ਆਰ ਸੇਟੀ ਵਿਖੇ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ ਕੋਰਸ 8 ਫਰਵਰੀ ਤੋਂ

ਹੁਸ਼ਿਆਰਪੁਰ, 2 ਫਰਵਰੀ : ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ
ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ)
ਵਲੋਂ 8 ਫਰਵਰੀ 2023 ਤੋਂ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ ਕੋਰਸ ਸ਼ੁਰੂ ਕੀਤਾ
ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ
ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ,
ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ / ਬੀ.ਪੀ.ਐਲ. ਸਰਟੀਫਿਕੇਟ,
ਜੇਕਰ ਕੋਈ ਹੋਵੇ ਤਾਂ 8 ਫਰਵਰੀ ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ
ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ
ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ
ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ
ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880
ਜਾਂ 9872759614, 9463284447, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।