ਪਟਿਆਲਾ, 14 ਫਰਵਰੀ: ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਵਾਸਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿੱਚ ਐਮ.ਐਲ.ਏ. (ਹਲਕਾ ਸਨੌਰ) ਸ੍ਰੀ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਸਿਮਰਨਜੀਤ ਕੌਰ ਵੱਲੋਂ "ਤੰਦਰੁਸਤੀ ਨਿਆਮਤ ਹੈ" ਮੁਹਿੰਮ (ਨਸ਼ੇ ਤਿਆਗੋ ਵਾਤਾਵਰਣ ਸੰਭਾਲੋ) ਦਾ ਸ਼ੁਭ ਆਰੰਭ ਕੀਤਾ ਗਿਆ। ਪ੍ਰੋ. ਸਵਿੰਦਰ ਸਿੰਘ (ਸੇਵਾਮੁਕਤ) ਏਸ਼ੀਅਨ ਸਿਲਵਰ ਪਾਵਰ ਲਿਫ਼ਟਿੰਗ ਅਤੇ ਫੁਲ ਮੈਰਾਥਨ ਰਨਰ ਵੱਲੋਂ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਡਾ. ਰਵਿੰਦਰ ਪਾਲ ਸਿੰਘ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ), ਮੋਹਜਿੰਦਰਜੀਤ ਸਿੰਘ (ਬੀ.ਡੀ.ਪੀ.ਓ. ਬਲਾਕ ਸਨੌਰ), ਹਰਜੀਤ ਸਿੰਘ, ਦੀਪਕ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੁਹਿੰਮ ਵਿੱਚ ਰਸੀ ਕੱਸੀ, ਯੋਗਾ, ਜੂਡੋ ਆਦਿ ਈਵੈਂਟਸ ਦੇ ਨਾਲ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਤੇ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਨੇ ਬੜੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਭਾਗ ਲਿਆ।
ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਕਿਹਾ ਕਿ ਤੰਦਰੁਸਤੀ ਇੱਕ ਨਿਆਮਤ ਹੈ ਤੇ ਪੰਜਾਬ ਦੀ ਯੁਵਾ ਵਰਗ ਨੂੰ ਨਸ਼ਾ ਮੁਕਤ ਕਰਕੇ ਇੱਕ ਰੰਗਲਾ ਅਤੇ ਤੰਦਰੁਸਤ ਪੰਜਾਬ ਦਾ ਟੀਚਾ ਪੰਜਾਬ ਸਰਕਾਰ ਵੱਲੋਂ ਜੋ ਰੱਖਿਆ ਗਿਆ ਹੈ ਉਸ ਨੂੰ ਹਰ ਹਾਲਤ ਵਿੱਚ ਆਉਣ ਵਾਲੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ, ਅਤੇ ਸਭ ਤੋਂ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਸਹਿਯੋਗ ਦੀ ਕਾਮਨਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਬਹਾਦਰਗੜ੍ਹ ਵਿਖੇ ਸ੍ਰੀਮਤੀ ਪਠਾਣਮਾਜਰਾ ਵੱਲੋਂ 'ਤੰਦਰੁਸਤੀ ਨਿਆਮਤ ਹੈ' ਮੁਹਿੰਮ ਦਾ ਆਗਾਜ਼ ਕਰਨ ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਸਕੂਲ ਤੇ ਸਕੂਲ ਦੇ ਸਟਾਫ਼ ਵੱਲੋਂ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇਗਾ। ਉਹਨਾਂ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ, ਤੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਨਾਲ ਪੜ੍ਹਿਆ ਅਤੇ ਕੰਮ ਕੀਤਾ ਜਾ ਸਕਦਾ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦੇ ਨਾਲ ਨਾਲ ਖੇਡਣ ਵਿੱਚ ਵੀ ਪੂਰਾ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਵਿਦਿਆਰਥੀਆਂ ਲਈ ਖੇਡਣਾ ਬਹੁਤ ਜ਼ਰੂਰੀ ਹੈ ਉਹਨਾਂ ਨੇ ਇਸ ਪ੍ਰੋਗਰਾਮ ਵਿੱਚ ਕੀਤੇ ਪ੍ਰਬੰਧ ਤੇ ਸਰੀਰਕ ਸਿੱਖਿਆ ਅਧਿਆਪਕ, ਸ੍ਰੀ ਸੁਰੇਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਬਲਜੀਤ ਕੌਰ ਦੀ ਸ਼ਲਾਘਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਨਰਿੰਦਰ ਕੌਰ, ਸ੍ਰੀਮਤੀ ਸੰਗੀਤਾ, ਸ. ਦਿਲਬਾਗ ਸਿੰਘ, ਸ. ਗੁਰਚਰਨ ਸਿੰਘ, ਸ੍ਰੀ ਰਮੇਸ਼ ਕੁਮਾਰ, ਅਰਸ਼ਪ੍ਰੀਤ ਕੌਰ ਤੇ ਇੰਦਰਪਾਲ ਸਿੰਘ ਅਤੇ ਸਕੂਲ ਦੇ ਸਾਰੇ ਸਟਾਫ਼ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।