ਪੀਲੀ ਕੁੰਗੀ ਤੋਂ ਕਣਕ ਦੀ ਫਸਲ ਦੇ ਬਚਾਅ ਲਈ ਲਗਾਤਾਰ ਸਰਵੇਖਣ ਜਰੂਰੀ- ਡਾ. ਜਤਿੰਦਰ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ


ਅੰਮ੍ਰਿਤਸਰ 14 ਫਰਵਰੀ : - ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਅਤੇ ਉਨਾਂ ਦੀ ਟੀਮ ਵੱਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਹੋਇਆਂ  ਦੱਸਿਆ ਕਿ ਇਸ ਵੇਲੇ ਕਣਕ ਦੀ ਫਸਲ ਬਹੁਤ ਵਧੀਆ ਹੈ ਉਹਨਾਂ ਦੱਸਿਆ ਕਿ ਮਹੀਨਾ ਫਰਵਰੀ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਦੇ ਵਾਧੇ ਨਾਲ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦਾ ਹਮਲਾ ਹੋ ਸਕਦਾ ਹੈਰਾਤ ਦਾ ਤਾਪਮਾਨ 7-130 ਸੈਂਟੀਗ੍ਰੇਡ ਅਤੇ ਦਿਨ ਦਾ ਤਾਪਮਾਨ 15-240 ਸੈਂਟੀਗ੍ਰੇਡ ਅਤੇ ਹਵਾ ਦੀ ਨਮੀ 5-100% ਤੱਕ ਪੀਲੀ ਕੁੰਗੀ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹਨ ਮਹੀਨਾ ਫਰਵਰੀ ਅਤੇ ਮਾਰਚ ਦੌਰਾਨ ਤੇਜ਼ ਹਵਾਵਾਂ ਨਾਲ ਪੈਣ ਵਾਲੇ ਮੀਂਹ ਵੀ ਇਸ ਬੀਮਾਰੀ ਨੂੰ ਵਧਾਉਂਦੇ ਹਨ। ਉਹਨਾਂ ਇਸ ਬੀਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਣਕ ਦੀ ਫਸਲ ਦੇ ਪੱਤਿਆਂ ਉੱਪਰ ਪੀਲੇ ਧੱਬੇ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ ਜਿਨ੍ਹਾਂ ਤੇ ਪੀਲਾ ਹਲਦੀ ਨੁਮਾ ਪਾਊਡਰ ਨਜ਼ਰ ਆਂਉਦਾ ਹੈਉਹਨਾਂ ਦੱਸਿਆ ਕਿ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਅਤੇ ਹੋਰ ਕਈ ਜਿਲਿ੍ਹਆਂ ਵਿੱਚ ਪੀਲੀ ਕੁੰਗੀ ਦਾ ਹਮਲਾ ਵੇਖਣ ਵਿੱਚ ਆਇਆ ਹੈ ਇਸ ਲਈ ਉਹਨਾਂ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਉਣ ਵਾਲੇ ਦਿਨਾਂ  ਵਿੱਚ ਆਪਣੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਰਹਿਣ ਅਤੇ ਪੀਲੀ ਕੁੰਗੀ ਦਾ ਹਮਲਾ ਹੋਣ ਦੀ ਸੂਰਤ ਵਿੱਚ 200 ਗ੍ਰਾਮ ਟੈਬੂਕੋਨਾਜ਼ੋਲ 25 ਡਬਲਿਯੂ ਜੀ ਜਾਂ 200 ਮਿਲੀਲਿਟਰ ਐਜ਼ੋੋਕਸੀਸਟਰੋਬਿਨ+ਸਾਇਪਰਾਕੋਨਾਜ਼ੋਲ ਜਾਂ 200 ਮਿਲੀਲਿਟਰ ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜ਼ੋਲ 18.3 ਐਸ ਜਾਂ 200 ਮਿਲੀਲਿਟਰ ਐਜ਼ੋੋਕਸੀਸਟਰੋਬਿਨ+ਟੈਬੂਕੋਨਾਜ਼ੋਲ 320 ਐਸ ਸੀ ਜਾਂ 200 ਮਿਲੀਲਿਟਰ ਪ੍ਰੋਪੀਕੋਨਾਜ਼ੋਲ 25 ਸੀ ਜਾਂ 120 ਗ੍ਰਾਮ ਟਰਾਈਫਲੋਕਸੀਸਟਰੋਬਿਨ+ਟੈਬੂਕੋਨਾਜ਼ੋਲ 75 ਡਬਲਿਯੂ ਜੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨ ਕਿਸਾਨ ਵੀਰ ਤੁਰੰਤ ਸਬੰਧਤ ਖੇਤੀਬਾੜੀ ਮਾਹਿਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਸਲਾਹ ਮਸ਼ਵਰਾ ਕਰਨ ਉਪਰੰਤ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੀਆਂ ਖੇਤੀ ਜਹਿਰਾਂ ਦਾ ਛਿੜਕਾਅ ਹੀ ਫਸਲ ਉੱਪਰ ਕੀਤਾ ਜਾਵੇ