ਨਵਾਂਸ਼ਹਿਰ, 28 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਮਾਰਚ, 2023 ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਰਾਜ 'ਚ ਛੁੱਟੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ 'ਚ ਵੀ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।