ਨਵਾਂਸ਼ਹਿਰ, 27 ਮਾਰਚ, : ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਤੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ 28 ਮਾਰਚ ਨੂੰ ''ਖਵਾਇਸ਼ਾਂ ਦੀ ਉਡਾਨ" ਪ੍ਰੋਗਰਾਮ ਤਹਿਤ ਸੁਰੱਖਿਆ ਬਲਾਂ ਵਿੱਚ ਲੜਕੀਆਂ ਲਈ ਰੋਜ਼ਗਾਰ ਮੌਕੇ ਅਤੇ ਚੁਣੌਤੀਆਂ ਵਿਸ਼ੇ ਸਬੰਧੀ ਕਰੀਅਰ ਟਾਕ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਸੁਰੱਖਿਆ ਬਲਾਂ ਵਿੱਚ ਲੜਕੀਆਂ ਲਈ ਰੋਜ਼ਗਾਰ ਮੌਕੇ ਅਤੇ ਚੁਣੌਤੀਆਂ ਸਬੰਧੀ ਕਰਵਾਈ ਜਾ ਰਹੀ ਇਸ ਕਰੀਅਰ ਟਾਕ ਵਿੱਚ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ ਡਾਇਰੈਕਟਰ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸੀਚਿਊਟ ਫਾਰ ਗਰਲਜ਼ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਪ੍ਰਸ਼ਨ, ਉੱਤਰ ਸੈਸ਼ਨ ਹੋਵੇਗਾ।
ਅਧਿਕਾਰੀ ਵੱਲੋਂ ਅੱਗੇ ਦੱਸਿਆ ਗਿਆ ਕਿ ਇਸ ਪ੍ਰੋਗਰਾਮ ਦਾ ਬਿਊਰੋ ਵਿੱਚ ਮਿਤੀ 28.03.2023 ਨੂੰ ਸਵੇਰੇ 11:00 ਵਜੇ ਸਿੱਧਾ ਪ੍ਰਸਾਰਣ ਕਰਵਾਇਆ ਜਾਵੇਗਾ। ਅਧਿਕਾਰੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਪ੍ਰਾਰਥੀ ਦੇ ਇਸ ਸਬੰਧੀ ਕੋਈ ਪ੍ਰਸ਼ਨ ਹੋਣਗੇ ਤਾਂ ਉਨ੍ਹਾਂ ਦਾ ਵੀ ਮੌਕੇ 'ਤੇ ਹੀ ਮਾਹਿਰਾਂ ਵੱਲੋਂ ਹੱਲ ਦੱਸਿਆ ਜਾਵੇਗਾ। ਇਹ ਕਰੀਅਰ ਟਾਕ ਰੋਜ਼ਗਾਰ ਵਿਭਾਗ ਦੇ ਫੇਸਬੁਕ ਪੇਜ਼ 'ਤੇ ਲਾਈਵ ਵੀ ਦੇਖੀ ਜਾ ਸਕਦੀ ਹੈ।
ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਹਾਜ਼ਰ ਹੋ ਕੇ ਇਸ ਦਾ ਲਾਭ ਲੈ ਸਕਦੇ ਹਨ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 8872759915 'ਤੇ ਕੰਮ ਵਾਲੇ ਦਿਨ ਦਫ਼ਤਰ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।