਂਟ ਪ੍ਰਬੰਧਕਾਂ ਵੱਲੋਂ 27 ਅਤੇ 28 ਦੋ ਦਿਨ ਮਿੱਲ ਦੀ
ਪਿੜਾਈ ਪ੍ਰਕਿਰਿਆ ਬੰਦ ਰੱਖਣ ਦੀ ਬੇਨਤੀ ਕੀਤੀ ਗਈ ਹੈ, ਜਿਸ ਨੂੰ ਸ਼ਹਿਰ ਵਾਸੀਆਂ ਦੇ
ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਪ੍ਰਵਾਨ ਕਰ ਲਿਆ ਗਿਆ ਹੈ।
ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਖੰਡ ਮਿੱਲ ਨਵਾਂਸ਼ਹਿਰ ਵਿਖੇ
ਚਲਦੇ ਪਾਵਰ ਪਲਾਂਟ ਤੋਂ ਦਰਪੇਸ਼ ਸੁਆਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੰਗਵਾਏ ਗਏ
'ਵੈੱਟ ਸਕ੍ਰਬਰ' ਦਾ ਮੁਆਇਨਾ ਅਤੇ ਇਸ ਦੀ ਸਥਾਪਤੀ ਜਲਦੀ ਕਰਵਾਉਣ ਲਈ ਵੀਰਵਾਰ ਨੂੰ
ਮਿੱਲ ਦਾ ਦੌਰਾ ਕਰਦੇ ਹੋਏ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਦੇਸ਼ਾਂ ’ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ

'ਬੁਕਿੰਗ ਤੇ ਡਿਸਪੈਚ' ਸੇਵਾਵਾਂ ਨਾਲ ਪੰਜਾਬ ਦੇ ਨੌਜੁਆਨਾਂ ਨੂੰ ਮਿਲੇਗਾ ਰੋਜ਼ਗਾਰ,
ਕੁਲਥਮ ਨੇੜੇ ਕੈਨੇਡਾ 'ਚ ਚਲਦੀ ਹਰਮਨ ਟ੍ਰਾਂਸਪੋਰਟ ਦੇ 'ਬੈਕ ਆਫ਼ਿਸ' ਦੀ ਸ਼ੁਰੂਆਤ
 ਨਵਾਂਸ਼ਹਿਰ/ਬੰਗਾ 22 ਫ਼ਰਵਰੀ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ 'ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ 'ਬੁਕਿੰਗ ਤੇ ਡਿਸਪੈਚ' ਸੇਵਾਵਾਂ ਪੰਜਾਬ 'ਚ ਖੋਲ੍ਹਣ ਦੀ ਅਪੀਲ ਕੀਤੀ ਹੈ। ਅੱਜ ਇੱਥੇ  ਪਿੰਡ ਕੁਲਥਮ ਨੇੜੇ ਕੈਨੇਡਾ 'ਚ ਚਲਦੀ ਹਰਮਨ ਟ੍ਰਾਂਸਪੋਰਟ ਦੀਆਂ ਸੇਵਾਵਾਂ ਨਾਲ ਸਬੰਧਤ 'ਬੈਕ ਆਫ਼ਿਸ' ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ 'ਚ ਰੋਜ਼ਗਾਰ ਮਿਲੇਗਾ। ਉਨ੍ਹਾਂ ਹਰਮਨ ਟ੍ਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਇੱਥੋਂ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ, ਟ੍ਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਹਰਮਨ ਟ੍ਰਾਂਸਪੋਰਟ ਦਾ ਕੈਨੇਡਾ 'ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ 'ਚ ਹੋਣ ਵਾਲੀ 'ਬੁਕਿੰਗ ਤੇ ਡਿਸਪੈਚ' ਕਾਰਜਾਂ ਨਾਲ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹਰਮਨ ਟ੍ਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਨੂੰ ਹੁੰਗਾਰਾ ਦਿੰਦਿਆਂ, ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਟ੍ਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉੁਨ੍ਹਾਂ ਇਸ ਸਮਾਗਮ 'ਚ ਮੌਜੂਦ ਯੂ ਐਸ ਏ ਅਤੇ ਯੂ ਕੇ ਦੇ ਟ੍ਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ 'ਬੁਕਿੰਗ ਤੇ ਡਿਸਪੈਚ' ਸੇਵਾਵਾਂ ਪੰਜਾਬ 'ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ।  ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ 'ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਐਲ ਏ ਸ਼ੀਤਲ ਅੰਗੂਰਾਲ, ਆਪ ਦੇ ਸੂਬਾਈ ਬੁਲਾਰਾ ਐਡਵੋਕੇਟ ਪਰਮਵੀਰ ਸਿੰਘ, ਬੰਗਾ ਤੋਂ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਤੇ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਕੁਲਥਮ ਨੇੜੇ ਹਰਮਨ ਟ੍ਰਾਂਸਪੋਰਟ ਕੈਨੇਡਾ ਦੇ 'ਬੈਕ ਆਫ਼ਿਸ' ਦਾ ਉਦਘਾਟਨ ਕਰਦੇ ਹੋਏ।

ਸਰਕਾਰੀ ਸਕੂਲ ਹਿਆਲਾ ਦੀ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ ਵਿੱਚ ਝੰਡੀ

ਨਵਾਂਸ਼ਹਿਰ 22 ਫ਼ਰਵਰੀ :-  ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੇ.ਐਸ.ਐਫ.ਐੱਚ.ਖਾਲਸਾ ਸ.ਸ. ਸਕੂਲ, ਨਵਾਂਸ਼ਹਿਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਕੰਪਨੈਂਟ ਤਹਿਤ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਦੇ ਕਰਾਟ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸ.ਸ.ਸ.ਸ ਹਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿਚ ਸੱਤਵੀਂ ਜਮਾਤ ਦੀ ਵਿਦਿਆਰਥਣ ਸਵਾਤੀ ਪੁੱਤਰੀ ਲਲਿਤ ਏਕਾ ਨੇ 35 ਕਿੱਲੋ ਭਾਰ ਵਰਗ ਵਿੱਚ ਜਿਲ੍ਹਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਛੇਵੀਂ ਜਮਾਤ ਦੀ ਵਿਦਿਆਰਥਣ ਵਿਸ਼ਾਲੀ ਪੁੱਤਰੀ ਸੋਨੂੰ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਰਜਨੀ ਪੁੱਤਰੀ ਰਵਿੰਦਰ ਕੁਮਾਰ ਨੇ 40 ਕਿੱਲੋ ਭਾਰ ਵਰਗ ਵਿੱਚ ਜਿਲ੍ਹਾ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ।  ਪ੍ਰਿੰਸੀਪਲ ਸ਼ਿਵਾਨੀ ਸੇਤੀਆ ਨੇ ਸਕੂਲ ਪੁੱਜਣ ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ  ਕਿਹਾ ਕਿ ਅੱਜ ਦੇ ਸਮੇਂ ਵਿੱਚ ਕੁੜੀਆਂ ਨੂੰ ਆਤਮ ਰੱਖਿਆ ਕਰਨ ਲਈ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਟੇਟ ਪੱਧਰ ਲਈ ਤਿਆਰੀ ਵਿੱਚ ਜੁਟ ਜਾਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਸਟਾਫ ਸ੍ਰੀਮਤੀ ਸੁਮਨ ਬਾਲਾ, ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਦੀਪਕ ਜੋਸ਼ੀ, ਸ਼੍ਰੀ ਕੇਵਲ ਰਾਮ,ਸ੍ਰੀ ਨਰੇਸ਼ ਪਾਲ, ਸ੍ਰੀ ਹਰਦੀਪ ਕੁਮਾਰ ਸ਼੍ਰੀ ਬਿਕਰਮਜੀਤ ਸਿੰਘ, ਸ੍ਰੀ ਚੰਦਨ ਸ਼ਰਮਾ, ਸ਼੍ਰੀ ਬਲਵਿੰਦਰ ਕੁਮਾਰ ਸ਼੍ਰੀ ਦਵਿੰਦਰ ਸਿੰਘ ਸ੍ਰੀ ਹਰਦੀਪ ਸਿੰਘ, ਸ਼੍ਰੀਮਤੀ ਸੀਮਾ ੳਹਰੀ, ਸ੍ਰੀਮਤੀ ਰਮਨਜੀਤ ਕੁਮਾਰੀ,ਸ਼੍ਰੀਮਤੀ ਸੁਨੀਤਾ ਰਾਣੀ, ਸ੍ਰੀਮਤੀ ਅਨੁਰਾਧਾ ਸ੍ਰੀਮਤੀ ਮੀਨੂੰ ਭਾਰਦਵਾਜ, ਸ੍ਰੀਮਤੀ ਨਿਸ਼ੂ, ਸ੍ਰੀ ਨਰੇਸ਼ ਕੁਮਾਰ ਹਾਜ਼ਰ ਸਨ.

ਪੰਜਾਬ ਦੇ ਸ਼ਹਿਰਾਂ ’ਚ ਪੀਣ ਵਾਲੇ ਪਾਣੀ ਤੇ ਸੀਵਰੇਜ ਪ੍ਰਾਜੈਕਟਾਂ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ : ਸੰਨੀ ਆਹਲੂਵਾਲੀਆ ਚੇਅਰਮੈਨ ਸੀਵਰੇਜ ਬੋਰਡ

ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਵੱਲੋਂ ਰਾਹੋਂ (ਨਵਾਂਸ਼ਹਿਰ) ਵਿਖੇ ਸੀਵੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ
ਨਵਾਂਸ਼ਹਿਰ/ਰਾਹੋਂ 22 ਫ਼ਰਵਰੀ : ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਅੱਜ ਰਾਹੋਂ ਵਿਖੇ ਪਿਛਲੇ ਕਈ ਸਾਲਾਂ ਤੋਂ ਲਟਕੇ ਸੀਵਰੇਜ ਪ੍ਰਾਜੈਕਟ ਨੂੰ ਮੁੜ ਤੇਜ਼ੀ ਨਾਲ ਸ਼ੁਰੂ ਕਰਵਾਉਂਦਿਆਂ ਤਿੰਨ ਮਿਲੀਅਨ ਲੀਟਰ ਪ੍ਰਤੀ ਦਿਨ ਸਮਰੱਥਾ ਵਾਲੇ ਸੀਵੇਜ ਟ੍ਰੀਟਮੈਂਟ ਪਲਾਂਟ ਦਾ ਜ਼ਮੀਨ ਨੂੰ ਟੱਕ ਲਾ ਕੇ ਨੀਂਹ ਪੱਥਰ ਰੱਖਿਆ। ਉੁਨ੍ਹਾਂ ਨੇ ਮੌਕੇ 'ਤੇ ਮੌਜੂਦ ਸੀਵਰੇਜ ਬੋਰਡ ਅਧਿਕਾਰੀਆਂ ਨੂੰ 5.30 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਕੰਮ ਨੂੰ ਇੱਕ ਸਾਲ ਵਿੱਚ ਕਾਰਜਸ਼ੀਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਅਧਿਕਾਰੀ ਇਸ ਕੰਮ ਨੂੰ 'ਮਿਸ਼ਨ ਮੋਡ' 'ਚ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਪੱਸ਼ਟ ਤੌਰ 'ਤੇ ਸਾਰੇ ਅਧਿਕਾਰੀਆਂ ਨੂੰ ਸਾਰੇ ਵਿਕਾਸ ਕੰਮ ਪੂਰੀ ਸੰਜੀਦਗੀ ਅਤੇ ਮਿਆਰਾਂ ਅਨੁਸਾਰ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਪੰਜਾਬ ਦੇ ਸ਼ਹਿਰਾਂ 'ਚ ਪੀਣ ਵਾਲੇ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਨੂੰ ਤਰਜੀਹੀ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਤਿਆਰ ਸੂਬੇ ਦੇ ਸਭ ਤੋਂ ਵੱਡੇ ਅਤਿ-ਆਧੁਨਿਕ 225 ਮਿਲੀਅਨ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਜਮਾਲਪੁਰ ਸਥਿਤ ਟ੍ਰੀਟਮੈਂਟ ਪਲਾਂਟ ਨੂੰ ਚਾਲੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਵਰੇਜ ਬੋਰਡ ਨੂੰ ਬੁੱਢੇ ਨਾਲੇ ਦੀ ਸਫ਼ਾਈ ਕਰਕੇ ਫ਼ਿਰ ਤੋਂ ਬੁੱਢਾ ਦਰਿਆ ਬਣਾਉਣ ਦੀ ਵੱਡੀ ਜ਼ਿੰਮੇਂਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ 'ਚ ਜਲ ਸਪਲਾਈ ਤੇ ਸੀਵਰੇਜ ਬੋਰਡ ਸ਼ਹਿਰਾਂ ਦੀਆਂ ਲੋੜਾਂ ਪ੍ਰਤੀ ਪੂਰਾ ਗੰਭੀਰ ਹੈ। ਸੀਵਰੇਜ ਬੋਰਡ ਦੇ ਚੇਅਰਮੈਨ ਨੇ ਰਾਹੋਂ ਦੇ ਲੋਕਾਂ ਨੂੰ ਵੀ ਇਸ ਸੀਵਰੇਜ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਸੀਵਰੇਜ ਪਾਈਪਾਂ ਪਾਉਣ ਦੇ ਕੰਮ ਨੂੰ ਸਮੇਂ ਸਿਰ ਨਿਪਟਾਉਣ ਲਈ ਲੋਕਾਂ ਦਾ ਸਹਿਯੋਗ ਸਭ ਤੋਂ ਅਹਿਮ ਹੈ ਤਾਂ ਜੋ ਸੜ੍ਹਕਾਂ ਦੀ ਪੁਟਾਈ 'ਚ ਬੇਲੋੜੇ ਅੜਿੱਕੇ ਖੜ੍ਹੇ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਕੰਮ ਦੀ ਗੁਣਵੱਤਾ 'ਚ ਕੋਈ ਕਮੀ ਲੱਗੇ ਤਾਂ ਉਹ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਜਾਂ ਉਨ੍ਹਾਂ ਦੇ ਧਿਆਨ 'ਚ ਲਿਆਉਣ। ਉੁਨ੍ਹਾਂ ਦੱਸਿਆ ਕਿ ਰਾਹੋਂ ਵਿਖੇ ਲਾਏ ਜਾਣ ਵਾਲੇ ਸੀਵੇਜ ਟ੍ਰੀਟਮੈਂਟ ਪਲਾਂਟ ਨੂੰ ਪੰਜ ਸਾਲ ਚਲਾਉਣ ਤੇ ਸਾਂਭ-ਸੰਭਾਲ ਦੀ ਜ਼ਿੰਮੇਂਵਾਰੀ ਕੰਪਨੀ ਦੀ ਹੋਵੇਗੀ।
          ਆਪ ਦੇ ਨਵਾਂਸ਼ਹਿਰ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਨੇ ਇਸ ਮੌਕੇ ਆਪਣੇ ਸੰਬੋਧਨ 'ਚ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸੀਵਰੇਜ ਦੇ ਕੰਮ ਦੇ ਮੁੜ ਸ਼ੁਰੂ ਹੋਣ ਨਾਲ ਰਾਹੋਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਨਗਰ ਕੌਂਸਲ ਦੇ ਮੌਜੂਦਾ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਤੇ ਸਾਬਕਾ ਪ੍ਰਧਾਨ ਹੇਮੰਤ ਰਣਦੇਵ (ਬੌਬੀ) ਅਤੇ ਸ਼ਹਿਰ ਦੇ ਕੌਂਸਲਰ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਵਾ ਕੇ ਸ਼ਹਿਰ ਦੇ ਲੋਕਾਂ ਨੂੰ ਰਾਹਤ ਦਿਵਾਉਣ 'ਚ ਸਰਕਾਰ ਦਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਸੀਵਰੇਜ ਬੋਰਡ ਦੇ ਚੇਅਰਮੈਨ ਨੂੰ ਅਪੀਲ ਕਿ ਉਹ ਹੁਣ ਰਾਹੋਂ ਤੋਂ ਬਾਅਦ ਨਵਾਂਸ਼ਹਿਰ ਦੇ ਬਾਹਰੀ ਇਲਾਕਿਆਂ ਦੇ ਸੀਵਰੇਜ ਪ੍ਰਾਜੈਕਟ ਅਤੇ ਸ਼ਹਿਰ 'ਚ ਇੱਕ ਹੋਰ ਐਸ ਟੀ ਪੀ ਦੀ ਲੋੜ ਦੇ ਮੱਦੇਨਜ਼ਰ ਭੇਜੇ ਗਏ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ 'ਤੇ ਮਨਜ਼ੂਰ ਕਰਕੇ ਕੰਮ ਸ਼ੁਰੂ ਕਰਵਾਉਣ।
             ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਇਸ ਮੌਕੇ ਆਪਣੇ ਸੰਬੋਧਨ 'ਚ ਰਾਹੋਂ ਸ਼ਹਿਰ ਦੇ ਰੁਕੇ ਪਏ ਪ੍ਰਾਜੈਕਟ ਦੇ ਮੁੜ ਸ਼ੁਰੂ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਦਾ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਆਪ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਅਤੇ ਨਗਰ ਕੌਂਸਲ ਰਾਹੋਂ ਦੇ ਸਾਬਕਾ ਪ੍ਰਧਾਨ ਹੇਮੰਤ ਰਣਦੇਵ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ, ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਸ਼ੀਸ਼ ਰਾਏ, ਐਸ ਡੀ ਓ ਰਣਜੀਤ ਸਿੰਘ, ਈ ਓ ਰਾਹੋਂ ਰਾਮ ਪ੍ਰਕਾਸ਼, ਰਾਹੋਂ ਦੇ ਕੌਂਸਲਰ, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਵਿਨੀਤ ਰਾਣਾ, ਮਹਿਲਾ ਵਿੰਗ ਦੇ ਪ੍ਰਧਾਨ ਰਾਜਦੀਪ ਸ਼ਰਮਾ, ਬਲਾਕ ਪ੍ਰਧਾਨ ਭੁਪਿੰਦਰ ਉੜਾਪੜ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਰਾਹੋਂ ਵਿਖੇ ਐਸ ਟੀ ਪੀ ਪਲਾਂਟ ਦੀ ਉਸਾਰੀ ਦੀ ਸ਼ੁਰੂਆਤ ਕਰਦੇ ਹੋਏ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ। ਨਾਲ ਆਪ ਆਗੂ ਲਲਿਤ ਮੋਹਨ ਪਾਠਕ ਤੇ ਸਤਨਾਮ ਜਲਵਾਹਾ ਵੀ ਦਿਖਾਏ ਦੇ ਰਹੇ ਹਨ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਸਿਵਲ ਹਸਪਤਾਲ ਦੀ ਟੀਮ ਨੇ 215 ਹਵਾਲਾਤੀਆਂ ਤੇ ਕੈਦੀਆਂ ਦੀ ਕੀਤੀ ਡਾਕਟਰੀ ਜਾਂਚ
ਹੁਸ਼ਿਆਰਪੁਰ, 22 ਫਰਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ
ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ
ਅਪਰਾਜਿਤਾ ਜੋਸ਼ੀ ਵਲੋਂ ਅੱਜ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ
ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ.
ਬਲਜੀਤ ਕਾਲੀਆ, ਡਾ. ਮਨਦੀਪ ਕੌਰ, ਡਾ. ਮਲਦੀਪ ਕੌਰ, ਡਾ. ਨੇਹਾ, ਡਾ. ਮਾਹਿਮਾ ਵਲੋਂ
ਜੇਲ੍ਹ ਵਿੱਚ ਬੰਦ 215 ਹਵਾਲਾਤੀਆਂ$ਕੈਦੀ ਮਰੀਜਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਜਿਸ
ਵਿਚ ਬੁਖਾਰ, ਖਾਂਸੀ, ਜੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ ਅਤੇ ਹੋਰ ਬਿਮਾਰੀਆਂ ਦਾ
ਚੈਕਅੱਪ ਸ਼ਾਮਿਲ ਸੀ। ਡਾਕਟਰਾਂ ਦੀ ਟੀਮ ਵਲੋਂ ਚੈਕਅੱਪ ਦੌਰਾਨ ਹਵਾਲਾਤੀਆਂ ਤੇ ਕੈਦੀ
ਮਰੀਜ਼ਾ ਨੂੰ ਮੁਫਤ ਦਵਾਈਆਂ ਵੀ ਮੁਹੱਇਆ ਕੀਤੀਆ ਗਈਆ।
ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ
ਨੇਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਇਹ ਮੈਡੀਕਲ ਕੈਂਪ ਦਾ ਆਯੋਜਨ
ਕੀਤਾ ਗਿਆ ਤਾਂ ਜੋ ਹਵਾਲਾਤੀਆਂ ਤੇ ਕੈਦੀਆਂ ਦਾ ਬਿਮਾਰੀਆਂ ਤੋ ਬਚਾਅ ਹੋ ਸਕੇ। ਇਸ
ਮੈਡੀਕਲ ਕੈਂਪ ਦੌਰਾਨ ਅਨੁਰਾਗ ਕੁਮਾਰ ਯਾਦਵ ਸੁਪਰਡੈਂਟ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ,
ਤੇਜਪਾਲ ਡਿਪਟੀ ਸੁਪਰਡੈਂਟ, ਗੁਰਜਿੰਦਰ ਸਿੰਘ ਸਹਾਇਕ ਸੁਪਰਡੰਟ ਅਤੇ ਜ਼ਿਲ੍ਹਾ ਕਾਨੂੰਨੀ
ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਕੁਆਰਡੀਨੇਟਰ ਜਸਵਿੰਦਰ ਸਿੰਘ ਤੇ ਪੈਰਾ ਲੀਗਲ
ਵਲੰਟੀਅਰ ਪਵਨ ਕੁਮਾਰ ਹਾਜ਼ਰ ਸਨ।
ਉਪਰੋਕਤ ਤੋਂ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ
ਡੀ. ਏ. ਵੀ. ਬੀ. ਐਡ ਕਾਲਜ, ਹੁਸਿ਼ਆਰਪੁਰ, ਰੈੱਡ ਕਰਾਸ,ਹੁਸਿ਼ਆਰਪੁਰ ਅਤੇ ਨਈ ਅਬਾਦੀ,
ਸਰਕਾਰੀ ਹਾਈ ਸਕੂਲ, ਹੁਸਿ਼ਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ
ਉਨ੍ਹਾਂ ਵਿਦਿਆਰਥੀਆਂ ਅਤੇ ਅੋਰਤਾਂ ਨੂੰ ਪੋਕਸੋ ਐਕਟ, ਮੁਫ਼ਤ ਕਾਨੂੰਨੀ ਸਹਾਇਤਾ, ਨਾਲਸਾ
ਸਕੀਮ, ਲੋਕ ਅਦਾਲਤਾਂ ਅਤੇ ਜੁਵੇਨਾਈਲ ਜਸਟਿਸ ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ
ਦਿੱਤੀ ਗਈ । ਇਸ ਸੈਮੀਨਾਰ ਦੋਰਾਨ ਡੀ. ਏ. ਵੀ. ਬੀ. ਐਡ ਕਾਲਜ, ਹੁਸਿ਼ਆਰਪੁਰ ਦੇ
ਪ੍ਰਿੰਸੀਪਲ ਵਿਧੀ ਭੱਲਾ , ਰੋਮਾ, ਚੇਤਨਾ ਸ਼਼ਰਮਾ ਅਤੇ ਰੈੱਡ ਕਰਾਸ, ਹੁਸਿ਼ਆਰਪੁਰ ਦੀ
ਮੈਬਰ ਗੁਰਪ੍ਰੀਤ ਕੋਰ ਹਾਜਰ ਸਨ।
ਇਸ ਤੋਂ ਇਲਾਵਾ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਮੀਡੀਏਸ਼ਨ ਅਤੇ
ਕੰਸਲੀਏਸ਼ਨ ਸੇਟਰ ਹੁਸਿ਼ਆਰਪੁਰ ਦੇ ਮੀਡੀੲੈਟਰ ਐਡਵੋਕੇਟ ਸ਼੍ਰੀ ਡੀ ਕੇ ਵਾਸੂਦੇਵਾ
ਵਲੋਂ ਕੰਸੈਪਟ ਆਫ਼ ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਬਾਰੇ ਐਡਵੋਕੇਟਾਂ ਨੂੰ ਜਾਣਕਾਰੀ
ਦਿੱਤੀ ਗਈ। ਇਹ ਸੈਮੀਨਾਰ ਆਰ ਪੀ ਧੀਰ ਬਾਰ ਐਸੋਸੀਏਸ਼ਨ ਪ੍ਰਧਾਨ, ਹੁਸਿ਼ਆਰਪੁਰ ਦੇ
ਸਹਿਯੋਗ ਨਾਲ ਕੀਤਾ ਗਿਆ।

ਪੰਜਾਬ ਦਾ ਪਹਿਲਾ ‘ਈਟ ਰਾਈਟ ਫਰੂਟ ਐਂਡ ਵੈਜੀਟੇਬਲ ਮਾਰਕੀਟ’ ਦਾ ਸਰਟੀਫਿਕੇਟ ਹੁਸ਼ਿਆਰਪੁਰ ਨੂੰ ਹੋਇਆ ਹਾਸਲ

ਡਿਪਟੀ ਕਮਿਸ਼ਨਰ ਨੇ ਮਾਤਾ ਚਿੰਤਪੁਰਨੀ ਚੌਕ ਸਥਿਤ ਫਲ ਅਤੇ ਸਬਜ਼ੀ ਮੰਡੀ ਨੂੰ ਦਿੱਤਾ 'ਈਟ
ਰਾਈਟ ਫਰੂਟ ਐਂਡ ਵੈਜੀਟੇਬਲ ਮਾਰਕੀਟ' ਦਾ ਸਰਟੀਫਿਕੇਟ
ਹੁਸ਼ਿਆਰਪੁਰ, 22 ਫਰਵਰੀ: ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ,
ਡਾ.ਅਭਿਨਵ ਤ੍ਰਿਖਾ ਅਤੇ ਐਫ.ਐਸ.ਐਸ.ਏ.ਆਈ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਦੇ
ਮਾਤਾ ਚਿੰਤਪੁਰਨੀ ਚੌਕ ਨੇੜੇ ਸਥਿਤ ਭੰਗੀ ਚੋਅ ਵਿਖੇ ਸਥਿਤ ਫਲ ਅਤੇ ਸਬਜ਼ੀ ਮੰਡੀ ਨੂੰ
ਪੰਜਾਬ ਦੀ ਪਹਿਲੀ 'ਈਟ ਰਾਈਟ ਫਰੂਟ ਐਂਡ ਵੈਜੀਟੇਬਲ ਮਾਰਕੀਟ' ਸਰਟੀਫਿਕੇਟ ਪ੍ਰਾਪਤ
ਹੋਇਆ ਹੈ। ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮਾਤਾ
ਚਿੰਤਪੁਰਨੀ ਚੌਕ ਫਲ ਅਤੇ ਸਬਜ਼ੀ ਮੰਡੀ ਵਿਖੇ ਫਲਾਂ ਅਤੇ ਸਬਜ਼ੀਆਂ ਦਾ ਵਪਾਰ ਕਰਨ ਵਾਲੇ
ਵਿਕਰੇਤਾਵਾਂ ਨੂੰ ਇਹ ਸਰਟੀਫਿਕੇਟ ਸੌਂਪੇ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ
ਅਫ਼ਸਰ ਡਾ: ਲਖਬੀਰ ਸਿੰਘ ਅਤੇ ਫੂਡ ਸੇਫ਼ਟੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਮਾਰਕੀਟ ਨੂੰ ਵਧਾਈ
ਦਿੱਤੀ ਅਤੇ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਟੀਫਿਕੇਟ ਦੇ ਮਾਪਦੰਡਾਂ ਨੂੰ
ਇਸੇ ਤਰ੍ਹਾਂ ਬਰਕਰਾਰ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ
ਲੋਕਾਂ ਨੂੰ ਸਾਫ਼-ਸੁਥਰੇ ਫਲ ਅਤੇ ਸਬਜ਼ੀਆਂ ਦੀ ਵਿਕਰੀ ਕਰਨ ਤਾਂ ਜੋ ਰੰਗਲੇ ਪੰਜਾਬ ਦੇ
ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਬੀਰ ਸਿੰਘ ਨੇ ਦੱਸਿਆ ਕਿ 'ਈਟ ਰਾਈਟ ਫਰੂਟ ਐਂਡ
ਵੈਜੀਟੇਬਲ ਮਾਰਕੀਟ' ਮੰਡੀ ਨੂੰ ਪ੍ਰਮਾਣਿਤ ਕਰਨ ਲਈ ਐਮ.ਐਸ. ਸਰਟੀਫਿਕੇਸ਼ਨ ਸਰਵਿਸਿਜ਼
ਪ੍ਰਾਈਵੇਟ ਲਿਮਟਿਡ ਫਰਮ ਨੂੰ ਅਧਿਕਾਰਤ ਕੀਤਾ ਗਿਆ ਸੀ, ਜਿਸਦੇ ਆਡੀਟਰ ਵਲੋਂ ਫਲ ਅਤੇ
ਸਬਜ਼ੀ ਮੰਡੀ ਦਾ ਦੋ ਵਾਰ ਆਡਿਟ ਕਰਨ, ਐਫ.ਐਸ.ਐਸ.ਏ.ਆਈ. ਵਲੋਂ ਨਿਰਧਾਰਿਤ ਮਾਪਦੰਡ ਪੂਰੇ
ਕਰਨ ਤੋਂ ਬਾਅਦ ਇਹ ਸਰਟੀਫਿਕੇਟ ਇਸ ਮਾਰਕੀਟ ਨੂੰ 2 ਸਾਲ ਲਈ ਜਾਰੀ ਕੀਤਾ ਗਿਆ, ਜਿਸ
ਵਿੱਚ ਸਾਰੇ ਵਿਕਰੇਤਾਵਾਂ ਦੀ ਫੂਡ ਸੇਫਟੀ ਐਕਟ ਤਹਿਤ ਰਜਿਸਟਰੇਸ਼ਨ, ਟੇ੍ਰੇਨਿੰਗ,
ਮੈਡੀਕਲ ਸਰਟੀਫਿਕੇਟ ਆਦਿ ਜਿਹੇ ਮਾਪਦੰਡਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ
ਸਰਕਾਰੀ ਮਾਨਤਾ ਪ੍ਰਾਪਤ ਫਰਮ ਸਾਰਥਕ ਯੁਵਾ ਚੇਤਨਾ ਸੰਗਠਨ ਵੱਲੋਂ ਮੰਡੀ ਦੇ ਸਾਰੇ
ਵਿਕਰੇਤਾਵਾਂ ਨੂੰ ਨਿੱਜੀ ਅਤੇ ਆਪਣੀਆਂ ਦੁਕਾਨਾਂ ਦੀ ਸਫ਼ਾਈ ਸਬੰਧੀ ਟੇ੍ਰਨਿੰਗ ਸਰਕਾਰ
ਵਲੋਂ ਮਾਨਤਾ ਪ੍ਰਾਪਤ ਫਰਮ ਸਾਰਥਕ ਯੁਵਾ ਚੇਤਨਾ ਸੰਗਠਨ ਵਲੋਂ ਦਿੱਤੀ ਗਈ ਅਤੇ
ਵਿਕਰੇਤਾਵਾਂ ਨੂੰ ਸਾਫ਼-ਸੁਥਰਾ ਸਾਮਾਨ ਵੇਚਣ ਲਈ ਕਿਹਾ ਗਿਆ ਅਤੇ ਫ਼ਲ-ਸਬਜ਼ੀਆਂ ਨੂੰ ਸਾਫ਼
ਪਾਣੀ ਨਾਲ ਧੋਣ ਬਾਰੇ ਦੱਸਿਆ ਗਿਆ ਹੈ।
ਇਸ ਮੌਕੇ ਫੂਡ ਸੇਫਟੀ ਟੀਮ ਵੱਲੋਂ ਰਮਨ ਵਿਰਦੀ, ਸੰਦੀਪ ਕੁਮਾਰ ਅਤੇ ਫਲ-ਸਬਜ਼ੀ
ਵਿਕਰੇਤਾ ਤਰਸੇਮ ਲਾਲ, ਪਾਰਸ ਨਾਥ ਰਾਏ, ਧਰਮਵੀਰ, ਰਾਕੇਸ਼ ਕੁਮਾਰ, ਨਿਤਿਸ਼ ਆਦਿ ਹਾਜ਼ਰ
ਸਨ।

ਲੇਜ਼ਰ ਸਰਜਰੀ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫੁੱਲੀਆਂ ਨਾੜਾਂ ਦਾ ਇਲਾਜ ਸ਼ੁਰੂ

ਲੇਜ਼ਰ ਸਰਜਰੀ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਫੁੱਲੀਆਂ ਨਾੜਾਂ ਦਾ ਇਲਾਜ ਸ਼ੁਰੂ
ਲੇਜ਼ਰ ਸਰਜਰੀ ਨਾਲ ਡਾ. ਨਵਜੋਤ ਸਿੰਘ ਸਹੋਤਾ ਨੇ  65 ਸਾਲਾ ਮਰੀਜ਼ ਦੀਆਂ ਫੁੱਲੀਆਂ ਨਾੜਾਂ ਦਾ ਸਫਲ ਇਲਾਜ ਕੀਤਾ
ਬੰਗਾ : 22 ਫਰਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੇਜ਼ਰ ਸਰਜਰੀ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫੁੱਲੀਆਂ ਨਾੜਾਂ ਦਾ ਇਲਾਜ ਹੋਣਾ ਸ਼ੁਰੂ ਹੋ ਗਿਆ ਹੈ।  ਬੀਤੇ ਦਿਨੀ ਹਸਪਤਾਲ ਦੇ ਲੇਜ਼ਰ ਸਰਜਨ ਡਾ ਨਵਜੋਤ ਸਿੰਘ ਸਹੋਤਾ ਐਮ ਐਸ ਨੇ ਕੈਨੇਡਾ ਨਿਵਾਸੀ 66 ਸਾਲਾ ਚਰਨਜੀਤ ਸਿੰਘ ਹੇਅਰ ਦੀਆਂ ਲੱਤਾਂ ਦੀਆਂ ਫੁੱਲੀਆਂ ਨਾੜਾਂ ਦਾ ਲੇਜ਼ਰ ਸਰਜਰੀ ਨਾਲ ਸਫਲ ਇਲਾਜ ਕੀਤਾ ਹੈ ਅਤੇ ਅਪਰੇਸ਼ਨ ਕਰਕੇ ਉਪਰੰਤ 24 ਘੰਟੇ ਵਿਚ ਹੀ ਮਰੀਜ਼ ਨੂੰ ਤੰਦਰੁਸਤ ਕਰਕੇ ਚੱਲਣ ਫਿਰਨ ਕਾਬਲ ਬਣਾ ਦਿੱਤਾ ਹੈ। ਡਾ ਨਵਜੋਤ ਸਿੰਘ ਸਹੋਤਾ ਨੇ ਦੱਸਿਆ ਕਿ  ਫੁੱਲੀਆਂ ਨਾੜਾਂ ਹੋਣ ਕਰਕੇ ਮਰੀਜ਼ਾਂ ਨੂੰ ਰੋਜ਼ਾਨਾ ਜੀਵਨ ਵਿਚ ਅਤੇ ਕੰਮਕਾਰ ਤੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੇਜ਼ਰ ਸਰਜਰੀ ਦੇ ਲਾਭਾਂ ਬਾਰੇ ਦੱਸਦੇ ਡਾ ਨਵਜੋਤ ਸਿੰਘ ਨੇ ਕਿਹਾ ਕਿ ਲੇਜ਼ਰ ਸਰਜਰੀ ਨਾਲ ਮਰੀਜ਼ ਦੇ ਕਿਸੇ ਵੀ ਪ੍ਰਕਾਰ ਦੇ ਕੱਟ ਆਦਿ ਅਤੇ ਟਾਂਕੇ ਲਗਾਉੇਣ ਦੀ ਜਰੂਰਤ ਨਹੀ ਪੈਂਦੀ ਹੈ । ਰਵਾਇਤੀ ਅਪਰੇਸ਼ਨਾਂ ਵਿਚ ਮਰੀਜ਼ ਨੂੰ ਹਸਪਤਾਲ ਵਿੱਚ ਲੰਬਾ ਸਮਾਂ ਦਾਖਲ ਰਹਿਣਾ ਪੈਂਦਾ ਹੈ ਪਰ ਲੇਜ਼ਰ ਸਰਜਰੀ ਉਪਰੰਤ ਉਸੇ ਦਿਨ ਮਰੀਜ਼ ਨੂੰ ਸਵੇਰੇ ਦਾਖਲ ਕੀਤਾ ਜਾਂਦਾ ਹੈ ਅਤੇ ਸ਼ਾਮ ਨੂੰ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਂਦੀ ਹੈ। ਮਰੀਜ਼ ਵੀ 24 ਘੰਟੇ ਅਰਾਮ ਕਰਨ ੳੇੁਪਰੰਤ ਆਪਣੇ ਸਾਰੇ ਕੰਮ ਕਾਰ ਕਰ ਸਕਦਾ ਹੈ।ਹਪਸਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋ ਡਾ ਨਵਜੋਤ ਸਿੰਘ ਸਹੋਤਾ ਅਤੇ ਉਹਨਾਂ ਦੀ ਟੀਮ ਨੂੰ ਲੇਜ਼ਰ ਸਰਜਰੀ ਦਾ ਸਫਲ ਅਪਰੇਸ਼ਨ ਕਰਨ ਦੀਆਂ ਵਧਾਈਆਂ ਦਿੱਤੀਆਂ। ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਜਰੀ ਵਿਭਾਗ ਵਿਚ ਹਰ ਤਰ੍ਹਾਂ ਦੇ ਵੱਡੇ ਅਤੇ ਛੋਟੇ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ। ਇਸ ਮੌਕੇ ਮਰੀਜ਼ ਚਰਨਜੀਤ ਸਿੰਘ ਹੇਅਰ ਨੇ ਉਹਨਾਂ ਦਾ ਲੇਜ਼ਰ ਸਰਜਰੀ ਨਾਲ ਸ਼ਾਨਦਾਰ ਇਲਾਜ ਕਰਨ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਨਵਜੋਤ ਸਿੰਘ ਸਹੋਤਾ ਅਤੇ ਉਹਨਾਂ ਦੀ ਸਮੂਹ ਟੀਮ ਦਾ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਡਾ. ਅਕਿੰਤ ਰੇਖੀ, ਡਾ. ਦੀਪਕ ਦੁੱਗਲ ਅਤੇ  ਹਸਪਤਾਲ ਸਟਾਫ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਕੈਨੇਡਾ ਨਿਵਾਸੀ 66 ਸਾਲਾ ਚਰਨਜੀਤ ਸਿੰਘ ਹੇਅਰ ਦੀਆਂ ਲੱਤਾਂ ਦੀਆਂ ਫੁੱਲੀਆਂ ਨਾੜਾਂ ਦਾ ਲੇਜ਼ਰ ਸਰਜਰੀ ਨਾਲ ਸਫਲ ੳਪਰੇਸ਼ਨ ਕਰਨ ਉਪਰੰਤ ਡਾ ਨਵਜੋਤ ਸਿੰਘ ਸਹੋਤਾ ਐਮ ਐਸ ਆਪਣੀ ਟੀਮ ਨਾਲ

ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ : ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਨੇ 14.32 ਕਰੋੜ ਰੁਪਏ ਦੀ ਲਾਗਤ ਨਾਲ ਗੜ੍ਹਸ਼ੰਕਰ-ਸੰਤੋਖਗੜ੍ਹ ਸੜਕ
ਦੇ ਨਿਰਮਾਣ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ/ਗੜ੍ਹਸ਼ੰਕਰ 21 ਫਰਵਰੀ: ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ
ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਮੁੱਖ ਮੰਤਰੀ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਪੰਜਾਬ ਸਰਕਾਰ ਸੂਬੇ
ਦੀਆਂ ਸੜਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ
ਅਤੇ ਰਾਜ ਵਿਚ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ। ਉਹ ਅੱਜ ਡਿਪਟੀ ਸਪੀਕਰ
ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਦੀ ਮੌਜੂਦਗੀ ਵਿਚ ਗੜ੍ਹਸ਼ੰਕਰ ਦੇ ਅੱਡਾ ਝੁੰਗੀਆਂ
ਵਿਚ 14.32 ਕਰੋੜ ਰੁਪਏ ਦੀ ਲਾਗਤ ਨਾਲ 16.40 ਕਿਲੋਮੀਟਰ ਲੰਬੀ ਬਣਨ ਵਾਲੀ
ਗੜ੍ਹਸ਼ੰਕਰ-ਸੰਤੋਖਗੜ੍ਹ ਸੜਕ ਨੂੰ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ
ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਚੇਅਰਪਰਸਨ ਜ਼ਿਲ੍ਹਾ ਯੋਜਨਾ
ਕਮੇਟੀ ਕਰਮਜੀਤ ਕੌਰ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ
ਵੀ ਮੌਜੂਦ ਸਨ। ਲੋਕ ਨਿਰਮਾਣ ਮੰਤਰੀ ਨੇ ਇਸ ਦੌਰਾਨ ਦੱਸਿਆ ਕਿ ਇਹ ਸੜਕ ਪੰਜਾਬ ਤੇ
ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦੀ ਹੈ ਅਤੇ ਯਾਤਰੀਆਂ ਤੇ ਵਪਾਰੀਆਂ ਦੇ
ਦ੍ਰਿਸ਼ਟੀਕੋਣ ਤੋਂ ਇਹ ਸੜਕ ਕਾਫ਼ੀ ਮਹੱਤਵਪੂਰਨ ਹੈ। ਉਲ੍ਹਾਂ ਕਿਹਾ ਕਿ ਇਸ ਸੜਕ ਦੀ
16.40 ਕਿਲੋਮੀਟਰ ਲੰਬਾਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੀ ਹੈ, ਇਸ ਤੋਂ ਅੱਗੇ ਇਹ ਸੜਕ
ਹਿਮਾਚਲ ਪ੍ਰਦੇਸ਼
ਦੇ ਸੰਤੋਖਗੜ੍ਹ, ਊਨਾ, ਨੰਗਲ ਡੈਮ ਆਦਿ ਨੂੰ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ
ਧਾਰਮਿਕ ਅਸਥਾਨ ਮਾਤਾ ਨੈਣਾ ਦੇਵੀ ਜੀ, ਪੀਰ ਨਿਗਾਹਾ, ਬਾਬਾ ਬਾਲਕ ਨਾਥ ਜੀ, ਸ੍ਰੀ
ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਅੱਗੇ ਮਨਾਲੀ, ਰੋਹਤਾਂਗ, ਮਨੀਕਰਨ ਆਦਿ
ਸਥਾਨਾਂ ਨੂੰ ਜੋੜਦੀ ਹੈ। ਉਨ੍ਹਾਂ ਕਿਹਾ ਕਿ ਭਾਰੀ ਗਿਣਤੀ ਵਿਚ ਸ਼ਰਧਾਲੂ ਅਤੇ ਸੈਲਾਨੀ
ਇਸ ਸੜਕ ਰਾਹੀਂ ਆਉਂਦੇ-ਜਾਂਦੇ ਹਨ। ਇਸ ਤੋਂ ਇਲਾਵਾ ਮਾਈਨਿੰਗ, ਸੀਮੈਂਟ ਦੇ ਡੰਪ ਅਤੇ
ਉਦਯਗਿਕ ਇਕਾਈਆਂ ਲਈ ਭਾਰੀ ਵਾਹਨ ਵੀ ਇਸੇ ਸੜਕ ਰਾਹੀਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ
ਵੱਖ-ਵੱਖ ਇਲਾਕਿਆਂ ਤੱਕ ਸਮਾਨ ਦੀ ਢੋਆ-ਢੁਆਈ ਇਸ ਸੜਕ ਰਾਹੀਂ ਹੀ ਹੁੰਦੀ ਹੈ। ਇਸ ਸੜਕ
ਦੀ ਆਖਰੀ ਵਾਰ ਮੁਰੰਮਤ ਅਗਸਤ 2015 ਨੂੰ ਹੋਈ ਸੀ ਅਤੇ ਹੁਣ ਭਗਵੰਤ ਮਾਨ ਦੀ ਅਗਵਾਈ
ਵਾਲੀ ਪੰਜਾਬ ਸਰਕਾਰ ਨੇ ਇਸ ਦੀ ਸਾਰ ਲਈ ਹੈ। ਉਲ੍ਹਾਂ ਕਿਹਾ ਕਿ 31 ਦਸੰਬਰ 2023 ਤੱਕ
ਇਸ ਸੜਕ ਦੀ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਲਦ ਹੀ ਮਾਹਿਲਪੁਰ-ਫਗਵਾੜਾ ਰੋਡ ਦੇ ਨਿਰਮਾਣ ਦਾ
ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਸੜਕ ਮਾਹਿਲਪੁਰ
ਤੋਂ ਜੇਜੋਂ ਅਤੇ ਅੱਗੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦੀ ਹੈ। ਉਨ੍ਹਾਂ ਕਿਹਾ ਕਿ
ਇਸ ਸੜਕ ਦੀ ਖਸਤਾ ਹਾਲਤ ਨੂੰ ਠੀਕ ਕਰਨ ਲਈ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ,
ਜਿਸ ਨੂੰ ਇਲਾਕੇ ਦੇ ਨੁਮਾਇੰਦੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ
ਦੇ ਯਤਨਾਂ ਨਾਲ ਨਾਬਾਰਡ ਰਾਈਡ ਸਕੀਮ ਵਿਚ 11.25 ਕਰੋੜ ਰੁਪਏ ਨਾਲ ਮਨਜ਼ੂਰ ਕੀਤਾ ਗਿਆ
ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਟੈਂਡਰਿੰਗ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ
ਅਪ੍ਰੈਲ 2023 ਤੱਕ ਇਸ ਦੀ ਸਪੈਸ਼ਲ ਰਿਪੋਰਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ
ਕਿਹਾ ਕਿ ਸੂਬੇ ਵਿਚ ਬਿਜਲੀ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਨੇ ਆਪਣੀ
ਗਰੰਟੀ ਨੂੰ ਪੂਰਾ ਕਰਦੇ ਹੋਏ ਲੋਕਾਂ ਤੱਕ 600 ਯੂਨਿਟ ਮੁਫ਼ਤ ਬਿਜਲੀ ਪਹੁੰਚਾਈ ਹੈ, ਜਿਸ
ਦੇ ਚੱਲਦਿਆਂ ਮੌਜੂਦ ਸਮੇਂ ਵਿਚ ਸੂਬੇ ਦੇ 90 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ
ਰਿਹਾ ਹੈ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਨੇ ਲੋਕ ਨਿਰਮਾਣ ਮੰਤਰੀ ਦੇ ਇਸ
ਉਪਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਵਿਚ ਉਨ੍ਹਾਂ ਦੇ ਯਤਨਾਂ ਨਾਲ ਦੋ
ਸੜਕਾਂ ਦਾ ਨਿਰਮਾਣ ਕੰਮ ਮਨਜ਼ੂਰ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ
ਧੰਨਵਾਦ ਕੀਤਾ ਜਿਨ੍ਹਾਂ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਹਰ ਮੰਗ ਨੂੰ ਪਹਿਲ ਦੇ
ਆਧਾਰ 'ਤੇ ਪੂਰਾ ਕੀਤਾ ਹੈ।

ਕੌਮਾਂਤਰੀ ਮਾਂ-ਬੋਲੀ ਦਿਹਾੜੇ ’ਤੇ ਸਰਕਾਰੀ ਕਾਲਜ ਜਾਡਲਾ ਵਿਖੇ ਕਹਾਣੀਕਾਰ ਸੁਖਜੀਤ ਹੋਣਗੇ ਵਿਦਿਆਰਥੀਆਂ ਦੇ ਰੂ-ਬ-ਰੂ

ਨਵਾਂਸ਼ਹਿਰ, 20 ਫ਼ਰਵਰੀ : ਪੰਜਾਬੀ ਦੇ ਉੱਘੇ ਕਹਾਣੀਕਾਰ ਸੁਖਜੀਤ 21 ਫ਼ਰਵਰੀ ਨੂੰ
ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਸਰਦਾਰ ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਜਾ ਰਹੇ ਸਮਾਗਮ 'ਚ ਵਿਦਿਆਰਥੀਆਂ ਦੇ ਰੂ-ਬ-ਰੂ
ਹੋਣਗੇ। ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਸੰਦੀਪ ਸਿੰਘ ਅਨੁਸਾਰ ਡਿਪਟੀ ਕਮਿਸ਼ਨਰ
ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਵੇਰੇ 10.30 ਵਜੇ ਹੋੋਣ ਵਾਲੇ ਇਸ ਸਮਾਗਮ
'ਚ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੀਆਂ ਮਹੱਤਤਾਵਾਂ, ਪੰਜਾਬੀ ਮਾਂ-ਬੋਲੀ ਨੂੰ ਦਰਪੇਸ਼
ਚਣੌਤੀਆਂ ਅਤੇ ਉਨ੍ਹਾਂ ਚਣੌਤੀਆਂ ਨੂੰ ਸਰ ਕਰਨ 'ਚ ਸਾਡੇ ਯੋਗਦਾਨ 'ਤੇ ਚਰਚਾ ਕੀਤੀ
ਜਾਵੇਗੀ।
ਉਨ੍ਹਾਂ ਦੱਸਿਆ ਕਿ ਕਹਾਣੀਕਾਰ ਸੁਖਜੀਤ ਨੂੰ ਹਾਲ ਹੀ ਵਿੱਚ ਭਾਰਤੀ ਸਾਹਿਤ ਅਕਾਦਮੀ,
ਨਵੀਂ ਦਿੱਲੀ ਵੱਲੋਂ ਉਨ੍ਹਾਂ ਦੇ ਕਹਾਣੀ ਸੰਗਿ੍ਰਹ 'ਮੈਂ ਅਯਨਘੋਸ਼ ਨਹੀਂ' ਲਈ ਸਾਲ 2022
ਲਈ ਪੁਰਸਕਾਰ ਲਈ ਚੁਣਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਜਾਡਲਾ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ
ਪਿ੍ਰੰਸੀਪਲ ਡਾ. ਸਿੰਮੀ ਜੌਹਲ ਦੀ ਅਗਵਾਈ ਵਿੱਚ ਇਸ ਸਮਾਗਮ ਦਾ ਪ੍ਰਬੰਧ ਕਰਨ 'ਚ ਵਿਸ਼ੇਸ਼
ਸਹਿਯੋਗ ਦਿੱਤਾ ਗਿਆ ਹੈ।

ਫਗਵਾੜਾ ਰੋਡ ’ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਪੰਜਾਬ ਨੇ ਕੇਂਦਰੀ ਰਾਜ ਮੰਤਰੀ ਨੂੰ ਰੇਲਵੇ ਓਵਰਬ੍ਰਿਜ ਦੀ ਥਾਂ ਅੰਡਰ
ਪਾਸ ਬਣਾਉਣ ਕੀਤੀ ਅਪੀਲ
-ਕੈਬਨਿਟ ਮੰਤਰੀ ਨੇ ਡੋਗਰਾ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸੁਣੀਆਂ ਸਮੱਸਿਆਵਾਂ
ਹੁਸ਼ਿਆਰਪੁਰ, 20 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ
ਫਗਵਾੜਾ ਰੋਡ 'ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਰੱਦ ਕੀਤਾ ਜਾਣਾ ਚਾਹੀਦਾ
ਹੈ ਕਿਉਂਕਿ ਇਹ ਲੋਕ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਥਾਨਕ
ਲੋਕਾਂ ਦੇ ਨਾਲ ਮੋਢੇ ਨਾਲ-ਮੋਢਾ ਜੋੜ ਕੇ ਖੜ੍ਹੀ ਹੈ। ਉਹ ਅੱਜ ਫਗਵਾੜਾ ਰੋਡ 'ਤੇ
ਡੋਗਰਾ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ
ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਸਥਾਨ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਨੂੰ ਰੇਲਵੇ
ਓਵਰਬ੍ਰਿਜ ਨਾ ਬਣਾਉਣ ਲਈ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ
ਸੁਰਿੰਦਰ ਕੁਮਾਰ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਕੈਬਨਿਟ
ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫਗਵਾੜਾ ਰੋਡ (ਰੇਲਵੇ ਫਾਟਕ) 'ਤੇ ਰੇਲਵੇ
ਓਵਰਬ੍ਰਿਜ ਬਣਾਉਣ ਦਾ ਪ੍ਰਸਤਾਵ ਲੋਕ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕੇਂਦਰੀ ਰਾਜ
ਮੰਤਰੀ ਸੋਮ ਪ੍ਰਕਾਸ਼ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਹਿੱਤ ਵਿਚ ਰੇਲਵੇ ਓਵਰਬ੍ਰਿਜ
ਬਣਾਉਣ ਦਾ ਫੈਸਲਾ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਦੁਕਾਨਦਾਰ ਅਤੇ
ਸਥਾਨਕ ਨਿਵਾਸੀ ਨਹੀਂ ਚਾਹੁੰਦੇ ਕਿ ਇਥੇ ਰੇਲਵੇ ਓਵਰਬ੍ਰਿਜ ਬਣੇ, ਜਿਸ ਲਈ ਉਹ ਪਹਿਲਾਂ
ਵੀ ਕਾਫ਼ੀ ਲੰਬਾ ਸੰਘਰਸ਼ ਕਰ ਚੁੱਕੇ ਹਨ। ਇਸ ਲਈ ਕੇਂਦਰ ਸਰਕਾਰ ਓਵਰਬ੍ਰਿਜ ਨਾ ਬਣਵਾ ਕੇ
ਅੰਡਰ ਪਾਸ ਆਦਿ ਬਣਵਾਉਣ ਦਾ ਪ੍ਰਸਤਾਵ ਲਿਆ ਸਕਦੀ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ
ਇਸ ਰੋਡ 'ਤੇ ਜ਼ਿਆਦਾ ਟ੍ਰੈਫਿਕ ਨਹੀਂ ਹੈ, ਇਸ ਲਈ ਕਿਸੇ ਵੀ ਲਿਹਾਜ਼ ਨਾਲ ਰੇਲਵੇ
ਓਵਰਬ੍ਰਿਜ ਦਾ ਬਣਨਾ ਠੀਕ ਨਹੀਂ ਹੈ। ਉਨ੍ਹਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ
ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਅਸਲ ਵਿਚ ਹੁਸ਼ਿਆਰਪੁਰ ਦਾ ਵਿਕਾਸ ਚਾਹੁੰਦੇ ਹਨ, ਤਾਂ
ਹੁਸ਼ਿਆਰਪੁਰ ਰੇਲਵੇ ਲਾਈਨ ਨੂੰ ਸੈਲਾ ਖੁਰਦ ਨਾਲ ਜੋੜਨ ਅਤੇ ਹੁਸ਼ਿਆਰਪੁਰ-ਆਦਮਪੁਰ ਰੋਡ
ਦੇ ਪੁਨਰ ਨਿਰਮਾਣ ਵੱਲ ਧਿਆਨ ਦੇਣ।

-21 ਤੋਂ 23 ਫਰਵਰੀ ਤੱਕ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ’ਚ ਹੋਵੇਗੀ ਫੀਲਡ ਫਾਇਰਿੰਗ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਫਰਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 52ਵੀਂ ਵਾਹਿਨੀ
ਭਾਰਤੀ ਤਿੱਬਤ ਸੀਮਾ ਸੁਰੱਖਿਆ ਬਲ ਨੂੰ 21 ਫਰਵਰੀ ਤੋਂ 23 ਫਰਵਰੀ 2023 ਤੱਕ
ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ਅਲਾਟ ਕੀਤੀ ਗਈ ਹੈ। ਇਸ ਸਮੇਂ ਦੌਰਾਨ 52ਵੀਂ
ਵਾਹਿਨੀ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਆਪਣਾ ਸਾਲ 2022-23 ਦਾ ਫੀਲਡ ਫਾਇਰ ਮੁਕੰਮਲ
ਕਰੇਗਾ। ਉਨ੍ਹਾਂ ਇਸ ਸਬੰਧ ਵਿਚ ਸਬੰਧਤ ਅਧਿਕਾਰੀਆਂ ਤੋਂ ਇਲਾਵਾ ਸਰਪੰਚ ਡਾਡਾ, ਸ਼ੇਰਪੁਰ
ਅਤੇ ਸਲੇਰਨ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਪਿੰਡ ਵਾਸੀਆਂ ਨੂੰ ਇਸ ਸਬੰਧ ਵਿਚ
ਸੂਚਿਤ ਕਰਨ ਕਿ ਉਕਤ ਸਮੇਂ ਦੌਰਾਨ ਉਹ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ਵਿਚ ਨਾ
ਜਾਣ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 11.46 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ

ਅੰਮ੍ਰਿਤਸਰ, 19 ਫਰਵਰੀ 2023:--ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ
ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ
ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ
ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ
ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ
ਬਣਾਉਣ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.46 ਕਰੋੜ ਰੁਪਏ ਖ਼ਰਚਣ ਦਾ ਫੈਸਲਾ ਕੀਤਾ
ਗਿਆ ਹੈ।

ਕੈਬਨਿਟ ਮੰਤਰੀ ਡਾ ਨਿੱਜਰ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ
ਅੰਮ੍ਰਿਤਸਰ ਸ਼ਹਿਰ ਵਿਖੇ ਸਟਰੀਟ ਲਾਈਟਾਂ ਲਗਾਉਣ ਅਤੇ ਬਦਲਣ ਲਈ ਤਕਰੀਬਨ 4.97 ਕਰੋੜ
ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ 5 ਸਾਲਾਂ ਦੇ ਸਮੇਂ ਲਈ ਸਟਰੀਟ ਲਾਈਟਾਂ ਦੇ ਸੰਚਾਲਨ
ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਤਕਰੀਬਨ 6.49 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ
ਸ਼ਹਿਰ ਵਿਖੇ ਢੱਪਈ ਰੋਡ ਨੂੰ ਰੇਲਵੇ ਕਰਾਸਿੰਗ ਤੋਂ ਗੰਦੇ ਨਾਲੇ ਤੱਕ ਅਤੇ ਕੋਟ ਖਾਲਸਾ
ਤੋਂ ਬਹੁੜੀ ਸਾਹਿਬ ਸੜਕ ਦੇ ਪਾਸੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਨੂੰ ਚੌੜਾ ਕਰਨ
ਦਾ ਕੰਮ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ, ਵਾਰਡ ਨੰਬਰ 28,69,74 ਅਤੇ 83 ਦੀਆਂ
ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਪਾਰਕਾਂ ਦੇ ਸੁੰਦਰੀਕਰਨ ਤੋਂ
ਇਲਾਵਾ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ
ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ
ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ
www.eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ
ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ
ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ
ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ
ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ
ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਿੰਡ ਗੋਸਲ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

ਬੰਗਾ, 19 ਫਰਵਰੀ; ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ
ਮੰਤਰੀ ਮਨੀਸ਼ ਤਿਵਾੜੀ ਨੇ ਪਿੰਡ ਗੋਸਲ ਦੇ ਵਿਕਾਸ ਲਈ ਜਾਰੀ ਕੀਤੀ 2 ਲੱਖ ਰੁਪਏ ਦੀ
ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਟ ਕੀਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ
ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦੇ ਲੋਕਾਂ ਦੇ
ਵਿਕਾਸ ਲਈ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਲਗਾਤਾਰ
ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਫੋਕੇ ਦਾਅਵੇ ਕਰਨ ਦੇ
ਉਲਟ ਵਿਕਾਸ ਦੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਜਿੱਥੇ ਹੋਰਨਾਂ ਤੋਂ
ਇਲਾਵਾ, ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ, ਸਤਵੀਰ ਸਿੰਘ ਪੱਲੀਝਿੱਕੀ, ਡਾ ਹਰਪ੍ਰੀਤ
ਕੈਂਥ, ਦਰਵਜੀਤ ਪੂਨੀ, ਦਰਸ਼ਨ ਸਿੰਘ ਰਿਟਾਇਰਡ ਇੰਸਪੈਕਟਰ ਬਲਾਕ ਸਮਿਤੀ ਮੈਂਬਰ ਬੰਗਾ,
ਚਰਨਜੀਤ ਸਿੰਘ ਸਾਬਕਾ ਸਰਪੰਚ, ਗੁਰਦਿਆਲ ਸਿੰਘ ਨੰਬਰਦਾਰ, ਅਜੈਬ ਸਿੰਘ, ਸਤਨਾਮ ਸਿੰਘ,
ਰਣਜੀਤ ਸਿੰਘ, ਮੁਕੇਸ਼ ਸਾਬਕਾ ਪੰਚ, ਮਹਿੰਦਰ ਸਿੰਘ ਮੈਂਬਰ ਪੰਚਾਇਤ, ਚਰਨਜੀਤ ਸਿੰਘ,
ਸੁਰਜੀਤ ਸਿੰਘ ਯੂ.ਐਸ.ਏ., ਕੁਲਵੰਤ ਸਿੰਘ, ਰੇਸ਼ਮ ਸਿੰਘ, ਪ੍ਰਗਟ ਸਿੰਘ ਆਦਿ ਹਾਜ਼ਰ ਸਨ
|

ਸਾਡੀ ਧਾਰਮਿਕ ਅਤੇ ਸਭਿਆਚਾਰਕ ਪਰੰਪਰਾ ਦੀ ਨੀਂਹ ਹਨ ਦੇਵਤਿਆਂ ਦੇ ਦੇਵ ਭਗਵਾਨ ਸ਼ਿਵ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸ੍ਰੀ ਮਹਾਸ਼ਿਵਰਾਤਰੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ 'ਚ ਕੀਤੀ ਸ਼ਿਰਕਤ
-ਸੂਬਾ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸੂਬੇ ਦੀ ਖੁਸ਼ਹਾਲੀ ਦੀ ਕੀਤੀ ਕਾਮਨਾ
ਹੁਸ਼ਿਆਰਪੁਰ, 17 ਫਰਵਰੀ:ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਵਲੋਂ ਸ੍ਰੀ ਮਹਾਸ਼ਿਵਰਾਤਰੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋ ਕੇ ਭਗਵਾਨ ਸ਼ਿਵ ਦੇ ਚਰਨਾਂ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸੂਬਾ ਵਾਸੀਆਂ ਨੂੰ ਸ੍ਰੀ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸੂਬੇ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਸਾਡੀ ਧਾਰਮਿਕ ਅਤੇ ਸਭਿਆਚਾਰਕ ਪਰੰਪਰਾ ਦੀ ਨੀਂਹ ਹਨ। ਭਗਵਾਨ ਸ਼ਿਵ ਸਾਨੂੰ ਹਮੇਸ਼ਾ ਸਮਾਜ ਦੇ ਦੁੱਖ-ਦਰਦ ਨੂੰ ਦੂਰ ਕਰਨ ਦਾ ਸੰਦੇਸ਼ ਦਿੰਦੇ ਹਨ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੰਦੀਪ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਐਡਵੋਕੇਟ ਅਮਰਜੋਤ ਸਿੰਘ, ਪ੍ਰੀਤਪਾਲ, ਰਵਿੰਦਰ ਸਿੰਘ ਪੰਚ, ਸੁਮੇਸ਼ ਸੋਨੀ, ਜਸਪ੍ਰੀਤ ਹੁੰਦਲ, ਨਿੱਕੂ ਸ਼ਰਮਾ, ਧੀਰਜ ਸ਼ਰਮਾ, ਮੁਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

1971 ਦੀ ਜੰਗ ਦੇ ਨਾਇਕ ਦੇ ਜੱਦੀ ਪਿੰਡ ਵਿੱਚ ਲੱਗੇ ਬੁੱਤ ਤੋਂ ਪਰਦਾ ਹਟਾਇਆ ਮੁੱਖ ਮੰਤਰੀ ਭਗਵੰਤ ਮਾਨ ਨੇ

1971 ਦੀ ਜੰਗ ਦੇ ਨਾਇਕ ਦੇ ਜੱਦੀ ਪਿੰਡ ਵਿੱਚ ਲੱਗੇ ਬੁੱਤ ਤੋਂ ਪਰਦਾ ਹਟਾਇਆ ਮੁੱਖ ਮੰਤਰੀ ਭਗਵੰਤ ਮਾਨ ਨੇ
 ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ
 ਭਿ੍ਰਸ਼ਟਾਚਾਰ ਤੇ ਭਿ੍ਰਸ਼ਟ ਲੀਡਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ
ਚਾਂਦਪੁਰ ਰੁੜਕੀ (ਸ਼ਹੀਦ ਭਗਤ ਸਿੰਘ ਨਗਰ), 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਿਤ ਕਰੇਗੀ। ਇੱਥੇ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੇ ਇਸ ਨਾਇਕ ਨੇ ਪਾਕਿਸਤਾਨ ਵਿਰੁੱਧ ਦੇਸ਼ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਬਲੀਦਾਨ ਨਾਲ ਕੌਮੀ ਸੁਤੰਤਰਤਾ ਅੰਦੋਲਨ ਵਿੱਚ ਵੱਡਾ ਯੋਗਦਾਨ ਪਾਇਆ। ਇਸੇ ਤਰ੍ਹਾਂ ਦੇਸ਼ ਦੀ ਆਜ਼ਾਦੀ ਨੂੰ ਬਚਾਉਣ ਦੇ ਸੰਘਰਸ਼ ਵਿੱਚ ਵੀ ਪੰਜਾਬੀ ਅਣਗਿਣਤ ਕੁਰਬਾਨੀਆਂ ਨਾਲ ਮੋਹਰੀ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬਹਾਦਰ ਫੌਜੀਆਂ ਨੇ ਅੱਤ ਦੀ ਗਰਮੀ ਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਆਰਾਮ ਨਾਲ ਸੌਂ ਸਕਣ। ਉਨ੍ਹਾਂ ਚੇਤੇ ਕੀਤਾ ਕਿ 1971 ਵਿੱਚ ਪਾਕਿਸਤਾਨ ਨੇ ਭਾਰਤ ਵਿੱਚ ਦਾਖ਼ਲ ਹੋਣ ਲਈ ਲੌਂਗੇਵਾਲਾ ਨੂੰ ਆਸਾਨ ਸ਼ਿਕਾਰ ਸਮਝਿਆ ਸੀ ਕਿਉਂਕਿ ਉੱਥੇ ਤਾਇਨਾਤ ਬਿ੍ਰਗੇਡੀਅਰ ਚਾਂਦਪੁਰੀ ਕੋਲ ਸਿਰਫ਼ 120 ਫੌਜੀਆਂ ਦੀ ਕੰਪਨੀ ਸੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਭਾਰਤ ਦੇ ਪੱਖ ਵਿੱਚ ਨਾ ਹੋਣ ਦੇ ਬਾਵਜੂਦ ਬਿ੍ਰਗੇਡੀਅਰ ਚਾਂਦਪੁਰੀ ਵੱਲੋਂ ਦਿਖਾਈ ਬਹਾਦਰੀ ਨਾਲ ਦੇਸ਼ ਜਿੱਤ ਦੇ ਰਾਹ ਉਤੇ ਪੈ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਰਾਹ ਉਤੇ ਚੱਲਦਿਆਂ 500 ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਜਾ ਰਹੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਵਿੱਚ ਪੜ੍ਹਦੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲ ਰਹੀ ਹੈ। ਇਸੇ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਮਿਸਾਲੀ ਪਹਿਲਕਦਮੀਆਂ ਰਾਹੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨੀ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਖਿਲਾਫ਼ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਫੰਡ ਖੁਰਦ-ਬੁਰਦ ਕੀਤੇ ਹਨ, ਉਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਭਿ੍ਰਸ਼ਟ ਲੀਡਰਾਂ ਨੂੰ ਪਹਿਲਾਂ ਹੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ ਅਤੇ ਅਜਿਹੇ ਘਿਨਾਉਣੇ ਅਪਰਾਧ ਦੇ ਬਾਕੀ ਦੋਸ਼ੀ ਵੀ ਬਖ਼ਸ਼ੇ ਨਹੀਂ ਜਾਣਗੇ।  ਮੁੱਖ ਮੰਤਰੀ ਨੇ ਕਿਹਾ ਕਿ ਭਿ੍ਰਸ਼ਟਾਚਾਰੀ ਭਾਵੇਂ ਸੱਤਾਧਾਰੀ ਪਾਰਟੀ ਨਾਲ ਸਬੰਧਤ ਹੋਵੇ ਜਾਂ ਹੋਰ ਪਾਰਟੀ ਨਾਲ, ਉਸ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਇਸ ਨੇਕ ਕਾਰਜ ਲਈ ਆਮ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦਾ ਵੀ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਦਮਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਮਿਹਨਤ ਤੇ ਸਮਰਪਿਤ ਭਾਵਨਾ ਨਾਲ ਹਰੇਕ ਖੇਤਰ ਵਿਚ ਸਫ਼ਲਤਾ ਹਾਸਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਹਰੇਕ ਖੇਤਰ ਵਿਚ ਵਿਆਪਕ ਵਿਕਾਸ ਦੇਖਣ ਨੂੰ ਮਿਲੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਕੰਢੀ ਨਹਿਰ ਨੂੰ ਛੇਤੀ ਹੀ ਚਾਲੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਤੇਲੰਗਾਨਾ ਵਿਚ ਸਿੰਜਾਈ ਸਿਸਟਮ ਦਾ ਵੀ ਜਾਇਜ਼ਾ ਲਿਆ ਸੀ, ਜੋ ਉਥੋਂ ਦੇ ਸੂਬੇ ਲਈ ਬਹੁਤ ਲਾਭਕਾਰੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖਾਸ ਕਰਕੇ ਕੰਢੀ ਖੇਤਰ ਵਿਚ ਤੇਲੰਗਾਨਾ ਮਾਡਲ ਨੂੰ ਇੱਥੇ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਡੱਲੇਵਾਲ ਤੋਂ ਚਾਂਦਪੁਰ ਰੁੜਕੀ ਸੜਕ ਨੂੰ 18 ਫੁੱਟੀ ਸੜਕ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਖਜ਼ਾਨੇ ਦੀ ਕੋਈ ਘਾਟ ਨਹੀਂ ਹੈ। ਭਗਵੰਤ ਮਾਨ ਨੇ ਵਿਰੋਧੀਆਂ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਖਾਲੀ ਖਜ਼ਾਨੇ ਦੀ ਦੁਹਾਈ ਪਾਉਂਦੀਆਂ ਸਨ ਤਾਂ ਕਿ ਆਪਣੀਆਂ ਮਨਪਸੰਦ ਕੰਪਨੀਆਂ ਨੂੰ ਫਾਇਦੇ ਦਿੱਤੇ ਜਾ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ। ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਨਤਮਸਤਕ ਹੋਏ। ਮੁੱਖ ਮੰਤਰੀ ਨੇ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਨਾਮ ਉਤੇ ਬਣੇ ਪਾਰਕ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਉਨ੍ਹਾਂ ਦੀ ਯਾਦ 'ਚ ਬਣੇ ਮਿਊਜ਼ੀਅਮ ਵਿਖੇ ਵੀ ਗਏ, ਜਿੱਥੇ ਲੌਂਗੇਵਾਲਾ ਜੰਗ ਦੀ ਸੂਰਮਗਤੀ ਅਤੇ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀਆਂ ਦੁਰਲੱਭ ਤਸਵੀਰਾਂ ਨੂੰ ਦਰਸਾਇਆ ਗਿਆ ਹੈ।
ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ, ਐਮ ਐਲ ਏ ਰੂਪਨਗਰ ਦਿਨੇਸ਼ ਚੱਢਾ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ, ਅਸ਼ੋਕ ਕੁਮਾਰ ਕਟਾਰੀਆ, ਚੇਅਰਮੈਨ ਪੰਜਾਬ ਸੀਵਰੇਜ ਬੋਰਡ ਡਾ. ਸਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ, ਅਸ਼ੋਕ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਸਿੰਘ ਜਲਾਲਪੁਰ, ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਤੇ ਕਰਨਵੀਰ ਕਟਾਰੀਆ ਸਮੇਤ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।  ਇਸ ਮੌਕੇ ਬਿ੍ਰਗੇਡੀਅਰ ਕੁਲਦੀਪ ਸਿੰਘ ਦੇ ਪਰਿਵਾਰ ਵਿੱਚੋਂ ਪਤਨੀ ਸੁਰਿੰਦਰ ਕੌਰ ਚਾਂਦਪੁਰੀ, ਪੁੱਤਰ ਹਰਦੀਪ ਸਿੰਘ ਚਾਂਦਪੁਰੀ, ਭਤੀਜਾ ਮੋਹਨ ਸਿੰਘ ਤੇ ਬਲਬੀਰ ਸਿੰਘ ਤੇ ਪਿੰਡ ਦੇ ਸਰਪੰਚ ਬਿੰਦਰ ਰਾਮ ਮੌਜੂਦ ਸਨ।  ਜ਼ਿਲ੍ਹਾ ਅਧਿਕਾਰੀਆਂ 'ਚ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਆਈ ਜੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ (ਨੰਗਲ ਸ਼ਹੀਦਾਂ, ਮਾਨਗੜ੍ਹ ਅਤੇ ਮਜਾਰੀ ਟੋਲ) ਕਰਵਾਏ ਬੰਦ

*ਲੋਕਾਂ ਦੇ ਹਰ ਰੋਜ਼ ਬਚਣਗੇ 10.52 ਲੱਖ ਰੁਪਏ
*ਟੋਲ ਕੰਪਨੀ ਨਾਲ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਆਗੂਆਂ ਦੀ ਮਿਲੀਭੁਗਤ ਸਦਕਾ
ਮਿਆਦ ਮੁੱਕਣ ਦੇ ਬਾਵਜੂਦ ਚਲਦੇ ਰਹੇ ਟੋਲ ਪਲਾਜ਼ੇ
*ਆਮ ਲੋਕਾਂ ਦੀਆਂ ਜੇਬਾਂ ਕੰਪਨੀ ਨੂੰ ਲੁਟਾਉਣ ਲਈ ਸੁਖਬੀਰ ਬਾਦਲ, ਪ੍ਰਤਾਪ ਬਾਜਵਾ ਅਤੇ
ਪਰਮਿੰਦਰ ਢੀਂਡਸਾ ਪਾਸੋਂ ਮੰਗਿਆ ਜਵਾਬ
*ਹੁਸ਼ਿਆਰਪੁਰ, 15 ਫਰਵਰੀ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ
ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ
ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ
ਮਿਲੀਭੁਗਤ ਦਾ ਪਰਦਾਫਾਸ਼ ਕੀਤਾ।
ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ
(ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿੰਨੋ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52
ਲੱਖ ਰੁਪਏ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ
ਪਹਿਲਾਂ ਬੰਦ ਹੋਣ ਚਾਹੀਦੇ ਸਨ ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ
ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ।
ਮੁੱਖ ਮੰਤਰੀ ਨੇ ਕਿਹਾ, "ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਾਡੇ
ਸਿਆਸਤਦਾਨਾਂ ਨੇ ਆਪਣੇ ਹੀ ਲੋਕਾਂ ਨਾਲ ਵਫਾ ਨਹੀਂ ਕਮਾਈ। ਪਿਛਲੇ ਸਮੇਂ ਵਿਚ ਕਾਂਗਰਸ
ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਦੇ ਹਿੱਤ ਸੋਚਣ ਦੀ ਬਜਾਏ
ਸੂਬੇ ਦੇ ਖਜ਼ਾਨੇ ਦੋਵੇਂ ਹੱਥੀ ਲੁਟਾਏ। ਇਸ ਦੀ ਸਪੱਸ਼ਟ ਮਿਸਾਲ ਇਸ ਪ੍ਰਾਜੈਕਟ ਤੋਂ
ਮਿਲਦੀ ਹੈ ਕਿ ਕਿਵੇਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ
ਬਾਜਵਾ ਜੋ ਸਮਝੌਤੇ ਕਰਨ ਮੌਕੇ ਕਾਂਗਰਸ ਸਰਕਾਰ ਵਿਚ ਲੋਕ ਨਿਰਮਾਣ ਮੰਤਰੀ ਸਨ ਅਤੇ
ਅਕਾਲੀ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੰਦਰਖਾਤੇ ਕੰਪਨੀ ਨਾਲ
ਮਿਲੀਭੁਗਤ ਕਰਕੇ ਲੋਕਾਂ ਦੀਆਂ ਜੇਬਾਂ ਉਤੇ ਡਾਕਾ ਮਰਵਾਉਂਦੇ ਰਹੇ। 'ਰਾਜ ਨਹੀਂ ਸੇਵਾ'
ਦਾ ਢਿੰਡੋਰਾ ਪਿੱਟਣ ਵਾਲੇ ਕੰਪਨੀ ਦੀ ਸੇਵਾ ਵਿਚ ਲੱਗੇ ਰਹੇ। ਇਨ੍ਹਾਂ ਨੇਤਾਵਾਂ ਨੂੰ
ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਨਾਲ ਧ੍ਰੋਹ
ਕਿਉਂ ਕਮਾਇਆ। "
ਇਸ ਪ੍ਰਾਜੈਕਟ ਦੇ ਪਿਛੋਕੜ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ
ਮੁੱਖ ਮੰਤਰੀ ਨੇ ਦੱਸਿਆ ਕਿ 123.64 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਤਹਿਤ ਰੋਹਨ
ਰਾਜਦੀਪ ਟੋਲਵੇਅਜ਼ ਕੰਪਨੀ ਨੇ 104.96 ਕਿਲੋਮੀਟਰ ਸੜਕ ਬਣਾਉਣੀ ਸੀ ਅਤੇ ਇਸ ਬਾਰੇ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ 6 ਦਸੰਬਰ, 2005 ਵਿਚ ਸਮਝੌਤਾ ਹੋਇਆ ਤੇ ਉਸ
ਵੇਲੇ ਪ੍ਰਤਾਪ ਸਿੰਘ ਬਾਜਵਾ ਲੋਕ ਨਿਰਮਾਣ ਮੰਤਰੀ ਸਨ। ਉਸ ਮੌਕੇ ਕੈਪਟਨ ਸਰਕਾਰ ਨੇ
ਕੰਪਨੀ ਉਤੇ ਮਿਹਰਬਾਨ ਹੁੰਦਿਆਂ 104.96 ਕਰੋੜ ਰੁਪਏ ਦੇ ਕੁੱਲ ਪ੍ਰਾਜੈਕਟ ਵਿੱਚੋਂ
49.45 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਸੀ। ਕੰਪਨੀ ਨੇ ਸਾਲ 2007 ਵਿਚ ਨਵੀਂ ਸਰਕਾਰ
ਦੇ ਗਠਨ ਤੋਂ ਪਹਿਲਾਂ 6 ਮਾਰਚ, 2007 ਨੂੰ ਇਹ ਤਿੰਨੇ ਟੋਲ ਚਾਲੂ ਕਰ ਦਿੱਤੇ ਸਨ।
ਸਮਝੌਤੇ ਤਹਿਤ ਕੰਪਨੀ ਨੇ 5 ਮਾਰਚ, 2013 ਤੱਕ ਸੜਕ ਉਤੇ ਲੁੱਕ ਪਾਉਣ ਦਾ ਕੰਮ ਪੂਰਾ
ਕਰਨਾ ਸੀ ਪਰ ਇਹ ਕੰਮ 30 ਅਪ੍ਰੈਲ, 2015 ਨੂੰ ਪੂਰਾ ਕੀਤਾ ਗਿਆ ਜੋ 786 ਦਿਨ ਲੇਟ ਸੀ।
ਇਸ ਦੇਰੀ ਲਈ ਕੰਪਨੀ ਉਤੇ 24.30 ਕਰੋੜ ਜੁਰਮਾਨਾ ਅਤੇ 37.30 ਕਰੋੜ ਰੁਪਏ ਵਿਆਜ ਸਮੇਤ
ਕੁੱਲ 61.60 ਕਰੋੜ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਜਾ ਸਕਦਾ ਸੀ ਪਰ ਉਸ ਮੌਕੇ ਦੀ
ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਜੁਰਮਾਨਾ ਵਸੂਲਣ ਦੀ ਬਜਾਏ ਮੁਆਫ ਕਰ ਦਿੱਤਾ ਜੋ
ਪੰਜਾਬ ਦੇ ਲੋਕਾਂ ਨੂੰ ਸ਼ਰੇਆਮ ਧੋਖਾ ਦੇਣ ਵਾਲਾ ਕਦਮ ਸੀ। ਦੂਜੀ ਵਾਰ ਲੁੱਕ ਪਾਉਣ ਦਾ
ਕੰਮ 5 ਮਾਰਚ, 2018 ਨੂੰ ਪੂਰਾ ਹੋਣਾ ਸੀ ਜੋ 979 ਦਿਨਾਂ ਦੀ ਦੇਰੀ ਨਾਲ 9 ਨਵੰਬਰ,
2020 ਨੂੰ ਪੂਰਾ ਹੋਇਆ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਦੇਰੀ ਲਈ ਨੋਟਿਸ
ਤੱਕ ਵੀ ਜਾਰੀ ਨਾ ਕੀਤਾ। ਇਸ ਤੋਂ ਬਾਅਦ ਤੀਜੀ ਵਾਰ ਲੁੱਕ ਪਾਉਣ ਦਾ ਕੰਮ ਜਨਵਰੀ, 2023
ਤੱਕ ਪੂਰਾ ਹੋਣਾ ਸੀ ਪਰ ਉਹ ਵੀ ਸਿਰੇ ਨਾਲ ਚੜਿਆ। ਮੁੱਖ ਮੰਤਰੀ ਨੇ ਦੱਸਿਆ ਕਿ ਟੋਲ
ਕੰਪਨੀ ਨੇ ਸਾਡੀ ਸਰਕਾਰ ਪਾਸੋਂ ਕੋਵਿਡ ਦੇ ਸਮੇਂ ਦੇ 101 ਦਿਨ ਅਤੇ ਕਿਸਾਨ ਅੰਦੋਲਨ ਦੀ
ਆੜ ਵਿਚ 432 ਦਿਨਾਂ ਦਾ ਹਵਾਲਾ ਦਿੰਦੇ ਹੋਏ 533 ਦਿਨਾਂ ਦੀ ਮੋਹਲਤ ਮੰਗੀ ਸੀ ਤੇ ਅਸੀਂ
ਇਸ ਮੰਗ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਟੋਲ 21 ਸਤੰਬਰ, 2013 ਤੱਕ ਬੰਦ
ਹੋ ਜਾਣੇ ਚਾਹੀਦੇ ਸਨ ਪਰ ਅਕਾਲੀ ਸਰਕਾਰ ਨੇ ਬੰਦ ਨਹੀਂ ਕੀਤੇ। ਇਸ ਤੋਂ 21 ਸਤੰਬਰ,
2018 ਨੂੰ ਫੇਰ ਬੰਦ ਕੀਤੇ ਜਾ ਸਕਦੇ ਸਨ ਪਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ
ਦੇ ਹਿੱਤਾਂ ਦੇ ਉਲਟ ਜਾਂਦੇ ਹੋਏ ਕੰਪਨੀ ਨੂੰ ਟੋਲ ਚਾਲੂ ਰੱਖਣ ਦੀ ਖੁੱਲ੍ਹ ਦਿੱਤੀ।
ਜੇਕਰ ਅੱਜ ਵੀ ਅਕਾਲੀਆਂ ਜਾਂ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਏਹ ਟੋਲ ਕਦੇ ਵੀ ਬੰਦ ਨਾ
ਹੁੰਦੇ।
ਵਿਰੋਧੀ ਪਾਰਟੀਆਂ ਦੀ ਨਿੱਜੀ ਮੁਫਾਦਾਂ ਦੀ ਜ਼ਿਕਰ ਕਰਦੇ ਹੋਏ ਭਗਵੰਤ ਮਾਨ
ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਕੰਪਨੀ ਦੀ ਸਾਂਝ ਏਨੀ ਗੂੜੀ ਸੀ ਕਿ ਸਮਝੌਤੇ ਦੇ
ਕਲਾਜ਼ ਵਿਚ ਸਪੱਸ਼ਟ ਦਰਜ ਕਰ ਦਿੱਤਾ ਗਿਆ ਉਲੰਘਣਾ ਹੋਣ ਦੀ ਸੂਰਤ ਵਿਚ ਕੰਪਨੀ ਨੂੰ 6.12
ਕਰੋੜ ਰੁਪਏ ਤੋਂ ਵੱਧ ਜੁਰਮਾਨਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਾਡੀ
ਸਰਕਾਰ ਉਲੰਘਣਾ ਕਰਨ ਲਈ ਕੰਪਨੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ
ਸਮਝੌਤੇ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਲਈ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ
ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ.
ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

ਉੱਪ ਮੰਡਲ ਮੈਜਿਸਟ੍ਰੇਟ ਸ਼ਿਵਰਾਜ ਬੱਲ ਵੱਲੋਂ ਜੱਬੋਵਾਲ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ

ਨਵਾਂਸ਼ਹਿਰ, 16 ਫ਼ਰਵਰੀ : ਡਾ. ਸ਼ਿਵਰਾਜ ਸਿੰਘ ਬੱਲ, ਪੀ.ਸੀ.ਐਸ, ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਵਲੋਂ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਨਵਾਂਸ਼ਹਿਰ  ਦੇ ਪਿੰਡ ਜੱਬੋਵਾਲ ਵਿਖੇ ਪੇਂਡੂ ਵਿਕਾਸ ਵਿਭਾਗ ਵੱਲੋਂ ਤਿਆਰ ਕਰਵਾਈ ਜਾ ਰਹੀ ਬੈਡਮਿੰਟਨ ਗਰਾਊਂਡ, ਪਾਰਕ ਅਤੇ ਕਾਰਜਸ਼ੀਲ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਨੇ ਪਿੰਡ 'ਚ ਸਾਫ਼-ਸਫ਼ਾਈ ਰੱਖਣ ਲਈ 'ਸੋਲਡ (ਠੋਸ ਕੂੜਾ) ਵੇਸਟ ਪ੍ਰੋਜੈਕਟ' ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦਾ ਕੂੜਾ ਸਹੀ ਤਰੀਕੇ ਨਾਲ ਵੱਖ-ਵੱਖ ਕਰਕੇ ਅੱਗੇ ਨਿਪਟਾਰੇ ਲਈ ਭੇਜਣ ਤਾਂ ਜੋ ਕੂੜੇ ਤੋ ਖਾਦ ਤਿਆਰ ਹੋ ਸਕੇ ਅਤੇ ਪਿੰਡ ਦੀ ਦਿਖ ਸੋਹਣੀ ਲੱਗੇ। ਇਸ ਮੌਕੇ 'ਤੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਬਰਾਂ ਤੋ ਇਲਾਵਾ ਆਮ ਜਨਤਾ ਵੱਲੋਂ ਦੱਸੀਆਂ ਗਈਆਂ ਸ਼ਿਕਾਇਤਾਂ ਨੂੰ ਸੁਣ ਕੇ ਸਬੰਧਤ ਵਿਭਾਗ ਨੂੰ ਹਦਾਇਤਾਂ ਕੀਤੀਆਂ ਗਈਆਂ।

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ

ਏ ਡੀ ਸੀ ਰਾਜੀਵ ਵਰਮਾ ਵੱਲੋਂ ਜੇਤੂਆਂ ਨੂੰ ਕੀਤੀ ਗਈ ਇਨਾਮਾਂ ਦੀ ਵੰਡ
ਨਵਾਂਸ਼ਹਿਰ, 14 ਫ਼ਰਵਰੀ : ਭਾਸ਼ਾ ਵਿਭਾਗ ਪੰਜਾਬ ਦੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਤੀਯੋਗਿਤਾ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਵਿਸ਼ੇਸ਼ ਮਹਿਮਾਨ ਡਾ. ਗੁਰਲੀਨ ਕੌਰ ਸਿੱਧੂ, ਫ਼ੀਲਡ ਅਫ਼ਸਰ, ਮੁੱਖ ਮੰਤਰੀ ਪੰਜਾਬ ਅਤੇ ਸਹਾਇਕ ਕਮਿਸ਼ਨਰ (ਜ) ਵੱਲੋਂ ਕੀਤੀ ਗਈ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸਰਬਜੀਤ ਸਿੰਘ ਤੇ ਮੁਕਾਬਲੇ ਦੇ ਪ੍ਰਬੰਧਕ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਸੰਦੀਪ ਸਿੰਘ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਇਸ ਮੌਕੇ ਸੰਖੇਪ ਸੰਬੋਧਨੀ ਸ਼ਬਦਾਂ 'ਚ ਭਾਸ਼ਾ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਤੇ ਮੌਲਿਕਤਾ ਨੂੰ ਬਾਹਰ ਲਿਆਉਣ ਲਈ ਸਮੇਂ-ਸਮੇਂ ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਬਹੁ-ਪੱਖੀ ਪ੍ਰਤਿਭਾ ਦੇ ਧਾਰਨੀ ਹੁੰਦੇ ਹਨ। ਜਦੋਂ ਅਸੀਂ ਉੁਨ੍ਹਾਂ ਨੂੰ ਕਿਸ਼ੋਰ ਉਮਰੇ ਸਹੀ ਦਿਸ਼ਾ ਦੇਵਾਂਗੇ ਤਾਂ ਉਸ ਨਾਲ ਰਾਜ ਅਤੇ ਰਾਸ਼ਟਰ ਨੂੰ ਮਜ਼ਬੂਤੀ ਮਿਲੇਗੀ।
ਉਨ੍ਹਾਂ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ, ਹੋਰਨਾਂ ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਲਈ ਹੋਰ ਮੇਹਨਤ ਕਰਨ ਲਈ ਆਖਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਧਾਰ ਪੰਜੀਕਰਣ ਨੂੰ ਯਕੀਨੀ ਬਣਾਉਣ ਅਤੇ ਆਪਣੇ ਬਾਇਓਮੈਟਿ੍ਰਕ ਅਪਡੇਟ ਕਰਵਾਉਣ ਲਈ ਜ਼ਿਲ੍ਹੇ 'ਚ ਆਰੰਭੀ ਗਈ ਮੁਹਿੰਮ ਤੋਂ ਵੀ ਜਾਣੂ ਕਰਵਾਇਆ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ਰੰਸੀਪਲ ਸਰਬਜੀਤ ਸਿੰਘ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸਿਰਜਣਾਤਮਕ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੰਤਵ ਵਿਦਿਆਰਥੀਆਂ ਦੀ ਲੇਖਣ ਪ੍ਰਤਿਭਾ ਤੇ ਰਚਨਤਾਮਕਤਾ ਨੂੰ ਉਭਾਰਨਾ ਹੈ। ਉੁਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਪਹਿਲੇ ਸਥਾਨ 'ਤੇ ਰਹੇ ਵਿਦਿਅਆਰਥੀਆਂ ਨੂੰ ਸੂਬਾ ਪੱਧਰੀ ਮੁਕਾਬਲੇ 'ਚ ਭਾਗ ਲੈਣ ਦਾ ਮੌਕਾ ਵੀ ਮਿਲੇਗਾ। ਮੁਕਾਬਲੇ ਦੇ ਨਿਰਣਾਇਕਾਂ ਵੱਲੋਂ ਹਿੰਦੀ ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਲਿਖਣ ਦਾ ਵਿਸ਼ਾ ਦਿੱਤਾ ਗਿਆ। ਵਿਦਿਆਰਥੀਆਂ ਨੇ ਕਵਿਤਾ, ਕਹਾਣੀ ਅਤੇ ਲੇਖ ਲਿਖ ਕੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।  ਇਸ ਮੌਕੇ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਦੀ ਵਿਦਿਆਰਥਣ ਮਹਿਕਪ੍ਰੀਤ ਖਟਕੜ,  ਦੂਜਾ ਸਥਾਨ ਐਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦੇ ਵਿਦਿਆਰਥੀ ਵਿਕਟਰ ਗਿਰੀਸ਼ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀ ਵਿਦਿਆਰਥਣ ਨੇਹਾ ਨੇ ਪ੍ਰਾਪਤ ਕੀਤਾ।  ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀ ਵਿਦਿਆਰਥਣ ਕਿਰਨਜੀਤ ਕੌਰ, ਦੂਜਾ ਸਥਾਨ ਸਰਕਾਰੀ ਮਿਡਲ ਸਕੂਲ ਮੰਗੂਪੁਰ ਦੀ ਵਿਦਿਆਰਥਣ ਚਾਹਤ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਭਗਤ ਸਿੰਘ ਦੀ ਵਿਦਿਆਰਥਣ ਨਿਹਾਰਿਕਾ  ਕੁਮਾਰੀ ਨੇ ਪ੍ਰਾਪਤ ਕੀਤਾ।  ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਐਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦੀ ਵਿਦਿਆਰਥਣ ਅਰਪਣ,  ਦੂਜਾ ਸਥਾਨ ਵੀ ਇਸੇ ਸਕੂਲ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਅਤੇ ਤੀਜਾ ਸਥਾਨ ਸਰਕਾਰੀ ਹਾਈ ਸਕੂਲ ਮਜਾਰਾ ਕਲਾਂ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਕਾਵਿ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਦੀ ਵਿਦਿਆਰਥਣ ਪਿੰਕੀ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਭਗਤ ਸਿੰਘ ਦੀ ਵਿਦਿਆਰਥਣ ਸੁਨੇਹਜੀਤ ਕੌਰ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਭਗਤ ਸਿੰਘ ਨਗਰ ਦੀ ਵਿਦਿਆਰਥਣ ਸਿਮਰਨ ਬਸਰਾ  ਨੇ ਪ੍ਰਾਪਤ ਕੀਤਾ।  ਮੁਕਾਬਲੇ ਦੇ ਨਿਰਣਾਇਕਾਂ ਦੀ ਜ਼ਿੰਮੇਵਾਰੀ ਪ੍ਰਸਿੱਧ ਲੇਖਕਾਂ ਸ੍ਰੀਮਤੀ ਸੋਮਾ ਸਬਲੋਕ, ਸ੍ਰੀਮਤੀ ਰਜਨੀ ਸ਼ਰਮਾ ਅਤੇ ਚੰਦਰ ਜੀ ਨੇ ਬਾਖ਼ੂਬੀ ਨਿਭਾਈ। ਮੰਚ ਸੰਚਾਲਨ ਅਧਿਆਪਕਾ ਜਤਿੰਦਰ ਕੌਰ ਨੇ ਬਹੁਤ ਵਧੀਆ ਢੰਗ ਨਾਲ ਕੀਤਾ। ਸਮਾਗਮ ਦੇ ਅਖੀਰ ਵਿੱਚ ਵੱਖ- ਵੱਖ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ ਅਤੇ 500 ਰੁਪਏ ਦਾ ਨਗਦ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਅਧਿਆਪਕ ਅਤੇ ਵਿਦਿਆਰਥੀਆਂ ਵੀ ਮੌਜੂਦ ਸਨ।

ਪੀਲੀ ਕੁੰਗੀ ਤੋਂ ਕਣਕ ਦੀ ਫਸਲ ਦੇ ਬਚਾਅ ਲਈ ਲਗਾਤਾਰ ਸਰਵੇਖਣ ਜਰੂਰੀ- ਡਾ. ਜਤਿੰਦਰ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ


ਅੰਮ੍ਰਿਤਸਰ 14 ਫਰਵਰੀ : - ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਅਤੇ ਉਨਾਂ ਦੀ ਟੀਮ ਵੱਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਹੋਇਆਂ  ਦੱਸਿਆ ਕਿ ਇਸ ਵੇਲੇ ਕਣਕ ਦੀ ਫਸਲ ਬਹੁਤ ਵਧੀਆ ਹੈ ਉਹਨਾਂ ਦੱਸਿਆ ਕਿ ਮਹੀਨਾ ਫਰਵਰੀ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਦੇ ਵਾਧੇ ਨਾਲ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦਾ ਹਮਲਾ ਹੋ ਸਕਦਾ ਹੈਰਾਤ ਦਾ ਤਾਪਮਾਨ 7-130 ਸੈਂਟੀਗ੍ਰੇਡ ਅਤੇ ਦਿਨ ਦਾ ਤਾਪਮਾਨ 15-240 ਸੈਂਟੀਗ੍ਰੇਡ ਅਤੇ ਹਵਾ ਦੀ ਨਮੀ 5-100% ਤੱਕ ਪੀਲੀ ਕੁੰਗੀ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹਨ ਮਹੀਨਾ ਫਰਵਰੀ ਅਤੇ ਮਾਰਚ ਦੌਰਾਨ ਤੇਜ਼ ਹਵਾਵਾਂ ਨਾਲ ਪੈਣ ਵਾਲੇ ਮੀਂਹ ਵੀ ਇਸ ਬੀਮਾਰੀ ਨੂੰ ਵਧਾਉਂਦੇ ਹਨ। ਉਹਨਾਂ ਇਸ ਬੀਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਣਕ ਦੀ ਫਸਲ ਦੇ ਪੱਤਿਆਂ ਉੱਪਰ ਪੀਲੇ ਧੱਬੇ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ ਜਿਨ੍ਹਾਂ ਤੇ ਪੀਲਾ ਹਲਦੀ ਨੁਮਾ ਪਾਊਡਰ ਨਜ਼ਰ ਆਂਉਦਾ ਹੈਉਹਨਾਂ ਦੱਸਿਆ ਕਿ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਅਤੇ ਹੋਰ ਕਈ ਜਿਲਿ੍ਹਆਂ ਵਿੱਚ ਪੀਲੀ ਕੁੰਗੀ ਦਾ ਹਮਲਾ ਵੇਖਣ ਵਿੱਚ ਆਇਆ ਹੈ ਇਸ ਲਈ ਉਹਨਾਂ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਉਣ ਵਾਲੇ ਦਿਨਾਂ  ਵਿੱਚ ਆਪਣੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਰਹਿਣ ਅਤੇ ਪੀਲੀ ਕੁੰਗੀ ਦਾ ਹਮਲਾ ਹੋਣ ਦੀ ਸੂਰਤ ਵਿੱਚ 200 ਗ੍ਰਾਮ ਟੈਬੂਕੋਨਾਜ਼ੋਲ 25 ਡਬਲਿਯੂ ਜੀ ਜਾਂ 200 ਮਿਲੀਲਿਟਰ ਐਜ਼ੋੋਕਸੀਸਟਰੋਬਿਨ+ਸਾਇਪਰਾਕੋਨਾਜ਼ੋਲ ਜਾਂ 200 ਮਿਲੀਲਿਟਰ ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜ਼ੋਲ 18.3 ਐਸ ਜਾਂ 200 ਮਿਲੀਲਿਟਰ ਐਜ਼ੋੋਕਸੀਸਟਰੋਬਿਨ+ਟੈਬੂਕੋਨਾਜ਼ੋਲ 320 ਐਸ ਸੀ ਜਾਂ 200 ਮਿਲੀਲਿਟਰ ਪ੍ਰੋਪੀਕੋਨਾਜ਼ੋਲ 25 ਸੀ ਜਾਂ 120 ਗ੍ਰਾਮ ਟਰਾਈਫਲੋਕਸੀਸਟਰੋਬਿਨ+ਟੈਬੂਕੋਨਾਜ਼ੋਲ 75 ਡਬਲਿਯੂ ਜੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨ ਕਿਸਾਨ ਵੀਰ ਤੁਰੰਤ ਸਬੰਧਤ ਖੇਤੀਬਾੜੀ ਮਾਹਿਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਸਲਾਹ ਮਸ਼ਵਰਾ ਕਰਨ ਉਪਰੰਤ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੀਆਂ ਖੇਤੀ ਜਹਿਰਾਂ ਦਾ ਛਿੜਕਾਅ ਹੀ ਫਸਲ ਉੱਪਰ ਕੀਤਾ ਜਾਵੇ

ਬਹਾਦਰਗੜ੍ਹ ਵਿਖੇ ਵੱਲੋਂ 'ਤੰਦਰੁਸਤੀ ਨਿਆਮਤ ਹੈ' ਮੁਹਿੰਮ ਦਾ ਆਗਾਜ਼

ਪਟਿਆਲਾ, 14 ਫਰਵਰੀ: ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਵਾਸਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿੱਚ ਐਮ.ਐਲ.ਏ. (ਹਲਕਾ ਸਨੌਰ) ਸ੍ਰੀ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਸਿਮਰਨਜੀਤ ਕੌਰ ਵੱਲੋਂ "ਤੰਦਰੁਸਤੀ ਨਿਆਮਤ ਹੈ" ਮੁਹਿੰਮ (ਨਸ਼ੇ ਤਿਆਗੋ ਵਾਤਾਵਰਣ ਸੰਭਾਲੋ) ਦਾ ਸ਼ੁਭ ਆਰੰਭ ਕੀਤਾ ਗਿਆ। ਪ੍ਰੋ. ਸਵਿੰਦਰ ਸਿੰਘ (ਸੇਵਾਮੁਕਤ) ਏਸ਼ੀਅਨ ਸਿਲਵਰ ਪਾਵਰ ਲਿਫ਼ਟਿੰਗ ਅਤੇ ਫੁਲ ਮੈਰਾਥਨ ਰਨਰ ਵੱਲੋਂ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਡਾ. ਰਵਿੰਦਰ ਪਾਲ ਸਿੰਘ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ), ਮੋਹਜਿੰਦਰਜੀਤ ਸਿੰਘ (ਬੀ.ਡੀ.ਪੀ.ਓ. ਬਲਾਕ ਸਨੌਰ),  ਹਰਜੀਤ ਸਿੰਘ, ਦੀਪਕ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੁਹਿੰਮ  ਵਿੱਚ ਰਸੀ ਕੱਸੀ, ਯੋਗਾ, ਜੂਡੋ ਆਦਿ ਈਵੈਂਟਸ ਦੇ ਨਾਲ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਤੇ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਨੇ ਬੜੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਭਾਗ ਲਿਆ।
ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਕਿਹਾ ਕਿ ਤੰਦਰੁਸਤੀ ਇੱਕ ਨਿਆਮਤ ਹੈ ਤੇ ਪੰਜਾਬ ਦੀ ਯੁਵਾ ਵਰਗ ਨੂੰ ਨਸ਼ਾ ਮੁਕਤ ਕਰਕੇ ਇੱਕ ਰੰਗਲਾ ਅਤੇ ਤੰਦਰੁਸਤ ਪੰਜਾਬ ਦਾ ਟੀਚਾ ਪੰਜਾਬ ਸਰਕਾਰ ਵੱਲੋਂ ਜੋ ਰੱਖਿਆ ਗਿਆ ਹੈ ਉਸ ਨੂੰ ਹਰ ਹਾਲਤ ਵਿੱਚ ਆਉਣ ਵਾਲੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ, ਅਤੇ ਸਭ ਤੋਂ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਸਹਿਯੋਗ ਦੀ ਕਾਮਨਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਬਹਾਦਰਗੜ੍ਹ ਵਿਖੇ ਸ੍ਰੀਮਤੀ ਪਠਾਣਮਾਜਰਾ ਵੱਲੋਂ 'ਤੰਦਰੁਸਤੀ ਨਿਆਮਤ ਹੈ' ਮੁਹਿੰਮ ਦਾ ਆਗਾਜ਼ ਕਰਨ ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਸਕੂਲ ਤੇ ਸਕੂਲ ਦੇ ਸਟਾਫ਼ ਵੱਲੋਂ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇਗਾ। ਉਹਨਾਂ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ, ਤੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਨਾਲ ਪੜ੍ਹਿਆ ਅਤੇ ਕੰਮ ਕੀਤਾ ਜਾ ਸਕਦਾ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦੇ ਨਾਲ ਨਾਲ ਖੇਡਣ ਵਿੱਚ ਵੀ ਪੂਰਾ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਵਿਦਿਆਰਥੀਆਂ ਲਈ ਖੇਡਣਾ ਬਹੁਤ ਜ਼ਰੂਰੀ ਹੈ  ਉਹਨਾਂ ਨੇ ਇਸ ਪ੍ਰੋਗਰਾਮ ਵਿੱਚ ਕੀਤੇ ਪ੍ਰਬੰਧ ਤੇ ਸਰੀਰਕ ਸਿੱਖਿਆ ਅਧਿਆਪਕ, ਸ੍ਰੀ ਸੁਰੇਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਬਲਜੀਤ ਕੌਰ ਦੀ ਸ਼ਲਾਘਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਨਰਿੰਦਰ ਕੌਰ, ਸ੍ਰੀਮਤੀ ਸੰਗੀਤਾ, ਸ. ਦਿਲਬਾਗ ਸਿੰਘ, ਸ. ਗੁਰਚਰਨ ਸਿੰਘ, ਸ੍ਰੀ ਰਮੇਸ਼ ਕੁਮਾਰ, ਅਰਸ਼ਪ੍ਰੀਤ ਕੌਰ ਤੇ ਇੰਦਰਪਾਲ ਸਿੰਘ ਅਤੇ ਸਕੂਲ ਦੇ ਸਾਰੇ ਸਟਾਫ਼ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਭੰਗੀ ਚੋਅ ਨੂੰ ਕੂੜਾ ਮੁਕਤ ਕਰਨ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਸ਼ਲਾਘਾਯੋਗ : ਕੋਮਲ ਮਿੱਤਲ

- ਸੱਤਵੇਂ ਦਿਨ ਰਿਆਤ-ਬਾਹਰਾ ਇੰਸਟੀਚਿਊਟ ਦੇ ਵਲੰਟੀਅਰਾਂ ਨੇ ਮੁਹਿੰਮ 'ਚ ਪਾਇਆ ਯੋਗਦਾਨ
ਹੁਸ਼ਿਆਰਪੁਰ, 14 ਫਰਵਰੀ: ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਕਿਹਾ ਕਿ ਨਗਰ ਨਿਗਮ ਵਲੋਂ ਭੰਗੀ ਚੋਅ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਵਿਚ ਸ਼ਹਿਰ ਵਾਸੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਸਹਿਯੋਗ ਨਾਲ ਭੰਗੀ ਚੋਅ ਨੂੰ ਜਲਦ ਹੀ ਕੂੜਾ ਮੁਕਤ ਕਰ ਲਿਆ ਜਾਵੇਗਾ। ਉਹ ਅੱਜ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਸਫ਼ਾਈ ਅਭਿਆਨ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸਫ਼ਾਈ ਅਭਿਆਨ ਵਿਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਉਪਰਾਲੇ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਨਗਰ ਨਿਗਮ ਨੂੰ ਸਹਿਯੋਗ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਭਿਆਨ ਦੇ ਸੱਤਵੇਂ ਦਿਨ ਰਿਆਤ-ਬਾਹਰਾ ਇੰਸਟੀਚਿਊਟ ਦੇ 250 ਦੇ ਕਰੀਬ ਵਲੰਟੀਅਰਾਂ ਨੇ ਨਗਰ ਨਿਗਮ ਦੇ ਇਸ ਸਫ਼ਾਈ ਅਭਿਆਨ ਵਿਚ ਯੋਗਦਾਨ ਪਾਇਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦੀ ਸ਼ੁਰੂਆਤ ਤੋਂ ਬਾਅਦ ਸਫਾਈ ਨੂੰ ਲੈ ਕੇ ਲੋਕਾਂ ਵਿਚ ਇਕ ਸਕਾਰਾਤਮਕ ਬਦਲਾਅ ਆਇਆ ਹੈ, ਜੋ ਕਿ ਨਗਰ ਨਿਗਮ ਦਾ ਇਸ ਅਭਿਆਨ ਨੂੰ ਲੈ ਕੇ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਨ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲਤਾ ਵੱਲ ਵੱਧ ਰਿਹਾ ਹੈ, ਕਿਉਂਕਿ ਜਨਤਾ ਦੇ ਸਹਿਯੋਗ ਦੇ ਬਿਨਾ ਕੋਈ ਵੀ ਅਭਿਆਨ ਸਫ਼ਲ ਨਹੀਂ ਹੋ ਸਕਦਾ ਹੈ।
ਕੋਮਲ ਮਿੱਤਲ ਨੇ ਕਿਹਾ ਕਿ ਨਗਰ ਨਿਗਮ ਦੇ ਨਾਲ ਰੋਜ਼ਾਨਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ, ਐਨ.ਜੀ.ਓਜ਼, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਇਸ ਸਫ਼ਾਈ ਅਭਿਆਨ ਵਿਚ ਸਹਿਯੋਗ ਕਰਕੇ ਭੰਗੀ ਚੋਅ ਨੂੰ ਕੂੜਾ ਮੁਕਤ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਹਿਰ ਦੇ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਸ਼ਹਿਰ ਦੇ ਇਸ ਮੁੱਖ ਏਰੀਏ ਵਿਚ ਕੂੜਾ ਨਾ ਸੁੱਟੇ। ਉਨ੍ਹਾਂ ਕਿਹਾ ਕਿ ਭੰਗੀ ਚੋਅ ਵਿਚ ਸਫ਼ਾਈ ਬਣਾਈ ਰੱਖਣ ਲਈ ਨਗਰ ਨਿਗਮ ਦੀਆਂ ਸਰਵੇਲੈਂਸ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਇਥੇ ਕੂੜਾ ਸੁੱਟਣ ਵਾਲਿਆਂ ਦੇ ਚਾਲਾਨ ਵੀ ਕੀਤੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਨਗਰ ਨਿਗਮ ਦਾ ਹੋਰ ਸਟਾਫ਼ ਅਤੇ ਰਿਆਤ-ਬਾਹਰਾ ਇੰਸਟੀਚਿਊਟ ਦੇ ਵਲੰਟੀਅਰ ਮੌਜੂਦ ਸਨ।  

ਜੇਕਰ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ-ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤਾ ਸਵਾਲ

ਸਿਰਫ਼ ਅਦਾਨੀ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜਿਆ ਜਾ ਰਿਹਾ
ਪਟਿਆਲਾ, 13 ਫਰਵਰੀ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ।  
ਅੱਜ ਇੱਥੇ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਸੂਬੇ ਨੂੰ ਅਲਾਟ ਹੋਈ ਕੋਲੇ ਦੀ ਖਾਣ ਤੋਂ ਕੋਲਾ ਪਹਿਲਾਂ ਬੰਦਰਗਾਹਾਂ ਨੂੰ ਲਿਜਾਣਾ ਪਵੇਗਾ ਅਤੇ ਉਸ ਤੋਂ ਬਾਅਦ ਸੁਮੰਦਰੀ ਰਸਤੇ ਰਾਹੀਂ ਪੂਰੇ ਮੁਲਕ ਦੇ ਉਪਰੋਂ ਦੀ ਘੁੰਮ ਕੇ ਆਏਗਾ ਜਿਸ ਤੋਂ ਬਾਅਦ ਬੰਦਰਗਾਹ ਤੋਂ ਰੇਲ ਗੱਡੀਆਂ ਰਾਹੀਂ ਸੂਬੇ ਵਿਚ ਪਹੁੰਚੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਹੈ ਕਿਉਂਕਿ ਸੂਬੇ ਨੂੰ ਰੇਲ ਸੇਵਾ ਰਾਹੀਂ ਕੋਲ ਦੀ ਸਿੱਧੀ ਸਪਲਾਈ ਕੀਤੀ ਜਾ ਸਕਦੀ ਹੈ।
  ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਨੁਕਸਦਾਰ ਪ੍ਰਕਿਰਿਆ ਆਪਣੇ ਮਿੱਤਰਾਂ ਨੂੰ ਆਰਥਿਕ ਫਾਇਦਾ ਦੇਣ ਲਈ ਉਲੀਕੀ ਹੈ। ਉਨ੍ਹਾਂ ਕਿਹਾ ਕਿ ਅਦਾਨੀਆਂ ਦੀਆਂ ਜੇਬਾਂ ਭਰਨ ਲਈ ਖਰਚਾ ਪੰਜਾਬ ਦੇ ਸਿਰ ਮੜਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਅਤੇ ਨਾ-ਸਹਿਣਯੋਗ ਹੈ ਕਿਉਂ ਜੋ ਇਸ ਨਾਲ ਕੋਲੇ ਦੀਆਂ ਢੋਆ-ਢੁਆਈ ਦਾ ਖਰਚਾ ਸੂਬੇ ਨੂੰ ਸਹਿਣ ਕਰਨਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦਾ ਫਰਜ਼ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ ਪਰ ਇਸ ਵੱਲੋਂ ਮਿੱਤਰਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਨੀਤੀਆਂ ਘੜੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਇਹ ਜਮਹੂਰੀਅਤ ਦੇ ਸੰਕਲਪ ਦੇ ਵਿਰੁੱਧ ਹੈ ਕਿਉਂ ਜੋ ਲੋਕਤੰਤਰ ਤਹਿਤ ਲੋਕਾਂ ਦੀ ਭਲਾਈ ਕਰਨਾ ਸਭ ਤੋਂ ਜ਼ਰੂਰੀ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਅਜਿਹੇ ਕਦਮਾਂ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।  ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟਾਂ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਭਰ ਦੇ 87 ਫੀਸਦੀ ਘਰਾਂ ਦਾ ਨਵੰਬਰ-ਦਸੰਬਰ 2022 ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ।
ਮੁੱਖ ਮੰਤਰੀ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਨਾਲ-ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਸਲਾਹ ਤੋਂ ਬਗ਼ੈਰ ਬਿਜਲੀ ਸੋਧ ਬਿੱਲ-2022 ਪੇਸ਼ ਕਰਨ ਦਾ ਜ਼ਬਰਦਸਤ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਿਆਂ ਦੇ ਸੰਵਿਧਾਨਕ ਹੱਕਾਂ ਉਤੇ ਹਮਲਾ ਸੀ, ਜਿਸ ਦਾ ਮਕਸਦ ਸੰਘੀ ਢਾਂਚੇ ਦੀਆਂ ਬੁਨਿਆਦਾਂ ਨੂੰ ਕਮਜ਼ੋਰ ਕਰਨਾ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਕੇਂਦਰੀਕ੍ਰਿਤ ਜਮਹੂਰੀਅਤ ਦੀਆਂ ਕੋਸ਼ਿਸ਼ਾਂ ਵਿਰੁੱਧ ਸੂਬੇ ਚੁੱਪ ਨਹੀਂ ਬੈਠਣਗੇ।
ਮੁੱਖ ਮੰਤਰੀ ਨੇ ਤਨਜ਼ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾਧਾਰੀ ਪਰਿਵਾਰ ਨਾਲ ਸਮਝੌਤੇ ਕਰਨ ਆਉਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਨਅਤਕਾਰ ਸੂਬੇ ਦੇ ਲੋਕਾਂ ਨਾਲ ਸਮਝੌਤਿਆਂ ਉਤੇ ਦਸਤਖ਼ਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਧਨਾਢ ਪਰਿਵਾਰ ਇਨ੍ਹਾਂ ਸਮਝੌਤਿਆਂ ਤੋਂ ਲਾਹਾ ਲੈਂਦੇ ਸਨ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਲਈ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਹੁਣ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23 ਤੇ 24 ਫਰਵਰੀ ਨੂੰ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਵਿੱਚ ਸਨਅਤੀ ਤਰੱਕੀ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਅੰਤਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਸਨਅਤੀਕਰਨ ਨੂੰ ਵੱਡੇ ਪੱਧਰ ਉਤੇ ਹੁਲਾਰਾ ਮਿਲੇਗਾ, ਜਿਸ ਨਾਲ ਰੋਜ਼ਗਾਰ ਦੀ ਭਾਲ ਲਈ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਦਾ ਰੁਖ਼ ਕਰਨ ਦੇ ਰੁਝਾਨ ਨੂੰ ਠੱਲ੍ਹਿਆ ਜਾ ਸਕੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਵੀ ਹਾਜ਼ਰ ਸਨ।