ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ ਲਗਾਏ 18ਵੇਂ ਮੁਫ਼ਤ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਦਾ 200 ਮਰੀਜ਼ਾਂ ਲਾਭ ਪ੍ਰਾਪਤ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ  ਲਗਾਏ
18ਵੇਂ ਮੁਫ਼ਤ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਦਾ 200 ਮਰੀਜ਼ਾਂ ਲਾਭ ਪ੍ਰਾਪਤ ਕੀਤਾ
ਬੰਗਾ : 06 ਫਰਵਰੀ : ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧਕ ਮੈਂਬਰ ਅਤੇ ਰਾਮ ਲੀਲਾ ਵੈੱਲਫੇਅਰ ਕਮੇਟੀ ਪਿੰਡ ਮਾਹਿਲ ਗਾਹਿਲਾਂ ਦੇ ਚੇਅਰਮੈਨ ਦਰਸ਼ਨ ਸਿੰਘ ਮਾਹਿਲ ਵੱਲੋਂ ਸਮੂਹ ਮਾਹਿਲ ਪਰਿਵਾਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਸਲਾਨਾ 18ਵਾਂ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਹਿਲਾਂ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਇਸ ਮੌਕੇ ਦਾ ਸਹਿਯੋਗ  ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ। 18ਵੇਂ ਸਲਾਨਾ ਇਸ ਕੈਂਪ ਵਿਚ 200 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਆਪਣਾ ਮਾਹਿਰ ਡਾਕਟਰ ਸਹਿਬਾਨ ਤੋਂ ਚੈਕਅੱਪ ਕਰਵਾਇਆ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ।
       ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਨੇ  ਸ. ਦਰਸ਼ਨ ਸਿੰਘ ਮਾਹਿਲ  ਅਤੇ ਸਮੂਹ ਮਾਹਿਲ ਪਰਿਵਾਰ ਦਾ ਪਿਛਲੇ 18 ਸਾਲਾਂ ਤੋਂ ਫਰੀ ਅੱਖਾਂ ਦਾ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਪਤਵੰਤੇ ਸੱਜਣਾਂ ਅਤੇ ਸਮੂਹ ਕੈਂਪ ਟੀਮ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।       ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਦੱਸਿਆ ਕਿ ਸਮੂਹ ਮਾਹਿਲ ਪਰਿਵਾਰ ਕੈਨੇਡਾ, ਯੂ.ਐਸ.ਏ ਅਤੇ ਯੂ.ਕੇ. ਦੇ ਸਹਿਯੋਗ ਨਾਲ ਇਹ 18ਵਾਂ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ ਹੈ ।  ਉਹਨਾਂ ਕਿਹਾ ਕਿ ਸਮੂਹ ਮਾਹਿਲ ਪਰਿਵਾਰ ਵੱਲੋਂ ਲੋੜਵੰਦਾਂ ਦੀ ਸੇਵਾ ਲਈ ਫਰੀ ਕੈਂਪਾਂ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਇਲਾਕੇ ਦੇ ਲੋੜਵੰਦ ਮਰੀਜ਼ ਨੂੰ ਮੁਫਤ ਮੈਡੀਕਲ ਸੇਵਾ ਪ੍ਰਦਾਨ ਕੀਤੀ ਜਾ ਸਕੇ।
ਪਿੰਡ ਮਾਹਿਲ ਗਹਿਲਾਂ ਵਿਖੇ 18ਵੇਂ ਮੁਫ਼ਤ ਅੱਖਾਂ ਦੇ ਅਤੇ ਜਰਨਲ ਮੈਡੀਕਲ ਕੈਂਪ ਵਿਚ ਡਾ. ਜੁਗਬਦਲ ਸਿੰਘ ਨਨੂੰਆਂ ਐਮ ਡੀ (ਮੈਡੀਸਨ) ਦੀ ਅਗਵਾਈ ਵਿਚ  ਡਾ. ਕੁਲਦੀਪ ਸਿੰਘ ਅਤੇ ਉਪਟੋਮੀਟਰਸ ਦਲਜੀਤ ਕੌਰ  ਨੇ ਕੈਂਪ ਵਿਚ ਆਏ 200 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਮਰੀਜ਼ਾਂ ਦੇ ਜ਼ਰੂਰੀ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ। ਕੈਂਪ ਵਿਚ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
       ਵਰਣਨਯੋਗ ਹੈ ਕਿ ਸਲਾਨਾ ਫਰੀ ਕੈਂਪਾਂ ਦੀ ਨਿਰਤੰਰ ਸੇਵਾ ਲਈ ਸ. ਦਰਸ਼ਨ ਸਿੰਘ ਮਾਹਿਲ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਮਾਹਿਲ, ਸ. ਸ਼ਮਸ਼ੇਰ ਸਿੰਘ ਮਾਹਿਲ ਅਤੇ ਦਲਜੀਤ ਕੌਰ ਮਾਹਿਲ ਕਨੈਡਾ,  ਸ. ਬਲਜਿੰਦਰ ਸਿੰਘ ਮਾਹਿਲ ਅਤੇ ਹਰਜੀਤ ਕੌਰ ਮਾਹਿਲ ਕਨੈਡਾ, ਬੀਬੀ ਦਰਸ਼ਨ ਕੌਰ ਪੁਰੇਵਾਲ ਯੂ.ਕੇ. ਅਤੇ ਅਵਤਾਰ ਸਿੰਘ ਪੁਰੇਵਾਲ ਯੂ ਕੇ,  ਬੀਬੀ ਰਸ਼ਪਾਲ ਕੌਰ ਸੰਧੂ ਕੈਨੇਡਾ ਪਤਨੀ ਲੇਟ ਹਰਜੀਤ ਸਿੰਘ ਸੰਧੂ ਕੈਨੇਡਾ,  ਨਰਿੰਦਰ ਕੌਰ ਤੱਖਰ ਅਤੇੇ ਬਲਹਾਰ ਸਿੰਘ ਤੱਖਰ ਕਨੈਡਾ,  ਮਨਪ੍ਰੀਤ ਕੌਰ ਉੱਪਲ ਅਤੇ ਰਣਵੀਰ ਸਿੰਘ ਉੱਪਲ ਕੈਨੇਡਾ, ਜਸਪ੍ਰੀਤ ਕੌਰ ਗਿੱਲ ਕੈਨੇਡਾ ਅਤੇ ਇੰਦਰਪਾਲ ਗਿੱਲ ਕੈਨੇਡਾ, ਹਰਭਜਨ ਕੌਰ ਕਨੈਡਾ, ਅਮਨਦੀਪ ਕੌਰ ਧਾਲੀਵਾਲ ਅਤੇ ਗੌਰਵਜੀਤ ਧਾਲੀਵਾਲ ਕਨੈਡਾ, ਚਾਚੀ ਜੀ ਰਛਪਾਲ ਕੌਰ ਮਾਹਿਲ ਤੇ ਚਾਚਾ ਜੀ ਸ. ਅਵਤਾਰ ਸਿੰਘ ਮਾਹਿਲ ਯੂ.ਐਸ.ਏ, ਚਾਚੀ ਜੀ ਸੁਰਜੀਤ ਕੌਰ ਮਾਹਿਲ  ਤੇ ਚਾਚਾ ਜੀ ਸ. ਰਘਬੀਰ ਸਿੰਘ ਮਾਹਿਲ ਕੈਨੇਡਾ,  ਚਾਚੀ ਜੀ ਸਰਬਜੀਤ ਕੌਰ  ਤੇ ਚਾਚਾ ਜੀ ਸ. ਜਸਵੀਰ ਸਿੰਘ ਮਾਹਿਲ ਪਿੰਡ ਮਾਹਿਲ ਗਹਿਲਾਂ ਅਤੇ ਸਮੂਹ ਆਰ-ਪਰਿਵਾਰ  ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ।
         ਪਿੰਡ ਮਾਹਿਲ ਗਹਿਲਾਂ ਵਿਖੇ ਕੈਂਪ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ,  ਹਰਵਿੰਦਰ ਸਿੰਘ ਸਰਪੰਚ ਯੂ ਪੀ,  ਸ. ਨਿਰਮਲ ਸਿੰਘ ਬੰਗਾ, ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।  ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।  ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ ਨੇ ਬਾਖੂਬੀ ਨਿਭਾਈ।
ਫੋਟੋ ਕੈਪਸ਼ਨ : ਪਿੰਡ ਮਾਹਿਲ ਗਾਹਿਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲੱਗੇ 18ਵੇਂ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅੱਪ ਦਾ ਉਦਘਾਟਨ ਕਰਦੇ ਹੋਏ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਾਲ ਹਨ ਪਤਵੰਤੇ ਸੱਜਣ ਤੇ ਡਾਕਟਰ ਸਾਹਿਬਾਨ