ਫਰਵਰੀ ਮਹੀਨੇ ’ਚ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 32 ਪਰਚਿਆਂ ’ਚ 36 ਦੋਸ਼ੀਆਂ ਦੀ ਗਿ੍ਰਫ਼ਤਾਰੀ -ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ

ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਨਵਾਂਸ਼ਹਿਰ, 21 ਮਾਰਚ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ 'ਚ ਜ਼ਿਲ੍ਹਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਫ਼ਰਵਰੀ ਮਹੀਨੇ ਦੌਰਾਨ 32 ਐਨ ਡੀ ਪੀ ਐਸ ਐਕਟ ਦੇ ਪਰਚੇ ਦਰਜ ਕੀਤੇ ਗਏ, ਜਿਨ੍ਹਾਂ 'ਚ 36 ਦੋਸ਼ੀਆਂ ਦੀ ਗਿ੍ਰਫ਼ਤਾਰੀ ਹੋਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਸਹਿਯੋਗੀ ਵਿਭਾਗਾਂ ਦੀ ਮੱਦਦ ਨਾਲ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤੇ ਜਾਗਰੂਕਤਾ ਵਧਾਉਣ ਲਈ ਆਖਿਆ। ਉਨ੍ਹਾਂ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ 'ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਡਰੱਗ ਕੰਟਰੋਲ ਅਫ਼ਸਰ ਨੂੰ ਕੈਮਿਸਟ ਦੁਕਾਨਾਂ 'ਤੇ ਸੀ ਸੀ ਟੀ ਵੀ ਕੈਮਰੇ ਯਕੀਨੀ ਬਣਾਉਣ ਅਤੇ ਪਾਲਣਾ ਰਿਪੋਰਟ ਦੇਣ ਲਈ ਆਖਿਆ। ਜ਼ਿਲ੍ਹਾ ਪੁਲਿਸ ਨੇ ਨਸ਼ਾ ਬ੍ਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 32 ਮੁਕੱਦਮਿਆਂ 'ਚ 204 ਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫ਼ੀਮ, 55.5 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 27 ਨਸ਼ੀਲੇ ਟੀਕੇ, 514 ਨਸ਼ੀਲੀਆਂ ਗੋਲੀਆਂ, 4800 ਰੁਪਏ ਦੀ ਡਰੱਗ ਮਨੀ, 106 ਬਿੱਟਾਂ, 7 ਸੀਰਪ ਬੋਤਲਾਂ (100 ਐਮ ਐਲ ਹਰੇਕ) ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ 33 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਇਸ ਮਹੀਨੇ ਦੌਰਾਨ ਐਨ ਡੀ ਪੀ ਐਸ ਮਾਮਲਿਆਂ ਤਹਿਤ ਗਿ੍ਰਫ਼ਤਾਰ 20 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਲਈ 28 ਸਕੂਲਾਂ, 4 ਕਾਲਜਾਂ, 9 ਮੁਹੱਲਿਆਂ  ਸਮੇਤ ਸਮੇਤ ਕੁੱਲ 46 ਥਾਂਵਾਂ 'ਤੇ ਜਾਗਰੂਕਤਾ ਕੀਤੀ ਗਈ। ਜ਼ਿਲ੍ਹੇ ਦੇ 107 ਨਸ਼ਾ ਮੁਕਤ ਪਿੰਡਾਂ ਅਤੇ 15 ਹੋਟਸਪੋਟ ਥਾਂਵਾਂ 'ਤੇ ਬਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਦੇ ਓਟ ਸੈਂਟਰਾਂ 'ਚ ਫਰਵਰੀ ਦੌਰਾਨ 7 ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
        ਮੀਟਿੰਗ 'ਚ ਜ਼ਿਲ੍ਹਾ ਸਿਖਿਆ ਅਫ਼ਸਰ ਕੁਲਤਰਨ ਸਿੰਘ, ਡੀ ਐਮ ਸੀ ਡਾ. ਹਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਵੀ ਮੌਜੂਦ ਸਨ।