ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਸੇਵਾਕਰਮੀਆਂ ਦਾ ਸਾਲਾਨਾ ਸੇਵਾ ਉੱਤਮਤਾ ਅਵਾਰਡ ਨਾਲ ਸਨਮਾਨਿਤ
ਬੰਗਾ 09 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਪਿਛਲੇ ਲੰਬੇ ਅਰਸੇ ਤੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਸੇਵਾ ਕਰਮੀਆਂ ਨੂੰ ਅੱਜ ਸਲਾਨਾ ਸੇਵਾ ਉੇੱਤਮਤਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਕਾਲਜ ਆਫ ਨਰਸਿੰਗ ਵਿਖੇ ਹੋਏ ਸਨਮਾਨ ਸਮਾਗਮ ਵਿਚ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ, ਅਮਰਜੈਂਸੀ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ, ਰੇਡੀਉਗਰਾਫਰ ਸ. ਨਰਿੰਦਰ ਸਿੰਘ ਢਾਹਾਂ, ਸਕਿਉਰਿਟੀ ਗਾਰਡ ਸੁਰਿੰਦਰਪਾਲ ਸਿੰਘ ਬਲਾਕੀਪੁਰ, ਸਫਾਈ ਸੇਵਕ ਸੁਰਜੀਤ ਕੁਮਾਰ, ਇਨਫੈਕਸ਼ਨ ਕੰਟਰੋਲ ਨਰਸ ਜਗਜੀਤ ਕੌਰ, ਨਰਸਿੰਗ ਸੁਪਰਵਾਈਜ਼ਰ ਜਸਵੀਰ ਕੌਰ, ਅਮਰਜੈਂਸੀ ਸਟਾਫ ਨਰਸ ਮਾਨੀਸ਼ਾ, ਲੈਕਚਰਾਰ ਨਵਜੋਤ ਕੌਰ ਸਹੋਤਾ, ਕਲਾ ਅਧਿਆਪਕ ਬਲਜੀਤ ਕੌਰ ਭੋਗਲ, ਸਕੂਲ ਕੁਆਰਡੀਨੇਟਰ ਰਸ਼ਪਾਲ ਕੌਰ ਤੋਂ ਇਲਾਵਾ 37 ਸਾਲ ਤੋਂ ਨਿਰੰਤਰ ਸੇਵਾ ਨਿਭਾ ਰਹੇ ਧਾਰਮਿਕ ਅਧਿਆਪਕ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, 28 ਸਾਲਾਂ ਤੋਂ ਡਰਾਈਵਰ ਦੀ ਸੇਵਾ ਕਰ ਰਹੇ ਜਸਪਾਲ ਸਿੰਘ ਵੱਲੋਂ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਕੈਨੇਡਾ ਨਿਵਾਸੀ ਸੀਨੀਅਰ ਪ੍ਰਬੰਧਕ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਨੂੰ ਉਨ੍ਹਾਂ ਦੀ ਟਰੱਸਟ ਪ੍ਰਤੀ ਜੀਵਨ ਭਰ ਦੀਆਂ ਸ਼ਾਨਦਾਰ ਨਿਸ਼ਕਾਮ ਸੇਵਾਵਾਂ ਲਈ ਸਨਮਾਨ ਭੇਟ ਕਰਕੇ ਸਤਿਕਾਰ ਕੀਤਾ ਗਿਆ। ਸਨਮਾਨ ਸਮਾਗਮ ਵਿਚ ਟਰੱਸਟ ਦੇ ਸਹਿਯੋਗੀ ਡਾ. ਹਰਮੇਸ਼ ਚੰਦ ਸੈਣੀ ਦਾ ਉਹਨਾਂ ਵੱਲੋਂ ਟਰੱਸਟ ਨੂੰ ਪਿਛਲੇ ਤਿੰਨ ਦਹਾਕਿਆ ਤੋਂ ਦਿੱਤੇ ਜਾਂਦੇ ਵਿਸ਼ੇਸ਼ ਸਹਿਯੋਗ ਵੀ ਸਨਮਾਨਿਤ ਕੀਤਾ ਗਿਆ।
ਫੋਟੋ ਕੈਪਸ਼ਨ : ਵਧੀਆ ਸੇਵਾਵਾਂ ਲਈ ਸਨਮਾਨਿਤ ਸੇਵਾ ਕਰਮੀਆਂ ਦੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਠ ਢਾਹਾਂ ਕਲੇਰਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨਾਲ ਯਾਦਗਾਰੀ ਤਸਵੀਰ

ਇਹ ਸਨਮਾਨ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ ਸਨਮਾਨਿਤ ਸ਼ਖਸ਼ੀਅਤਾਂ ਨੂੰ ਆਪਣੇ ਕਰ ਕਮਲਾਂ ਨਾਲ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਵੱਲੋ ਦੇਸ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਸੰਸਥਾਵਾਂ ਨੂੰ ਕਾਮਯਾਬ ਕਰਨ ਵਿਚ ਸਨਮਾਨਿਤ ਸੇਵਾਕਰਮੀਆਂ ਅਤੇ ਸਹਿਯੋਗੀਆਂ ਦਾ ਵੱਡਮੁੱਲਾ ਯੋਗਦਾਨ ਹੈ। ਇਹਨਾਂ ਸਾਰਿਆਂ ਦੀ ਸਖਤ ਮਿਹਨਤ ਸਦਕਾ ਅੱਜ ਇੱਥੇ ਚੱਲ ਰਹੇ ਮੈਡੀਕਲ ਅਤੇ ਸਿੱਖਿਆਂ ਸੇਵਾਵਾਂ ਦੇ ਅਦਾਰੇ ਪੂਰੀ ਦੁਨੀਆਂ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਹਨ। ਸ.ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫੁੱਟਬਾਲ ਖਿਡਾਰੀ ਸ. ਦਰਸ਼ਨ ਸਿੰਘ ਮਾਹਿਲ ਨੇ ਆਪਣਾ ਸਾਰਾ ਜੀਵਨ ਲੋਕ ਸੇਵਾ ਵਿਚ ਲਗਾਇਆ ਹੈ।ਆਪ ਗੁਰਦੁਆਰਾ ਖਾਲਸਾ ਦੀਵਾਨ ਐਬਸਟਡੋਰਡ ਕੈਨੇਡਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਨਿਸ਼ਕਾਮ ਲੋਕ ਸੇਵਾ ਕਰਦੇ ਹੋਏ ਪਿਛਲੇ 18 ਸਾਲਾਂ ਤੋਂ ਆਪਣੇ ਜੱਦੀ ਪਿੰਡ ਮਾਹਿਲ ਗਹਿਲਾਂ ਵਿਚ ਫਰੀ ਮੈਡੀਕਲ ਅਤੇ ਅੱਖਾਂ ਦੇ ਅਪਰੇਸ਼ਨ ਕੈਂਪ ਲਗਾਉਂਦੇ ਹਨ। ਸ. ਢਾਹਾਂ ਨੇ ਭਾਈ ਜੋਗਾ ਸਿੰਘ ਬਾਰੇ ਵਿਸ਼ੇਸ਼ ਤੌਰ ਜਾਣਕਾਰੀ ਦਿੰਦੇ ਦੱਸਿਆ, ''ਭਾਈ ਸਾਹਿਬ ਜਿੱਥੇ ਗੁਰਬਾਣੀ ਦੇ ਗਿਆਤਾ ਹਨ ਉੱਥੇ ਗੁਰਬਾਣੀ ਰਾਗਾਂ ਦੀ ਵੀ ਪੂਰੀ ਮੁਹਾਰਤ ਰੱਖਦੇ ਹਨ। ਆਪ ਪਿਛਲੇ 37 ਸਾਲਾਂ ਤੋਂ ਨਿਰੰਤਰ ਢਾਹਾਂ ਕਲੇਰਾਂ ਵਿਖੇ ਹਜ਼ੂਰੀ ਰਾਗੀ ਅਤੇ ਧਾਰਮਿਕ ਅਧਿਆਪਕ ਦੀ ਸੇਵਾ ਨਿਭਾਉਣ ਦੇ ਨਾਲ ਨਾਲ ਮਰੀਜ਼ਾਂ ਦੇ ਲੰਗਰਾਂ ਲਈ ਕਣਕ ਇਕੱਠੀ ਕਰਨ ਦੀ ਸੇਵਾ ਵੀ ਹਰ ਸਾਲ ਬਾਖੂਬੀ ਨਿਭਾਉਂਦੇ ਹਨ।''
ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਨਮਾਨਿਤ ਹਸਤੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਅਰਦਾਸ ਕੀਤੀ । ਸਨਮਾਨ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਦੀ ਸੰਚਾਲਨਾ ਕਰਦੇ ਹੋਏ ਸਨਮਾਨਿਤ ਕਰਮਚਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਗੁਰੂ ਨਾਨਕ ਕਾਲਜ ਆਫ ਨਰਸਿੰਗ ਦੇ ਵਿਹੜੇ ਹੋਏ ਸਨਮਾਨ ਸਮਾਗਮ ਵਿਚ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ ਤੋਂ ਇਲਾਵਾ ਟਰੱਸਟ ਸਟਾਫ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਵਧੀਆ ਸੇਵਾਵਾਂ ਲਈ ਸਨਮਾਨਿਤ ਸੇਵਾ ਕਰਮੀਆਂ ਦੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਠ ਢਾਹਾਂ ਕਲੇਰਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨਾਲ ਯਾਦਗਾਰੀ ਤਸਵੀਰ