ਸਾਡੀ ਧਾਰਮਿਕ ਅਤੇ ਸਭਿਆਚਾਰਕ ਪਰੰਪਰਾ ਦੀ ਨੀਂਹ ਹਨ ਦੇਵਤਿਆਂ ਦੇ ਦੇਵ ਭਗਵਾਨ ਸ਼ਿਵ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸ੍ਰੀ ਮਹਾਸ਼ਿਵਰਾਤਰੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ 'ਚ ਕੀਤੀ ਸ਼ਿਰਕਤ
-ਸੂਬਾ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸੂਬੇ ਦੀ ਖੁਸ਼ਹਾਲੀ ਦੀ ਕੀਤੀ ਕਾਮਨਾ
ਹੁਸ਼ਿਆਰਪੁਰ, 17 ਫਰਵਰੀ:ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਵਲੋਂ ਸ੍ਰੀ ਮਹਾਸ਼ਿਵਰਾਤਰੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋ ਕੇ ਭਗਵਾਨ ਸ਼ਿਵ ਦੇ ਚਰਨਾਂ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸੂਬਾ ਵਾਸੀਆਂ ਨੂੰ ਸ੍ਰੀ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸੂਬੇ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਸਾਡੀ ਧਾਰਮਿਕ ਅਤੇ ਸਭਿਆਚਾਰਕ ਪਰੰਪਰਾ ਦੀ ਨੀਂਹ ਹਨ। ਭਗਵਾਨ ਸ਼ਿਵ ਸਾਨੂੰ ਹਮੇਸ਼ਾ ਸਮਾਜ ਦੇ ਦੁੱਖ-ਦਰਦ ਨੂੰ ਦੂਰ ਕਰਨ ਦਾ ਸੰਦੇਸ਼ ਦਿੰਦੇ ਹਨ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੰਦੀਪ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਐਡਵੋਕੇਟ ਅਮਰਜੋਤ ਸਿੰਘ, ਪ੍ਰੀਤਪਾਲ, ਰਵਿੰਦਰ ਸਿੰਘ ਪੰਚ, ਸੁਮੇਸ਼ ਸੋਨੀ, ਜਸਪ੍ਰੀਤ ਹੁੰਦਲ, ਨਿੱਕੂ ਸ਼ਰਮਾ, ਧੀਰਜ ਸ਼ਰਮਾ, ਮੁਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।