ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਿੰਡ ਗੋਸਲ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

ਬੰਗਾ, 19 ਫਰਵਰੀ; ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ
ਮੰਤਰੀ ਮਨੀਸ਼ ਤਿਵਾੜੀ ਨੇ ਪਿੰਡ ਗੋਸਲ ਦੇ ਵਿਕਾਸ ਲਈ ਜਾਰੀ ਕੀਤੀ 2 ਲੱਖ ਰੁਪਏ ਦੀ
ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਟ ਕੀਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ
ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦੇ ਲੋਕਾਂ ਦੇ
ਵਿਕਾਸ ਲਈ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਲਗਾਤਾਰ
ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਫੋਕੇ ਦਾਅਵੇ ਕਰਨ ਦੇ
ਉਲਟ ਵਿਕਾਸ ਦੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਜਿੱਥੇ ਹੋਰਨਾਂ ਤੋਂ
ਇਲਾਵਾ, ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ, ਸਤਵੀਰ ਸਿੰਘ ਪੱਲੀਝਿੱਕੀ, ਡਾ ਹਰਪ੍ਰੀਤ
ਕੈਂਥ, ਦਰਵਜੀਤ ਪੂਨੀ, ਦਰਸ਼ਨ ਸਿੰਘ ਰਿਟਾਇਰਡ ਇੰਸਪੈਕਟਰ ਬਲਾਕ ਸਮਿਤੀ ਮੈਂਬਰ ਬੰਗਾ,
ਚਰਨਜੀਤ ਸਿੰਘ ਸਾਬਕਾ ਸਰਪੰਚ, ਗੁਰਦਿਆਲ ਸਿੰਘ ਨੰਬਰਦਾਰ, ਅਜੈਬ ਸਿੰਘ, ਸਤਨਾਮ ਸਿੰਘ,
ਰਣਜੀਤ ਸਿੰਘ, ਮੁਕੇਸ਼ ਸਾਬਕਾ ਪੰਚ, ਮਹਿੰਦਰ ਸਿੰਘ ਮੈਂਬਰ ਪੰਚਾਇਤ, ਚਰਨਜੀਤ ਸਿੰਘ,
ਸੁਰਜੀਤ ਸਿੰਘ ਯੂ.ਐਸ.ਏ., ਕੁਲਵੰਤ ਸਿੰਘ, ਰੇਸ਼ਮ ਸਿੰਘ, ਪ੍ਰਗਟ ਸਿੰਘ ਆਦਿ ਹਾਜ਼ਰ ਸਨ
|