ਡੇਅਰੀ ਸਿਖਲਾਈ ਕੋਰਸ 13 ਮਾਰਚ 2023 ਤੋਂ

ਨਵਾਂਸ਼ਹਿਰ, 2 ਮਾਰਚ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਸ. ਕੁਲਦੀਪ ਸਿੰਘ
ਜੱਸੋਵਾਲ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 13 ਮਾਰਚ 2023 ਤੋਂ ਦੁੱਧ
ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫ਼ਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ
ਸ਼ੁਰੂ ਕੀਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ,
ਹਰਵਿੰਦਰ ਸਿੰਘ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਖੇਤੀ ਨਾਲ ਜੁੜੇ ਸਹਾਇਕ ਧੰਦਿਆਂ
'ਚ ਵਿਗਿਆਨਕ ਢੰਗਾਂ ਵਰਤੋਂ ਨੂੰ ਉਤਸ਼ਾਹਿਤ ਕਰਨ ਨੂੰ ਮੁੱਖ ਰੱਖਦਿਆਂ ਇਨ੍ਹਾਂ ਕੋਰਸਾਂ
ਨੂੰ ਉਸੇ ਢੰਗ ਨਾਲ ਡਿਜ਼ਾਇਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਧਾਰੂ ਪਸ਼ੂਆਂ ਦੀ
ਖ੍ਰੀਦ ਤੋਂ ਲੈ ਕੇ ਸਾਂਭ-ਸੰਭਾਲ 'ਚ ਸ਼ਾਮਿਲ ਖਾਦ-ਖੁਰਾਕ, ਨਸਲ-ਸੁਧਾਰ ਅਤੇ ਸੁਚੱਜੇ
ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਇਸ ਕੋਰਸ 'ਚ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ
ਸਿਖਲਾਈ ਪ੍ਰੋਗਰਾਮ ਵਿੱਚ ਦਾਖਲਾ ਲੈ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ
ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ ਜਿਨ੍ਹਾਂ 'ਚ
ਵਿਦਿਅਕ ਯੋਗਤਾ ਪ੍ਰਮਾਣ, ਅਧਾਰ ਕਾਰਡ, ਵੋੇਟਰ ਕਾਰਡ, ਅਨਸੂਚਿਤ ਜਾਤੀ ਪ੍ਰਮਾਣ
ਦਸਤਾਵੇਜ਼ ਅਤੇ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲੈ ਕੇ ਮਿਤੀ 10 ਮਾਰਚ ਤੱਕ ਆਪਣੇ ਫ਼ਾਰਮ
ਭਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ ਮਹਾਲੋਂ
ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਆਦਾ ਜਾਣਕਾਰੀ ਲਈ ਦਫ਼ਤਰੀ ਸਮੇਂ ਦੌਰਾਨ ਫ਼ੋਨ ਨੰ.
01823-225050 'ਤੇ ਪੁੱਛਗਿੱਛ ਕੀਤੀ ਜਾ ਸਕਦੀ ਹੈ।