ਡਾ. ਗੁਰਦੇਵ ਸਿੰਘ ਯੂ.ਐਸ.ਏ. ਦੀ ਨਿੱਘੀ ਯਾਦ ਵਿਚ ਅੱਖਾਂ ਅਤੇ ਮੈਡੀਕਲ ਦਾ ਫਰੀ ਕੈਂਪ ਲੱਗਾ
ਬੰਗਾ : 1 ਫਰਵਰੀ : () ਦੁਆਬੇ ਦੇ ਪ੍ਰਸਿੱਧ ਪਿੰਡ ਕਰੀਹਾ ਦੇ ਜੱਦੀ ਅਤੇ ਅਮਰੀਕਾ ਵੱਸਦੇ ਡਾ. ਗੁਰਦੇਵ ਸਿੰਘ ਸੈਣੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸਮੂਹ ਪਰਿਵਾਰ ਇੰਡੀਆ-ਅਮਰੀਕਾ ਵੱਲੋਂ ਲੋੜਵੰਦਾਂ ਮਰੀਜ਼ਾਂ ਲਈ ਅੱਖਾਂ ਦਾ ਫਰੀ ਕੈਂਪ ਅਤੇ ਫਰੀ ਮੈਡੀਸਨ ਕੈਂਪ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪਿੰਡ ਕਰੀਹਾ ਵਿਖੇ ਲਗਾਇਆ ਗਿਆ, ਜਿਸ ਦਾ 250 ਤੋਂ ਵੀ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ। ਕੈਂਪ ਦਾ ਆਰੰਭ ਸਮੂਹ ਮਰੀਜ਼ਾਂ ਦੀ ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਹੋਈ ਅਰਦਾਸ ਉਪਰੰਤ ਹੋਇਆ।ਸਮਾਜ ਸੇਵਕ ਬਾਬਾ ਦਲਜੀਤ ਸਿੰਘ ਕਰੀਹਾ ਨੇ ਸਵ: ਡਾ. ਗੁਰਦੇਵ ਸਿੰਘ ਸੈਣੀ ਯੂ.ਐਸ.ਏ. ਅਤੇ ਸਮੂਹ ਪਰਿਵਾਰ ਵੱਲੋਂ ਕੀਤੀ ਜਾਂਦੀ ਸਮਾਜ ਸੇਵਾ ਅਤੇ ਪਿੰਡ ਦੀ ਭਲਾਈ ਲਈ ਕੀਤੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਵ: ਡਾ. ਗੁਰਦੇਵ ਸਿੰਘ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸਮੂਹ ਸੈਣੀ ਪਰਿਵਾਰ ਵੱਲੋ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਫਰੀ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕਰਦੇ ਹੋਏ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸਮੂਹ ਟਰਸੱਟ ਮੈਂਬਰਾਂ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਬਲਜਿੰਦਰ ਸਿੰਘ ਸੈਣੀ ਅਮਰੀਕਾ (ਸਪੁੱਤਰ ਡਾ. ਗੁਰਦੇਵ ਸਿੰਘ ਸੈਣੀ) ਨੇ ਸਮੂਹ ਨਗਰ ਨਿਵਾਸੀਆਂ ਦਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਲੋੜਵੰਦ ਕੈਂਪ ਮਰੀਜ਼ਾਂ ਦੀਆਂ ਅੱਖਾਂ ਦੀ ਫਰੀ ਜਾਂਚ ਅਤੇ ਫਰੀ ਮੈਡੀਕਲ ਜਾਂਚ ਕਰਨ ਦੇ ਕਾਰਜ ਲਈ ਹਾਰਦਿਕ ਧੰਨਵਾਦ ਕੀਤਾ।ਇਸ ਮੌਕੇ ਡਾ. ਬਲਵਿੰਦਰ ਸਿੰਘ ਦੀ ਅਗਵਾਈ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਮੈਡੀਕਲ ਟੀਮ ਵੱਲੋਂ ਕੈਂਪ ਵਿਚ ਆਏ 250 ਤੋਂ ਵੱਧ ਮਰੀਜ਼ਾਂ ਦੀ ਫਰੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਫਰੀ ਕੀਤੇ ਗਏ। ਡਾ. ਗੁਰਦੇਵ ਸਿੰਘ ਸੈਣੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਫਰੀ ਅੱਖਾਂ ਦੇ ਅਤੇ ਮੈਡੀਕਲ ਜਾਂਚ ਕੈਂਪ ਵਿੱਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਇੰਜੀਨੀਅਰ ਬਲਜਿੰਦਰ ਸਿੰਘ ਸੈਣੀ ਅਮਰੀਕਾ (ਸਪੁੱਤਰ ਡਾ. ਗੁਰਦੇਵ ਸਿੰਘ ਸੈਣੀ), ਗੁਰਮੇਲ ਸਿੰਘ (ਭਰਾ ਡਾ. ਗੁਰਦੇਵ ਸਿੰਘ ਸੈਣੀ), ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਹਰਪਾਲ ਸਿੰਘ ਕਨੈਡਾ, ਜਸਪਾਲ ਸਿੰਘ ਗਹੂੰਣੀਆ ਕਨੈਡਾ, ਸਮਾਜ ਸੇਵਕ ਬਾਬਾ ਦਲਜੀਤ ਸਿੰਘ ਕਰੀਹਾ, ਭੁਪਿੰਦਰ ਸਿੰਘ (ਭਤੀਜਾ ਡਾ. ਗੁਰਦੇਵ ਸਿੰਘ ਸੈਣੀ), ਮਨਜੀਤ ਕੌਰ ਚੰਡੀਗੜ੍ਹ, ਜਸਪਾਲ ਕੌਰ ਰਾਜਿਸਥਾਨ, ਗੁਰਪ੍ਰੀਤ ਕੌਰ ਯੂ ਐਸ ਏ, ਸੁਖਵਿੰਦਰ ਕੌਰ (ਸਾਰੀ ਬੇਟੀਆਂ ਡਾ. ਗੁਰਦੇਵ ਸਿੰਘ ਸੈਣੀ), ਸੂਬੇਦਾਰ ਜਸਪਾਲ ਸਿੰਘ, ਤਰਲੋਚਨ ਸਿੰਘ ਭਾਰਟਾ, ਮਨੋਹਰ ਲਾਲ ਪੰਚ, ਦਵਿੰਦਰ ਸਿੰਘ ਮਾਨ, ਡਾ. ਨਵਜੋਤ ਸਿੰਘ ਸਹੋਤਾ, ਉਪਟਰੋਮੀਟਰਸ ਦਲਜੀਤ ਕੌਰ, ਮੈਡਮ ਰੁਪਿੰਦਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਤਸਵੀਰ : ਪਿੰਡ ਕਰੀਹਾ ਵਿਖੇ ਡਾ. ਗੁਰਦੇਵ ਸਿੰਘ ਸੈਣੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਫਰੀ ਅੱਖਾਂ ਦੇ ਅਤੇ ਮੈਡੀਸਨ ਫਰੀ ਕੈਂਪ ਦੀ ਤਸਵੀਰ