ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ
ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144
ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ
ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ
'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ
ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ
ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ
ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ
ਜਾਂਦੀ ਹੈ।
ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ
ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ
ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ
ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ
ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ 'ਤੇ ਇਨ੍ਹਾਂ
ਵੱਡੇ ਦਰੱਖਤਾਂ 'ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ
ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ 'ਤੇ ਵੀ ਪ੍ਰਤੀਕੂਲ ਅਸਲ ਪੈਂਦਾ
ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ
ਦੀ ਕਟਾਈ 'ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 31 ਮਾਰਚ 2023 ਤੋਂ 30 ਮਈ,
2023 ਤੱਕ ਲਾਗੂ ਰਹਿਣਗੇ।
ਸਕੂਲ ਆਫ਼ ਐਮੀਨੈਂਸ ਬਣਾ ਕੇ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ-ਜੌੜਾਮਾਜਰਾ
ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ।' ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ
ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ
ਜੌੜਾਮਾਜਰਾ ਨੇ ਕੀਤਾ। ਉਹ ਪਿੰਡ ਲਲੌਛੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ
ਸਾਲਾਨਾ ਸਮਾਗਮ ਤੇ ਗ੍ਰੈਜੂਏਸ਼ਨ ਸੈਰੇਮਨੀ 'ਚ ਸ਼ਿਰਕਤ ਕਰਦਿਆਂ ਨੰਨ੍ਹੇ-ਮੁੰਨ੍ਹੇ
ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ
ਸਿੱਖਿਆ ਤੇ ਸਿਹਤ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ, ਜਿਸ ਲਈ ਵਿਦਿਆਰਥੀਆਂ ਨੂੰ
9ਵੀਂ ਜਮਾਤ ਤੋਂ ਹੀ ਰੋਜਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ
ਬਣਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ
ਲੋਕਾਂ ਨਾਲ ਕੀਤੇ ਵਾਅਦੇ ਪਹਿਲੇ ਦਿਨ ਤੋਂ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ, ਇਸ ਤਹਿਤ
ਹੀ 27000 ਤੋਂ ਵਧੇਰੇ ਨੌਕਰੀਆਂ ਦੇਕੇ ਪਹਿਲੇ ਸਾਲ ਹੀ ਨੌਜਵਾਨਾਂ ਨੂੰ ਰੋਜਗਾਰ ਦੇ
ਮੌਕੇ ਦੇਣ ਦੀ ਚੰਗੀ ਸ਼ੁਰੂਆਤ ਕੀਤੀ।
ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਦਿਲਕਸ਼ ਪ੍ਰੋਗਰਾਮ ਤੋਂ
ਪ੍ਰਭਾਵਤ ਹੁੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲ ਦੇ ਇੰਚਾਰਜ ਅਧਿਆਪਕ ਨਰਿੰਦਰ
ਸਿੰਘ ਤੇ ਅਧਿਆਪਕ ਇੰਦਰਜੀਤ ਕੌਰ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਰਗਾ
ਜਜਬਾ ਸਾਰੇ ਅਧਿਆਪਕਾਂ 'ਚ ਹੋਵੇ ਤਾਂ ਸਕੂਲਾਂ ਦੀ ਸਿੱਖਿਆ ਹੋਰ ਅੱਗੇ ਵਧੇਗੀ ਤੇ ਸਾਡਾ
ਪੰਜਾਬ ਰੰਗਲਾ ਪੰਜਾਬ ਬਣੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਅਗਲੀ ਪੀੜ੍ਹੀ ਸਾਡੇ ਇਨ੍ਹਾਂ ਸਕੂਲਾਂ 'ਚੋਂ ਹੀ
ਆਉਣੀ ਹੈ ਅਤੇ ਬੱਚਿਆਂ ਨੂੰ ਜੋ ਅਸੀਂ ਸਿਖਾਉਣਾ ਹੈ, ਉਹੋ ਵਰਤਾਰਾ ਸਮਾਜ 'ਚ ਫੈਲੇਗਾ,
ਇਸ ਲਈ ਪੰਜਾਬ ਸਰਕਾਰ ਨੇ ਆਪਣੇ ਸਕੂਲ ਦੇਸ਼ ਦੇ ਸਭ ਤੋਂ ਬਿਹਤਰ ਸਕੂਲ ਬਣਾਉਣ ਦਾ ਤਹੱਈਆ
ਕੀਤਾ ਹੈ ਤੇ ਇਸ 'ਚ ਪਹਿਲੇ ਸਾਲ 'ਚ ਹੀ ਵੱਡੀ ਕਾਮਯਾਬੀ ਮਿਲੀ ਹੈ।
ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਐਲੀਮੈਂਟਰੀ ਸਕੂਲ ਲਈ ਢਾਈ ਲੱਖ ਰੁਪਏ ਤੇ
ਸਰਕਾਰੀ ਹਾਈ ਸਕੂਲ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ਸਮੇਤ ਪਿੰਡ ਨਵੀਂ ਲਲੌਛੀ ਤੇ
ਪੁਰਾਣੀ ਲਲੌਛੀ ਦੀ ਗ੍ਰਾਮ ਪੰਚਾਇਤ ਨੂੰ 2 ਲੱਖ ਤੇ 5 ਲੱਖ ਰੁਪਏ ਵਿਕਾਸ ਫੰਡ ਆਪਣੇ
ਅਖ਼ਤਿਆਰੀ ਕੋਟੇ 'ਚੋਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਤਾਕੀਦ ਵੀ ਕੀਤੀ ਕਿ ਇਹ ਫੰਡ
ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਵਿਕਾਸ ਲਈ ਖਰਚੇ ਜਾਣ। ਉਨ੍ਹਾਂ ਕਿਹਾ ਕਿ ਪਿੰਡ ਦੇ
ਪੈਲੇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਇਸ ਨੂੰ ਵੀ ਜਲਦੀ ਹੀ ਸ਼ੁਰੂਆਤ ਕਰਵਾਈ
ਜਾਵੇਗੀ।
ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ, ਬਲਕਾਰ ਸਿੰਘ ਗੱਜੂਮਾਜਰਾ,
ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਸੁਖਪਾਲ ਸਿੰਘ, ਦੋਵਾਂ ਗ੍ਰਾਮ ਪੰਚਾਇਤਾਂ ਦੇ
ਸਰਪੰਚ ਲਖਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸਮੇਤ ਪਿੰਡ ਦੇ ਵਸਨੀਕ ਤੇ ਵਿਦਿਆਰਥੀਆਂ
ਦੇ ਮਾਪੇ ਵੀ ਮੌਜੂਦ ਸਨ। ਗ੍ਰਾਮ ਪੰਚਾਇਤ ਨੇ ਸਕੂਲ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਦਾ
ਸਨਮਾਨ ਵੀ ਕੀਤਾ।
ਜ਼ਿਲ੍ਹੇ ਵਿੱਚ ਕੰਬਾਈਨਾਂ ਨਾਲ ਵਾਢੀ ’ਤੇ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਪਾਬੰਦੀ
ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਰਬੀ ਖਰੀਦ ਸੀਜ਼ਨ 2022-24 ਦੀ ਪਹਿਲੀ ਅਪਰੈਲ
ਤੋਂ ਹੋ ਰਹੀ ਸ਼ੁਰੂਆਤ ਦੇ ਮੱਦੇਨਜ਼ਰ ਕੰਬਾਈਨਾਂ ਨਾਲ ਵਾਢੀ 'ਤੇ ਸ਼ਾਮ 7 ਵਜੇ ਤੋਂ ਸਵੇਰੇ
6 ਵਜੇ ਤੱਕ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ
ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਰਜ ਚ੍ਹੜਨ ਤੋਂ ਪਹਿਲਾਂ ਅਤੇ ਸੂਰਜ ਢਲਣ ਤੋਂ ਬਾਅਦ ਕੰਬਾਈਨ ਨਾਲ
ਅਣ-ਪੱਕੀ ਤੇ ਨਮੀ ਵਾਲੀ ਕਣਕ ਦੀ ਕਟਾਈ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਕਿ ਮੰਡੀਆਂ
ਵਿੱਚ ਆਉਣ 'ਤੇ ਸਰਕਾਰ ਵੱਲੋਂ ਮਿੱਥੇ 12 ਫ਼ੀਸਦੀ ਨਮੀ ਦੇ ਮਿਆਰਾਂ ਮੁਤਾਬਕ ਨਾ ਹੋਣ
ਕਾਰਨ ਏਜੰਸੀਆਂ ਖਰੀਦਣ ਤੋਂ ਗੁਰੇਜ਼ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਣ-ਪੱਕੀ ਤੇ ਨਮੀ
ਵਾਲੀ ਕਣਕ ਦੀ ਉਕਤ ਸਮੇਂ ਵਿੱਚ ਕਟਾਈ ਹੋਣ ਕਾਰਨ ਗੁਣਵੱਤਾ 'ਤੇ ਵੀ ਮਾੜਾ ਅਸਰ ਪੈਂਦਾ
ਹੈ। ਇਸ ਲਈ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਨਾਲ ਕਣਕ ਦੀ
ਕਟਾਈ 'ਤੇ ਰੋਕ ਦੇ ਇਹ ਹੁਕਮ ਪਹਿਲੀ ਅਪਰੈਲ ਤੋਂ 31 ਮਈ 2023 ਤੱਕ ਲਾਗੂ ਰਹਿਣਗੇ।
ਨਿਕਸ਼ੇ ਮਿੱਤਰ ਬਣ ਕੇ ਟੀਬੀ ਰੋਗੀਆਂ ਦਾ ਬਣਿਆ ਜਾਵੇ ਸਹਾਰਾ : ਏ ਡੀ ਸੀ ਰਾਜੀਵ ਵਰਮਾ
ਨਵਾਂਸ਼ਹਿਰ, 28 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਿਹਤ
ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਪ੍ਰਧਾਨ ਮੰਤਰੀ ਟੀਬੀ ਮੁਕਤ
ਅਭਿਆਨ ਤਹਿਤ ਟੀ ਬੀ ਰੋਗੀਆਂ ਦੀ ਮਦਦ ਕਰਨ ਲਈ ਨਿਕਸ਼ੇ ਮਿੱਤਰ ਬਣਨ, ਡੇਂਗੂ ਦੀ ਬਿਮਾਰੀ
ਦੀ ਰੋਕਥਾਮ ਲਈ ਢੁੱਕਵੇਂ ਕਦਮ ਉਠਾਉਣ ਸਮੇਤ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ
ਕਾਰਗੁਜ਼ਾਰੀ ਦੀ ਸਮੀਖਿਆ ਲਈ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ
ਸਮੇਤ ਭਾਈਵਾਲ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ
ਸਮੀਖਿਆ ਮੀਟਿੰਗ ਕੀਤੀ।
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ
ਵਿਸ਼ਵ ਸਿਹਤ ਸੰਗਠਨ ਦੇ ਕੰਸਲਟੈਂਟ ਡਾ. ਦਿਵਯਾਂਸ਼ੂ ਸ਼ੁਕਲਾ ਦੀ ਬੇਨਤੀ 'ਤੇ ਸਮਾਜ
ਸੇਵਕਾਂ, ਗੈਰ-ਸਰਕਾਰੀ ਸੰਗਠਨਾਂ, ਸਿਹਤ ਅਧਿਕਾਰੀਆਂ, ਜ਼ਿਲ੍ਹਾ ਨਿਵਾਸੀਆਂ ਨੂੰ ਪ੍ਰਧਾਨ
ਮੰਤਰੀ ਟੀਬੀ ਮੁਕਤ ਅਭਿਆਨ ਤਹਿਤ ਟੀਬੀ ਰੋਗੀਆਂ ਦੀ ਇਸ ਬਿਮਾਰੀ ਤੋਂ ਉਭਰਨ ਵਿਚ ਮਦਦ
ਕਰਨ ਲਈ ਨਿਕਸ਼ੇ ਮਿੱਤਰ ਬਣਨ ਦਾ ਸੱਦਾ ਦਿੱਤਾ। ਲੋੜਵੰਦ ਟੀਬੀ ਮਰੀਜ਼ਾਂ ਦੀ ਸਹਾਇਤਾ ਲਈ
ਅੱਗੇ ਆਉਣ ਵਾਲੇ ਵਿਅਕਤੀ ਜਾਂ ਸੰਸਥਾ ਨੂੰ ਨਿਕਸ਼ੇ ਮਿੱਤਰ ਕਿਹਾ ਜਾਵੇਗਾ। ਉਨ੍ਹਾਂ
ਕਿਹਾ ਕਿ ਦੇਸ਼ ਵਿਚੋਂ ਸਾਲ 2025 ਤੱਕ ਟੀਬੀ ਦੀ ਬਿਮਾਰੀ ਨੂੰ ਖਤਮ ਕਰਨ ਦੇ ਉਦੇਸ਼ ਨਾਲ
ਪ੍ਰਧਾਨ ਮੰਤਰੀ ਟੀਬੀ ਮੁਕਤ ਅਭਿਆਨ ਤਹਿਤ ਕਿਸੇ ਵਿਅਕਤੀ, ਕਿਸੇ ਚੁਣੇ ਹੋਏ ਪ੍ਰਤੀਨਿਧੀ
ਜਾਂ ਕਿਸੇ ਗੈਰ-ਸਰਕਾਰੀ ਸੰਸਥਾ ਵੱਲੋਂ ਕਿਸੇ ਵੀ ਲੋੜਵੰਦ ਟੀਬੀ ਮਰੀਜ਼ ਨੂੰ ਗੋਦ ਲਿਆ
ਜਾ ਸਕਦਾ ਹੈ। ਇਸ ਅਭਿਆਨ ਤਹਿਤ ਨਿਕਸ਼ੇ ਮਿੱਤਰਾ ਵੱਲੋਂ ਲੋੜਵੰਦ ਮਰੀਜ਼ ਨੂੰ ਡਾਈਟ ਕਿੱਟ
ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਉਹ ਪੌਸ਼ਟਿਕ ਭੋਜਨ ਖਾ ਕੇ ਇਸ ਬਿਮਾਰੀ ਨੂੰ ਮਾਤ ਦੇਣ
ਵਿਚ ਕਾਮਯਾਬ ਹੋ ਸਕਣ। ਟੀ.ਬੀ. ਦੇ ਮਰੀਜ਼ਾਂ ਨੂੰ ਕਮਿਊਨਿਟੀ ਵੱਲੋਂ ਘੱਟੋ ਘੱਟ ਛੇ
ਮਹੀਨੇ ਲਈ ਅਪਨਾਉਣਾ ਲਾਜ਼ਮੀ ਹੁੰਦਾ ਹੈ। ਜੋ ਵੀ ਵਿਅਕਤੀ, ਪ੍ਰਤੀਨਿਧੀ, ਸੰਸਥਾ ਜਾਂ
ਕਾਰਪੋਰੇਸ਼ਨ ਕਿਸੇ ਟੀਬੀ ਦੇ ਮਰੀਜ਼ ਨੂੰ ਗੋਦ ਲੈਣ ਜਾਂ ਆਪਣਾ ਸਮਰਥਨ ਦੇਣ ਲਈ ਇਛੁੱਕ
ਹੈ, ਉਹ ://.. ਉੱਪਰ ਪਹੁੰਚ ਕੇ ਆਪਣੇ-ਆਪ ਨੂੰ ਰਜਿਸਟਰਡ ਕਰਵਾ ਸਕਦੀ ਹੈ। ਉਨ੍ਹਾਂ ਨੇ
ਅਪੀਲ ਕੀਤੀ ਕਿ ਟੀਬੀ ਦੇ ਮਰੀਜ਼ਾਂ ਨੂੰ ਨਿਕਸ਼ੇ ਮਿੱਤਰ ਬਣ ਕੇ ਵੱਧ ਤੋਂ ਵੱਧ ਸਮਰਥਨ
ਦੇਣ ਨੂੰ ਯਕੀਨੀ ਬਣਾਉਣ। ਉਨ੍ਹਾਂ ਟੀਬੀ ਦੇ ਰੋਗੀਆਂ ਦੀ ਸਹਾਇਤਾ ਲਈ ਹਰ ਵਿਅਕਤੀ, ਹਰ
ਸੰਸਥਾ, ਸਿਵਲ ਸੁਸਾਇਟੀ ਨਾਲ ਜੁੜੇ ਪ੍ਰਤੀਨਿਧੀਆਂ ਨੂੰ ਇਹ ਪ੍ਰਣ ਲੈਣ ਦੀ ਬੇਨਤੀ ਕੀਤੀ
ਅਤੇ ਕਿਹਾ ਕਿ ਉਹ ਟੀਬੀ ਮੁਕਤ ਭਾਰਤ ਬਣਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਸਿਹਤ ਅਧਿਕਾਰੀਆਂ ਸਮੇਤ ਭਾਈਵਾਲ ਵਿਭਾਗਾਂ ਨੂੰ
ਸਾਵਧਾਨ ਕਰਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਪੂਰੇ ਸੂਬੇ ਵਿਚ ਭਾਰੀ ਬਾਰਿਸ਼ ਹੋਈ
ਹੈ, ਜਿਸ ਦੇ ਮੱਦੇਨਜ਼ਰ ਇਸ ਵਾਰ ਸਮੇਂ ਤੋਂ ਪਹਿਲਾਂ ਡੇਂਗੂ ਦੀ ਬਿਮਾਰੀ ਦੇ ਫੈਲਣ ਦਾ
ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਨੂੰ ਸ਼ੁਰੂ ਵਿੱਚ ਹੀ ਕਾਬੂ
ਵਿੱਚ ਰੱਖਣ ਲਈ ਸਮੇਂ ਸਿਰ ਰੋਕਥਾਮ 'ਤੇ ਜ਼ੋਰ ਦਿੱਤਾ ਜਾਵੇ। ਸਿਹਤ ਵਿਭਾਗ ਅਤੇ ਨਗਰ
ਕੌਂਸਲਾਂ ਸਮੇਤ ਹੋਰਨਾਂ ਸਹਿਯੋਗੀ ਵਿਭਾਗਾਂ ਨੂੰ ਹੋਰ ਚੌਕਸ ਹੋਣ ਦੀ ਜ਼ਰੂਰਤ ਹੈ।
ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ
ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਸਰਵੇਖਣ, ਜਾਂਚ ਤੇ ਜਾਗਰੂਕਤਾ
ਗਤੀਵਿਧੀਆਂ ਚਲਾਈਆਂ ਜਾਣ। ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ 'ਡਰਾਈ ਡੇਅ' ਮਨਾਇਆ ਜਾਵੇ
ਅਤੇ 'ਹਰ ਐਤਵਾਰ ਡੇਂਗੂ 'ਤੇ ਵਾਰ' ਮੁਹਿੰਮ ਛੇੜੀ ਜਾਵੇ, ਜਿਸ ਤਹਿਤ ਡੇਂਗੂ ਤੋਂ ਬਚਾਅ
ਲਈ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਤੇ ਗਮਲਿਆਂ ਦੀ ਸਫਾਈ ਕਰਨ ਸਬੰਧੀ
ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਘਰਾਂ ਦੀਆਂ ਛੱਤਾਂ ਉੱਤੇ ਪਏ ਕਬਾੜ ਦੇ ਸਮਾਨ, ਪੁਰਾਣੇ ਟਾਇਰਾਂ,
ਡਿਸਪੋਜੇਬਲ ਕੱਪ, ਗਲਾਸ, ਪਲੇਟਾਂ ਆਦਿ ਵਿਚ ਪਾਣੀ ਇਕੱਤਰ ਨਾ ਹੋਣ ਦਿੱਤਾ ਜਾਵੇ,
ਕਿਉਂਕਿ ਡੇਂਗੂ ਦਾ ਮੱਛਰ ਥੋੜ੍ਹੇ ਜਿਹੇ ਪਾਣੀ ਵਿਚ ਵੀ ਪਲ਼ ਸਕਦਾ ਹੈ। ਉਨ੍ਹਾਂ ਕਿਹਾ
ਕਿ ਡੇਂਗੂ ਦੀ ਰੋਕਥਾਮ ਦੇ ਮੱਦੇਨਜ਼ਰ ਅਗਲੇ ਕੁਝ ਮਹੀਨੇ ਬਹੁਤ ਮਹੱਤਵਪੂਰਨ ਹਨ, ਇਸ ਲਈ
ਘਰ-ਘਰ ਜਾ ਕੇ ਲਾਰਵਾ ਚੈੱਕ ਕੀਤਾ ਜਾਵੇ। ਸ਼ਹਿਰਾਂ ਤੇ ਪਿੰਡਾਂ ਵਿਚ ਛੱਪੜਾਂ ਵਿਚ
ਗੰਬੂਜੀਆ ਮੱਛੀਆਂ ਛੱਡੀਆਂ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਬੌਰਨ
ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰੀ ਤੇ ਪੇਂਡੂ ਖੇਤਰਾਂ
ਵਿਚ ਅਨਾਊਂਸਮੈਂਟ ਕਰਵਾਉਣੀ ਯਕੀਨੀ ਬਣਾਈ ਜਾਵੇ।
ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਦੱਸਿਆ ਕਿ
ਜ਼ਿਲ੍ਹੇ ਵਿੱਚ ਪਿਛਲੇ ਸਮੇਂ ਸ਼ੁਰੂ ਕੀਤੇ ਗਏ 11 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ
14989 ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ ਅਤੇ ਕਰੀਬ 1870 ਮਰੀਜ਼ਾਂ ਦੇ
ਵੱਖ-ਵੱਖ ਤਰ੍ਹਾਂ ਦੇ ਕਲੀਨੀਕਲ ਟੈੱਸਟ ਮੁਫ਼ਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ
ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਵਿੱਚ ਹੋਰ ਵੀ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ
ਕੀਤੀ ਜਾਣੀ ਹੈ ਜੋ ਕਿ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੈ। ਉਨ੍ਹਾਂ ਹਦਾਇਤ
ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿਚ ਆਮ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ
ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ।
ਸ੍ਰੀ ਰਾਜੀਵ ਵਰਮਾ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਭਰੂਣ ਹੱਤਿਆ ਦੀ ਰੋਕਥਾਮ ਲਈ
ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸ਼ਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ
ਨਿਗਰਾਨੀ ਸਿਸਟਮ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ
ਹਰ ਇੱਕ ਉੱਚ ਜੋਖਿਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਉਸਦਾ ਸੁਰੱਖਿਅਤ ਜਣੇਪਾ
ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ
ਦੀ ਦਰ ਨੂੰ ਹੋਰ ਵਧਾਉਣ ਲਈ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ
ਵਾਲੀਆਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ
ਜਾਗਰੂਕ ਕੀਤਾ ਜਾਵੇ।
ਉਨ੍ਹਾਂ ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਫੂਡ
ਸੇਫਟੀ ਐਕਟ ਨੂੰ ਜ਼ਿਲ੍ਹੇ ਵਿੱਚ ਪੂਰਨ ਤੌਰ 'ਤੇ ਲਾਗੂ ਕੀਤਾ ਜਾਵੇ। ਜਿੱਥੇ ਕਿਤੇ ਕੋਈ
ਮਿਲਾਵਟ ਦਾ ਸ਼ੱਕ ਹੋਵੇ ਤਾਂ ਉਸ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣ ਅਤੇ ਮਿਲਾਵਟ
ਖੋਰਾ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ
ਵਸਤਾਂ ਦੇ ਮਿਆਰ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ
ਗਤੀਵਿਧੀਆਂ ਯਕੀਨੀ ਬਣਾਈਆਂ ਜਾਣ।
ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ (ਆਰ.ਬੀ.ਐੱਸ.ਕੇ.) ਨੂੰ
ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਅਤੇ
ਆਂਗਣਵਾੜੀਆਂ ਵਿਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬਿਮਾਰ ਬੱਚਿਆਂ ਦਾ ਸਿਹਤ ਵਿਭਾਗ
ਦੀਆਂ ਮੋਬਾਇਲ ਸਿਹਤ ਟੀਮਾਂ ਮਿੱਥੇ ਸਮੇਂ 'ਚ ਇਲਾਜ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਸਪਤਾਹ ਦਾ ਤੀਜਾ ਰਾਊਂਡ ਮਿਤੀ 24 ਅਪ੍ਰੈਲ 2023
ਤੋਂ ਸ਼ੁਰੂ ਹੋਵੇਗਾ। ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਦੇ ਟੀਕਾਕਰਨ ਦੀ
ਮੌਜੂਦਾ ਸਥਿਤੀ ਬਿਹਤਰ ਹੈ ਪਰ ਫਿਰ ਵੀ ਉੱਚ ਜ਼ੋਖਮ ਵਾਲੇ ਇਲਾਕਿਆਂ ਵਿਚ ਟੀਕਾਕਰਨ ਦੀ
ਦਰ 'ਤੇ ਨਜ਼ਰ ਰੱਖੀ ਜਾਵੇ। ਮੀਜ਼ਲ ਤੇ ਰੂਬੇਲਾ ਨੂੰ ਮੁਕੰਮਲ ਖਤਮ ਕਰਨ ਦੇ ਟੀਚੇ ਦੀ
ਪ੍ਰਾਪਤੀ ਲਈ ਇਸ ਦੇ ਟੀਕਾਕਰਨ 'ਤੇ ਵੀ ਖਾਸ ਧਿਆਨ ਦਿੱਤਾ ਜਾਵੇ।
ਸ੍ਰੀ ਵਰਮਾ ਨੇ ਦੱਸਿਆ ਕਿ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਮਹੀਨਾ ਫਰਵਰੀ
ਦੌਰਾਨ ਜ਼ਿਲ੍ਹੇ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 121 ਚਲਾਨ ਕੀਤੇ ਗਏ,
ਜਿਨ੍ਹਾਂ ਵਿਚ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਬਿਹਤਰ ਰਹੀ। ਉਨ੍ਹਾਂ ਕਿਹਾ ਕਿ ਕੋਟਪਾ
ਐਕਟ ਨੂੰ ਜ਼ਿਲ੍ਹੇ ਵਿਚ ਹੋਰ ਸਖਤੀ ਨਾਲ ਲਾਗੂ ਕੀਤਾ ਜਾਵੇ। ਮਿਊਂਸੀਪਲ ਕਮੇਟੀ
ਨਵਾਂਸ਼ਹਿਰ, ਬੰਗਾ, ਬਲਾਚੌਰ ਤੇ ਰਾਹੋਂ ਵੱਲੋਂ ਵੀ ਕੋਟਪਾ ਐਕਟ ਤਹਿਤ ਗਤੀਵਿਧੀਆਂ
ਕਰਨੀਆਂ ਯਕੀਨੀ ਬਣਾਈਆਂ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ
ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ,
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼
ਪਾਲ, ਸ਼ਿਆਮਾਵੇਦਾ ਦੇਵੀ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਰਵਿੰਦਰ
ਸਿੰਘ, ਡਾ. ਕੁਲਵਿੰਦਰ ਮਾਨ, ਡਾ. ਪ੍ਰਤਿਭਾ ਵਰਮਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ
ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ
ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਏ ਡੀ ਸੀ ਵੱਲੋਂ ਜ਼ਿਲ੍ਹੇ ’ਚ ਬਾਰਸ਼ਾਂ ਕਾਰਨ ਹੋਏ ਫ਼ਸਲੀ ਖਰਾਬੇ ਦੀ ਸਮਾਂ-ਬੱਧ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼
ਨਵਾਂਸ਼ਹਿਰ, 28 ਮਾਰਚ : ਮੁੱਖ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨਾਂ 'ਚ ਭਾਰੀ ਬਾਰਸ਼ਾਂ ਕਾਰਨ ਹੋਏ ਫ਼ਸਲੀ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਨੂੰ ਜ਼ਿਲ੍ਹੇ 'ਚ ਸਮਾਂ-ਬੱਧ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਮੂਹ ਮਾਲ ਅਧਿਕਾਰੀਆਂ ਨੂੰ ਇੱਕ ਹਫ਼ਤੇ 'ਚ ਰਿਪੋਰਟ ਦੇਣ ਲਈ ਆਖਿਆ।
ਅੱਜ ਇੱਥੇ ਮਾਲ ਮਹਿਕਮੇ ਨਾਲ ਸਬੰਧਤ ਮਾਸਿਕ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਦੌਰਾਨ ਪੂਰੀ ਪਾਰਦਰਸ਼ਤਾ ਵਰਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਉੱਪ ਮੰਡਲ ਮੈਜਿਸਟ੍ਰੇਟਾਂ ਅਤੇ ਤਹਿਸੀਲਦਾਰਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਵਿਸ਼ੇਸ਼ ਗਿਰਦਾਵਰੀ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ 'ਚ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰਕੇ ਭੇਜਣ ਲਈ ਸਬੰਧਤ ਫ਼ੀਲਡ ਸਟਾਫ਼ ਪਾਸੋਂ ਰਿਪੋਰਟ ਮੰਗੀ ਗਈ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਿਰਦਾਵਰੀ ਕਰਨ ਆਏ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਫ਼ੀਲਡ ਸਟਾਫ਼ ਨਾਲ ਪੂਰਣ ਸਹਿਯੋਗ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਂ-ਬੱਧ ਕੰਮ ਨਿਪਟਾਉਣ 'ਚ ਕੋਈ ਮੁਸ਼ਕਿਲ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਸ ਡੀ ਐਮਜ਼ ਨੂੰ ਆਪੋ-ਆਪਣੇ ਖੇਤਰਾਂ 'ਚ ਇਸ ਵਿਸ਼ੇਸ਼ ਗਿਰਦਾਵਰੀ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਉਣ ਲਈ ਰੋਜ਼ਾਨਾ ਰਿਪੋਰਟ ਵੀ ਇਕੱਤਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਕਰਨ ਲੱਗਿਆਂ ਖੇਤ ਮਾਲਕ/ਕਾਸ਼ਤਕਾਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਠੇਕੇ 'ਤੇ ਵਾਹੀ ਕਰਨ ਵਾਲਿਆਂ ਨੂੰ ਵੀ ਕੋਈ ਨੁਕਸਾਨ ਨਾ ਹੋਵੇ।
ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜ਼ਿਲ੍ਹੇ 'ਚ ਖਾਨਗੀ ਤਕਸੀਮ ਦੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਪੋਰਟਲ ਰਾਹੀਂ ਉਤਸ਼ਾਹਿਤ ਕਰਨ, ਇੰਤਕਾਲਾਂ ਦੇ ਬਕਾਇਆ ਪਏ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ, ਮਿਣਤੀ/ਪੈਮਾਇਸ਼ ਦੀਆਂ ਦਰਖਾਸਤਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਸਮੇਂ ਸਿਰ ਨਿਪਟਾਉੁਣ ਲਈ ਆਖਿਆ।
ਮੀਟਿੰਗ 'ਚ ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ ਤੋਂ ਇਲਾਵਾ ਤਹਿਸੀਲਦਾਰ ਨਵਾਂਸ਼ਹਿਰ ਸਰਵੇਸ਼ ਰਾਜਨ, ਤਹਿਸੀਲਦਾਰ ਬਲਾਚੌਰ ਰਵਿੰਦਰ ਬਾਂਸਲ, ਤਹਿਸੀਲਦਾਰ ਬੰਗਾ ਗੁਰਸੇਵਕ ਚੰਦ, ਨਾਇਬ ਤਹਿਸੀਲਦਾਰ ਨਵਾਂਸ਼ਹਿਰ ਕਰਮਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਬੰਗਾ ਜਗਪਾਲ ਸਿੰਘ ਮੌਜੂਦ ਸਨ।
ਲਿੰਗ ਅਨੁਪਾਤ ਵਿਚ ਸ਼ਹੀਦ ਭਗਤ ਸਿੰਘ ਨਗਰ ਸੂਬੇ ਵਿੱਚੋਂ ਅਵਲ
ਨਵਾਂਸ਼ਹਿਰ, 28 ਮਾਰਚ : ਸ਼ਹੀਦ ਭਗਤ ਸਿੰਘ ਨਗਰ ਨੇ ਲਿੰਗ ਅਨੁਪਾਤ 'ਚ ਪੰਜਾਬ ਦੇ ਮਾਡਲ ਜ਼ਿਲ੍ਹੇ ਵਜੋਂ ਉੱਭਰਦੇ ਹੋਏ 'ਧੀਆਂ ਦੇ ਰਾਖੇ' ਹੋਣ ਦਾ ਸਿਹਰਾ ਆਪਣੇ ਸਿਰ ਬੰਨ੍ਹਿਆ ਹੈ। ਮੁੰਡੇ-ਕੁੜੀਆਂ ਦੇ ਲਿੰਗ ਅਨੁਪਾਤ ਵਿਚ ਜ਼ਿਲ੍ਹਾ ਪੂਰੇ ਪੰਜਾਬ ਵਿੱਚ ਅੱਵਲ ਰਿਹਾ ਹੈ।
ਇਸ ਵੱਡੀ ਪ੍ਰਾਪਤੀ 'ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸਿਹਤ ਵਿਭਾਗ ਦੀ ਪਿੱਠ ਥਪਥਪਾਉਂਦੇ ਹੋਏ ਸਿਹਤ ਸਟਾਫ ਸਣੇ ਗੈਰ-ਸਰਕਾਰੀ ਸੰਗਠਨਾਂ ਤੇ ਜ਼ਿਲ੍ਹਾ ਨਿਵਾਸੀਆਂ ਦੇ ਮਹੱਤਵਪੂਰਨ ਸਹਿਯੋਗ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 'ਧੀਆਂ ਦਾ ਰਾਖਾ' ਬਣ ਕੇ ਪੂਰੇ ਪੰਜਾਬ ਲਈ ਇਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਉੱਦਮਾਂ ਨਾਲ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਨਿਰੰਤਰ ਕੀਤੀ ਜਾ ਰਹੀ ਨਿਗਰਾਨੀ ਰੰਗ ਲਿਆਈ ਹੈ। ਜ਼ਿਲ੍ਹੇ ਵਿੱਚ ਮੁੰਡੇ-ਕੁੜੀਆਂ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2022-23 ਵਿਚ ਸੁਧਰ ਕੇ 1000 ਮੁੰਡਿਆਂ ਪਿੱਛੇ 948 ਕੁੜੀਆਂ ਹੋ ਗਿਆ ਹੈ। ਇਹ ਅੰਕੜਾ ਸੂਬਾਈ ਔਸਤ ਤੋਂ ਵੀ ਕਾਫੀ ਵੱਧ ਹੈ। ਜ਼ਿਲ੍ਹਾ ਸੂਬਾਈ ਔਸਤ 926 ਤੋਂ 22 ਅੰਕਾਂ ਦੀ ਵੱਡੀ ਪੁਲਾਂਘ ਪੁੱਟਦੇ ਹੋਏ 948 'ਤੇ ਪਹੁੰਚ ਗਿਆ ਹੈ ਜੋ ਕਿ ਪੂਰੇ ਸੂਬੇ ਵਿਚ ਸਭ ਤੋਂ ਵੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿੰਗ ਨਿਰਧਾਰਤ ਟੈਸਟਾਂ ਨੂੰ ਰੋਕਣ ਲਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਲਾਗੂ ਕਰਨ, ਟ੍ਰੈਕਿੰਗ ਸਿਸਟਮ ਵਿੱਚ ਲਿਆਉਣ ਲਈ ਪਹਿਲੀ ਤਿਮਾਹੀ ਵਿੱਚ ਗਰਭਵਤੀ ਔਰਤ ਨੂੰ ਰਜਿਸਟ੍ਰਡ ਕਰਨ, ਧੀਆਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਮੁਫ਼ਤ ਇਲਾਜ ਵਰਗੀਆਂ ਸਿਹਤ ਸਕੀਮਾਂ ਦਾ ਜਮੀਨੀ ਪੱਧਰ ਤੱਕ ਫਾਇਦਾ ਪਹੁੰਚਾਉਣ, ਬੇਟੀ ਬਚਾਓ-ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਜਨ-ਜਾਗਰੂਕਤਾ ਅੰਦੋਲਨ ਵਿੱਢਣ, ਪੀ.ਸੀ.ਪੀ.ਐਨ.ਡੀ.ਟੀ. ਅਧੀਨ ਧੀਆਂ ਦੀ ਲੋਹੜੀ ਪਾਉਣ, ਨਵਰਾਤਰਿਆਂ ਵਿੱਚ ਤੋਹਫੇ ਦੇ ਕੇ ਧੀਆਂ ਨੂੰ ਸਨਮਾਨਿਤ ਕਰਨ, ਗੈਰ-ਸਰਕਾਰੀ ਸੰਗਠਨਾਂ ਤੇ ਜ਼ਿਲ੍ਹਾ ਨਿਵਾਸੀਆਂ ਦੇ ਸਿਹਤ ਵਿਭਾਗ ਦੇ ਹਰ ਉਪਰਾਲੇ ਵਿੱਚ ਭਰਪੂਰ ਸਹਿਯੋਗ ਸਦਕਾ ਜਨਮ ਦੇ ਸਮੇਂ ਮੁੰਡੇ-ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਰਿਕਾਰਡ ਸੁਧਾਰ ਹੋਇਆ ਹੈ।
ਡੀ ਸੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਕਈ ਸਖ਼ਤ ਕਦਮ ਚੁੱਕ ਰਹੀ ਹੈ। ਸਿਹਤ ਵਿਭਾਗ ਆਪਣੇ ਭਾਈਵਾਲਾਂ ਦੇ ਸਹਿਯੋਗ ਨਾਲ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਸਮੇਂ-ਸਮੇਂ 'ਤੇ ਆਈ.ਈ.ਸੀ. ਦੀਆਂ ਗਤੀਵਿਧੀਆਂ ਵੀ ਕਰ ਰਿਹਾ ਹੈ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਲੜਕੀ ਪ੍ਰਤੀ ਕੋਈ ਵੀ ਪੱਖਪਾਤ ਨਾ ਹੋਵੇ। ਸਿਹਤ ਵਿਭਾਗ ਪੀਸੀ-ਪੀਐਨਡੀਟੀ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਟਿੰਗ ਆਪ੍ਰੇਸਨ ਕਰਨ ਵਰਗੇ ਸਖਤ ਕਦਮ ਚੁੱਕ ਰਿਹਾ ਹੈ ਅਤੇ ਸਟੇਟ ਪੱਧਰ ਦੇ ਸਿਹਤ ਅਧਿਕਾਰੀ ਸਕੈਨ ਸੈਂਟਰਾਂ 'ਤੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ (ਡੀ ਏ ਏ) ਰਾਹੀਂ ਨਿਯਮਤ ਤੌਰ 'ਤੇ ਜਾਂਚ ਕਰਕੇ ਉਨ੍ਹਾਂ 'ਤੇ ਨਜਰ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 37 ਅਲਟਰਾਸਾਊਂਡ ਸੈਂਟਰ ਰਜਿਸਟ੍ਰਡ ਹਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਐਕਟ ਦੀਆਂ ਧਾਰਾਵਾਂ ਅਨੁਸਾਰ ਉਨ੍ਹਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵਾਂਸ਼ਹਿਰ ਸੂਬੇ ਦੇ ਉਨ੍ਹਾਂ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਿਲ ਹੈ, ਜਿੱਥੇ ਹਰ ਮਹੀਨੇ 13 ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਦੇ ਟੀਚੇ ਨੂੰ 100 ਫੀਸਦ ਮੁਕੰਮਲ ਕੀਤਾ ਜਾਂਦਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਸਖ਼ਤ ਹਦਾਇਤਾਂ ਹਨ ਕਿ ਉਹ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੇ ਨਿਯਮਾਂ ਅਨੁਸਾਰ ਹੀ ਕੰਮ ਕਰਨ। ਉਨ੍ਹਾਂ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਮਹਿਲਾ 'ਤੇ ਦਬਾਅ ਪਾਉਣਾ ਕਾਨੂੰਨ ਦੀ ਨਜ਼ਰ ਵਿੱਚ ਜੁਰਮ ਹੈ ਤੇ ਐਕਟ ਦੇ ਤਹਿਤ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਸਜ਼ਾ ਦਿੱਤੀ ਜਾਂਦੀ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ, ਬਲਾਕ, ਜ਼ਿਲ੍ਹਾ ਪੱਧਰ 'ਤੇ ਕਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ ਪ੍ਰੋਗਰਾਮਾਂ ਵਿੱਚ ਲੜਕੀਆਂ ਦੀਆਂ ਪ੍ਰਾਪਤੀਆਂ ਨੂੰ ਦਿਖਾਇਆ ਜਾਂਦਾ ਰਿਹਾ ਹੈ ਤਾਂ ਜੋ ਲੜਕੀਆਂ ਪ੍ਰਤੀ ਸਮਾਜ ਦੀ ਸੋਚ ਬਦਲ ਕੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਣ ਦਿਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਸੁਨੇਹੇ ਵਿਚ ਕਿਹਾ ਕਿ ਧੀਆਂ ਅਤੇ ਪੁੱਤਰਾਂ ਵਿਚ ਕੋਈ ਫਰਕ ਨਹੀਂ ਹੈ ਅਤੇ ਸਮਾਜ ਦੀ ਸੋਚ ਵਿਚ ਵੀ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਧੀਆਂ ਅੱਜ ਸਮਾਜ ਵਿਚ ਹਰ ਖੇਤਰ ਵਿਚ ਅੱਗੇ ਆ ਰਹੀਆਂ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਕੰਨਿਆ ਭਰੂਣ ਹੱਤਿਆ ਦੇ ਕਲੰਕ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਈਏ। ਧੀਆਂ ਨੂੰ ਵੀ ਜਨਮ, ਵਧੀਆ ਸਿੱਖਿਆ, ਸਿਹਤ ਸੰਭਾਲ ਤੇ ਪੌਸ਼ਟਿਕ ਖੁਰਾਕ ਦਾ ਅਧਿਕਾਰ ਹੈ। ਇਸ ਲਈ ਸਾਡੀ ਇਹ ਜ਼ਿੰਮੇਵਾਰੀ ਤੇ ਫ਼ਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਜਨਮ ਲੈਣ ਦਾ ਅਧਿਕਾਰ ਦੇਈਏ।
ਖਟਕੜ ਕਲਾਂ ਆਮ ਆਦਮੀ ਕਲੀਨਿਕ ’ਤੇ ਸਰਦਾਰ ਭਗਤ ਸਿੰਘ ਨਾਲ ਸਬੰਧਤ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ
ਸਰਦਾਰ ਭਗਤ ਸਿੰਘ, ਮਾਤਾ ਵਿਦਿਆਵਤੀ ਅਤੇ ਚਾਚਾ ਅਜੀਤ ਸਿੰਘ ਦੀਆਂ ਨਵੀਂਆਂ ਤਸਵੀਰਾਂ ਇਮਾਰਤ 'ਤੇ ਲਾਈਆਂ
ਖਟਕੜ ਕਲਾਂ, 28 ਮਾਰਚ : ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਮ ਆਦਮੀ ਕਲੀਨਿਕ ਖਟਕੜ ਕਲਾਂ ਵਿਖੇ ਸਰਦਾਰ ਭਗਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਲਗਾਉਣ ਵਿੱਚ ਹੋਈ ਦੇਰੀ ਲਈ ਲੋਕ ਨਿਰਮਾਣ ਵਿਭਾਗ ਦੇ ਇੱਕ ਕਾਰਜਕਾਰੀ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਣ ਬਾਅਦ ਇਹ ਤਸਵੀਰਾਂ ਨਵੀਂਆਂ ਬਣਵਾ ਕੇ ਮੁੜ ਤੋਂ ਕਲੀਨਿਕ 'ਤੇ ਸਸ਼ੋਭਿਤ ਕਰ ਦਿੱਤੀਆਂ ਗਈਆਂ ਹਨ।
ਅੱਜ ਖਟਕੜ ਕਲਾਂ ਦੇ ਆਮ ਆਦਮੀ ਕਲੀਨਿਕ ਵਿਖੇ ਸਰਦਾਰ ਭਗਤ ਸਿੰਘ, ਮਾਤਾ ਵਿਦਿਆਵਤੀ ਅਤੇ ਚਾਚਾ ਅਜੀਤ ਸਿੰਘ ਦੀਆਂ ਲੱਗੀਆਂ ਤਸਵੀਰ ਦੇਖਣ ਲਈ ਕੀਤੇ ਦੌਰੇ ਦੌਰਾਨ ਡੀ.ਸੀ. ਰੰਧਾਵਾ ਨੇ ਕਿਹਾ ਕਿ ਮੁਰੰਮਤ ਅਤੇ ਨਵੀਨੀਕਰਣ, ਜਿਸ ਵਿੱਚ ਇਮਾਰਤ ਦੀ ਸਫ਼ੈਦੀ ਵੀ ਸ਼ਾਮਿਲ ਸੀ, ਦੇ ਮੱਦੇਨਜ਼ਰ ਇੱਥੇ ਪਹਿਲਾਂ ਲੱਗੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਸਨ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। ਕਿਉਂਜੋ ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਅਜੇ ਵੀ ਜਾਰੀ ਹੈ ਅਤੇ ਇਹ ਇਮਾਰਤ 5 ਅਪ੍ਰੈਲ, 2023 ਤੱਕ ਸਿਹਤ ਵਿਭਾਗ ਨੂੰ ਸੌਂਪੀ ਜਾਣੀ ਹੈ, ਇਸ ਲਈ ਤਸਵੀਰਾਂ ਦੀ ਮੁੜ ਸਥਾਪਨਾ ਵਿੱਚ ਦੇਰੀ ਹੋਈ ਪਰੰਤੂ ਇਨ੍ਹਾਂ ਤਸਵੀਰਾਂ ਦੀ ਅਹਿਮੀਅਤ ਨੂੰ ਦੇਖਦੇ ਹੋਏ, ਅਧਿਕਾਰੀਆਂ ਵੱਲੋਂ ਕੀਤੀ ਗਈ ਦੇਰੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਡੀ ਸੀ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ 20ਵੀਂ ਸਦੀ ਦੇ ਸੁਤੰਤਰਤਾ ਯੁੱਗ ਦਾ ਮਹਾਨ ਦੇਸ਼ ਭਗਤ ਦੱਸਦੇ ਹੋਏ, ਇਨ੍ਹਾਂ ਤਸਵੀਰਾਂ ਦੀ ਮੁੜ ਸਥਾਪਤੀ 'ਚ ਦੇਰੀ ਨਾਲ ਮਹਾਨ ਸ਼ਹੀਦਾਂ ਦੇ ਨਿਰਾਦਰ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇਸ਼ ਨੂੰ ਅੰਗਰੇਜ਼ ਹਕੂਮਤ ਦੇ ਜੂਲੇ ਚੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦਾ ਬਹੁਤ ਸਤਿਕਾਰ ਕਰਦਾ ਹੈ ਅਤੇ ਰਾਸ਼ਟਰ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਦੇ ਨਾਇਕ ਨੂੰ ਭੁੱਲਣਾ ਅਸੰਭਵ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ, 'ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਇਮਾਰਤ ਤੋਂ ਹਟਾਈਆਂ ਗਈਆਂ ਤਸਵੀਰਾਂ ਦਾ ਰੰਗ ਪੁਰਾਣੀਆਂ ਹੋਣ ਕਾਰਨ ਫਿੱਕਾ ਪੈ ਗਿਆ ਸੀ ਅਤੇ ਕੰਮ ਕਰਵਾਉਣ ਵਾਲੀ ਏਜੰਸੀ ਨੂੰ ਨਵੀਆਂ ਤਸਵੀਰਾਂ ਦੁਬਾਰਾ ਬਣਵਾ ਕੇ ਲਗਾਉਣ ਲਈ ਕਿਹਾ ਗਿਆ ਸੀ।' ਉਨ੍ਹਾਂ ਦੱਸਿਆ ਕਿ ਇਨ੍ਹਾਂ ਤਸਵੀਰਾਂ 'ਚ ਸਰਦਾਰ ਭਗਤ ਸਿੰਘ ਤੋਂ ਇਲਾਵਾ ਪੰਜਾਬ ਮਾਤਾ, ਮਾਤਾ ਵਿਦਿਆਵਤੀ ਅਤੇ ਚਾਚਾ ਸ: ਅਜੀਤ ਸਿੰਘ ਦੀਆਂ ਤਸਵੀਰਾਂ ਸ਼ਾਮਿਲ ਹਨ।
ਇਸੇ ਦੌਰਾਨ ਇੱਥੇ ਵਾਪਰੀ ਇੱਕ ਹੋਰ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ, ਜਿਸ ਵਿੱਚ ਪਿਛਲੇ ਦਿਨੀਂ ਕੁਝ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਕਲੀਨਿਕ, ਖਟਕੜ ਕਲਾਂ ਦੇ ਸਾਈਨ ਬੋਰਡ ਨੂੰ ਰੰਗ ਨਾਲ ਖਰਾਬ ਕੀਤਾ ਸੀ, ਉਨ੍ਹਾਂ ਕਿਹਾ ਕਿ ਕਾਨੂੰਨ ਆਪਣੇ ਮੁਤਾਬਕ ਗਲਤੀ ਕਰਨ ਵਾਲਿਆਂ ਨਾਲ ਨਜਿੱਠੇਗਾ।
ਇਸੇ ਦੌਰਾਨ ਥਾਣਾ ਬੰਗਾ ਸਦਰ ਪੁਲਿਸ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਦੇ ਨਾਮ 'ਤੇ ਅਤੇ 5/7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਬੰਗਾ ਸਬ ਡਵੀਜ਼ਨ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਬਲਜੀਤ ਸਿੰਘ ਵਾਸੀ ਪਿੰਡ ਧਰਮਕੋਟ ਥਾਣਾ ਸਦਰ ਨਵਾਂਸ਼ਹਿਰ, ਰਾਜੂ ਖਾਨ ਵਾਸੀ ਬਰਨਾਲਾ ਥਾਣਾ ਸਿਟੀ ਨਵਾਂਸ਼ਹਿਰ ਅਤੇ ਕਮਲਦੀਪ ਵਾਸੀ ਪਿੰਡ ਮੱਲੂਪੋਤਾ ਥਾਣਾ ਸਦਰ ਬੰਗਾ ਨੂੰ ਆਈ ਪੀ ਸੀ ਦੀ ਧਾਰਾ 188 ਅਤੇ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਆਰਡੀਨੈਂਸ ਐਕਟ 1997 ਦੀ ਧਾਰਾ 3 ਤਹਿਤ ਗਿ੍ਰਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਅਣਪਛਾਤੇ ਵਿਅਕਤੀਆਂ ਦੀ ਗਿ੍ਰਫ਼ਤਾਰੀ ਲਈ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜ਼ਿਲ੍ਹੇ ’ਚ ਬਾਰਸ਼ ਕਾਰਨ ਹੋਏ ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਦੇ ਖਰਾਬੇ ਦੀ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਦੇ
ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਵੀ ਫ਼ਸਲਾਂ ਦੇ ਖਰਾਬੇ ਦੇ ਅਨੁਮਾਨ ਲਈ
ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਕੁਲੈਕਟਰ ਰਾਜੀਵ ਵਰਮਾ ਨੇ ਦੱਸਿਆ ਕਿ ਇਹ ਵਿਸ਼ੇਸ਼
ਗਿਰਦਾਵਰੀ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ 'ਚ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ
ਕਰਕੇ ਸਬੰਧਤ ਫ਼ੀਲਡ ਸਟਾਫ਼ ਪਾਸੋਂ ਰਿਪੋਰਟ ਮੰਗੀ ਗਈ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਿਰਦਾਵਰੀ ਕਰਨ
ਆਏ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਫ਼ੀਲਡ ਸਟਾਫ਼ ਨਾਲ ਪੂਰਣ ਸਹਿਯੋਗ ਕਰਨ ਤਾਂ ਜੋ
ਉਨ੍ਹਾਂ ਨੂੰ ਸਮਾਂ-ਬੱਧ ਕੰਮ ਨਿਪਟਾਉਣ 'ਚ ਕੋਈ ਮੁਸ਼ਕਿਲ ਨਾ ਆਵੇ।
24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ
ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ
ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ
ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ
ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ
ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ
ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ
ਰਿਸ਼ਵਤ ਵਜੋਂ ਲਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ
ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ
ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ
ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ
ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ
ਜਾਰੀ ਹੈ।
ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ
* ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ
* ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ
ਪਟਿਆਲਾ, (ਜਾਹਲਾਂ), 26 ਮਾਰਚ : ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਜਾਹਲਾਂ ਸਮੇਤ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਪਿੰਡ ਜਾਹਲਾਂ ਵਿਖੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਤੇ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
ਆਪਣੇ ਖੇਤਾਂ ਦੇ ਦੌਰੇ ਸਮੇਂ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ 'ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ 'ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ।
ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜ਼ਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗ਼ਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਗਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ 'ਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਕਿਉਂਕਿ ਸਾਨੂੰ ਭਲੀ-ਭਾਂਤ ਪਤਾ ਹੈ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਵੀ ਕਿਸਾਨਾਂ ਨੂੰ ਕੋਈ ਮੁਸ਼ਕਲ ਜਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਨੇ ਉਨ੍ਹਾਂ ਦੇ ਬਚਾਅ ਲਈ ਅੱਗੇ ਆਉਣ ਲਈ ਬਹੁਤਾ ਸਮਾਂ ਨਹੀਂ ਲਗਾਇਆ, ਜੋ ਕਿ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੀਤੇ ਜਾ ਰਹੇ ਦਲੇਰਾਨਾ ਫੈਸਲਿਆਂ ਤੋਂ ਸਪੱਸ਼ਟ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ ਐਸ ਪੀ ਵਰੁਣ ਸ਼ਰਮਾ ਸਮੇਤ ਵੱਡੀ ਗਿਣਤੀ ਕਿਸਾਨ ਤੇ ਹੋਰ ਪਤਵੰਤੇ ਮੌਜੂਦ ਸਨ।
ਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਧਾਲੀਵਾਲ ਪਰਿਵਾਰ ਨੂੰ ਖ਼ੁਦ ਮਿਲਣ ਪੁੱਜੇ ਪਟਿਆਲਾ
ਪਟਿਆਲਾ, 27 ਮਾਰਚ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੀਨਾ ਗਰੇਵਾਲ ਦੇ ਪਿਤਾ ਸਵਰਗੀ ਸ. ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਸਥਿਤ ਜੱਦੀ ਘਰ, ਜੋਕਿ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾਜਾਇਜ਼ ਕਬਜੇ ਹੇਠ ਸੀ ਅਤੇ ਪੰਜਾਬ ਸਰਕਾਰ ਵੱਲੋਂ ਦਰਖਾਸਤ ਮਿਲਣ ਤੋਂ ਬਾਅਦ 48 ਘੰਟਿਆਂ 'ਚ ਖਾਲੀ ਕਰਵਾਉਣ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ, ਇਹ ਘਰ ਸਵਰਗੀ ਸ. ਢਿੱਲੋਂ ਦੀ ਸਪੁੱਤਰੀ ਨੀਨਾ ਗਰੇਵਾਲ ਤੇ ਨੂੰਹ ਪਰਵੀਰ ਢਿੱਲੋਂ ਨੂੰ ਅੱਜ ਕਬਜਾ ਸੌਂਪ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਨੀਨਾ ਗਰੇਵਾਲ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਪਾਰਲੀਮੈਂਟ ਤੇ ਪਹਿਲਾ ਸਿੱਖ ਪਤੀ-ਪਤਨੀ ਜੋੜਾ ਐਮ.ਪੀ. ਵੀ ਰਹਿ ਚੁੱਕੇ ਹਨ। ਨੀਨਾ ਗਰੇਵਾਲ ਕੈਨੇਡਾ 'ਚ 4 ਵਾਰ ਐਮ.ਪੀ. ਰਹੇ ਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ 3 ਵਾਰ ਐਮ.ਪੀ. ਰਹੇ ਹਨ।
ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕੀਤੇ ਗਏ ਹਨ, ਜਿਸ ਦੌਰਾਨ ਆਈਆਂ 623 ਸ਼ਿਕਾਇਤਾਂ 'ਚੋਂ 50 ਫ਼ੀਸਦੀ ਤੋਂ ਵੱਧ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਹੋਰਨਾਂ 'ਤੇ ਕਾਰਵਾਈ ਜਾਰੀ ਹੈ।
ਕੈਨੇਡਾ ਦੇ ਸਾਬਕਾ ਐਮ.ਪੀ. ਨੀਨਾ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਇੱਕ ਬਹੁਤ ਵੱਡਾ ਹਾਂਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ।
ਨੀਨਾ ਗਰੇਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਜਦੋਂ ਆਪਣਾ ਮਾਮਲਾ ਪੰਜਾਬ ਸਰਕਾਰ ਦੇ ਸਨਮੁੱਖ ਰੱਖਿਆ ਤਾਂ ਸਰਕਾਰ ਨੇ ਬਿਨ੍ਹਾਂ ਦੇਰੀ ਕੀਤਿਆਂ ਉਨ੍ਹਾਂ ਦੇ ਘਰ ਉਪਰ ਕਰੀਬ ਢਾਈ ਸਾਲਾਂ ਤੋਂ ਨਵਾਬ ਸਿੰਘ ਮਨੇਸ ਵੱਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾ ਕੇ ਸਾਡਾ ਜੱਦੀ ਘਰ ਸਾਨੂੰ ਮੁੜ ਤੋਂ ਦਿਵਾਇਆ ਹੈ ਅਤੇ ਵਿਅਕਤੀ ਖਿਲਾਫ਼ ਐਫ.ਆਈ.ਆਰ. ਵੀ ਦਰਜ਼ ਕਰ ਦਿੱਤੀ ਗਈ ਹੈ, ਜੋ ਕਿ ਹੁਣ ਜੇਲ 'ਚ ਹੈ।
ਇਸ ਦੌਰਾਨ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
‘‘ਖਵਾਇਸ਼ਾਂ ਦੀ ਉਡਾਨ” ਪ੍ਰੋਗਰਾਮ ਤਹਿਤ ਸੁਰੱਖਿਆ ਬਲਾਂ ’ਚ ਲੜਕੀਆਂ ਲਈ ਰੋਜ਼ਗਾਰ ਮੌਕੇ ਅਤੇ ਚੁਣੌਤੀਆਂ ’ਤੇ ਗੱਲਬਾਤ 28 ਮਾਰਚ ਨੂੰ
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਸੁਰੱਖਿਆ ਬਲਾਂ ਵਿੱਚ ਲੜਕੀਆਂ ਲਈ ਰੋਜ਼ਗਾਰ ਮੌਕੇ ਅਤੇ ਚੁਣੌਤੀਆਂ ਸਬੰਧੀ ਕਰਵਾਈ ਜਾ ਰਹੀ ਇਸ ਕਰੀਅਰ ਟਾਕ ਵਿੱਚ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ ਡਾਇਰੈਕਟਰ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸੀਚਿਊਟ ਫਾਰ ਗਰਲਜ਼ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਪ੍ਰਸ਼ਨ, ਉੱਤਰ ਸੈਸ਼ਨ ਹੋਵੇਗਾ।
ਅਧਿਕਾਰੀ ਵੱਲੋਂ ਅੱਗੇ ਦੱਸਿਆ ਗਿਆ ਕਿ ਇਸ ਪ੍ਰੋਗਰਾਮ ਦਾ ਬਿਊਰੋ ਵਿੱਚ ਮਿਤੀ 28.03.2023 ਨੂੰ ਸਵੇਰੇ 11:00 ਵਜੇ ਸਿੱਧਾ ਪ੍ਰਸਾਰਣ ਕਰਵਾਇਆ ਜਾਵੇਗਾ। ਅਧਿਕਾਰੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਪ੍ਰਾਰਥੀ ਦੇ ਇਸ ਸਬੰਧੀ ਕੋਈ ਪ੍ਰਸ਼ਨ ਹੋਣਗੇ ਤਾਂ ਉਨ੍ਹਾਂ ਦਾ ਵੀ ਮੌਕੇ 'ਤੇ ਹੀ ਮਾਹਿਰਾਂ ਵੱਲੋਂ ਹੱਲ ਦੱਸਿਆ ਜਾਵੇਗਾ। ਇਹ ਕਰੀਅਰ ਟਾਕ ਰੋਜ਼ਗਾਰ ਵਿਭਾਗ ਦੇ ਫੇਸਬੁਕ ਪੇਜ਼ 'ਤੇ ਲਾਈਵ ਵੀ ਦੇਖੀ ਜਾ ਸਕਦੀ ਹੈ।
ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਹਾਜ਼ਰ ਹੋ ਕੇ ਇਸ ਦਾ ਲਾਭ ਲੈ ਸਕਦੇ ਹਨ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 8872759915 'ਤੇ ਕੰਮ ਵਾਲੇ ਦਿਨ ਦਫ਼ਤਰ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।
ਹੁਣ ਗੁਰਦੁਆਰਾ ਸ਼ਹੀਦਾਂ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ - ਨਿੱਜਰ
ਅੰਮ੍ਰਿਤਸਰ, 26 ਮਾਰਚ : ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ
ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦੇ ਸਥਾਨਕ ਸਰਕਾਰਾਂ ਮੰਤਰੀ ਸ
ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ
ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ
ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾ ਸਾਹਿਬ ਦੇ ਦਰਸ਼ਨਾਂ ਲਈ
ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ
ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਵਿੱਚ ਜਾਮ ਵੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ
ਪਲਾਜ਼ਾ ਗੁਰਦੁਆਰਾ ਸ਼ਹੀਦਾ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ
ਸਹੂਲਤ ਦੇ ਤੌਰ 'ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਲ ਹਨ। ਪਲਾਜ਼ਾ ਪੈਦਲ
ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ
ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ
ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ
ਸਕਾਈਵਾਕ ਪ੍ਰੋਜੈਕਟ ਵਿੱਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ
ਪੁਲਿਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ
ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ
ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ
ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ,
ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿੱਚ 16 ਪੌੜੀਆਂ, 16
ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ
ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ।
ਇਸ ਤੋਂ ਪਹਿਲਾਂ ਸ ਨਿੱਜਰ ਨੇ ਯੂ ਬੀ ਡੀ ਸੀ ਪ੍ਰੋਜੈਕਟ ਅਧੀਨ
ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ
ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ
ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ
ਕਰੀਬ 3.5 ਏਕੜ ਜ਼ਮੀਨ 'ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ
ਖਿੱਚ ਦਾ ਕੇਂਦਰ ਬਣਿਆ ਹੈ।
ਇਸ ਉਪਰੰਤ ਸ: ਨਿੱਜਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ
ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ
ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ
ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ. ਪਲਾਂਟ ਤੱਕ ਪਹੁੰਚਾਉਣ ਤੇ
ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ
ਸੁੱਟਣ ਤੇ ਚਾਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ
ਕਾਰਜਾਂ ਲਈ ਵਰਤਿਆ ਜਾ ਸਕੇਗਾ।
ਇਸ ਮੌਕੇ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਡਾ. ਅਜੈ
ਗੁਪਤਾ, ਐਸ.ਈ: ਸ: ਸੰਦੀਪ ਸਿੰਘ, ਐਸ.ਡੀ.ਓ. ਸ: ਅਨੁਦੀਪਕ ਸਿੰਘ, ਓ.ਐਸ.ਡੀ. ਸ:
ਮਨਪ੍ਰੀਤ ਸਿੰਘ, ਸ੍ਰੀ ਨਵਨੀਤ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਹੋਵੇਗਾ-ਡਾ. ਬਲਬੀਰ ਸਿੰਘ
ਮਰੀਜਾਂ ਨੂੰ ਕਰਨਗੇ ਸਮਰਪਿਤ-ਡਾ. ਬਲਬੀਰ ਸਿੰਘ
ਪਟਿਆਲਾ, 25 ਮਾਰਚ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ
ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ
ਸੂਚੀ 'ਚ ਸ਼ੁਮਾਰ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ 'ਤੇ ਤੇਜੀ
ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਸ਼ੇ
ਦੀ ਲਤ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ
ਜਿਸ ਨਾਲ ਅਜਿਹੇ ਵਿਅਕਤੀ ਜੇਲਾਂ 'ਚ ਜਾਣ ਦੀ ਥਾਂ ਹੁਨਰਮੰਦ ਬਣਕੇ ਆਪਣੀ ਨਵੀਂ ਜਿੰਦਗੀ
ਦੀ ਸ਼ੁਰੂਆਤ ਕਰਨਗੇ।
ਡਾ. ਬਲਬੀਰ ਸਿੰਘ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ
ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ
ਲੈਣ ਪੁੱਜੇ ਹੋਏ ਸਨ ਅਤੇ ਉਨ੍ਹਾਂ ਨੇ ਮਰੀਜਾਂ, ਜਿਨ੍ਹਾਂ ਨੂੰ ਸਾਰੀਆਂ ਦਵਾਈਆਂ
ਹਸਪਤਾਲ 'ਚੋਂ ਮਿਲ ਰਹੀਆਂ ਹਨ, ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆ ਜਾ ਰਹੀਆਂ ਮੈਡੀਕਲ
ਸੇਵਾਵਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ
ਮੀਟਿੰਗ ਕਰਦਿਆਂ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਕਰਨ
ਲਈ ਬਣਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ
ਦੇ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ
ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ
ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਾਰੇ ਸਰਕਾਰੀ ਹਸਪਤਾਲਾਂ 'ਚ
ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮਾਡਲ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ
ਰਹੇ ਹਨ ਤੇ ਇਹ ਮਾਡਲ ਸਾਰੇ ਪੰਜਾਬ 'ਚ ਲਾਗੂ ਹੋਣਗੇ। ਮੈਡੀਕਲ ਸਿੱਖਿਆ ਮੰਤਰੀ ਨੇ
ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਸਾਰੇ ਉਪਰੇਸ਼ਨ ਥਇਏਟਰ, ਨਵਜੰਮੇ ਬੱਚਿਆਂ ਲਈ ਹਸਪਤਾਲ,
ਲੇਬਰ ਰੂਮ ਸਮੇਤ ਓਪੀਡੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਤੇ ਕੰਪਿਊਟਰ ਨਾਲ ਜੋੜਕੇ
ਈ-ਹਸਪਤਾਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਗਵਾਚੀ ਸ਼ਾਖ ਬਹਾਲ
ਕਰਨ ਅਤੇ ਇਸ ਦੀ ਐਮਰਜੈਂਸੀ ਨੂੰ ਸਭ ਤੋਂ ਬਿਹਤਰ ਐਮਰਜੈਂਸੀ ਬਣਾਉਣ ਲਈ ਡਾ. ਸੁਧੀਰ
ਵਰਮਾ ਦੀ ਅਗਵਾਈ ਹੇਠ ਗਠਿਤ 9 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਨਿਗਰਾਨੀ ਹੇਠ
ਐਮਰਜੈਂਸੀ ਦੇ ਨਵੀਨੀਕਰਨ ਦਾ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਤੇ ਛੇਤੀ ਹੀ ਮੁੱਖ
ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ 14
ਆਈ.ਸੀ.ਯੂ. ਬੈਡ ਹੀ ਸਨ ਪਰ ਹੁਣ 17 ਹੋਰ ਅਜਿਹੇ ਜਿੰਦਗੀ ਬਚਾਉਣ ਵਾਲੇ ਬੈਡ ਨਵੇਂ
ਲਗਾਏ ਗਏ ਹਨ ਤਾਂ ਕਿ ਮਰੀਜਾਂ ਨੂੰ ਵੈਂਟੀਲੇਟਰ ਬੈਡ ਮਿਲ ਸਕਣ, ਇਸ ਤਰ੍ਹਾਂ 100
ਬਿਸਤਰਿਆਂ ਵਾਲੀ ਨਵੀਂ ਐਮਰਜੈਂਸੀ ਬਣ ਗਈ ਹੈ।
ਮੈਡੀਕਪ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ 'ਚ ਖੋਜ ਦਾ ਕੰਮ ਹੋਣਾ ਚਾਹੀਦਾ
ਹੈ ਤਾਂ ਕਿ ਲੋਕ ਬਿਮਾਰੀਆਂ ਦੇ ਸ਼ਿਕਾਰ ਕਿਉਂ ਹੋ ਰਹੇ ਹਨ ਦਾ ਪਤਾ ਲਗਾ ਕੇ ਸੂਬੇ ਨੂੰ
ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਰਾਜਿੰਦਰਾ ਹਸਪਤਾਲ
'ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ
ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ
ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।
ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ
ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ
ਵਰਮਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ
ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ.
ਰੇਖੀ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਡਾ. ਜਤਿੰਦਰ
ਕਾਂਸਲ, ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਬੀ.ਐਸ. ਸੋਹਲ, ਕਰਨਲ ਕਰਮਿੰਦਰ ਸਿੰਘ,
ਜਗਤਾਰ ਸਿੰਘ ਜੱਗੀ ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ.
ਰਾਜਾ ਪਰਮਜੀਤ ਸਿੰਘ, ਡਾ. ਸੌਰਵ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ ਸਮੇਤ
ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ
1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ
ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਸਬ-ਡਵੀਜ਼ਨ, ਮੁਕੇਰੀਆਂ ਦਖਲ ਵਾਲੀ ਥਾਂ ਪਿੰਡ
ਕਾਲਾਮੰਜ, ਤਹਿਸੀਲ ਮੁਕੇਰੀਆਂ ਵਿਖੇ ਕੋਈ ਵੀ ਵਿਅਕਤੀ ਜਨਤਕ ਇਕੱਠ ਨਹੀਂ ਕਰੇਗਾ।
ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ
ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 27 ਮਾਰਚ 2023 ਲਈ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਮੰਡਲ ਮੈਜਿਸਟਰੇਟ, ਮੁਕੇਰੀਆਂ ਨੇ ਧਿਆਨ ਵਿਚ
ਲਿਆਂਦਾ ਹੈ ਕਿ ਮਾਨਯੋਗ ਅਦਾਲਤ ਸ਼੍ਰੀ ਅਮਰਦੀਪ ਸਿੰਘ ਬੈਂਸ, ਐਡੀਸ਼ਨਲ ਸਿਵਲ ਜੱਜ
(ਸੀਨੀਅਰ ਡਵੀਜ਼ਨ) ਮੁਕੇਰੀਆਂ ਵਲੋਂ ਸਬੰਧਤ ਰਕਬਾ ਪਿੰਡ ਮੰਜਕਾਲਾ/ ਤਹਿਸੀਲ ਮੁਕੇਰੀਆਂ
ਜ਼ਿਲ੍ਹਾ ਹੁਸ਼ਿਆਰਪੁਰ ਦਾ ਦਖਲ ਦੇਣ ਸਬੰਧੀ ਹੁਕਮ ਪ੍ਰਾਪਤ ਹੋਇਆ ਹੈ, ਜਿਸ ਦੀ ਅਗਲੀ
ਤਾਰੀਖ ਪੇਸ਼ੀ ਮਿਤੀ 31-3-2023 ਨਿਸ਼ਚਿਤ ਹੈ। ਦਖਲ ਦੀ ਕਾਰਵਾਈ ਕਰਨ ਲਈ ਨਿਰਧਾਰਿਤ
ਮਿਤੀ 27-3-2023 ਹੈ। ਸਬੰਧਤ ਦਖਲ ਦੀ ਕਾਰਵਾਈ ਸਮੇਂ ਨਾਲ ਲੱਗਦੇ ਜ਼ਿਲਿ੍ਹਆਂ
ਗੁਰਦਾਸਪੁਰ, ਜਲੰਧਰ, ਪਠਾਨਕੋਟ ਆਦਿ ਵਿਚੋਂ ਕਾਫ਼ੀ ਲੋਕ ਦਖਲ ਵਾਲੀ ਥਾਂ 'ਤੇ ਪਹੁੰਚ
ਜਾਂਦੇ ਹਨ, ਜੋ ਕਿ ਲਗਭਗ 1500 ਤੋਂ 2000 ਤੱਕ ਲੋਕਾਂ ਦਾ ਇਕੱਠ ਹੋ ਜਾਂਦਾ ਹੈ। ਜਿਸ
ਕਰਕੇ ਇਸ ਦਖਲ ਦੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਲਈ
ਦਖਲ ਦੇਣ ਸਮੇਂ ਢੁੱਕਵੇਂ ਕਦਮ ਚੁੱਕਣ ਦੀ ਜ਼ਰੂਰਤ ਹੈ।
ਨਗਰ ਨਿਗਮ ਦੇ ਅਨੁਮਾਨਿਤ ਬਜਟ ’ਚ ਜਨਤਾ ’ਤੇ ਕੋਈ ਵਾਧੂ ਟੈਕਸ ਨਹੀਂ ਲਗਾਇਆ: ਬ੍ਰਹਮ ਸ਼ੰਕਰ ਜ਼ਿੰਪਾ
ਹੁਸ਼ਿਆਰਪੁਰ, 24 ਮਾਰਚ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਨਗਰ ਨਿਗਮ
ਹੁਸ਼ਿਆਰਪੁਰ ਵੱਲੋਂ ਸਾਲ 2023-24 ਦੇ ਅਨੁਮਾਨਿਤ ਬਜਟ ਵਿੱਚ ਲੋਕਾਂ ਦੀਆਂ ਭਾਵਨਾਵਾਂ
ਦਾ ਪੂਰਾ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਦਾ ਬਜਟ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਅਗਾਂਹਵਧੂ ਸੋਚ ਨੂੰ ਦਰਸਾਉਂਦਾ ਹੈ, ਜਿਸ
ਵਿੱਚ ਜਨਤਾ 'ਤੇ ਕੋਈ ਵਾਧੂ ਬੋਝ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ
ਬਜਟ ਵਿੱਚ ਲੋਕਾਂ 'ਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਅਤੇ ਨਾ ਹੀ ਵਾਟਰ ਸਪਲਾਈ,
ਤਹਿਬਾਜ਼ਾਰੀ, ਰੈਂਟ ਅਤੇ ਹੋਰ ਕਿਰਾਇਆ ਵਿੱਚ ਵਾਧਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਰ ਨਗਰ ਨਿਗਮ ਦਾ ਅਨਮੁਾਨਿਤ ਬਜਟ ਪਿਛਲੇ ਸਾਲ ਦੇ
ਬਜਟ ਤੋਂ ਕਰੀਬ 15 ਫੀਸਦੀ ਵੱਧ ਹੈ, ਜਿਸ ਸਿਹਰਾ ਹੁਸ਼ਿਆਰਪੁਰ ਦੀ ਜਨਤਾ ਨੂੰ ਜਾਂਦਾ
ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ 'ਤੇ
ਆਪਣੇ ਭਰੋਸਾ ਜਿਤਾਉਂਦੇ ਹੋਏ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ
ਇਸ ਬਜਟ ਵਿੱਚ ਨਗਰ ਨਿਗਮ ਅਤੇ ਸ਼ਹਿਰ ਵਾਸੀਆਂ ਦੀਆਂ ਲੋੜਾਂ ਦਾ ਪੂਰਾ ਧਿਆਨ ਰੱਖਿਆ ਗਿਆ
ਹੈ। ਉਨ੍ਹਾਂ ਕਿਹਾ ਕਿ ਇਸ ਅਨੁਮਾਨਿਤ ਬਜਟ ਵਿੱਚ ਜਿਥੇ ਨਗਰ ਨਿਗਮ ਦੇ ਸਟਾਫ਼ 'ਤੇ ਹੋਣ
ਵਾਲੇ ਖਰਚੇ ਦਾ ਪੂਰਾ ਧਿਆਨ ਰੱਖਿਆ ਗਿਆ ਹੈ, ਉੱਥੇ ਹੀ ਵਿਕਾਸ ਕਾਰਜਾਂ ਨੂੰ ਵੀ ਵਿਸ਼ੇਸ਼
ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅਨੁਮਾਨਿਤ ਬਜਟ ਨਾਲ ਨਗਰ ਨਿਗਮ
ਹੁਸ਼ਿਆਰਪੁਰ ਸ਼ਹਿਰ ਦੀ ਨੁਹਾਰ ਬਦਲਣ ਲਈ ਭਵਿੱਖ ਵਿੱਚ ਹੋਰ ਵੀ ਮਜ਼ਬੂਤੀ ਨਾਲ ਕੰਮ
ਕਰੇਗੀ।
ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਦੀ ਖਰੀਦ ਉਪਰੰਤ ਕਿਸਾਨਾਂ ਨੂੰ ਸਬਸਿਡੀ ਜਾਰੀ- ਡਿਪਟੀ ਕਮਿਸ਼ਨਰ
ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ
ਕਰਵਾਉਣ ਦਾ ਫੈਸਲਾ ਲਿਆ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ਼ਹੀਦ
ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਵਲੋਂ ਰਾਸ਼ਟਰੀ
ਕਿ੍ਰਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਦੀ ਸਬ ਸਕੀਮ ਫਸਲੀ ਵਿਭਿੰਨਤਾ ਪ੍ਰੋਗਰਾਮ
(ਸੀ.ਡੀ.ਪੀ) ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ
ਸ਼ਹੀਦ ਭਗਤ ਸਿੰਘ ਨਗਰ ਵਿੱਚ ਸਾਰੇ ਪ੍ਰਵਾਨ ਕੀਤੇ ਗਏ ਬਿਨੈਕਾਰਾਂ ਵਿਚੋ ਸਕੀਮ ਦੀਆਂ
ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਲਾਭਪਾਤਰੀਆਂ
ਦੀਆਂ ਮਸ਼ੀਨਾਂ ਦੀ ਖੇਤੀਬਾੜੀ ਅਧਿਕਾਰੀਆਂ ਵਲੋਂ ਫਿਜੀਕਲ ਵੈਰੀਫਿਕੇਸ਼ਨ ਹੋਣ ਉਪਰੰਤ
ਬਣਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਸਿੱਧੇ ਤੋਰ ਤੇ ਮੁਹੱਈਆ ਕਰਵਾਈ ਦਿੱਤੀ
ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
ਡਾ. ਹਰਵਿੰਦਰ ਲਾਲ ਨੇ ਦੱਸਿਆ ਕਿ ਮਸ਼ੀਨਰੀ ਖਰੀਦ ਚੁੱਕੇ 15 ਲਾਭਪਾਤਰੀਆਂ ਨੂੰ
25,07,240/- ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਹਨਾਂ ਲਾਭਪਾਤਰੀਆਂ ਨੂੰ 03
ਟਰੈਕਟਰ ਓਪਰੇਟਡ ਸਪਰੇਅ ਪੰਪ (ਏਅਰ ਕੈਰੀਅਰ), 02 ਟਰੈਕਟਰ ਓਪਰੇਟਡ ਸਪਰੇਅ ਪੰਪ (ਬੂਮ
ਟਾਈਪ) ਅਤੇ 10 ਨਿਯੂਮੈਟਿਕ ਪਲਾਂਟਰ ਦੀ ਖਰੀਦ ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ।
ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ
ਦਿਹਾੜੇ ਮੌਕੇ ਓਮੈਕਸ ਮਾਲ ਦੇ ਬਾਹਰ ਸਮਾਰੋਹ ਕਰਵਾਇਆ
ਪਟਿਆਲਾ, 24 ਮਾਰਚ:
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ
ਮੌਕੇ ਮੈਡਮ ਸੁਮਨ ਬੱਤਰਾ ਵਲੋਂ ਆਪਣੀ ਟੀਮ ਨਾਲ ਇਕ ਸ਼ਹੀਦੀ ਸਮਾਗਮ ਇੱਥੇ ਓਮੈਕਸ ਮਾਲ
ਦੇ ਬਾਹਰ ਬਹੁਤ ਜੋਸ਼ ਅਤੇ ਸ਼ਰਧਾ ਨਾਲ ਕਰਵਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ
ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਨੂੰ ਅਤੇ ਸ਼ਹੀਦੀ ਪਾਉਣ ਵਾਲੇ
ਸਾਰੇ ਸੂਰਬੀਰਾਂ ਨੂੰ ਨਮਨ ਕਰਦੀ ਹੋਈ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸਦਾ
ਤਤਪਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਨਾ ਸਰੋਤ ਹਨ, ਮੈਡਮ
ਸੁਮਨ ਬੱਤਰਾ ਅਤੇ ਉਨ੍ਹਾਂ ਦੀ ਟੀਮ ਦਾ ਇਹ ਉਪਰਾਲਾ ਸ਼ਹੀਦ ਭਗਤ ਸਿੰਘ ਹੋਰਾਂ ਦੀ ਯਾਦ
ਨੂੰ ਸਦੀਵੀ ਬਣਾ ਕੇ ਰੱਖਣ ਲਈ ਬਹੁਤ ਵਡਾ ਮੀਲ ਪੱਥਰ ਹੈ।
ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਵੀ ਸ਼ਹੀਦ ਭਗਤ
ਸਿੰਘ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ ਵੀ ਭਗਤ
ਸਿੰਘ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ। ਆਈ ਜੀ ਮੁਖਵਿੰਦਰ ਸਿੰਘ ਛੀਨਾ ਨੇ ਜਿੱਥੇ
ਮੈਡਮ ਸੁਮਨ ਬੱਤਰਾ ਅਤੇ ਸਾਰੀ ਟੀਮ ਦੀ ਸ਼ਲਾਘਾ ਕੀਤੀ ਉਥੇ ਹੀ ਨੌਜਵਾਨਾਂ ਨੂੰ ਨਸ਼ਾ
ਰਹਿਤ ਹੋ ਕੇ ਸਮਾਜ ਅਤੇ ਦੇਸ਼ ਲਈ ਚੰਗੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਐਸ ਐਸ ਪੀ
ਵਰੁਣ ਸ਼ਰਮਾ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਨੂੰ ਸ਼ਰਧਾ ਸੁਮਨ
ਭੇਂਟ ਕੀਤੇ। ਸੰਗੀਤ ਤੇ ਸਰਗਮਾਂ ਦੇ ਨਾਲ ਵੱਖੋ ਵੱਖ ਕਲਾਕਾਰਾਂ ਨੇ ਸਮਾਗਮ ਵਿਚ
ਆਜ਼ਾਦੀ ਦੇ ਗੀਤਾਂ ਨਾਲ ਲੋਕਾ ਨੂੰ ਜੋਸ਼ ਅਤੇ ਆਜ਼ਾਦੀ ਦੀ ਲਹਿਰ ਨਾਲ ਜੋੜ ਦਿੱਤਾ।
ਪੂਰਾ ਸਮਾਗਮ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਸਟੇਜ ਸੰਭਾਲਣ ਦੀ
ਜਿੰਮੇਵਾਰੀ ਸਮਾਜ ਸੇਵੀ ਜਗਤਾਰ ਸਿੰਘ ਜੱਗੀ ਨੇ ਨਿਭਾਈ। ਮੈਡਮ ਸੁਮਨ ਬੱਤਰਾ ਨੇ ਸਮਾਜ
ਸੇਵੀ ਸੰਸਥਾਵਾਂ, ਰਾਜਨੀਤਿਕ ਪਾਰਟੀਆਂ, ਜਿਲ੍ਹਾ ਪ੍ਰਸ਼ਾਸ਼ਨ ਦੀਆ ਟੀਮਾਂ ਅਤੇ ਸ਼ਹਿਰ
ਵਾਸੀਆਂ ਦਾ ਸਮਾਗਮ ਵਿੱਚ ਪੁੱਜਣ 'ਤੇ ਧੰਨਵਾਦ ਕੀਤਾ। ਇਸ ਮੌਕੇ ਡੀ ਪੀ ਸਿੰਘ ਆਈ ਆਰ
ਐਸ, ਸਾਬਕਾ ਐਸ ਪੀ ਮਨਜੀਤ ਬਰਾੜ, ਡੀ ਐਸ ਪੀ ਹਰਦੀਪ ਸਿੰਘ ਬਡੂੰਗਰ, ਡੀ ਐਸ ਪੀ
ਜਸਵਿੰਦਰ ਸਿੰਘ ਟਿਵਾਣਾ, ਡੀ ਐਸ ਪੀ ਸੰਜੀਵ ਸਿੰਘ, ਡੀ ਐਸ ਪੀ ਕਰਮਵੀਰ ਸਿੰਘ, ਜਿਲ੍ਹਾ
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕੇ ਪੀ ਸਿੰਘ, ਏ ਏ ਜੀ ਕਰਨ ਸ਼ਰਮਾ, ਏ ਏ ਜੀ ਰਾਕੇਸ਼
ਇੰਦਰ ਸਿੰਘ ਸਿੱਧੂ, ਸਿਮਰਨ ਕੌਰ ਪਠਾਣਮਾਜਰਾ, ਗੁਰਸ਼ਰਨ ਕੌਰ ਰੰਧਾਵਾ, ਮਨਜੀਤ ਸਿੰਘ
ਟਿਵਾਣਾ ਸੁਪਰਡੈਂਟ ਸੈਟਰਲ਼ ਜੇਲ ਪਟਿਆਲਾ, ਪਰਵਿੰਦਰ ਸਿੰਘ ਪ੍ਰਿੰਸੀਪਲ ਸੈਂਟਰਲ ਜੇਲ
ਪਟਿਆਲਾ, ਕੁੰਦਨ ਗੋਗੀਆ , ਰਜਿੰਦਰ ਮੋਹਨ, ਰਿੰਪਾ ਜੀ, ਮੈਡਮ ਸਤਿੰਦਰ ਵਾਲੀਆ, ਵਿਨੋਦ
ਸ਼ਰਮਾ, ਉਪਕਾਰ ਸਿੰਘ, ਇੰਸਪੈਕਟਰ ਦਵਿੰਦਰਪਾਲ ਸਿੰਘ, ਅੰਗਰੇਜ਼ ਸਿੰਘ ਵਿਰਕ, ਅਲਕਾ
ਅਰੋੜਾ, ਸਰਿਤਾ ਨੋਰੀਆ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਭਗਵਾਨ ਦਾਸ ਜੁਨੇਜਾ,
ਸ਼੍ਰੀ ਕੰਪਾਨੀ, ਹਰਪ੍ਰੀਤ ਸੰਧੂ, ਰਾਜੂ ਸਾਹਨੀ, ਸ਼੍ਰੀ ਕਾਲੀ ਮਾਤਾ ਮੰਦਿਰ ਕਮੇਟੀ ਦੇ
ਮੈਬਰ ਸ਼ਾਮਲ ਸਨ। ਸਮਾਗਮ ਵਿੱਚ ਸੰਗੀਤ ਦੇ ਮੰਚ ਦੀ ਜਿੰਮੇਵਾਰੀ ਡਾਕਟਰ ਦੂਰਦਰਸ਼ੀ, ਜੀ
ਪੀ ਅਤੇ ਹੋਰ ਕਲਕਾਰਾ ਨੇ ਸੰਭਾਲੀ। ਸਮਾਗਮ ਨੂੰ ਸਫਲ ਬਨਾਉਣ ਲਈ ਆਤਮਪਾਲ, ਮਹੀਪਾਲ ਅਤੇ
ਕਣਵ ਨੇ ਯੋਗਦਾਨ ਦਿੱਤਾ।
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋ ਸ਼ਹੀਦ -ਏ-ਆਜਮ ਸਰਦਾਰ ਭਗਤ ਸਿੰਘ ਨੂੰ ਫੁੱਲ ਮਾਲਾਵਾਂ ਭੇਟ
ਖਟਕੜ ਕਲਾਂ ਵਿਖੇ ਸੀ ਪੀ ਆਈ ਮਾਲੇ ਵਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਇਨਕਲਾਬੀ ਬਦਲ ਉਸਾਰਨ ਦਾ ਸੱਦਾ
ਨਵਾਂਸ਼ਹਿਰ 23 ਮਰਚ :- ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਖਟਕੜ ਕਲਾਂ ਵਿਖੇ ਸਿਆਸੀ ਕਾਨਫਰੰਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਹੀਦ ਭਗਤ ਸਿੰਘ ਦੇ ਬੁਤ ਤੇ ਫੁੱਲ ਪੱਤੀਆਂ ਭੇਟ ਕਰਨ ਉਪਰੰਤ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਲੋਕਾਂ ਨੂੰ ਇਨਕਲਾਬੀ ਬਦਲ ਉਸਾਰਨ ਦਾ ਸੱਦਾ ਦਿੱਤਾ।ਪਾਰਟੀ ਦੇ ਜਿਲਾ ਆਗੂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ ਦੇਸ਼ ਦੇ ਨੇਤਾਵਾਂ ਦੇ ਚਿਹਰੇ ਬਦਲਣ ਨਾਲ ਦੇਸ਼ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ ਇਸਦੇ ਲਈ ਬਰਾਬਰਤਾ ਵਾਲਾ ਨਵਾਂ ਸਿਆਸੀ-ਆਰਥਿਕ ਢਾਂਚਾ ਉਸਾਰਨ ਲਈ ਇਨਕਲਾਬ ਕਰਨਾ ਪਵੇਗਾ। ਸ਼ਹੀਦ ਭਗਤ ਸਿੰਘ ਦੀ ਸੋਚ ਅਨੁਸਾਰ ਭਾਰਤ ਵਿਚੋਂ ਸਾਮਰਾਜੀਆਂ ਦੀ ਦਖਲਅੰਦਾਜ਼ੀ ਪੂਰੀ ਤਰ੍ਹਾਂ ਖਤਮ ਕਰਨੀ ਹੋਵੇਗੀ। ਭਗਤ ਸਿੰਘ ਨੇ ਇਨਕਲਾਬ ਜਿੰਦਾਬਾਦ ਦੇ ਨਾਲ ਸਾਮਰਾਜਵਾਦ ਮੁਰਦਾਬਾਦ ਦਾ ਨਾਹਰਾ ਲਾਇਆ ਸੀ। ਆਗੂਆਂ ਨੇ ਕਿਹਾ ਕਿ ਹਾਕਮਾਂ ਵਲੋਂ ਸ਼ਹੀਦ ਭਗਤ ਸਿੰਘ ਅਤੇ ਡਾਕਟਰ ਬੀ ਆਰ ਅੰਬੇਡਕਰ ਨੂੰ ਹਾਈ ਜੈਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਦਕਿ ਸਰਕਾਰਾਂ ਦੀਆਂ ਨੀਤੀਆਂ ਵਿਚ ਇਹਨਾਂ ਦੀ ਸੋਚ ਕਿਧਰੇ ਵੀ ਨਜਰ ਨਹੀਂ ਆਉਂਦੀ। ਕੇਂਦਰ ਦੀ ਮੋਦੀ ਸਰਕਾਰ ਫਾਸ਼ਵਾਦੀ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਪੱਖੀ ਸਰਕਾਰ ਹੈ ਜੋ ਇਕ ਤੋਂ ਬਾਅਦ ਇਕ ਸਰਕਾਰੀ ਅਦਾਰੇ ਵੇਚ ਰਹੀ ਹੈ। ਉਹਨਾਂ ਕਿਹਾ ਕਿ ਅਡਾਨੀ ਵੱਲੋਂ ਕੀਤੇ ਵਿੱਤੀ ਘੁਟਾਲਿਆਂ ਬਾਰੇ ਸੰਸਦ ਵਿੱਚ ਚਰਚਾ ਨਾ ਕਰਾਉਣਾ ਮੋਦੀ ਸਰਕਾਰ ਦੇ ਅਡਾਨੀ ਪ੍ਰੇਮ ਨੂੰ ਜਗ ਜਾਹਰ ਕਰਦਾ ਹੈ ਅਤੇ ਇਹ ਸਰਕਾਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਵਿਰੋਧੀ ਸਰਕਾਰ ਹੈ। ਮੋਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਰੋਲਣ ਦਾ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦੀਆਂ ਸਰਗਰਮੀਆਂ ਭਾਰਤੀ ਜਨਤਾ ਪਾਰਟੀ ਦੇ ਨਫਰਤ ਫੈਲਾਉਣ ਵਾਲੇ ਅਜੰਡੇ ਨੂੰ ਹੀ ਅੱਗੇ ਤੋਰ ਰਹੀਆਂ ਹਨ। ਮੋਦੀ ਸਰਕਾਰ ਦਾ ਅਜੰਡਾ ਹਿੰਦੂਆਂ ਅਤੇ ਇਸਾਈਆਂ ਵਿਚ ਦਹਿਸ਼ਤ ਦਾ ਮਹੌਲ ਪੈਦਾ ਕਰਕੇ ਉਹਨਾਂ ਨੂੰ ਆਪਣੇ ਨਾਲ ਲਾਉਣਾ ਚਾਹੁੰਦੀ ਹੈ ਇਹ ਕੰਮ ਅਮ੍ਰਿਤਪਾਲ ਨੇ ਨੰਗੇ ਚਿੱਟੇ ਰੂਪ ਵਿੱਚ ਕੀਤਾ। ਅੰਮ੍ਰਿਤਪਾਲ ਦੇ ਗੰਨਮੈਨਾਂ ਨੇ ਜੰਮੂ ਕਸ਼ਮੀਰ ਤੋਂ ਹਥਿਆਰਾਂ ਦੇ ਲਾਇਸੈਂਸ ਬਣਵਾਏ ਇਸਦੇ ਲਈ ਭਾਜਪਾ ਨੇ ਉਸਦੀ ਮੱਦਦ ਕੀਤੀ। ਅੰਮ੍ਰਿਤਪਾਲ ਨੂੰ ਮਹਿੰਗੀ ਮਰਸਡੀਜ਼ ਕਾਰ ਵੀ ਭਾਜਪਾ ਦੇ ਬੰਦੇ ਨੇ ਦਿੱਤੀ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਮਿਲਕੇ ਪੰਜਾਬ ਅੰਦਰ ਦਹਿਸ਼ਤ ਦਾ ਮਹੌਲ ਸਿਰਜ ਰਹੀਆਂ ਹਨ। ਐਨ.ਐਸ. ਏ ਦਾ ਦੁਰਉਪਯੋਗ ਕਰ ਰਹੀਆਂ ਹਨ। ਉਹਨਾਂ ਨੇ ਨੌਜਵਾਨਾਂ ਤੋਂ ਐਨ.ਐਸ. ਏ ਹਟਾਉਣ ਅਤੇ ਰੋਸ ਪ੍ਰਗਟਾ ਰਹੇ ਵਿਅਕਤੀਆਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਗੱਲਾਂ ਦਾ ਕੜਾਹ ਬਣਾ ਰਹੀ ਹੈ। ਇਹ ਸਰਕਾਰ ਵਿਦਿਆ ਦੇ ਚਾਨਣ ਦੀ ਥਾਂ ਹਨੇਰਾ ਫੈਲਾਅ ਰਹੀ ਹੈ ਜਿਸਦਾ ਇਕ ਸਬੂਤ ਇਹ ਹੈ ਕਿ ਇਸਨੇ ਆਪਣੇ ਪ੍ਰਚਾਰ ਲਈ ਤਾਂ ਬੱਜਟ ਵਿੱਚ 750 ਕਰੋੜ ਰੁਪਏ ਰੱਖੇ ਹਨ ਪਰ ਪੰਜਾਬੀ ਯੂਨੀਵਰਸਿਟੀ ਲਈ ਮਹਿਜ 200 ਕਰੋੜ ਰੁਪਏ ਹੀ ਰੱਖੇ ਹਨ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਜਾਦੀ ਦੀ ਇਕ ਹੋਰ ਲੜਾਈ ਲੜਨੀ ਪਵੇਗੀ। ਇਸ ਕਾਨਫਰੰਸ ਨੂੰ ਗੁਰਬਖਸ਼ ਕੌਰ ਸੰਘਾ, ਹਰੀ ਰਾਮ ਰਸੂਲਪੁਰੀ ਅਤੇ ਕਮਲਜੀਤ ਸਨਾਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਾਨਵਤਾ ਕਲਾ ਕੇਂਦਰ ਨਗਰ ਵਲੋਂ ਨਾਟਕ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਪੱਤਰਕਾਰਾਂ ਨੇ ਸ਼ਹੀਦੀ ਦਿਹਾੜੇ ਨੂੰ ਪੱਤਰਕਾਰਤਾ ਬਚਾਓ ਦਿਵਸ ਤੌਰ 'ਤੇ ਮਨਾਇਆ
ਦੇਸ਼ ਵਾਸੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਦੇ ਸਦਾ ਰਿਣੀ ਰਹਿਣਗੇ - ਜੈਵੀਰ ਸ਼ੇਰਗਿੱਲ
ਚੰਡੀਗੜ੍ਹ, 23 ਮਾਰਚ: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਵੱਲੋਂ ਦੇਸ਼ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਕੁਰਬਾਨੀ ਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ਤਿੰਨਾਂ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਜਾਗਰੂਕ ਕਰਦੀਆਂ ਰਹਿਣਗੀਆਂ।
ਸ਼ੇਰਗਿੱਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ 'ਆਪ' ਨੂੰ ਯਾਦ ਕਰਨਾ ਚਾਹੀਦਾ ਹੈ ਕਿ ਉਹ ਵੀ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਕੰਮਕਾਜ ਵਿੱਚ ਲਾਗੂ ਕਰੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਤੰਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਸੁਤੰਤਰਤਾ ਸੈਲਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਹਮੇਸ਼ਾ ਮਾਰਗ ਦਰਸ਼ਕ ਦਾ ਕੰਮ ਕਰਨਗੇ। ਸ਼ੇਰਗਿੱਲ ਨੇ ਲੋਕਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਇਕੱਠੇ ਹੋਣ। ਇਸ ਮਹਾਨ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਅਤੇ ਸਮਾਜ ਦੀ ਭਲਾਈ ਲਈ ਸੂਬੇ 'ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਸਹੁੰ ਚੁੱਕਣੀ ਚਾਹੀਦੀ ਹੈ।
ਸ਼ੇਰਗਿੱਲ ਨੇ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ (ਨਵਾਂਸ਼ਹਿਰ) ਵਿੱਚ ਸ਼ਹੀਦ ਭਗਤ ਸਿੰਘ ਅਜਾਇਬ ਘਰ ਦੇ ਪ੍ਰਾਜੈਕਟ ਨੂੰ ਅਪਗ੍ਰੇਡ ਕਰਨ ਵਿੱਚ ਲਗਾਤਾਰ ਹੋ ਰਹੀ ਦੇਰੀ 'ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਇਹ ਪ੍ਰੋਜੈਕਟ 31 ਦਸੰਬਰ, 2022 ਤੱਕ ਪੂਰਾ ਹੋਣਾ ਸੀ। ਹਾਲਾਂਕਿ ਹੁਣ ਇਸ ਦੀ ਸਮਾਂ ਸੀਮਾ 4 ਮਹੀਨੇ ਲਈ ਵਧਾ ਦਿੱਤੀ ਗਈ ਹੈ। ਇਸ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਤੋਂ ਮੰਗ ਕੀਤੀ ਕਿ ਅਜਾਇਬ ਘਰ ਨੂੰ ਅਪਗ੍ਰੇਡ ਕਰਨ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 48 ਸਾਲਾ ਔਰਤ ਦੇ ਸਿਰ ਦੀ ਖਤਰਨਾਕ ਰਸੌਲੀ ਦੀ ਸਫਲ ਅਪਰੇਸ਼ਨ ਕੀਤਾ
ਬੰਗਾ 23 ਮਾਰਚ : () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਉਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ ਸੀ ਐਚ ਨੇ ਪਿੰਡ ਬੈਰਸਾਲ ਦੀ ਵਾਸੀ 48 ਸਾਲ ਦੀ ਬੀਬੀ ਅਮਰਜੀਤ ਕੌਰ (ਪਤਨੀ ਰਾਮ ਕ੍ਰਿਸ਼ਨ) ਦੇ ਸਿਰ ਦੀ ਖਤਰਨਾਕ ਰਸੌਲੀ ਦਾ ਬਹੁਤ ਵੱਡਾ ਸਫਲ ਅਪਰੇਸ਼ਨ ਕੀਤੇ ਜਾਣ ਦਾ ਸਮਾਚਾਰ ਹੈ। ਸਿਰ ਦੀ ਰਸੌਲੀ (ਬਰੇਨ ਟਿਊਮਰ) ਦੇ ਇਸ ਸਫਲ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾਕਟਰ ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ ਬੀਬੀ ਅਮਰਜੀਤ ਕੌਰ ਦੇ ਸਿਰ ਵਿਚ ਰਸੌਲੀ ਹੋਣ ਕਰਕੇ ਉਸ ਦੇ ਜੀਵਨ ਵਿਚ ਖੁਸ਼ੀਆਂ ਖਤਮ ਹੋ ਰਹੀਆਂ ਸਨ। ਉਹਨਾਂ ਦੇ ਪਰਿਵਾਰ ਨੇ ਕਈ ਥਾਂ ਇਲਾਜ ਕਰਵਾਇਆ ਪਰ ਅਰਾਮ ਆਉਣ ਦੀ ਬਜਾਏ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਸਨ। ਮਰੀਜ਼ ਦੀ ਵੱਧਦੀ ਤਕਲੀਫ ਨੂੰ ਦੇਖਦੇ ਹੋਏ ਪਰਿਵਾਰ ਨੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਆਂਦਾ। ਜਿੱਥੇ ਸਿਰ ਦੇ ਅਪਰੇਸ਼ਨਾਂ ਅਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ ਨੇ ਮਰੀਜ਼ ਅਮਰਜੀਤ ਕੌਰ ਦੇ ਡਿਜੀਟਲ ਐਕਸਰੇ, ਸੀ ਟੀ ਸਕੈਨ ਅਤੇ ਹੋੋਰ ਬਲੱਡ ਦੇ ਜ਼ਰੂਰੀ ਟੈਸਟ ਕਰਵਾਏ ਤਾਂ ਸਾਰੀ ਬਿਮਾਰੀ ਸਾਹਮਣੇ ਆ ਗਈ। ਡਾਇਗਨੋਜ਼ ਤੋਂ ਪਤਾ ਲੱਗਾ ਕਿ ਬੀਬੀ ਅਮਰਜੀਤ ਕੌਰ ਦੇ ਸਿਰ ਵਿਚ ਖਤਰਨਾਕ ਰਸੌਲੀ ਸੀ, ਜਿਸ ਕਰਕੇ ਉਸ ਨੂੰ ਵੱਖ-ਵੱਖ ਸਮੱਸਿਆ ਪੈਦਾ ਹੋ ਰਹੀਆਂ ਸਨ ਜੋ ਸਹੀ ਇਲਾਜ ਨਾ ਹੋਣ ਕਰਕੇ ਵੱਧਦੀ ਜਾ ਰਹੀ ਸੀ।
ਡਾ. ਸੈਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਨੁੱਖੀ ਸਿਰ ਵਿਚ ਰਸੌਲੀਆਂ ਹੋਣ ਕਰਕੇ ਸਾਰੇ ਸਰੀਰ ਦਾ ਨਰਵਿਸ ਪ੍ਰਭਾਵਿਤ ਹੋ ਜਾਂਦਾ ਹੈ । ਸਿਰ ਦੀਆਂ ਹੱਡੀਆਂ ਦੀ ਖੋਪੜੀ ਦੇ ਹੇਠਾਂ ਦਿਮਾਗ ਦੇ ਸੈੱਲਾਂ ਦੇ ਅਸਧਾਰਨ ਵਾਧੇ ਕਾਰਨ ਦਿਮਾਗ਼ ਦੀ ਰਸੌਲੀ (ਬ੍ਰੇਨ ਟਿਊਮਰ) ਹੁੰਦੀ ਹੈ/ ਬਣ ਜਾਂਦੀ ਹੈ। ਇਸ ਰਸੌਲੀ ਕਰਕੇ ਸਿਰ-ਪੀੜ੍ਹ ਤੋਂ ਲੈ ਕੇ ਮਿਰਗੀ ਦੇ ਦੌਰੇ ਤੱਕ ਹੋ ਸਕਦੇ ਸਨ ਜੋ ਮਰੀਜ਼ ਦੇ ਜੀਵਨ ਨੂੰ ਵੀ ਖਤਮ ਕਰ ਸਕਦੇ ਸਨ। ਇਹ ਰਸੌਲੀ ਸਿਰ ਦੀ ਖੋਪੜੀ ਦੇ ਹੇਠਾਂ ਹੋਣ ਕਰਕੇ ਹੋਰ ਵੀ ਖਤਰਨਾਕ ਹੁੰਦੀ ਹੈ, ਇਸ ਲਈ ਇਹ ਅਪਰੇਸ਼ਨ ਵੀ ਬਹੁਤ ਧਿਆਨ ਨਾਲ ਕਰਨਾ ਪੈਂਦਾ ਹੈ। ਪਰਿਵਾਰ ਨੂੰ ਬੀਬੀ ਅਮਰਜੀਤ ਕੌਰ ਦੇ ਸਿਰ ਦੀ ਖਤਰਨਾਕ ਰਸੌਲੀ ਸਬੰਧੀ ਸਾਰੀ ਜਾਣਕਾਰੀ ਦੇਣ ਉਪਰੰਤ ਢਾਹਾਂ ਕਲੇਰਾਂ ਹਸਪਤਾਲ ਦੇ ਮਾਡੂਲਰ ਉਪਰੇਸ਼ਨ ਥੀਏਟਰ ਵਿਚ ਅਪਰੇਸ਼ਨ ਕੀਤਾ ਗਿਆ, ਜੋ ਕਿ ਕਰੀਬ 4 ਘੰਟੇ ਦਾ ਲੰਬਾ ਸਮਾਂ ਲੱਗਿਆ। ਡਾ. ਜਸਦੀਪ ਸਿੰਘ ਸੈਣੀ ਦੀ ਮਿਨਹਤ ਨੇ ਬੀਬੀ ਅਮਰਜੀਤ ਕੋਰ ਨੂੰ ਤੀਜੇ ਦਿਨ ਹੀ ਤੰਦਰੁਸਤ ਕਰਕੇ ਵਿਚ ਆਪਣੇ ਪੈਰਾਂ ਤੇ ਚੱਲਣ ਲਾ ਦਿੱਤਾ। ਬੀਬੀ ਅਮਰਜੀਤ ਕੌਰ ਦਾ ਹਰ ਨਵਾਂ ਦਿਨ, ਉਹਨਾਂ ਦੇ ਜੀਵਨ ਅਤੇ ਪਰਿਵਾਰ ਵਿਚ ਵਿਚ ਨਵੀਆਂ ਖੁਸ਼ੀਆਂ ਲਿਆ ਰਿਹਾ ਹੈ । ਇਸ ਮੌਕੇ ਬੀਬੀ ਅਮਰਜੀਤ ਕੌਰ ਦੀ ਬੇਟੀ ਜਸਵਿੰਦਰ ਕੌਰ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਡਾ ਜਸਦੀਪ ਸਿੰਘ ਸੈਣੀ ਨਿਊਰੋਸਰਜਨ ਦਾ ਹਾਰਦਿਕ ਧੰਨਵਾਦ ਕੀਤਾ ਜਿਨ੍ਹਾਂ ਕਰਕੇ ਉਸ ਦੀ ਮਾਂ ਨੂੰ ਨਵਾਂ ਜੀਵਨ ਮਿਲਿਆ ਹੈ । ਮੀਡੀਆ ਨਾਲ ਇਸ ਵਿਸ਼ੇਸ਼ ਅਪਰੇਸ਼ਨ ਬਾਰੇ ਜਾਣਕਾਰੀ ਦੇਣ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਜਸਦੀਪ ਸਿੰਘ ਸੈਣੀ ਨਿਊਰੋਸਰਜਨ, ਡਾ. ਦੀਪਕ ਦੁੱਗਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮਰੀਜ਼ ਅਮਰਜੀਤ ਕੌਰ ਦੇ ਪਰਿਵਾਰਿਕ ਮੈਂਬਰ, ਨਰਸਿੰਗ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੀਬੀ ਅਮਰਜੀਤ ਕੌਰ ਤੰਦਰੁਸਤੀ ਉਪਰੰਤ ਡਾ. ਜਸਦੀਪ ਸਿੰਘ ਸੈਣੀ ਨਾਲ ਤਸਵੀਰ ਵਿਚ
ਮਹਿਲਾ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ
ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਕਰਵਾਏ ਗਏ ਜੁੱਡੋ ਮੁਕਾਬਲਿਆਂ 'ਚ ਅੰਡਰ-14 ਉਮਰ ਵਰਗ 'ਚ ਆਰਤੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਜਸਮੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਉਮਰ ਵਰਗ 'ਚ ਨੀਰਜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪਲਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਕਬੱਡੀ ਮੁਕਾਬਲਿਆਂ 'ਚ ਅੰਡਰ-19 ਉਮਰ ਵਰਗ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਗੋਲਾ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ਮਾਈ ਭਾਗੋ ਅਕੈਡਮੀ ਜਗਤਪੁਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬੰਗਾ ਵਿਖੇ ਖੇਡ ਮੁਕਾਬਲੇ ਦੌਰਾਨ ਪਿ੍ਰੰਸੀਪਲ ਜਸਵਿੰਦਰ ਕੌਰ, ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਖ ਮਹਿਮਾਨ ਵਜੋਂ ਮੌਜੂਦ ਰਹੇ। ਇਸ ਮੌਕੇ ਮਲਕੀਤ ਸਿੰਘ ਐਥਲੈਟਿਕਸ ਕੋਚ ਸ਼ਹੀਦ ਭਗਤ ਸਿੰਘ ਨਗਰ, ਸ੍ਰੀਮਤੀ ਗੁਰਜੀਤ ਕੌਰ ਕਬੱਡੀ ਕੋਚ, ਰਸ਼ਵਿੰਦਰ ਸਿੰਘ ਕਲਰਕ, ਰਾਮ ਕੁਮਾਰ ਜੁੱਡੋ ਕੋਚ, ਕਰਨਪ੍ਰੀਤ ਕੋਹਲੀ, ਬਲਵੀਰ ਕੁਮਾਰ, ਸੁਖਵਿੰਦਰ ਸਿੰਘ ਆਦਿ ਹਾਜਰ ਸਨ। ਇਸ ਮੌਕੇ ਜੇਤੂ ਖਿਡਾਰਨਾਂ ਨੂੰ ਮੈਡਲ ਦਿੱਤੇ ਗਏ।
ਨਵੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਸਥਿਤ ਕੰਟੀਨ, ਪਾਰਕਿੰਗ ਅਤੇ ਜਨ ਉਪਯੋਗੀ ਸੇਵਾਵਾਂ ਦੀ ਬੋਲੀ 29 ਮਾਰਚ ਨੂੰ
ਅਗਨੀਵੀਰ ਵਾਯੂ ਦੀਆਂ ਅਸਾਮੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਮਾਰਚ
ਨਵਾਂਸ਼ਹਿਰ, 22 ਮਾਰਚ : ਭਾਰਤੀ ਹਵਾਈ ਫੌਜ ਵਿੱਚ ਅਗਨੀਪਥ ਸਕੀਮ ਅਧੀਨ ਅਗਨੀਵੀਰ ਵਾਯੂ ਦੀਆਂ ਅਸਾਮੀਆਂ ਦੀ ਭਰਤੀ ਲਈ 17 ਮਾਰਚ ਤੋਂ ਸ਼ੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ, 31 ਮਾਰਚ, 2023 ਨੂੰ ਸਮਾਪਤ ਹੋ ਜਾਵੇਗੀ, ਇਸ ਲਈ ਜਿਹੜੇ ਯੋਗ ਉਮੀਦਵਾਰਾਂ ਨੇ ਹਾਲਾਂ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕੀਤੀ, ਉਹ ਤੁਰੰਤ ਵੈਬਸਾਈਟ http://agnipathvayu.cdac.in ਰਾਹੀਂ ਆਪਣੀ ਅਰਜ਼ੀ ਭਰਨ।
ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਹਵਾਈ ਫੌਜ ਵਿੱਚ ਅਗਨੀਪਥ ਸਕੀਮ ਅਧੀਨ ਅਗਨੀਵੀਰ ਵਾਯੂ ਦੀਆਂ ਅਸਾਮੀਆਂ ਲਈ ਚਾਹਵਾਨ (ਲੜਕੇ ਅਤੇ ਲੜਕੀਆਂ) 31 ਮਾਰਚ, 2023 ਸ਼ਾਮ 05:00 ਵਜੇ ਤੱਕ ਆਨਲਾਈਨ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ 26.12.2002 ਤੋਂ 26.06.2006 (ਦੋਨੋਂ ਦਿਨ ਸ਼ਾਮਿਲ) ਦੌਰਾਨ ਜਨਮ ਦਿਨ ਵਾਲੇ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਆਨਲਾਈਨ ਪ੍ਰੀਖਿਆ 20.05.2023 ਤੋਂ ਲਈ ਜਾਵੇਗੀ।
ਇਨ੍ਹਾਂ ਅਸਾਮੀਆਂ ਲਈ ਨਿਰਧਾਰਿਤ ਯੋਗਤਾਵਾਂ ਅਨੁਸਾਰ ਉਮੀਦਵਾਰ ਨੇ ਬਾਰਵੀਂ ਜਾਂ 3 ਸਾਲ ਦਾ ਇੰਜੀਨੀਅਰਿੰਗ ਵਿੱਚ ਡਿਪਲੋਮਾ (ਮਕੈਨੀਕਲ/ ਇਲੈਕਟ੍ਰੀਕਲ/ ਇਲੈਕਟ੍ਰੋਨਿਕਸ/ ਆਟੋਮੋਬਾਈਲ/ ਕੰਪਿਊਟਰ ਸਾਇੰਸ/ ਇੰਸਟਰੂਮੈਂਟੇਸ਼ਨ ਤਕਨਾਲੋਜੀ/ ਆਈ.ਟੀ.) ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਵੇ ਅਤੇ ਇਨ੍ਹਾਂ ਦਰਸਾਈਆਂ ਯੋਗਤਾਵਾਂ ਵਿੱਚ ਉਮੀਦਵਾਰ ਦੇ ਇਮਤਿਹਾਨਾਂ ਵਿੱਚੋਂ 50 ਪ੍ਰਤੀਸ਼ਤ ਐਗਰੀਗੇਟ (ਕੁੱਲ ਵਿਸ਼ਿਆਂ ਦੇ ਜੋੜ ਦੀ ਪ੍ਰਤੀਸ਼ਤਤਾ) ਨੰਬਰ ਅਤੇ ਅੰਗਰੇਜ਼ੀ ਵਿੱਚ ਵੀ 50 ਫ਼ੀਸਦੀ ਨੰਬਰ ਹਾਸਿਲ ਕੀਤੇ ਹੋਣੇ ਚਾਹੀਦੇ ਹਨ।
ਬਿਨੇ ਕਰਨ ਲਈ ਲੜਕਿਆਂ ਦੇ ਕੱਦ ਦੀ ਉਚਾਈ ਘੱਟੋ-ਘੱਟ 152.5 ਸੈਂਟੀਮੀਟਰ, ਛਾਤੀ 77 ਸੈਟੀਮੀਟਰ ਅਤੇ ਫੁਲਾਵਟ ਉਸ ਤੋਂ ਉੱਪਰ ਪੰਜ ਸੈਂਟੀਮੀਟਰ ਹੋਣੀ ਚਾਹੀਦੀ ਹੈ। ਲੜਕੀਆਂ ਲਈ ਕੱਦ ਦੀ ਉਚਾਈ 152 ਸੈਂਟੀਮੀਟਰ ਹੋਣੀ ਚਾਹੀਦੀ ਹੈ। ਇਸ ਇਮਤਿਹਾਨ ਵਿੱਚ ਰਜਿਸਟ੍ਰੇਸ਼ਨ ਲਈ ਫੀਸ 250/- ਰੁਪਏ ਹੋਵੇਗੀ। ਆਨਲਾਈਨ ਪ੍ਰੀਖਿਆ 20 ਮਈ, 2023 ਤੋਂ ਹੋਵੇਗੀ। ਵਧੇਰੇ ਜਾਣਕਾਰੀ ਲਈ http://agnipathvayu.cdac.in ਤੇ ਲਾਗਇੰਨ ਕੀਤਾ ਜਾ ਸਕਦਾ ਹੈ।
23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ: ਡਿਪਟੀ ਕਮਿਸ਼ਨਰ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ 'ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਔਰਤਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਲਈ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ-ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਮਾਰਚ: ਆਮ ਲੋਕਾਂ ਨੂੰ ਖਾਸ ਤੌਰ ਤੇ ਔਰਤਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ, ਜਲੰਧਰ ਵਲੋਂ ਅੱਜ ਡਿਜੀਟਲ ਲਾਇਬ੍ਰੇਰੀ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਪ੍ਰਦਰਸ਼ਨੀ ਵਾਲੇ ਸਥਾਨ ਵਿਖੇ ਇੱਕ ਵਿਸ਼ੇਸ਼ ਕੈਂਸਰ ਜਾਂਚ ਅਤੇ ਰੋਕਥਾਮ ਕੈਂਪ ਲਗਾਏ ਗਏ।
ਇਸ ਦਾ ਆਯੋਜਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਹਾਇਕ ਸਿਵਲ ਸਰਜਨ ਡਾ: ਪਵਨ ਕੁਮਾਰ ਦੇ ਤਾਲਮੇਲ ਨਾਲ ਕੀਤਾ ਗਿਆ।
ਕੋਮਲ ਮਿੱਤਲ ਨੇ ਕਿਹਾ ਕਿ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਲਈ ਮੈਮੋਗ੍ਰਾਫੀ ਟੈਸਟ ਅਤੇ ਟੀਕਾਕਰਨ ਸਮੇਂ ਦੀ ਲੋੜ ਹਨ ਅਤੇ ਸਿਹਤਮੰਦ ਜੀਵਨ ਲਈ ਮਾਪਿਆਂ ਨੂੰ ਇਸ ਘਾਤਕ ਬਿਮਾਰੀ ਬਾਰੇ ਆਪਣੇ ਆਪ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਰਾਜੇਸ਼ ਬਾਲੀ, ਫੀਲਡ ਪਬਲੀਸਿਟੀ ਅਫਸਰ ਸੀ.ਬੀ.ਸੀ.-ਕਮ-ਪ੍ਰਦਰਸ਼ਨੀ ਦੇ ਨੋਡਲ ਅਫਸਰ ਨੇ ਦੱਸਿਆ ਕਿ ਇਸ ਲਈ ਰੋਟਰੀ ਕਲੱਬ ਜਲੰਧਰ ਤੋਂ ਵਿਸ਼ੇਸ਼ ਕੈਂਸਰ ਖੋਜ ਵੈਨ ਮੰਗਵਾਈ ਗਈ ਹੈ। ਉਨ੍ਹਾਂ ਦੇ ਨਾਲ ਕੋਆਰਡੀਨੇਟਰ ਕੁਲਦੀਪ ਸਿੰਘ ਅਤੇ ਜ਼ਰੂਰੀ ਮੈਡੀਕਲ ਸਟਾਫ਼ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਔਰਤਾਂ ਦੇ ਮੁਫਤ ਮੈਮੋਗ੍ਰਾਫੀ ਟੈਸਟ ਅਤੇ ਨੌਜਵਾਨ ਲੜਕੀਆਂ ਦੇ ਸਰਵਾਈਕਲ ਕੈਂਸਰ ਦੇ ਟੀਕੇ ਦਾ ਸਾਰਾ ਖਰਚਾ ਆਪਣੇ ਪੱਧਰ ਉਤੇਂ ਚੁੱਕਿਆਂ ਹੈ। ਆਪਣੇ ਮਾਪਿਆਂ ਨਾਲ ਆਈਆਂ ਗਿਆਰਾਂ ਮੁਟਿਆਰਾਂ ਨੇ ਟੀਕਾਕਰਨ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਦੇ ਨਾਲ ਹੀ 30 ਤੋਂ ਵੱਧ ਔਰਤਾਂ ਨੇ ਮੈਮੋਗ੍ਰਾਫੀ ਟੈਸਟ ਰਾਹੀਂ ਛਾਤੀ ਦੇ ਕੈਂਸਰ ਦੀ ਜਾਂਚ ਕਰਵਾਈ।
ਮਾਂ ਅਰਪਨਾ ਸੂਦ, ਜਿਸ ਨੇ ਆਪਣੀ ਛੋਟੀ ਬੇਟੀ ਦੇਵੀਸ਼ਾ ਨੂੰ ਸਰਵਾਈਕਲ ਕੈਂਸਰ ਦਾ ਟੀਕਾ ਲਗਵਾਇਆ, ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਸਰ ਤੋਂ ਬੇਟੀਆਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਮਾਪਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਸੰਚਾਰ ਬਿਊਰੋ ਵੱਲੋਂ ਇਸ ਘਾਤਕ ਬਿਮਾਰੀ ਬਾਰੇ ਪ੍ਰਗਟਾਈ ਗਈ ਚਿੰਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਮਾਪਿਆਂ ਵਿੱਚ ਵਧੇਰੇ ਜਾਗਰੂਕਤਾ ਦੀ ਲੋੜ ਹੈ।
ਡਾ: ਪਵਨ ਕੁਮਾਰ, ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਪਾਇਆ ਜਾਣ ਵਾਲਾ ਦੂਸਰਾ ਕੈਂਸਰ ਹੈ। ਉਨ੍ਹਾਂ ਕਿਹਾ ਕਿ ਅਸੀਂ 9-14 ਸਾਲ ਦੀਆਂ ਆਪਣੀਆਂ ਧੀਆਂ ਦਾ ਟੀਕਾਕਰਨ ਕਰਕੇ ਇਸ ਨੂੰ ਰੋਕ ਸਕਦੇ ਹਾਂ। ਡਾ. ਪਵਨ ਨੇ ਦੱਸਿਆ "ਪਹਿਲੀ ਖੁਰਾਕ ਤੋਂ ਛੇ ਮਹੀਨਿਆਂ ਬਾਅਦ ਦੂਜੀ ਬੂਸਟਰ ਖੁਰਾਕ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਪੂਰੀ ਤਰ੍ਹਾਂ ਬਚਾ ਸਕਦੀ ਹੈ"। ਮੈਮੋਗ੍ਰਾਫੀ ਟੈਸਟ ਕਰਵਾਉਣ ਲਈ ਉਨ੍ਹਾਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਜਲਦੀ ਤੋਂ ਜਲਦੀ ਛਾਤੀ ਦੇ ਕੈਂਸਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਹ ਇਸ ਕੈਂਸਰ ਤੋਂ ਆਪਣੇ ਆਪ ਨੂੰ ਬਚਾ ਸਕਣ। ਉਨ੍ਹਾਂ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਵੀ ਪੂਰੀ ਤਰ੍ਹਾਂ ਸਿੱਖਿਅਤ ਸਟਾਫ਼ ਨਾਲ ਲੈਸ ਹੈ ਅਤੇ ਸਕਰੀਨਿੰਗ ਪਹਿਲਾਂ ਤੋਂ ਹੀ ਚੱਲ ਰਹੀ ਹੈ।
ਇਸ ਦੌਰਾਨ ਪ੍ਰਦਰਸ਼ਨੀ ਵਿੱਚ ਲਗਾਏ ਗਏ ਸਟਾਲਾਂ 'ਤੇ ਹੋਰਨਾਂ ਸੇਵਾਵਾਂ ਲੈਣ ਤੋਂ ਇਲਾਵਾ ਪ੍ਰਦਰਸ਼ਨੀ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿੱਚ ਬਹੁਤ ਸਾਰੇ ਲੋਕਾਂ ਨੇ ਆਪਣੇ ਆਧਾਰ ਕਾਰਡ ਅੱਪਡੇਟ ਕੀਤੇ ਅਤੇ ਵੋਟਰ ਕਾਰਡਾਂ ਨਾਲ ਲਿੰਕ ਕਰਵਾਏ। ਪ੍ਰਦਰਸ਼ਨੀ ਲਈ ਦਾਖਲਾ ਪੁਰੀ ਤਰ੍ਹਾਂ ਨਾਲ ਮੁਫ਼ਤ ਹੈ। ਇਹ ਪ੍ਰਦਰਸ਼ਨੀ 23 ਮਾਰਚ ਤੱਕ ਚੱਲੇਗੀ।
ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ : ਬ੍ਰਮ ਸ਼ੰਕਰ ਜਿੰਪਾ
ਇਸ ਮੌਕੇ ਸੈਣੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੈਣੀ ਅਤੇ ਸੰਸਥਾਪਕ ਸੰਦੀਪ ਸੈਣੀ ਨੇ ਕੈਬਨਿਟ ਮੰਤਰੀ ਅਤੇ ਖੂਨਦਾਨ ਕਰਨ ਵਾਲੀਆਂ ਸਾਰੀਆ ਸ਼ਖਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਮੰਚ ਦੇ ਸੂਬਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ, ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਸੈਣੀ, ਜਨਰਲ ਸਕੱਤਰ ਹਰਵਿੰਦਰ ਸਿੰਘ, ਚਰਨਜੀਤ ਸਿੰਘ ਲੁਧਿਆਣਾ, ਜ਼ਿਲ੍ਹਾ ਯੂਥ ਪ੍ਰਧਾਨ ਕ੍ਰਿਪਾਲ ਸਿੰਘ ਪਾਲੀ, ਪ੍ਰੇਮ ਸੈਣੀ, ਚੰਦਰ ਸ਼ੇਖਰ, ਅਜੇ ਮੋਹਨ ਬੱਬੀ, ਮਨਜੀਤ ਸਿੰਘ, ਸਰਬਜੀਤ ਸਿੰਘ ਸੈਣੀ ਟਾਂਡਾ, ਅਵਤਾਰ ਸਿੰਘ ਬੱਸੀ, ਜੀਵਨ, ਗੋਲਡੀ ਸਰਪੰਚ, ਸਨੀ ਖੋਸਲਾ, ਜਿੰਦੂ ਸੈਣੀ, ਰਾਜਾ ਸੈਣੀ, ਬਿੱਟੂ ਗਿੱਧਾ, ਕਰੁਨ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਡੀ ਸੀ ਤੇ ਐਸ ਐਸ ਪੀ ਵੱਲੋਂ ਖਟਕੜ ਕਲਾਂ ਦਾ ਦੌਰਾ
ਬੰਗਾ, 21 ਮਾਰਚ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 23 ਮਾਰਚ ਨੂੰ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਸੁਮਨ ਅਰਪਿਤ ਕਰਨ ਵਾਲਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਖਟਕੜ ਕਲਾਂ ਦਾ ਦੌਰਾ ਕਰਨ ਬਾਅਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ ਐਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੌਜੂਦ ਅਧਿਕਾਰੀਆਂ ਨੂੰ ਮਿਊਜ਼ੀਅਮ ਦੇ ਬਾਹਰ ਸਥਿਤ ਸ਼ਹੀਦ-ਏ-ਆਜ਼ਮ ਦੇ ਬੁੱਤ ਅਤੇ ਪਿੰਡ 'ਚ ਸਥਿਤ ਜੱਦੀ ਘਰ ਨੂੰ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਦੇਸ਼ ਦੀ ਆਜ਼ਾਦੀ ਵਿੱਚ ਵਿਲੱਖਣ ਯੋਗਦਾਨ ਹੋਣ ਕਾਰਨ, ਉਹ ਸਮੁੱਚੇ ਦੇਸ਼ ਵਾਸੀਆਂ ਦੇ ਦਿਲਾਂ 'ਚ ਵਸਦੇ ਹਨ, ਇਸ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਬਲੀਦਾਨ ਦਿਵਸ ਮੌਕੇ ਦੂਰੋਂ-ਦੂਰੋਂ ਖਟਕੜ ਕਲਾਂ ਪੁੱਜਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਮੁੱਚੇ ਪ੍ਰਬੰਧ ਕੀਤੇ ਜਾਣ, ਉੱਥੇ ਇਸ ਗੱਲ ਦਾ ਵੀ ਖਿਆਲ ਰੱਖਿਆ ਜਾਵੇ ਕਿ ਪਾਰਕਿੰਗ ਆਦਿ ਦੀ ਵੀ ਕੋਈ ਦਿੱਕਤ ਨਾ ਆਵੇ।
ਐਸ ਐਸ ਪੀ ਭਾਗੀਰਥ ਸਿੰਘ ਮੀਨਾ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਬਲੀਦਾਨ ਦਿਵਸ ਮੌਕੇ ਪੁੱਜਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਉਨ੍ਹਾਂ ਦੀ ਸੁਰੱਖਿਆ ਅਤੇ ਪਾਰਕਿੰਗ ਦੇ ਉਚਿਤ ਪ੍ਰਬੰਧ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲੀਦਾਨ ਦਿਵਸ ਮੌਕੇ ਵੱਖ-ਵੱਖ ਅਹਿਮ ਸਖਸ਼ੀਅਤਾਂ ਦੀ ਸ਼ਰਧਾ ਸੁਮਨ ਭੇਟ ਕਰਨ ਆਉਣ ਦੀ ਰਵਾਇਤ ਦੇ ਸਨਮੁੱਖ ਮਿਊਜ਼ੀਅਮ ਅਤੇ ਜੱਦੀ ਘਰ ਦੇ ਆਸ ਪਾਸ ਸੁਰੱਖਿਆ ਪੱਖੋਂ ਆਮ ਲੋਕਾਂ ਨੂੰ ਬਿਨਾਂ ਕੋਈ ਮੁਸ਼ਕਿਲ ਆਉਣ ਦਿੱਤਿਆਂ ਪੂਰੀ ਚੌਕਸੀ ਰੱਖੀ ਜਾਵੇਗੀ।
ਇਸ ਮੌਕੇ ਏ ਡੀ ਸੀ (ਜ) ਰਾਜੀਵ ਵਰਮਾ, ਏ ਡੀ ਸੀ (ਪੇਂਡੂ ਵਿਕਾਸ) ਦਵਿੰਦਰ ਕੁਮਾਰ, ਐਸ ਡੀ ਐਮ ਬੰਗਾ ਮੇਜਰ ਸ਼ਿਵਰਾਜ ਸਿੰਘ ਬੱਲ, ਐਸ ਪੀ (ਐਚ) ਗੁਰਮੀਤ ਕੌਰ, ਡੀ ਐਸ ਪੀ ਬੰਗਾ ਸਰਵਨ ਸਿੰਘ ਬੱਲ ਤੇ ਹੋਰ ਅਧਿਕਾਰੀ ਮੌਜੂਦ ਸਨ।
ਫਰਵਰੀ ਮਹੀਨੇ ’ਚ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 32 ਪਰਚਿਆਂ ’ਚ 36 ਦੋਸ਼ੀਆਂ ਦੀ ਗਿ੍ਰਫ਼ਤਾਰੀ -ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ
ਨਵਾਂਸ਼ਹਿਰ, 21 ਮਾਰਚ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ 'ਚ ਜ਼ਿਲ੍ਹਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਫ਼ਰਵਰੀ ਮਹੀਨੇ ਦੌਰਾਨ 32 ਐਨ ਡੀ ਪੀ ਐਸ ਐਕਟ ਦੇ ਪਰਚੇ ਦਰਜ ਕੀਤੇ ਗਏ, ਜਿਨ੍ਹਾਂ 'ਚ 36 ਦੋਸ਼ੀਆਂ ਦੀ ਗਿ੍ਰਫ਼ਤਾਰੀ ਹੋਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਸਹਿਯੋਗੀ ਵਿਭਾਗਾਂ ਦੀ ਮੱਦਦ ਨਾਲ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤੇ ਜਾਗਰੂਕਤਾ ਵਧਾਉਣ ਲਈ ਆਖਿਆ। ਉਨ੍ਹਾਂ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ 'ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਡਰੱਗ ਕੰਟਰੋਲ ਅਫ਼ਸਰ ਨੂੰ ਕੈਮਿਸਟ ਦੁਕਾਨਾਂ 'ਤੇ ਸੀ ਸੀ ਟੀ ਵੀ ਕੈਮਰੇ ਯਕੀਨੀ ਬਣਾਉਣ ਅਤੇ ਪਾਲਣਾ ਰਿਪੋਰਟ ਦੇਣ ਲਈ ਆਖਿਆ। ਜ਼ਿਲ੍ਹਾ ਪੁਲਿਸ ਨੇ ਨਸ਼ਾ ਬ੍ਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 32 ਮੁਕੱਦਮਿਆਂ 'ਚ 204 ਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫ਼ੀਮ, 55.5 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 27 ਨਸ਼ੀਲੇ ਟੀਕੇ, 514 ਨਸ਼ੀਲੀਆਂ ਗੋਲੀਆਂ, 4800 ਰੁਪਏ ਦੀ ਡਰੱਗ ਮਨੀ, 106 ਬਿੱਟਾਂ, 7 ਸੀਰਪ ਬੋਤਲਾਂ (100 ਐਮ ਐਲ ਹਰੇਕ) ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ 33 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਇਸ ਮਹੀਨੇ ਦੌਰਾਨ ਐਨ ਡੀ ਪੀ ਐਸ ਮਾਮਲਿਆਂ ਤਹਿਤ ਗਿ੍ਰਫ਼ਤਾਰ 20 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਲਈ 28 ਸਕੂਲਾਂ, 4 ਕਾਲਜਾਂ, 9 ਮੁਹੱਲਿਆਂ ਸਮੇਤ ਸਮੇਤ ਕੁੱਲ 46 ਥਾਂਵਾਂ 'ਤੇ ਜਾਗਰੂਕਤਾ ਕੀਤੀ ਗਈ। ਜ਼ਿਲ੍ਹੇ ਦੇ 107 ਨਸ਼ਾ ਮੁਕਤ ਪਿੰਡਾਂ ਅਤੇ 15 ਹੋਟਸਪੋਟ ਥਾਂਵਾਂ 'ਤੇ ਬਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਦੇ ਓਟ ਸੈਂਟਰਾਂ 'ਚ ਫਰਵਰੀ ਦੌਰਾਨ 7 ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
ਮੀਟਿੰਗ 'ਚ ਜ਼ਿਲ੍ਹਾ ਸਿਖਿਆ ਅਫ਼ਸਰ ਕੁਲਤਰਨ ਸਿੰਘ, ਡੀ ਐਮ ਸੀ ਡਾ. ਹਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦੀ ਅਗਵਾਈ ਵਿਚ ਪੁਲਿਸ ਨੇ ਹੁਸ਼ਿਆਰਪੁਰ ਵਿਖੇ ਕੱਢਿਆ ਵਿਸ਼ਾਲ ਫਲੈਗ ਮਾਰਚ
ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸਰਤਾਜ
ਸਿੰਘ ਚਾਹਲ ਦੀ ਅਗਵਾਈ ਵਿਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਅੱਜ ਹੁਸ਼ਿਆਰਪੁਰ
ਵਿਖੇ ਇਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਸੈਸ਼ਨ ਚੌਕ ਤੋਂ ਸ਼ੁਰੂ ਹੋਇਆ ਇਹ ਫਲੈਗ
ਮਾਰਚ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਜਾ ਕੇ ਸਮਾਪਤ ਹੋਇਆ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ
ਵਚਨਬੱਧ ਹੈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੂਰੀ ਤਰ੍ਹਾਂ ਅਮਨ- ਅਮਾਨ ਹੈ। ਉਨ੍ਹਾਂ
ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ
ਹੈ ਅਤੇ ਜਨ ਜੀਵਨ ਪਹਿਲਾਂ ਵਾਂਗ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ
ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬੀਤੇ ਦਿਨ ਤੋਂ ਹੀ ਪੂਰੀ ਚੌਕਸੀ ਰੱਖੀ ਜਾ
ਰਹੀ ਹੈ ਅਤੇ ਹਰੇਕ ਸਬ ਡਵੀਜ਼ਨ ਪੱਧਰ 'ਤੇ ਵੀ ਪ੍ਰਸ਼ਾਸਨ ਦੀ ਤਰਫੋਂ ਉਪ ਮੰਡਲ
ਮੈਜਿਸਟਰੇਟ ਅਤੇ ਪੁਲਿਸ ਦੀ ਤਰਫੋਂ ਐਸ.ਪੀ ਤੇ ਡੀ.ਐਸ.ਪੀ ਦੀ ਨਿਗਰਾਨੀ ਹੇਠ ਪੂਰੀ
ਮੁਸਤੈਦੀ ਵਰਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ
ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਜਾਂ ਕਿਸੇ ਹੋਰ ਢੰਗ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ
ਵਿਚ ਰੁਕਾਵਟ ਪੈਦਾ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕਰਦਾ ਹੈ ਤਾਂ ਅਜਿਹੀ ਕਿਸੇ ਵੀ
ਖਬਰ 'ਤੇ ਧਿਆਨ ਨਾ ਦਿੱਤਾ ਜਾਵੇ ਬਲਕਿ ਤੁਰੰਤ ਅਜਿਹਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਜਾਂ
ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ਼
ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ
ਦੀ ਸਥਿਤੀ ਨੂੰ ਸੌ ਫੀਸਦੀ ਕਾਇਮ ਰੱਖਣ ਦੀ ਪ੍ਰਤੀਬੱਧਤਾ ਪ੍ਰਗਟਾਉਂਦੇ ਹੋਏ ਸ਼ਰਾਰਤੀ
ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਜ਼ਿਲ੍ਹਾ
ਹੁਸ਼ਿਆਰਪੁਰ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਚ ਵਿਗਾੜ ਪੈਦਾ ਕਰਨ ਲਈ ਕਿਸੇ ਵੀ
ਤਰ੍ਹਾਂ ਨਾਲ ਅਫਵਾਹ ਪੈਦਾ ਕਰਦਾ ਜਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ
ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ
ਵਿੱਚ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਜਿਹੜੀਆਂ ਕਿ
ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ
ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ
ਨਾਕੇ ਲਗਾਏ ਗਏ ਹਨ ਅਤੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁਕੰਮਲ ਤੌਰ
'ਤੇ ਕਾਇਮ ਰੱਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਜਨਤਾ ਕਿਸੇ ਵੀ ਗੁੰਮਰਾਹਕੁੰਨ
ਜਾਣਕਾਰੀ 'ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰੇ ਅਤੇ ਅਫਵਾਹਾਂ ਤੋਂ ਜਿਥੇ ਖੁਦ ਬਚਿਆ ਜਾਵੇ
ਉਥੇ ਕਿਸੇ ਹੋਰ ਨੂੰ ਵੀ ਤੱਥਹੀਣ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਜਾਵੇ। ਐਸ.ਐਸ.ਪੀ
ਨੇ ਕਿਹਾ ਕਿ ਜੇਕਰ ਕੋਈ ਵੀ ਅਜਿਹੀ ਕਾਰਵਾਈ ਕਰਕੇ ਜ਼ਿਲ੍ਹੇ ਦਾ ਮਾਹੌਲ ਵਿਗਾੜਨ ਦੀ
ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਾਰਿਆਂ ਨੂੰ
ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੀ ਕੋਈ ਵੀ ਅਜਿਹਾ ਮਸਲਾ ਨਹੀਂ ਹੈ
ਜਿਸ 'ਤੇ ਚਿੰਤਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ
ਦੇਣ ਅਤੇ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ ਡੀ ਐਮ
ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਹੈਡਕੁਆਟਰ ਮਨਜੀਤ ਕੌਰ ਅਤੇ ਪੁਲਿਸ ਦੇ ਹੋਰ ਉੱਚ
ਅਧਿਕਾਰੀ ਹਾਜ਼ਰ ਸਨ।
ਪਿੰਡ ਚੱਕ ਸਿੰਘਾ ਵਿਖੇ ਲੱਗੇ 11 ਵੇਂ ਫਰੀ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 400 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਪਿੰਡ ਚੱਕ ਸਿੰਘਾ ਵਿਖੇ ਲੱਗੇ 11 ਵੇਂ ਫਰੀ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 400 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 19 ਮਾਰਚ () : ਐਨ ਆਰ ਆਈ ਵੀਰਾਂ ਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 11ਵਾਂ ਸਲਾਨਾ ਫਰੀ ਅੱਖਾਂ ਦਾ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ ਜਿਸ ਦਾ ਇਲਾਕੇ ਦੇ ਲੋੜਵੰਦ 400 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਦਾ ਆਰੰਭ ਸੰਗਤੀ ਰੂਪ ਵਿਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਹੋਇਆ।ਕੈਂਪ ਵਿਚ ਆਏ ਮਰੀਜ਼ਾਂ ਨੇ ਐਨ ਆਰ ਆਈ ਵੀਰਾਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਵੱਲੋਂ ਲੋੜਵੰਦਾਂ ਲੋਕਾਂ ਦੀ ਮੈਡੀਕਲ ਮਦਦ ਕਰਨ ਵਾਸਤੇ ਫਰੀ ਅੱਖਾਂ ਦਾ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਲਈ ਭਾਰੀ ਸ਼ਲਾਘਾ ਕੀਤੀ। 11ਵੇਂ ਸਲਾਨਾ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਟੀ ਅਗਰਵਾਲ ਦੀ ਅਗਵਾਈ ਹੇਠ ਨੇ ਮੈਡੀਕਲ ਟੀਮ ਨੇ ਕੈਂਪ ਵਿਚ ਆਏ 400 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ । ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ, ਭਾਈ ਸਤਨਾਮ ਸਿੰਘ, ਭਾਈ ਕਸ਼ਮੀਰ ਸਿੰਘ, ਮਾਤਾ ਜੀ ਸੁਰਿੰਦਰ ਕੌਰ ਚੱਕ ਸਿੰਘਾਂ, ਭੈਣਜੀ ਬਲਬੀਰ ਕੌਰ ਮਜਾਰਾ ਖੁਰਦ, ਰਾਜਿੰਦਰ ਸਿੰਘ ਚੱਕ ਸਿੰਘਾਂ, ਸਰਪੰਚ ਕੁਲਦੀਪ ਸਿੰਘ, ਹਰਦੀਪ ਸਿੰਘ ਲੱਕੀ, ਹਰਭਜਨ ਸਿੰਘ, ਪ੍ਰਦੁੱਮਣ ਸਿੰਘ, ਜੁਝਾਰ ਸਿੰਘ, ਸਮੂਹ ਮੈਂਬਰ ਦਸਵੰਧ ਨੌਜਵਾਨ ਸਭਾ ਪਿੰਡ ਚੱਕ ਸਿੰਘਾਂ ਅਤੇ ਹੋਰ ਨਗਰ ਨਿਵਾਸੀ ਪਤਵੰਤੇ ਸੱਜਣ ਵੀ ਹਾਜ਼ਰ ਸਨ । ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ ਵਿਖੇ ਮਰੀਜ਼ਾਂ ਦਾ ਚੈੱਕ ਅੱਪ ਕਰਦੇ ਹੋਏ ਡਾਕਟਰ ਸਾਹਿਬਾਨ ਅਤੇ ਨਾਲ ਹਨ ਪਤਵੰਤੇ ਸੱਜਣ